ਜਲੰਧਰ - ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਪੰਜਾਬ 'ਚ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਈ ਕੀਮਤੀ ਲੋਕਾਂ ਦੀਆਂ ਜਾਨਾਂ ਸੜਕ ਸੁਰੱਖਿਆ ਫੋਰਸ ਦੇ ਤਹਿਤ ਬੱਚ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਏਅਰਪੋਰਟ 'ਤੇ ਬੰਬ ਦੀ ਧਮਕੀ ਭਰਿਆ ਫ਼ੋਨ ਆਇਆ। ਇੱਕ ਅਣਪਛਾਤੇ ਵਿਅਕਤੀ ਨੇ ਸੀਆਈਐਸਐਫ ਕੰਟਰੋਲ ਰੂਮ ਨੂੰ ਫੋਨ ਕਰਕੇ ਕਿਹਾ ਕਿ ਹਵਾਈ ਅੱਡੇ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਜੇਕਰ ਮਨੋਰੰਜਨ ਜਗਤ ਦੀਆਂ ਗੱਲ ਕਰੀਏ ਤਾਂ ਜਲੰਧਰ ਦੇ ਮਸ਼ਹੂਰ ਕੁੱਲੜ ਪੀਜ਼ਾ ਕਪਲ ਦੀ ਗੱਲ ਕਰੀਏ ਤਾਂ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ, ਜਿਸ ਨੇ ਇੰਟਰਨੈੱਟ 'ਤੇ ਤਰਥੱਲੀ ਮਚਾ ਦਿੱਤੀ ਹੈ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. CM ਭਗਵੰਤ ਮਾਨ ਨੇ ਕਰਮਜੀਤ ਅਨਮੋਲ ਨਾਲ ਸਟੇਜ 'ਤੇ ਖੜ੍ਹ ਕੇ ਗਾਇਆ ਗਾਣਾ
ਹੁਸ਼ਿਆਰਪੁਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਡੀ. ਏ. ਵੀ. ਕਾਲਜ 'ਚ ਇੰਟਰ-ਜ਼ੋਨਲ ਯੂਥ ਫੈਸਟੀਵਲ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਟੇਜ ਤੋਂ ਮਸ਼ਹੂਰ ਕਲਾਕਾਰ ਕਰਮਜੀਤ ਅਨਮੋਲ ਦੇ ਨਾਲ ਗਾਣਾ ਗਾਉਂਦੇ ਦਿਸੇ। ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਮੈਂ ਪੜ੍ਹਦਾ ਹੁੰਦਾ ਸੀ ਤਾਂ ਕਰਮਜੀਤ ਅਨਮੋਲ ਵੀ ਮੇਰੇ ਨਾਲ ਹੁੰਦੇ ਸਨ ਅਤੇ ਫਿਰ ਬਾਅਦ ਵਿਚ ਫਿਲਮਾਂ ਦੇ ਵਿਚ ਵੀ ਇਕੱਠੇ ਕੰਮ ਕੀਤਾ। ਉਸ ਵੇਲੇ ਅਸੀਂ ਇਕੱਠੇ ਸੰਤ ਰਾਮ ਉਦਾਸੀ ਦੀ ਕਵਿਤਾ ਗਾਉਂਦੇ ਹੁੰਦੇ ਸੀ, ਤੂੰ ਮੱਘਦਾ ਰਹੀ ਵੇ ਸੂਰਜਾ ਕੰਮੀਆਂ ਦੇ ਵਿਹੜੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- CM ਭਗਵੰਤ ਮਾਨ ਨੇ ਕਰਮਜੀਤ ਅਨਮੋਲ ਨਾਲ ਸਟੇਜ 'ਤੇ ਖੜ੍ਹ ਕੇ ਗਾਇਆ ਗਾਣਾ
2. SSF ਨੇ ਬਚਾਈਆਂ ਕੀਮਤੀ ਜਾਨਾਂ, ਮੌਤ ਦਰ 'ਚ 45 ਫ਼ੀਸਦੀ ਕਮੀ : CM ਮਾਨ
ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਪੰਜਾਬ 'ਚ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਈ ਕੀਮਤੀ ਲੋਕਾਂ ਦੀਆਂ ਜਾਨਾਂ ਸੜਕ ਸੁਰੱਖਿਆ ਫੋਰਸ ਦੇ ਤਹਿਤ ਬੱਚ ਰਹੀਆਂ ਹਨ। 8 ਮਹੀਨਿਆਂ ਵਿਚ ਪੰਜਾਬ ਵਿਚ ਵਾਪਰਨ ਵਾਲੇ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 'ਚ 45.55 ਫ਼ੀਸਦੀ ਕਮੀ ਆਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਆਪਣੇ ਨਾਗਰਿਕਾਂ ਲਈ 'ਸੜਕ ਸੁਰੱਖਿਆ ਫੋਰਸ' (SSF) ਬਣਾਈ ਹੈ, ਜੋ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ 'ਚ ਕਾਰਗਰ ਸਿੱਧ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-SSF ਨੇ ਬਚਾਈਆਂ ਕੀਮਤੀ ਜਾਨਾਂ, ਮੌਤ ਦਰ 'ਚ 45 ਫ਼ੀਸਦੀ ਕਮੀ : CM ਮਾਨ
3. ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ, ਕਾਂਗਰਸ ਨੇ ਚੁੱਕਿਆ ਇਹ ਕਦਮ
