ਜਲੰਧਰ - ਅੱਜ ਪੰਜਾਬ ’ਚ ਤਰਨਤਾਰਨ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਜਮਸ਼ੇਰ-ਜੰਡਿਆਲਾ ਰੋਡ 'ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਨਿਰੰਤਰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮੱਦੇਨਜ਼ਰ 6 ਸਾਲਾਂ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਅੰਰਰਾਸ਼ਤਟਰੀ ਕ੍ਰਿਕਟ ਪਰਿਸ਼ਦ (ICC) ਨੇ ਵਿਰਾਟ ਕੋਹਲੀ ਖਿਲਾਫ ਸਖਤ ਕਾਰਵਾਈ ਕੀਤੀ ਹੈ। ਮੈਲਬੌਰਨ ਕ੍ਰਿਕਟ ਗਰਾਊਂਡ (MCG) 'ਤੇ ਸੈਮ ਕੋਂਸਟਾਸ ਨੂੰ ਮੋਢਾ ਮਾਰਨ ਲਈ ਉਸ 'ਤੇ ਉਸਦੀ ਮੈਚ ਫੀਸ ਦਾ 20% ਜੁਰਮਾਨਾ ਅਤੇ ਇੱਕ ਡੀਮੈਰਿਟ ਪੁਆਇੰਟ ਦਿੱਤਾ ਗਿਆ ਹੈ। ਇਸ ਦੇ ਨਾਲ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ 'ਚ ਤੜਕਸਾਰ ਹੀ ਹੋ ਗਿਆ ਐਨਕਾਊਂਟਰ, ਪੱਗ ਨੂੰ ਖਹਿ ਕੇ ਨਿਕਲੀ ਗੋਲ਼ੀ
ਤਰਨਤਾਰਨ (ਰਮਨ ਚਾਵਲਾ): ਪੰਜਾਬ ਵਿਚ ਤੜਕਸਾਰ ਪੁਲਸ ਮੁਕਾਬਲਾ ਹੋ ਗਿਆ। ਇਕ ਮੁਲਜ਼ਮ ਨਾਕੇ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਵਿਚ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਤੇ ਦੂਜੇ ਨਾਕੇ 'ਤੇ ਉਸ ਨੇ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲ਼ੀ ਪੁਲਸ ਮੁਲਾਜ਼ਮ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ। ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਮੁਕਾਬਲਾ ਤੜਕਸਾਰ 3 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਤੜਕਸਾਰ ਹੀ ਹੋ ਗਿਆ ਐਨਕਾਊਂਟਰ, ਪੱਗ ਨੂੰ ਖਹਿ ਕੇ ਨਿਕਲੀ ਗੋਲ਼ੀ
2. ਪੰਜਾਬ 'ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ 'ਚ ਚੱਲੀਆਂ ਗੋਲ਼ੀਆਂ
ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਤਰਨਤਾਰਨ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਜਮਸ਼ੇਰ-ਜੰਡਿਆਲਾ ਰੋਡ 'ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ। ਗੈਂਗਸਟਰਾਂ ਅਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ ਦੌਰਾਨ ਕਰੀਬ 15 ਰਾਊਂਡ ਫਾਇਰਿੰਗ ਕੀਤੀ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ 'ਚ ਚੱਲੀਆਂ ਗੋਲ਼ੀਆਂ
3. ਵੱਡੀ ਖਬਰ : ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ
ਬਠਿੰਡਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਠਿੰਡਾ ਪਹੁੰਚੇ ਹਨ। ਸੂਤਰਾਂ ਮੁਤਾਬਕ ਆਪਣੇ ਪ੍ਰਾਈਵੇਟ ਹਾਲੀਕਾਪਟਰ ਰਾਹੀਂ ਡੇਰਾ ਮੁਖੀ ਬਠਿੰਡਾ ਪਹੁੰਚੇ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਜਿੱਥੇ ਉਨ੍ਹਾਂ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਲੰਬੀ ਮੀਟਿੰਗ ਕੀਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖਬਰ : ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ
4. ਪੰਜਾਬ ਵਾਸੀਆਂ ਲਈ 30 ਦਸੰਬਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣਾ ਹੋ ਜਾਵੇਗਾ ਔਖਾ
ਸੰਗਰੂਰ : ਸ਼ੰਭੂ ਅਤੇ ਖ਼ਨੌਰੀ ਬਾਰਡਰ 'ਤੇ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਲੜੀ ਦੇ ਤਹਿਤ ਕਿਸਾਨ ਜੱਥੇਬੰਦੀਆਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜੇਕਰ 30 ਦਸੰਬਰ ਨੂੰ ਤੁਹਾਡਾ ਵੀ ਕਿਤੇ ਆਉਣ-ਜਾਣ ਦਾ ਪ੍ਰੋਗਰਾਮ ਹੈ ਤਾਂ ਤੁਹਾਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 'ਪੰਜਾਬ ਬੰਦ' ਨੂੰ ਲੈ ਕੇ ਅੱਜ ਖ਼ਨੌਰੀ ਬਾਰਡਰ 'ਤੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਵਾਸੀਆਂ ਲਈ 30 ਦਸੰਬਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣਾ ਹੋ ਜਾਵੇਗਾ ਔਖਾ
5. ਆਡੀਓ ਰਿਕਾਰਡਿੰਗਾਂ ਨੇ ਮਚਾਇਆ ਤਹਿਲਕਾ, ਕਾਂਗਰਸ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
ਪਾਤੜਾਂ (ਸਨੇਹੀ) : ਕਾਂਗਰਸ ਨੇ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨੂੰ ਨਿਰੰਤਰ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਮੱਦੇਨਜ਼ਰ 6 ਸਾਲਾਂ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਆਪਣੇ ਲੈਟਰਪੈਡ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਨੂੰ ਪਤਾ ਲੱਗਿਆ ਸੀ ਕਿ ਨਗਰ ਕੌਂਸਲ ਪਾਤੜਾਂ ਦਾ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਰਿੰਦਰ ਸਿੰਗਲਾ ਨਿਰੰਤਰ ਕਾਂਗਰਸ ਪਾਰਟੀ ਵਿਰੋਧੀ ਕਾਰਵਾਈਆਂ ’ਚ ਸ਼ਾਮਲ ਹੋ ਰਿਹਾ ਹੈ। ਉਸ ਨੂੰ ਪਹਿਲਾਂ ਵੀ ਮਿਤੀ 3-6-2024 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਉਹ ਕੋਈ ਠੋਸ ਜਵਾਬ ਨਹੀਂ ਦੇ ਸਕਿਆ। ਇਸ ਵਾਰ ਵੀ ਮਿਤੀ 21-12-2024 ਨੂੰ ਨਗਰ ਪੰਚਾਇਤ ਘੱਗਾ ਦੀਆਂ ਚੋਣਾਂ ’ਚ ਉਹ ਕਾਂਗਰਸ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੁੰਦਾ ਰਿਹਾ ਹੈ। ਉਸ ਦੀ ਪਾਰਟੀ ਵਿਰੋਧੀ ਆਡੀਓ ਰਿਕਾਰਡਿੰਗਾਂ ਵੀ ਵਾਇਰਲ ਹੋ ਰਹੀਆਂ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਆਡੀਓ ਰਿਕਾਰਡਿੰਗਾਂ ਨੇ ਮਚਾਇਆ ਤਹਿਲਕਾ, ਕਾਂਗਰਸ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
