ਜਲੰਧਰ - ਪੰਜਾਬ ’ਚ ਅੱਤਵਾਦੀਆਂ ਦੀ ਫਿਰ ਤੋਂ ਪੰਜਾਬ ਦੇ ਪੁਲਸ ਥਾਣਿਆਂ ’ਤੇ ਨਜ਼ਰ ਹੈ। ਕੁਝ ਦਿਨ ਪਹਿਲਾਂ ਅਜਨਾਲਾ ਸਥਿਤ ਥਾਣੇ ’ਚ ਆਈ.ਈ.ਡੀ. ਧਮਾਕਾ ਕਰਨ ਦਾ ਯਤਨ ਨਾਕਾਮ ਰਹਿਣ ਤੋਂ ਬਾਅਦ ਅੱਤਵਾਦੀਆਂ ਨੇ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਦੀ ਪੁਲਸ ਚੌਕੀ ’ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਉੱਥੇ ਹੀ ਆਮ ਜਨਤਾ ਨੂੰ ਦਸੰਬਰ ਮਹੀਨੇ ਦੇ ਪਹਿਲੇ ਦਿਨ ਵੱਡਾ ਝਟਕਾ ਲੱਗਾ ਹੈ। ਯਾਨੀ ਕਿ ਰੋਜ਼ਾਨਾ ਘਰਾਂ ਵਿਚ ਇਸਤੇਮਾਲ ਹੋਣ ਵਾਲਾ ਐੱਲ.ਪੀ.ਜੀ. ਗੈਸ ਸਿਲੰਡਰ ਅੱਜ ਮਹਿੰਗਾ ਹੋ ਗਿਆ ਹੈ। 1 ਦਸੰਬਰ, 2024 ਤੋਂ 19 ਕਿਲੋ ਦੇ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਖੇਡ ਜਗਤ ਦੀ ਗੱਲ ਕਰੀਏ ਤਾਂ UAE ’ਚ ਅੰਡਰ 19 ਏਸ਼ੀਆ ਕੱਪ ਕਰਵਾਇਆ ਜਾ ਰਿਹਾ ਹੈ। ਜਿੱਥੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਟੀਮ ਇੰਡੀਆ ਲਈ ਖੇਡਦੇ ਹੋਏ ਵੈਭਵ ਸੂਰਿਆਵੰਸ਼ੀ ਨੇ ਇਕ ਸ਼ਾਨਦਾਰ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਅਲਰਟ 'ਤੇ ਪੰਜਾਬ ਪੁਲਸ, ਮੰਡਰਾਇਆ ਵੱਡਾ ਖ਼ਤਰਾ
ਲੁਧਿਆਣਾ (ਰਾਜ) : ਅੱਤਵਾਦੀਆਂ ਦੀ ਫਿਰ ਤੋਂ ਪੰਜਾਬ ਦੇ ਪੁਲਸ ਥਾਣਿਆਂ ’ਤੇ ਨਜ਼ਰ ਹੈ। ਕੁਝ ਦਿਨ ਪਹਿਲਾਂ ਅਜਨਾਲਾ ਸਥਿਤ ਥਾਣੇ ’ਚ ਆਈ.ਈ.ਡੀ. ਧਮਾਕਾ ਕਰਨ ਦਾ ਯਤਨ ਨਾਕਾਮ ਰਹਿਣ ਤੋਂ ਬਾਅਦ ਅੱਤਵਾਦੀਆਂ ਨੇ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਦੀ ਪੁਲਸ ਚੌਕੀ ’ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਗਨੀਮਤ ਇਹ ਰਹੀ ਕਿ ਉਕਤ ਪੁਲਸ ਚੌਕੀ ਸਿਫ਼ਟ ਹੋ ਚੁੱਕੀ ਸੀ ਜੋ ਕਾਫੀ ਸਮੇਂ ਤੋਂ ਬੰਦ ਪਈ ਸੀ। ਇਸੇ ਲਈ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਕਾਰਨ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਹਾਲਾਂਕਿ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਰਸ਼ੀਆਂ ਨੇ ਅੱਤਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਾਮ ’ਤੇ ਸੋਸ਼ਲ ਪੇਜ ’ਤੇ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਜੋ ਕਿ ਪੁਲਸ ਜਾਂਚ ਦਾ ਵਿਸ਼ਾ ਹੈ ਪਰ ਅਜਨਾਲਾ ਅਤੇ ਅੰਮ੍ਰਿਤਸਰ ਵਿਚ ਹੋਏ ਦੋਵੇਂ ਹਮਲਿਆਂ ਵਿਚ ਪੰਜਾਬ ਦੇ ਥਾਣੇ-ਚੌਕੀਆਂ ’ਤੇ ਹਮਲੇ ਦਾ ਡਰ ਪੈਦਾ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਅਲਰਟ 'ਤੇ ਪੰਜਾਬ ਪੁਲਸ, ਮੰਡਰਾਇਆ ਵੱਡਾ ਖ਼ਤਰਾ