ਲੁਧਿਆਣਾ (ਹਿਤੇਸ਼): ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਇਸੇ ਮਹੀਨੇ ਦੇ ਅਖ਼ੀਰ ਵਿਚ ਨਗਰ ਨਿਗਮ ਚੋਣਾਂ ਦੇ ਐਲਾਨ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਵੀ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਨੇ ਟਿਕਟ ਦੇ ਦਾਅਵੇਦਾਰਾਂ ਤੋਂ ਅਰਜ਼ੀਆਂ ਮੰਗ ਲਈਆਂ ਗਈਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ, ਕਾਂਗਰਸ ਨੇ ਚੁੱਕਿਆ ਇਹ ਕਦਮ
4. ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਖ਼ਤ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸ. ਸੀ), ਗਿੱਦੜਬਾਹਾ ਅਤੇ ਬਰਨਾਲਾ ਦੀਆਂ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐੱਸ. ਐੱਸ. ਪੀਜ਼. ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰ-ਕਾਨੂੰਨੀ ਤਸਕਰੀ 'ਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਾਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਖ਼ਤ ਹੁਕਮ ਜਾਰੀ, ਤੁਸੀਂ ਵੀ ਪੜ੍ਹੋ
5. Breaking : ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਨੈਸ਼ਨਲ ਡੈਸਕ : ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਏਅਰਪੋਰਟ 'ਤੇ ਬੰਬ ਦੀ ਧਮਕੀ ਭਰਿਆ ਫ਼ੋਨ ਆਇਆ। ਇੱਕ ਅਣਪਛਾਤੇ ਵਿਅਕਤੀ ਨੇ ਸੀਆਈਐਸਐਫ ਕੰਟਰੋਲ ਰੂਮ ਨੂੰ ਫੋਨ ਕਰਕੇ ਕਿਹਾ ਕਿ ਹਵਾਈ ਅੱਡੇ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫੋਨ ਕਰਨ ਵਾਲੇ ਨੇ ਦੱਸਿਆ ਕਿ ਮੁਹੰਮਦ ਨਾਂ ਦਾ ਵਿਅਕਤੀ ਮੁੰਬਈ ਤੋਂ ਅਜ਼ਰਬਾਈਜਾਨ ਜਾ ਰਿਹਾ ਸੀ ਅਤੇ ਉਸ ਕੋਲ ਵਿਸਫੋਟਕ ਸਮੱਗਰੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-Breaking : ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਦਹਿਸ਼ਤ
6. ਬੱਚਿਆਂ ਨਾਲ ਭਰੀ ਸਕੂਲ ਬੱਸ 'ਚ ਲੱਗੀ ਭਿਆਨਕ ਅੱਗ, ਮਚੀ ਚੀਕ-ਪੁਕਾਰ
ਗਾਜ਼ੀਆਬਾਦ- ਸਕੂਲੀ ਬੱਚਿਆਂ ਨਾਲ ਭਰੀ ਇਕ ਪ੍ਰਾਈਵੇਟ ਸਕੂਲ ਬੱਸ ਵਿਚ ਅੱਗ ਲੱਗ ਗਈ। ਹਾਲਾਂਕਿ ਅੱਗ ਬੁਝਾਊ ਅਮਲੇ ਨੇ ਇਸ 'ਤੇ ਕਾਬੂ ਪਾ ਲਿਆ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਵੈਸ਼ਾਲੀ ਦੀ ਹੈ, ਜਿੱਥੇ ਵੀਰਵਾਰ ਯਾਨੀ ਕਿ ਅੱਜ ਇਕ ਪ੍ਰਾਈਵੇਟ ਸਕੂਲ ਦੀ ਬੱਸ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਬੱਸ ਨੂੰ ਸਵੇਰੇ ਦੇ ਸਮੇਂ ਸਾਹਿਬਾਬਾਦ ਦੇ ਕੌਸ਼ਾਂਬੀ ਥਾਣੇ ਨੇੜੇ ਅੱਗ ਲੱਗ ਗਈ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਬੱਚਿਆਂ ਨਾਲ ਭਰੀ ਸਕੂਲ ਬੱਸ 'ਚ ਲੱਗੀ ਭਿਆਨਕ ਅੱਗ, ਮਚੀ ਚੀਕ-ਪੁਕਾਰ
7. Breaking : ਪੱਪੂ ਯਾਦਵ ਦੇ ਘਰ ਆਇਆ ਕੋਰੀਅਰ, ਖੋਲ੍ਹਦੇ ਸਾਰ ਉੱਡ ਗਏ ਹੋਸ਼
