ਜਲੰਧਰ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਲਈ ਵਿਸ਼ੇਸ਼ ਜਗ੍ਹਾ ਨਾ ਦੇਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ, ਉੱਥੇ ਹੀ ਸੁਪਰੀਮ ਕੋਰਟ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਲੈ ਕੇ ਜਾਣ ਲਈ ਮਨਾਉਣ ਦੇ ਸਿਲਸਿਲੇ 'ਚ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਜੇਕਰ ਖੇਡ ਜਗਤ ਦੀ ਗੱਲ ਕਰੀਏ ਤਾਂ ਮੈਲਬੋਰਨ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਕਸਿੰਗ ਡੇ ਟੈਸਟ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਇਹ ਚੌਥਾ ਟੈਸਟ ਹੈ। ਤੀਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...
1. 'ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ...' ਕੇਂਦਰ ਦੇ ਫ਼ੈਸਲੇ 'ਤੇ ਭੜਕੇ ਸੁਖਬੀਰ ਬਾਦਲ
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀਆਂ ਅੰਤਿਮ ਰਸਮਾਂ ਲਈ ਵਿਸ਼ੇਸ਼ ਜਗ੍ਹਾ ਨਾ ਦੇਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਫ਼ੈਸਲਾ ਬਹੁਤ ਹੀ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਦੇ ਇਸ ਨਿੰਦਣਯੋਗ ਫ਼ੈਸਲੇ ਨੂੰ ਬਦਲਣ ਲਈ ਨਿੱਜੀ ਤੌਰ 'ਤੇ ਦਖਲ ਦੇਣ।'
ਹੋਰ ਜਾਣਕਾਰੀ ਲਈ ਕਲਿਕ ਕਰੋ।- 'ਡਾ. ਮਨਮੋਹਨ ਸਿੰਘ ਦਾ ਇੰਝ ਨਿਰਾਦਰ ਨਾ ਕਰੋ...' ਕੇਂਦਰ ਦੇ ਫ਼ੈਸਲੇ 'ਤੇ ਭੜਕੇ ਸੁਖਬੀਰ ਬਾਦਲ
2. ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ
ਅੰਮ੍ਰਿਤਸਰ - ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਪਰ ਜ਼ਿਲ੍ਹਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਐੱਚ.ਡੀ.ਐੱਫ.ਸੀ ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨਾਂ ਨੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਹੈ। ਇਸ ਮਾਮਲੇ 'ਚ ਪੁਲਸ ਨੇ ਹਰਕਤ ਵਿੱਚ ਆਉਂਦਿਆਂ ਹੀ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ 'ਚ ਵੱਡੀ ਵਾਰਦਾਤ, ਘੋੜੀ ਖਰੀਦਣ ਲਈ ਬੈਂਕ 'ਚ ਮਾਰਿਆ ਡਾਕਾ
3. ਪੰਜਾਬ ਬੰਦ 'ਚ ਖੱਜਲ-ਖੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ, ਪੂਰੀ ਡਿਟੇਲ 'ਚ ਪੜ੍ਹੋ ਕੀ-ਕੀ ਰਹੇਗਾ ਖੁੱਲ੍ਹਾ