2. ਕੇਂਦਰ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ, ਇਨ੍ਹਾਂ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ
ਜਲੰਧਰ- ਪੰਜਾਬ ਵਾਸੀਆਂ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ 'ਚ 4/6-ਲੇਨ ਵਾਲੀ ਗ੍ਰੀਨਫੀਲਡ ਪਠਾਨਕੋਟ ਲਿੰਕ ਸੜਕ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਦੱਸ ਦੇਈਏ ਕਿ ਇਹ 12.34 ਕਿਲੋਮੀਟਰ ਲੰਬਾ ਮਾਰਗ NH-44 'ਤੇ ਸਥਿਤ ਤਲਵਾੜਾ ਜੱਟਾਂ ਪਿੰਡ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਗੋਬਿੰਦਸਰ ਪਿੰਡ ਨਾਲ ਜੋੜੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਕੇਂਦਰ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ, ਇਨ੍ਹਾਂ ਜ਼ਿਲ੍ਹਿਆਂ ਨੂੰ ਹੋਵੇਗਾ ਫਾਇਦਾ
3. ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!
ਚੰਡੀਗੜ੍ਹ : ਪੰਜਾਬ ਅੰਦਰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ ਅੱਜ ਸਰਕਾਰੀ ਬੱਸਾਂ ਰਾਹੀਂ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੀ. ਆਰ. ਟੀ. ਸੀ. ਅਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਹੜਤਾਲ ਕਰ ਦਿੱਤੀ ਹੈ। ਹਾਲਾਂਕਿ ਇਹ ਹੜਤਾਲ ਸਿਰਫ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੈ ਜਦਕਿ ਪੱਕੇ ਮੁਲਾਜ਼ਮ ਆਪਣੀ ਡਿਊਟੀ 'ਤੇ ਹਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਬੱਸਾਂ ਨੂੰ ਬ੍ਰੇਕ ਲੱਗੀ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਸਵਾਰੀਆਂ ਵਿਚ ਵੱਡੀ ਗਿਣਤੀ ਔਰਤਾਂ ਦੀ ਹੈ, ਇਸ ਹੜਤਾਲ ਕਾਰਣ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!
4. ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ
ਫਿਰੋਜ਼ਪੁਰ/ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ)- ਗੁਰੂਹਰਸਹਾਏ ਵਿਖੇ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਮਕਾਨ ਦੀ ਛੱਤ ’ਤੇ ਖੇਡ ਰਹੇ ਢਾਈ ਸਾਲਾ ਮਾਸੂਮ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ
5. ਵੱਡੀ ਖ਼ਬਰ: ਕੇਜਰੀਵਾਲ ਵੱਲੋ ਦਿੱਲੀ 'ਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ
ਨਵੀਂ ਦਿੱਲੀ- ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਐਤਵਾਰ ਯਾਨੀ ਕਿ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਦਿੱਲੀ ਵਿਚ ਕੋਈ ਗਠਜੋੜ ਨਹੀਂ ਹੋਵੇਗਾ। 'ਆਪ' ਅਤੇ ਕਾਂਗਰਸ ਰਾਸ਼ਟਰੀ ਪੱਧਰ 'ਤੇ 'ਇੰਡੀਆ' ਗਠਜੋੜ ਦਾ ਹਿੱਸਾ ਹੈ। ਦੋਹਾਂ ਪਾਰਟੀਆਂ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਦਿੱਲੀ ਵਿਚ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ ਪਰ ਕਿਸੇ ਵੀ ਸੀਟ 'ਤੇ ਗਠਜੋੜ ਨੂੰ ਜਿੱਤ ਨਹੀਂ ਮਿਲੀ ਸੀ ਅਤੇ ਸਾਰੀਆਂ 7 ਸੀਟਾਂ ਭਾਜਪਾ ਨੇ ਜਿੱਤੀਆਂ ਸਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡੀ ਖ਼ਬਰ: ਕੇਜਰੀਵਾਲ ਵੱਲੋ ਦਿੱਲੀ 'ਚ ਇਕੱਲਿਆਂ ਚੋਣਾਂ ਲੜਨ ਦਾ ਐਲਾਨ
6. ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਨੈਸ਼ਨਲ ਡੈਸਕ : ਆਮ ਜਨਤਾ ਨੂੰ ਦਸੰਬਰ ਮਹੀਨੇ ਦੇ ਪਹਿਲੇ ਦਿਨ ਵੱਡਾ ਝਟਕਾ ਲੱਗਾ ਹੈ। ਯਾਨੀ ਕਿ ਰੋਜ਼ਾਨਾ ਘਰਾਂ ਵਿਚ ਇਸਤੇਮਾਲ ਹੋਣ ਵਾਲਾ ਐੱਲ.ਪੀ.ਜੀ. ਗੈਸ ਸਿਲੰਡਰ ਅੱਜ ਮਹਿੰਗਾ ਹੋ ਗਿਆ ਹੈ। 1 ਦਸੰਬਰ, 2024 ਤੋਂ 19 ਕਿਲੋ ਦੇ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਯਾਨੀ ਤੇਲ ਮਾਰਕੀਟਿੰਗ ਕੰਪਨੀਆਂ ਵਲੋਂ ਇਹ ਸਿਲੰਡਰ ਹੁਣ 16.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਨਵੀਆਂ ਦਰਾਂ ਦੇਸ਼ ਭਰ ਵਿਚ ਅੱਜ ਤੋਂ ਲਾਗੂ ਹੋ ਗਈਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
8. Trump ਦੀ ਭਾਰਤ ਸਮੇਤ ਬ੍ਰਿਕਸ ਦੇਸ਼ਾਂ ਨੂੰ ਚਿਤਾਵਨੀ, ਲਗਾਉਣਗੇ 100% ਟੈਰਿਫ
ਵਾਸ਼ਿੰਗਟਨ - ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਕਸ ਦੇਸ਼ਾਂ 'ਤੇ 100 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਟੈਰਿਫ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਅਤੇ ਇਸ ਦੀ ਜਗ੍ਹਾ ਹੋਰ ਮੁਦਰਾਵਾਂ ਨੂੰ ਸਮਰਥਨ ਦੇਣ ਲਈ ਲਗਾਇਆ ਜਾਵੇਗਾ। ਟਰੰਪ ਨੇ ਬ੍ਰਿਕਸ ਨੂੰ ਧਮਕੀ ਦਿੱਤੀ ਹੈ, ਜਿਸ ਵਿਚ ਬ੍ਰਾਜ਼ੀਲ, ਰੂਸ, ਭਾਰਤ, ਚੀਨ, ਦੱਖਣੀ ਅਫਰੀਕਾ, ਮਿਸਰ, ਇਥੋਪੀਆ, ਈਰਾਨ ਅਤੇ ਯੂ.ਏ.ਈ ਵਰਗੇ ਵਿਸ਼ਵ ਦੇ ਮਹੱਤਵਪੂਰਨ ਦੇਸ਼ ਸ਼ਾਮਲ ਹਨ। ਤੁਰਕੀਏ, ਅਜ਼ਰਬਾਈਜਾਨ ਅਤੇ ਮਲੇਸ਼ੀਆ ਨੇ ਵੀ ਬ੍ਰਿਕਸ ਦੀ ਮੈਂਬਰਸ਼ਿਪ ਵਿੱਚ ਦਿਲਚਸਪੀ ਜਤਾਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- Trump ਦੀ ਭਾਰਤ ਸਮੇਤ ਬ੍ਰਿਕਸ ਦੇਸ਼ਾਂ ਨੂੰ ਚਿਤਾਵਨੀ, ਲਗਾਉਣਗੇ 100% ਟੈਰਿਫ