6. ਪੰਜਾਬ 'ਚ ਵੱਡਾ ਰੇਲ ਹਾਦਸਾ, ਫਸ ਗਏ ਮਜ਼ਦੂਰ, ਮੌਕੇ 'ਤੇ ਪਈਆਂ ਭਾਜੜਾਂ
ਫਾਜ਼ਿਲਕਾ (ਕੇ. ਸਿੰਘ) : ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਕਣਕ ਸਪੈਸ਼ਲ ਭਰਾਈ ਦੌਰਾਨ ਮਾਲਗੱਡੀ ਦਾ ਡੱਬਾ ਪਲਟ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਦੌਰਾਨ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਲਾਂਕਿ ਇਸ ਦੌਰਾਨ ਕੰਮ ਕਰ ਰਹੇ ਕੁੱਝ ਮਜ਼ਦੂਰਾਂ ਦੀ ਜਾਨ ਬੜੀ ਮੁਸ਼ਕਲ ਨਾਲ ਬਚਾਈ ਜਾ ਸਕੀ। ਇਸ ਤੋਂ ਬਾਅਦ ਰੇਲਵੇ ਵਿਭਾਗ ਦੇ ਸਬੰਧਿਤ ਅਧਿਕਾਰੀਆਂ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਵੱਡਾ ਰੇਲ ਹਾਦਸਾ, ਫਸ ਗਏ ਮਜ਼ਦੂਰ, ਮੌਕੇ 'ਤੇ ਪਈਆਂ ਭਾਜੜਾਂ
7. ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਹਰਿਆਣਾ : ਹਰਿਆਣਾ ਦੇ 10 ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਨਾਇਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ਪੈਨਸ਼ਨਰ ਮੁਲਾਜ਼ਮਾਂ ਤੋਂ ਪੈਨਸ਼ਨ ਫੰਡ ਵਿੱਚੋਂ ਲਏ ਐਡਵਾਂਸ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਇਹ ਰਕਮ ਇੱਕ ਵਾਰ ਵਿੱਚ ਪੂਰੀ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਇਸ ਕਮਿਊਟ ਮੁੱਲ ਦੀ ਵਸਲੀ ਕਿਸ਼ਤਾਂ ਵਿੱਚ ਕੀਤੀ ਜਾਵੇਗੀ। ਇਹ ਵਸੂਲੀ ਜੂਨ 2024 ਤੋਂ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
8. 200 ਤੋਂ ਵੱਧ ਕੈਨੇਡੀਅਨ ਕਾਲਜਾਂ ਵੱਲੋਂ ਕੀਤੀ ਜਾ ਰਹੀ ਭਾਰਤੀਆਂ ਦੀ ਤਸਕਰੀ! ਜਾਂਚ ਸ਼ੁਰੂ
ਵੈੱਬ ਡੈਸਕ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕੈਨੇਡਾ ਦੇ 200 ਤੋਂ ਵੱਧ ਕਾਲਜਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ 'ਤੇ ਭਾਰਤੀਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਰੈਕੇਟ 'ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਸ ਰੈਕੇਟ ਰਾਹੀਂ ਕਈ ਭਾਰਤੀਆਂ ਨੂੰ ਅਮਰੀਕਾ ਪਹੁੰਚਣ ਲਈ ਕੈਨੇਡੀਅਨ ਕਾਲਜਾਂ 'ਚ ਦਾਖ਼ਲਾ ਦਿਵਾਇਆ ਗਿਆ, ਜਦੋਂ ਕਿ ਉਹ ਅਸਲ ਵਿੱਚ ਕਦੇ ਵੀ ਇਨ੍ਹਾਂ ਕਾਲਜਾਂ 'ਚ ਨਹੀਂ ਗਏ। ਈਡੀ ਨੇ ਇਸ ਮਾਮਲੇ 'ਚ 10 ਤੇ 19 ਦਸੰਬਰ ਨੂੰ ਮੁੰਬਈ, ਨਾਗਪੁਰ, ਗਾਂਧੀਨਗਰ ਅਤੇ ਵਡੋਦਰਾ 'ਚ ਅੱਠ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ ਅਤੇ 19 ਲੱਖ ਰੁਪਏ ਦੇ ਬੈਂਕ ਖਾਤਿਆਂ ਨੂੰ ਸੀਲ ਕਰ ਦਿੱਤਾ ਸੀ। ਕਈ ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ ਦੋ ਵਾਹਨ ਵੀ ਜ਼ਬਤ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।