ਬਿਹਾਰ : ਬਿਹਾਰ ਦੇ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਉਨ੍ਹਾਂ ਨੂੰ ਇਹ ਧਮਕੀ ਕੋਰੀਅਰ ਰਾਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਪੱਪੂ ਯਾਦਵ ਦੇ ਘਰ ਕੋਰੀਅਰ ਰਾਹੀਂ ਇੱਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ 15 ਦਿਨਾਂ ਦੇ ਅੰਦਰ ਉਨ੍ਹਾਂ ਦੀ ਰਿਹਾਇਸ਼ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੀ ਚਿੱਠੀ ਭੇਜਣ ਵਾਲੇ ਨੇ ਲਾਰੇਂਸ ਬਿਸ਼ਨੋਈ ਨੂੰ ਆਪਣਾ ਦੋਸਤ ਦੱਸਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- Breaking : ਪੱਪੂ ਯਾਦਵ ਦੇ ਘਰ ਆਇਆ ਕੋਰੀਅਰ, ਖੋਲ੍ਹਦੇ ਸਾਰ ਉੱਡ ਗਏ ਹੋਸ਼
8. Canada 'ਚ ਅਰਸ਼ ਡੱਲਾ 'ਤੇ ਸਖ਼ਤ ਕਾਰਵਾਈ, ਸਬੂਤਾਂ ਨਾਲ ਛੇੜਛਾੜ ਸਮੇਤ 11 ਕੇਸ ਦਰਜ
ਟੋਰਾਂਟੋ- ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨ ਸਮਰਥਕ ਅੱਤਵਾਦੀ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਖ਼ਿਲਾਫ਼ ਕੈਨੇਡਾ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਪੁਲਸ ਨੇ ਉਸ 'ਤੇ ਕੈਨੇਡਾ 'ਚ ਗੈਰ-ਕਾਨੂੰਨੀ ਕਬਜ਼ੇ ਅਤੇ ਸਬੂਤਾਂ ਨਾਲ ਛੇੜਛਾੜ ਸਮੇਤ 11 ਮਾਮਲੇ ਦਰਜ ਕੀਤੇ ਹਨ। ਕੈਨੇਡੀਅਨ ਏਜੰਸੀ ਨੇ ਬੁੱਧਵਾਰ ਨੂੰ ਸਥਾਨਕ ਅਦਾਲਤ ਵਿੱਚ ਡੱਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ। ਡੱਲਾ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਭਾਵ ਵੀਰਵਾਰ ਨੂੰ ਸੁਣਵਾਈ ਹੋਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
9. ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਨਵੀਂ ਦਿੱਲੀ - ਕੋਚਿੰਗ ਸੰਸਥਾਵਾਂ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਂਦੀਆਂ ਹਨ। ਇਸ ਦੇ ਨਾਲ ਆਪਣੀ ਸੰਸਥਾ ਵਿਚ ਵਧੇਰੇ ਵਿਦਿਆਰਥੀਆਂ ਦੀ ਐਡਮਿਸ਼ਨ ਲਈ ਸਫਲਤਾ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ। ਕੋਚਿੰਗ ਸੰਸਥਾਵਾਂ ਦੇ ਬਾਹਰ ਹੋਰਡਿੰਗਾਂ 'ਤੇ 100 ਪ੍ਰਤੀਸ਼ਤ ਸਫਲਤਾ ਦੀ ਗਰੰਟੀ ਤੱਕ ਦੇ ਦਾਅਵੇ ਕੀਤੇ ਜਾਂਦੇ ਹਨ। ਅਜਿਹੇ ਦਾਅਵਿਆਂ ਨੂੰ ਪੜ੍ਹ ਕੇ ਆਮ ਲੋਕ ਪ੍ਰਭਾਵਿਤ ਹੋ ਜਾਂਦੇ ਹਨ। ਪਰ ਹਰ ਵਾਰ ਇਹ ਦਾਅਵੇ ਸਹੀ ਸਾਬਤ ਨਹੀਂ ਹੁੰਦੇ। ਹੁਣ ਇਨ੍ਹਾਂ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਕੇਂਦਰ ਸਰਕਾਰ ਨੇ ਕੋਚਿੰਗ ਸੰਸਥਾਵਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਪਾਬੰਦੀ ਲਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
10. ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ
ਜਲੰਧਰ (ਬਿਊਰੋ) : ਜਲੰਧਰ ਦਾ ਕੁੱਲ੍ਹੜ ਪਿੱਜ਼ਾ ਕੱਪਲ ਆਏ ਦਿਨ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਅਣਜਾਣ ਸ਼ਖਸ਼ ਦੀਆਂ ਤਸਵੀਰਾਂ ਪੋਸਟ ਕੀਤੀਆਂ ਗਈਆਂ, ਜਿਸ ਨੇ ਇੰਟਰਨੈੱਟ 'ਤੇ ਤਰਥੱਲੀ ਮਚਾ ਦਿੱਤੀ ਹੈ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ
ਪੰਜਾਬ 'ਚ ਭਿਆਨਕ ਹਾਦਸਾ, ESTEEM ਦੇ ਉਪਰ ਜਾ ਚੜ੍ਹੀ ਫਾਰਚੂਨਰ
NEXT STORY