ਜਲੰਧਰ - ਪੰਜਾਬ ਵਿਚ ਇਕ ਵਾਰ ਫਿਰ ਤੋਂ ਲਾਕਡਾਊਨ ਵਰਗੇ ਹਾਲਾਤ ਪੈਦਾ ਹੋਣ ਜਾ ਰਹੇ ਹਨ। ਲਾਕਡਾਊਨ ਜਿਸ ਦਾ ਮਤਲਬ ਸਭ ਕੁਝ ਬੰਦ ਹੁੰਦਾ ਹੈ, ਸੋਮਵਾਰ ਨੂੰ ਪੰਜਾਬ ਵਿਚ ਅਜਿਹਾ ਹੀ ਕੁਝ ਹੋਵੇਗਾ, ਜਾਂ ਫਿਰ ਸਿੱਧੇ ਸ਼ਬਦਾਂ ਵਿਚ ਕਹਿ ਲਈਏ ਤਾਂ ਕਿਸਾਨ ਭਲਕੇ ਪੰਜਾਬ ਬੰਦ ਕਰਵਾਉਣ ਜਾ ਰਹੇ ਹਨ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਦੱਖਣੀ ਕੋਰੀਆ ਦੇ ਇਕ ਹਵਾਈ ਅੱਡੇ 'ਤੇ ਉਤਰਦੇ ਸਮੇਂ ਇਕ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਸ ਵਿਚ ਸਵਾਰ 179 ਯਾਤਰੀਆਂ ਦੀ ਮੌਤ ਹੋ ਜਾਣ ਦਾ ਸ਼ੱਕ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
1. ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਲਾਕਡਾਊਨ ਵਰਗੇ ਹਾਲਾਤ ਪੈਦਾ ਹੋਣ ਜਾ ਰਹੇ ਹਨ। ਲਾਕਡਾਊਨ ਜਿਸ ਦਾ ਮਤਲਬ ਸਭ ਕੁਝ ਬੰਦ ਹੁੰਦਾ ਹੈ, ਸੋਮਵਾਰ ਨੂੰ ਪੰਜਾਬ ਵਿਚ ਅਜਿਹਾ ਹੀ ਕੁਝ ਹੋਵੇਗਾ, ਜਾਂ ਫਿਰ ਸਿੱਧੇ ਸ਼ਬਦਾਂ ਵਿਚ ਕਹਿ ਲਈਏ ਤਾਂ ਕਿਸਾਨ ਭਲਕੇ ਪੰਜਾਬ ਬੰਦ ਕਰਵਾਉਣ ਜਾ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਸਾਰੇ ਸਕੂਲ, ਕਾਲਜ, ਦਫ਼ਤਰ ਅਤੇ ਹਰ ਤਰ੍ਹਾਂ ਦੇ ਅਦਾਰੇ ਇਥੋਂ ਤੱਕ ਕਿ ਸੜਕੀ ਅਤੇ ਰੇਲ ਆਵਾਜਾਈ ਵੀ ਠੱਪ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ 'ਚ 'ਲਾਕਡਾਊਨ', 9 ਘੰਟੇ ਰਹੇਗਾ ਸਭ ਕੁਝ ਬੰਦ
2. 'ਪੰਜਾਬ ਬੰਦ' ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਲਈ ਖਿੱਚੀ ਪੂਰੀ ਤਿਆਰੀ
ਸੰਗਰੂਰ : ਭਲਕੇ 'ਪੰਜਾਬ ਬੰਦ' ਨੂੰ ਲੈ ਕੇ ਅੱਜ ਖ਼ਨੌਰੀ ਬਾਰਡਰ 'ਤੇ ਕਿਸਾਨਾਂ ਵਲੋਂ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਬੰਦ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂ ਕੋਹਾੜ ਨੇ ਕਿਹਾ ਕਿ ਅਸੀਂ ਸੁਪਰੀਮ ਕਰੋਟ ਦੇ ਜੱਜਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਚੁੱਕੇ ਹਾਂ ਪਰ ਸਾਡੀ ਚਿੱਠੀ ਦਾ ਕਿਸੇ ਵਲੋਂ ਕੋਈ ਜਵਾਬ ਨਹੀਂ ਆਇਆ।
ਹੋਰ ਜਾਣਕਾਰੀ ਲਈ ਕਲਿਕ ਕਰੋ।-'ਪੰਜਾਬ ਬੰਦ' ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਲਈ ਖਿੱਚੀ ਪੂਰੀ ਤਿਆਰੀ
3. ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ
ਲੁਧਿਆਣਾ (ਖੁਰਾਨਾ): ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਐਲਾਨ ਵਿਚਾਲੇ ਹੁਣ ਪੈਟਰੋਲੀਅਮ ਡੀਲਰਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਵੱਲੋਂ ਲੁਧਿਆਣਾ ਜ਼ਿਲ੍ਹਾ ਦੇ ਸਾਰੇ ਪੈਟਰੋਲ ਪੰਪ ਖੁਲ੍ਹੇ ਰੱਖਣ ਦੀ ਗੱਲ ਕਹੀ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ
4. 'ਨਿਹੰਗ ਸਿੰਘਾਂ ਨੇ ਭੰਨ੍ਹੀ ਪੰਜਾਬ ਰੋਡਵੇਜ਼ ਦੀ ਬੱਸ' (ਵੀਡੀਓ)
ਫ਼ਤਹਿਗੜ੍ਹ ਸਾਹਿਬ (ਬਿਪਨ): ਥਾਣਾ ਸਰਹਿੰਦ ਦੇ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ 'ਤੇ ਨਿਹੰਗ ਸਿੰਘਾਂ ਦੇ ਭੇਸ ਵਿਚ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿਅਕਤੀਆਂ ਨੇ ਬੱਸ ਨੂੰ ਤੋੜ ਦਿੱਤਾ। ਡਰਾਈਵਰ ਦਾ ਕਹਿਣਾ ਹੈ ਕਿ ਸਵਾਰੀਆਂ ਨੇ ਉਸ ਦੀ ਜਾਨ ਬਚਾਈ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।-'ਨਿਹੰਗ ਸਿੰਘਾਂ ਨੇ ਭੰਨ੍ਹੀ ਪੰਜਾਬ ਰੋਡਵੇਜ਼ ਦੀ ਬੱਸ' (ਵੀਡੀਓ)
5. ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
ਜਲੰਧਰ/ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਮਾਰਕ (ਮੈਮੋਰੀਅਲ) ਰਾਜਘਾਟ 'ਤੇ ਸਥਾਪਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਸਮਾਰਕਾਂ ਬਣਾਈਆਂ ਗਈਆਂ ਹਨ ਜਦਕਿ ਮਨਮੋਹਨ ਸਿੰਘ ਦੀ ਸਮਾਰਕ ਨੂੰ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਮੈਨੂੰ ਭਰੋਸਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੈਨੂੰ ਭਰੋਸਾ ਹੈ ਕਿ ਤੁਹਾਡੀ ਸਿਆਣਪ ਅਤੇ ਵਚਨਬੱਧਤਾ ਭਾਰਤ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਤੁਹਾਡੇ ਕੰਮਾਂ ਦਾ ਮਾਰਗਦਰਸ਼ਨ ਕਰੇਗੀ। ਦੋ ਪੰਨਿਆਂ ਦੀ ਚਿੱਠੀ ਵਿੱਚ ਉਨ੍ਹਾਂ ਨੇ ਕਈ ਗੱਲਾਂ ਨੂੰ ਗੰਭੀਰਤਾ ਨਾਲ ਉਠਾਇਆ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
6. ਬੋਰਵੈੱਲ ਹਾਦਸਾ : 16 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਜ਼ਿੰਦਗੀ ਦੀ ਜੰਗ ਹਾਰਿਆ ਸੁਮਿਤ