ਪਟਿਆਲਾ : ਕਿਸਾਨਾਂ ਵਲੋਂ 30 ਦਸੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖੁਦ ਬਾਜ਼ਾਰ ਵਿਚ ਜਾ ਕੇ ਦੁਕਾਨਾਦਾਰਾਂ ਅਤੇ ਰਿਹੜੀਆਂ ਫੜੀ ਵਾਲਿਆਂ ਨੂੰ ਬੰਦ ਵਿਚ ਸਾਥ ਦੇਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹਾਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੂੰ ਬੰਦ ਦੌਰਾਨ ਕਿਸੇ ਤਰ੍ਹਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਬੰਦ 'ਚ ਖੱਜਲ-ਖੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ, ਪੂਰੀ ਡਿਟੇਲ 'ਚ ਪੜ੍ਹੋ ਕੀ-ਕੀ ਰਹੇਗਾ ਖੁੱਲ੍ਹਾ
4. ਪੰਜਾਬ ਦੀਆਂ ਜੇਲ੍ਹਾਂ 'ਚ ਪਰਿੰਦਾ ਵੀ ਪਰ ਨਹੀਂ ਮਾਰ ਸਕੇਗਾ, ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿਭਾਗ ਵਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲ ਕਦਮੀਆਂ ’ਤੇ ਚਾਨਣਾ ਪਾਇਆ। ਸੂਬੇ ’ਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ’ਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ੍ਹ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜਾਬ ਦੀਆਂ ਜੇਲ੍ਹਾਂ 'ਚ ਪਰਿੰਦਾ ਵੀ ਪਰ ਨਹੀਂ ਮਾਰ ਸਕੇਗਾ, ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
5. SC ਦੀ ਦੋ-ਟੁੱਕ, ਡੱਲੇਵਾਲ ਨੂੰ 2 ਦਿਨਾਂ ਦੇ ਅੰਦਰ ਕਰਵਾਓ ਹਸਪਤਾਲ 'ਚ ਦਾਖ਼ਲ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਲੈ ਕੇ ਜਾਣ ਲਈ ਮਨਾਉਣ ਦੇ ਸਿਲਸਿਲੇ 'ਚ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੂਈਆਂ ਦੀ ਬੈਂਚ ਨੇ ਸੁਣਵਾਈ ਕਰਦਿਆਂ ਸਥਿਤੀ ਨੂੰ ਵਿਗੜਨ ਦੇਣ ਅਤੇ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦੇ ਉਸ ਦੇ ਪਹਿਲਾਂ ਦੇ ਨਿਰਦੇਸ਼ਾਂ ਦਾ ਪਾਲਣ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ। ਪੰਜਾਬ ਸਰਕਾਰ ਨੇ ਡੱਲੇਵਾਲ ਨੂੰ ਹਸਪਤਾਲ ਲੈ ਕੇ ਜਾਣ ਵਿਚ ਅਸਮਰੱਥਾ ਜ਼ਾਹਰ ਕਰਦਿਆਂ ਕਿਹਾ ਕਿ ਉਸ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਰੋਧ ਦਾ ਸਾਹਮਣੇ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੇ ਡੱਲੇਵਾਲ ਨੂੰ ਘੇਰ ਲਿਆ ਅਤੇ ਉਹ ਉਨ੍ਹਾਂ ਨੂੰ ਹਸਪਤਾਲ ਨਹੀਂ ਲੈ ਕੇ ਜਾਣ ਦੇ ਰਹੇ।