- 200 ਤੋਂ ਵੱਧ ਕੈਨੇਡੀਅਨ ਕਾਲਜਾਂ ਵੱਲੋਂ ਕੀਤੀ ਜਾ ਰਹੀ ਭਾਰਤੀਆਂ ਦੀ ਤਸਕਰੀ! ਜਾਂਚ ਸ਼ੁਰੂ
9. ਪਿੰਡਾਂ ਦੇ ਲੋਕਾਂ ਨੂੰ ਮੋਦੀ ਸਰਕਾਰ ਦੇਵੇਗੀ ਮੁਫ਼ਤ ਜ਼ਮੀਨਾਂ! ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ : ਦੇਸ਼ ਦੇ ਪੇਂਡੂ ਖੇਤਰਾਂ ਵਿਚ ਭਾਰਤ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਤਹਿਤ ਦੇਸ਼ ਭਰ ਦੇ ਪਿੰਡਾਂ ਵਿਚ ਸਵਾਮਿਤਰਾ ਸਕੀਮ ਦੇ ਤਹਿਤ ਕਾਰਡ ਵੰਡੇ ਜਾਣਗੇ। ਇਸ ਦਾ ਜਾਣਕਾਰੀ ਪੰਚਾਇਤੀ ਰਾਜ ਮੰਤਰਾਲੇ ਦੇ ਕੇਂਦਰੀ ਸਕੱਤਰ ਵਿਵੇਕ ਭਾਰਦਵਾਜ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਗ੍ਰਾਮੀਣ ਭਾਰਤ ਵਿਚ ਜਾਇਦਾਦਾਂ ਨੂੰ ਪ੍ਰਮਾਣਿਤ ਕਰਨਾ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਮਾਰਚ 2026 ਤੱਕ 21.9 ਕਰੋੜ ਦੇ ਜਾਇਦਾਦ ਕਾਰਡ ਵੰਡਣ ਦਾ ਟੀਚਾ ਰੱਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਸਕੀਮ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਆਪਣੀ ਜਾਇਦਾਦ 'ਤੇ ਅਧਿਕਾਰ ਪ੍ਰਾਪਤ ਕਰਨ ਅਤੇ ਬੈਂਕਾਂ ਤੋਂ ਕਰਜ਼ਾ ਲੈਣ ਲਈ ਲਾਭਦਾਇਕ ਬਣਾਉਣ ਵਿੱਚ ਮਦਦ ਕਰੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪਿੰਡਾਂ ਦੇ ਲੋਕਾਂ ਨੂੰ ਮੋਦੀ ਸਰਕਾਰ ਦੇਵੇਗੀ ਮੁਫ਼ਤ ਜ਼ਮੀਨਾਂ! ਪੜ੍ਹੋ ਪੂਰੀ ਖ਼ਬਰ
10. ਵੱਡੀ ਖ਼ਬਰ: ਵਿਰਾਟ ਕੋਹਲੀ 'ਤੇ ICC ਦਾ ਐਕਸ਼ਨ
ਸਪੋਰਟਸ ਡੈਸਕ- ਅੰਰਰਾਸ਼ਤਟਰੀ ਕ੍ਰਿਕਟ ਪਰਿਸ਼ਦ (ICC) ਨੇ ਵਿਰਾਟ ਕੋਹਲੀ ਖਿਲਾਫ ਸਖਤ ਕਾਰਵਾਈ ਕੀਤੀ ਹੈ। ਮੈਲਬੌਰਨ ਕ੍ਰਿਕਟ ਗਰਾਊਂਡ (MCG) 'ਤੇ ਸੈਮ ਕੋਂਸਟਾਸ ਨੂੰ ਮੋਢਾ ਮਾਰਨ ਲਈ ਉਸ 'ਤੇ ਉਸਦੀ ਮੈਚ ਫੀਸ ਦਾ 20% ਜੁਰਮਾਨਾ ਅਤੇ ਇੱਕ ਡੀਮੈਰਿਟ ਪੁਆਇੰਟ ਦਿੱਤਾ ਗਿਆ ਹੈ। ਇਹ ਘਟਨਾ ਬਾਕਸਿੰਗ ਡੇ ਟੈਸਟ ਦੇ ਪਹਿਲੇ ਦਿਨ (26 ਦਸੰਬਰ) ਦੀ ਹੈ। ਇਹ ਜਾਣਕਾਰੀ Cricbuzz ਦੀ ਰਿਪੋਰਟ 'ਚ ਸਾਹਮਣੇ ਆਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ: ਵਿਰਾਟ ਕੋਹਲੀ 'ਤੇ ICC ਦਾ ਐਕਸ਼ਨ
ਪੰਜਾਬ ਦੀ ਕੇਂਦਰੀ ਜੇਲ੍ਹ 'ਚ ਭਿੜੇ ਹਵਾਲਾਤੀ ਤੇ ਕੈਦੀ, ਜੇਲ੍ਹ ਪ੍ਰਸ਼ਾਸਨ 'ਚ ਮਚੀ ਹਫੜਾ-ਦਫੜੀ
NEXT STORY