ਭੋਪਾਲ : ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ 140 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਕਈ ਏਜੰਸੀਆਂ ਦੀ ਮਦਦ ਨਾਲ 16 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਗਿਆ। ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗੁਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਪਿਪਲੀਆ ਪਿੰਡ 'ਚ ਸ਼ਨੀਵਾਰ ਸ਼ਾਮ ਕਰੀਬ 5 ਵਜੇ ਸੁਮਿਤ ਮੀਨਾ ਨਾਂ ਦਾ ਬੱਚਾ ਬੋਰਵੈੱਲ 'ਚ ਡਿੱਗ ਗਿਆ ਸੀ। ਪਿੱਪਲੀਆ ਪਿੰਡ ਰਾਘੋਗੜ੍ਹ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਬੋਰਵੈੱਲ ਹਾਦਸਾ : 16 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਜ਼ਿੰਦਗੀ ਦੀ ਜੰਗ ਹਾਰਿਆ ਸੁਮਿਤ
7. ਵੱਡੀ ਖ਼ਬਰ : 181 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਹੋਇਆ ਕ੍ਰੈਸ਼, ਮਾਰੇ ਗਏ ਤਕਰੀਬਨ ਸਾਰੇ ਯਾਤਰੀ
ਸਿਓਲ : ਦੱਖਣੀ ਕੋਰੀਆ ਦੇ ਇਕ ਹਵਾਈ ਅੱਡੇ 'ਤੇ ਉਤਰਦੇ ਸਮੇਂ ਇਕ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਸ ਵਿਚ ਸਵਾਰ 179 ਯਾਤਰੀਆਂ ਦੀ ਮੌਤ ਹੋ ਜਾਣ ਦਾ ਸ਼ੱਕ ਹੈ। ਪਰ ਦੂਜੇ ਪਾਸੇ 181 ਯਾਤਰੀਆਂ ਵਿਚੋਂ ਬਚੇ ਹੋਏ 2 ਯਾਤਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐਮਰਜੈਂਸੀ ਦਫ਼ਤਰ ਨੇ ਦੱਸਿਆ ਕਿ ਦੱਖਣੀ ਸ਼ਹਿਰ ਮੁਏਨ ਦੇ ਹਵਾਈ ਅੱਡੇ 'ਤੇ ਕਰੈਸ਼ ਹੋਇਆ ਜੇਜੂ ਏਅਰ ਦਾ ਯਾਤਰੀ ਜਹਾਜ਼ ਬੈਂਕਾਕ ਤੋਂ 181 ਲੋਕਾਂ ਨੂੰ ਲੈ ਕੇ ਵਾਪਸ ਆ ਰਿਹਾ ਸੀ।
ਹੋਰ ਜਾਣਕਾਰੀ ਲਈ ਕਲਿਕ ਕਰੋ।- ਵੱਡੀ ਖ਼ਬਰ : 181 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਹੋਇਆ ਕ੍ਰੈਸ਼, ਮਾਰੇ ਗਏ ਤਕਰੀਬਨ ਸਾਰੇ ਯਾਤਰੀ
8. ਹਵਾਈ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ, BCAS ਨੇ ਜਾਰੀ ਕਰ'ਤੇ ਨਵੇਂ ਨਿਯਮ
ਵੈੱਬ ਡੈਸਕ : ਭਾਰਤ 'ਚ ਹਵਾਈ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਹੈ। ਹੁਣ ਤੋਂ ਹਵਾਈ ਜਹਾਜ ਵਿੱਚ ਸਿਰਫ਼ ਇੱਕ ਬੈਗ ਦੀ ਇਜਾਜ਼ਤ ਹੋਵੇਗੀ। ਇਸ ਨਵੇਂ ਨਿਯਮ ਨਾਲ ਯਾਤਰੀਆਂ ਨੂੰ ਕੁਝ ਅਸੁਵਿਧਾ ਹੋ ਸਕਦੀ ਹੈ ਪਰ ਇਸ ਨਾਲ ਹਵਾਈ ਅੱਡਿਆਂ 'ਤੇ ਸੁਰੱਖਿਆ ਵਧਾਉਣ 'ਚ ਮਦਦ ਮਿਲੇਗੀ।