ਹੋਰ ਜਾਣਕਾਰੀ ਲਈ ਕਲਿਕ ਕਰੋ।- SC ਦੀ ਦੋ-ਟੁੱਕ, ਡੱਲੇਵਾਲ ਨੂੰ 2 ਦਿਨਾਂ ਦੇ ਅੰਦਰ ਕਰਵਾਓ ਹਸਪਤਾਲ 'ਚ ਦਾਖ਼ਲ
6. ਪੰਜ ਤੱਤਾਂ 'ਚ ਵਿਲੀਨ ਹੋਏ ਡਾ.ਮਨਮੋਹਨ ਸਿੰਘ, ਧੀ ਨੇ ਦਿੱਤੀ ਮੁੱਖ ਅਗਨੀ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਕਰ ਦਿੱਤਾ ਗਿਆ। ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ਵਿਖੇ ਅਰਦਾਸ ਕਰਨ ਤੋਂ ਬਾਅਦ ਕੀਤਾ ਗਿਆ। ਇਸ ਮੌਕੇ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਹਨਾਂ ਦੀ ਧੀ ਵਲੋਂ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਪੰਜ ਤੱਤਾਂ 'ਚ ਵਿਲੀਨ ਹੋਏ ਡਾ.ਮਨਮੋਹਨ ਸਿੰਘ, ਧੀ ਨੇ ਦਿੱਤੀ ਮੁੱਖ ਅਗਨੀ
7. ਡੋਂਕੀ ਲਗਾ ਸਪੇਨ ਜਾਣ ਦੀ ਕੋਸ਼ਿਸ਼, 70 ਲੋਕਾਂ ਦੀ ਗਈ ਜਾਨ
ਬਮਾਕੋ (ਏਜੰਸੀ)- ਇਸ ਮਹੀਨੇ ਦੇ ਸ਼ੁਰੂ ਵਿੱਚ ਸਪੇਨ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਕਰੀਬ 70 ਪ੍ਰਵਾਸੀਆਂ ਦੀ ਕਿਸ਼ਤੀ ਡੁੱਬਣ ਕਾਰਨ ਮੌਤ ਹੋ ਗਈ। ਮਾਲੀ ਦੇ ਇਕ ਮੰਤਰੀ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਵਿਚ ਰਹਿ ਰਹੇ ਮਾਲੀ ਦੇ ਨਾਗਰਿਕਾਂ ਨਾਲ ਸਬੰਧਤ ਮੰਤਰਾਲਾ ਦੇ ਮੰਤਰੀ ਮੋਸਾ ਏਜੀ ਅਤਾਹਰ ਨੇ ਵੀਰਵਾਰ ਨੂੰ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਪ੍ਰਵਾਸੀਆਂ ਨੂੰ ਲੈ ਕੇ ਸਪੇਨ ਜਾ ਰਹੀ ਇੱਕ ਕਿਸ਼ਤੀ 19 ਦਸੰਬਰ ਨੂੰ ਡੁੱਬ ਗਈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਡੋਂਕੀ ਲਗਾ ਸਪੇਨ ਜਾਣ ਦੀ ਕੋਸ਼ਿਸ਼, 70 ਲੋਕਾਂ ਦੀ ਗਈ ਜਾਨ
8. ਦਸੰਬਰ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਲੱਗੇਗਾ ਮੋਟਾ ਜੁਰਮਾਨਾ
ਨਵੀਂ ਦਿੱਲੀ - ਸਾਲ 2024 ਖਤਮ ਹੋਣ ਵਾਲਾ ਹੈ ਅਤੇ ਕੁਝ ਦਿਨਾਂ ਬਾਅਦ ਨਵਾਂ ਸਾਲ 2025 ਸ਼ੁਰੂ ਹੋਣ ਵਾਲਾ ਹੈ। ਤਿੰਨ ਮਹੱਤਵਪੂਰਨ ਕੰਮਾਂ ਨੂੰ ਪੂਰਾ ਕਰਨ ਲਈ ਸਿਰਫ ਕੁਝ ਹੀ ਦਿਨ ਬਚੇ ਹਨ। ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਲਈ ਸਮਾਂ ਮਿਆਦ 31 ਦਸੰਬਰ ਨੂੰ ਖਤਮ ਹੋਣ ਜਾ ਰਹੀ ਹੈ। ਇਨ੍ਹਾਂ ਵਿੱਚ ਇਨਕਮ ਟੈਕਸ ਤੋਂ ਲੈ ਕੇ ਸੇਵਿੰਗ ਸਕੀਮਾਂ ਤੱਕ ਦਾ ਕੰਮ ਸ਼ਾਮਲ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਦਸੰਬਰ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਲੱਗੇਗਾ ਮੋਟਾ ਜੁਰਮਾਨਾ