9. ਵੈਭਵ ਸੂਰਿਆਵੰਸ਼ੀ ਨੇ ਬਣਾਇਆ ਜ਼ਬਰਦਸਤ ਰਿਕਾਰਡ, ਸਿਰਫ 13 ਸਾਲ ਦੀ ਉਮਰ 'ਚ ਕੀਤਾ ਵੱਡਾ ਕਾਰਨਾਮਾ
ਸਪੋਰਟਸ ਡੈਸਕ : UAE ’ਚ ਅੰਡਰ 19 ਏਸ਼ੀਆ ਕੱਪ ਕਰਵਾਇਆ ਜਾ ਰਿਹਾ ਹੈ। ਜਿੱਥੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮੈਚ 'ਚ ਟੀਮ ਇੰਡੀਆ ਲਈ ਖੇਡਦੇ ਹੋਏ ਵੈਭਵ ਸੂਰਿਆਵੰਸ਼ੀ ਨੇ ਇਕ ਸ਼ਾਨਦਾਰ ਰਿਕਾਰਡ ਬਣਾਇਆ ਹੈ। ਉਸਨੇ ਹਾਲ ਹੀ ਦੇ ਸਮੇਂ ਵਿੱਚ ਬਹੁਤ ਪ੍ਰਸਿੱਧੀ ਖੱਟੀ ਜਦੋਂ ਰਾਜਸਥਾਨ ਰਾਇਲਜ਼ ਦੀ ਟੀਮ ਨੇ ਉਸਨੂੰ ਆਈਪੀਐਲ ਨਿਲਾਮੀ ਦੌਰਾਨ ਆਪਣੀ ਟੀਮ ਵਿੱਚ ਸ਼ਾਮਲ ਕੀਤਾ। ਹੁਣ ਉਸ ਨੂੰ ਭਾਰਤ ਬਨਾਮ ਪਾਕਿਸਤਾਨ ਮੈਚ ਵਿੱਚ ਭਾਰਤ ਦੀ ਅੰਡਰ 19 ਵਨਡੇ ਟੀਮ ਲਈ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਇਸ ਨਾਲ ਉਸ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਉਹ ਭਾਰਤ ਲਈ ਅੰਡਰ-19 ਵਨਡੇ ਮੈਚ ਖੇਡਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਵੈਭਵ ਸੂਰਿਆਵੰਸ਼ੀ ਨੇ ਬਣਾਇਆ ਜ਼ਬਰਦਸਤ ਰਿਕਾਰਡ, ਸਿਰਫ 13 ਸਾਲ ਦੀ ਉਮਰ 'ਚ ਕੀਤਾ ਵੱਡਾ ਕਾਰਨਾਮਾ
10. ED ਦੇ ਛਾਪੇ ਮਗਰੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦਾ ਬਿਆਨ, 'ਮੇਰੀ ਪਤਨੀ ਦਾ ਨਾਂ ਵਾਰ-ਵਾਰ ਨਾ ਖਿੱਚੋ...'
ਮੁੰਬਈ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੋਰਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਦੇ ਘਰ 29 ਨਵੰਬਰ ਨੂੰ ਛਾਪਾ ਮਾਰਿਆ ਸੀ। ਉਨ੍ਹਾਂ 'ਤੇ ਦੋਸ਼ ਹੈ ਕਿ ਉਹ ਮੋਬਾਈਲ ਐਪ ਵਟਸਐਪ ਰਾਹੀਂ ਐਡਲਟ ਸਮੱਗਰੀ ਨੂੰ ਪ੍ਰਸਾਰਿਤ ਕਰ ਰਹੇ ਸਨ। ਈਡੀ ਦੀ ਛਾਪੇਮਾਰੀ ਤੋਂ ਇੱਕ ਦਿਨ ਬਾਅਦ ਰਾਜ ਕੁੰਦਰਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਸ ਸਭ ਵਿੱਚ ਉਨ੍ਹਾਂ ਦੀ ਪਤਨੀ ਸ਼ਿਲਪਾ ਸ਼ੈੱਟੀ ਦਾ ਨਾਂ ਨਹੀਂ ਲਿਆ ਜਾਣਾ ਚਾਹੀਦਾ।
ਹੋਰ ਜਾਣਕਾਰੀ ਲਈ ਕਲਿਕ ਕਰੋ।-ED ਦੇ ਛਾਪੇ ਮਗਰੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦਾ ਬਿਆਨ, 'ਮੇਰੀ ਪਤਨੀ ਦਾ ਨਾਂ ਵਾਰ-ਵਾਰ ਨਾ ਖਿੱਚੋ...'
ਪੰਜਾਬ 'ਚ ਵੱਡਾ ਹਾਦਸਾ, ਕਈ ਘੰਟੇ ਟਰੱਕ ਦੇ ਕੈਬਿਨ 'ਚ ਫਸੀ ਰਹੀ ਦੇਹ
NEXT STORY