ਹੋਰ ਜਾਣਕਾਰੀ ਲਈ ਕਲਿਕ ਕਰੋ।-ਹਵਾਈ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ, BCAS ਨੇ ਜਾਰੀ ਕਰ'ਤੇ ਨਵੇਂ ਨਿਯਮ
9. IND vs AUS: ਚੌਥੇ ਟੈਸਟ ਦੌਰਾਨ ਜ਼ਖ਼ਮੀ ਹੋਇਆ ਇਹ ਖਿਡਾਰੀ, ਪੂਰੀ ਸੀਰੀਜ਼ 'ਚੋਂ ਹੋਇਆ ਬਾਹਰ
ਸਪੋਰਟਸ ਡੈਸਕ- ਆਸਟ੍ਰੇਲੀਆ ਆਪਣੇ ਘਰ 'ਤੇ ਮੇਜ਼ਬਾਨੀ ਕਰ ਰਿਹਾ ਹੈ, ਜਿੱਥੇ ਬਾਰਡਰ ਗਾਵਸਕਰ ਟਰਾਫੀ 2024-25 ਲਈ ਦੋਵੇਂ ਦੋਵੇਂ ਟੀਮਾਂ ਦਰਮਿਆਨ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਇਸ ਸੀਰੀਜ਼ ਦਾ ਚੌਥਾ ਮੈਚ ਬਾਕਸਿੰਗ ਡੇ ਟੈਸਟ ਦੇ ਤੌਰ 'ਤੇ ਮੈਲਬੌਰਨ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚਾਲੇ ਆਸਟ੍ਰੇਲੀਆ ਦੇ ਵਿਕਟਕੀਪਰ ਬੱਲੇਬਾਜ਼ ਜੋਸ਼ ਇੰਗਲਿਸ ਦੇ ਸੱਟ ਦਾ ਸ਼ਿਕਾਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇੰਗਲਿਸ ਦੀ ਸੱਟ ਕਾਫੀ ਗੰਭੀਰ ਹੈ ਤੇ ਇਸ ਵਜ੍ਹਾ ਨਾਲ ਇਹ ਸਿਡੀਨ 'ਚ ਹੋਣ ਵਾਲੇ ਪੰਜਵੇਂ ਟੈਸਟ ਤੋਂ ਵੀ ਬਾਹਰ ਹੋ ਗਏ ਹਨ। ਉਨ੍ਹਾਂ ਦੇ ਰਿਪਲੇਸਮੈਂਟ ਦਾ ਐਲਾਨ ਛੇਤੀ ਹੀ ਆਸਟ੍ਰੇਲੀਆ ਵਲੋਂ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਕਲਿਕ ਕਰੋ।- IND vs AUS: ਚੌਥੇ ਟੈਸਟ ਦੌਰਾਨ ਜ਼ਖ਼ਮੀ ਹੋਇਆ ਇਹ ਖਿਡਾਰੀ, ਪੂਰੀ ਸੀਰੀਜ਼ 'ਚੋਂ ਹੋਇਆ ਬਾਹਰ
10.CM ਭਗਵੰਤ ਮਾਨ ਦੇ ਆਖਣ 'ਤੇ ਦਿਲਜੀਤ ਦੋਸਾਂਝ ਨੇ ਲਿਆ ਪੰਜਾਬੀਆਂ ਲਈ ਵੱਡਾ ਫ਼ੈਸਲਾ
ਲੁਧਿਆਣਾ (ਰਿੰਕੂ) - ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਨਵੇਂ ਸਾਲ ਦਾ ਸ਼ੋਅ ਗੋਆ 'ਚ ਹੋਣਾ ਸੀ। ਬੀਤੇ ਕੁਝ ਦਿਨ ਪਹਿਲਾਂ ਚੰਡੀਗੜ੍ਹ 'ਚ ਦਿਲਜੀਤ ਦੀ ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਨਾਲ ਮੁਲਾਕਾਤ ਹੋਈ ਸੀ। ਇਸ ਦੌਰਾਨ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਲੁਧਿਆਣਾ ਦੇ ਪੀ. ਏ. ਯੂ. ਨੂੰ ਚੁਣਿਆ ਗਿਆ। ਖ਼ੁਦ ਭਗਵੰਤ ਮਾਨ ਇਸ ਸ਼ੋਅ ਨੂੰ ਲੈ ਕੇ ਸਮੇਂ-ਸਮੇਂ 'ਤੇ ਜਾਣਕਾਰੀ ਹਾਸਲ ਕਰਕੇ ਇਸ ਨੂੰ ਕਾਮਯਾਬ ਬਣਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ 'ਚ ਹਨ।
ਹੋਰ ਜਾਣਕਾਰੀ ਲਈ ਕਲਿਕ ਕਰੋ।-CM ਭਗਵੰਤ ਮਾਨ ਦੇ ਆਖਣ 'ਤੇ ਦਿਲਜੀਤ ਦੋਸਾਂਝ ਨੇ ਲਿਆ ਪੰਜਾਬੀਆਂ ਲਈ ਵੱਡਾ ਫ਼ੈਸਲਾ
ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
NEXT STORY