9. IND vs AUS : ਤੀਜੇ ਦਿਨ ਦੀ ਖੇਡ ਖ਼ਤਮ, ਰੈੱਡੀ ਦੇ ਸੈਂਕੜੇ ਨੇ ਕਾਇਮ ਰੱਖੀਆਂ ਉਮੀਦਾਂ
ਸਪੋਰਟਸ ਡੈਸਕ- ਮੈਲਬੋਰਨ 'ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਕਸਿੰਗ ਡੇ ਟੈਸਟ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਇਹ ਚੌਥਾ ਟੈਸਟ ਹੈ। ਤੀਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ। ਖੇਡ ਖਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ ਨੌਂ ਵਿਕਟਾਂ ਗੁਆ ਕੇ 358 ਦੌੜਾਂ ਬਣਾ ਲਈਆਂ ਸਨ। ਆਸਟਰੇਲੀਆ ਨੇ ਆਪਣੀ ਪਹਿਲੀ ਪਾਰੀ ਵਿੱਚ 474 ਦੌੜਾਂ ਬਣਾਈਆਂ ਸਨ। ਇਸ ਲਿਹਾਜ਼ ਨਾਲ ਭਾਰਤ ਅਜੇ 116 ਦੌੜਾਂ ਪਿੱਛੇ ਹੈ। ਨਿਤੀਸ਼ ਰੈੱਡੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਉਹ ਫਿਲਹਾਲ 105 ਦੌੜਾਂ ਬਣਾ ਕੇ ਅਜੇਤੂ ਹੈ। ਹੁਣ ਤੱਕ ਉਹ 176 ਗੇਂਦਾਂ ਦੀ ਆਪਣੀ ਪਾਰੀ ਵਿੱਚ 10 ਚੌਕੇ ਅਤੇ ਇੱਕ ਛੱਕਾ ਲਗਾ ਚੁੱਕੇ ਹਨ। ਮੁਹੰਮਦ ਸਿਰਾਜ ਵੀ ਦੋ ਦੌੜਾਂ ਬਣਾ ਕੇ ਨਾਬਾਦ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- IND vs AUS : ਤੀਜੇ ਦਿਨ ਦੀ ਖੇਡ ਖ਼ਤਮ, ਰੈੱਡੀ ਦੇ ਸੈਂਕੜੇ ਨੇ ਕਾਇਮ ਰੱਖੀਆਂ ਉਮੀਦਾਂ
10. ਰੇਡੀਓ ਜੌਕੀ ਸਿਮਰਨ ਨੇ ਕਿਉਂ ਕੀਤੀ ਖੁਦਕੁਸ਼ੀ? ਪਰਿਵਾਰ ਨੇ ਖੋਲ੍ਹਿਆ ਭੇਦ
ਐਂਟਰਟੇਨਮੈਂਟ ਡੈਸਕ : ਹਰਿਆਣਾ ਦੇ ਗੁਰੂਗ੍ਰਾਮ 'ਚ ਫ੍ਰੀਲਾਂਸਰ ਰੇਡੀਓ ਜੌਕੀ ਸਿਮਰਨ ਸਿੰਘ ਨੇ ਕਥਿਤ ਤੌਰ ਤੇ ਸੈਕਟਰ 47 'ਚ ਆਪਣੇ ਕਿਰਾਏ ਦੇ ਮਕਾਨ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੁੱਧਵਾਰ ਦੇਰ ਰਾਤ ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਕਮਰੇ 'ਚ ਲਟਕਦੀ ਮਿਲੀ। ਹਾਲਾਂਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਸਿਮਰਨ ਮੂਲ ਰੂਪ ਤੋਂ ਜੰਮੂ-ਕਸ਼ਮੀਰ ਦੀ ਰਹਿਣ ਵਾਲੀ ਸੀ। ਫਿਲਹਾਲ ਉਹ ਗੁਰੂਗ੍ਰਾਮ ਦੇ ਸੈਕਟਰ-47 'ਚ ਕਿਰਾਏ ਦੇ ਮਕਾਨ 'ਚ ਆਪਣੇ ਕੁਝ ਦੋਸਤਾਂ ਨਾਲ ਰਹਿ ਰਹੀ ਸੀ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਰੇਡੀਓ ਜੌਕੀ ਸਿਮਰਨ ਨੇ ਕਿਉਂ ਕੀਤੀ ਖੁਦਕੁਸ਼ੀ? ਪਰਿਵਾਰ ਨੇ ਖੋਲ੍ਹਿਆ ਭੇਦ
150 ਨਸ਼ੇ ਵਾਲੀਆਂ ਗੋਲੀਆਂ ਸਮੇਤ ਇੱਕ ਕਾਬੂ
NEXT STORY