ਜਲੰਧਰ - ਅੱਜ ਪੰਜਾਬ ’ਚ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਰਾਜਸੀ ਸਨਮਾਨ ਨਾਲ ਕੇ. ਵੀ. ਐੱਮ. ਸਕੂਲ ਨੇੜੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਕੇਂਦਰੀ ਕਰਮਚਾਰੀਆਂ ਲਈ ਅਹਿਮ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਤੁਸੀਂ ਅੰਗ ਦਾਨ ਕਰਦੇ ਹੋ ਤਾਂ ਤੁਹਾਨੂੰ ਹੁਣ 42 ਦਿਨਾਂ ਦੀ ਵਿਸ਼ੇਸ਼ ਛੁੱਟੀ ਮਿਲੇਗੀ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜਦੋਂ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ’ਤੇ ਕਬਜ਼ਾ ਕਰਨ ਅਤੇ ਉਸ ਨੂੰ 51ਵੇਂ ਰਾਜ ਵਜੋਂ ਅਮਰੀਕਾ ’ਚ ਸ਼ਾਮਲ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ, ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
ਜਲੰਧਰ ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ ਬਾਅਦ ਸ਼ਹਿਰ ਨੂੰ 7ਵਾਂ ਅਤੇ ਨਵਾਂ ਮੇਅਰ ਮਿਲ ਗਿਆ ਹੈ। ਵਿਨੀਤ ਧੀਰ ਨੂੰ ਸਰਬਸੰਮਤੀ ਨਾਲ ਜਲੰਧਰ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
2. ਅੱਧੀ ਰਾਤੀਂ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਗੋਲ਼ੀ ਲੱਗਣ ਕਾਰਨ 'ਆਪ' ਵਿਧਾਇਕ ਦੀ ਹੋ ਗਈ ਮੌਤ
ਅੱਧੀ ਰਾਤੀਂ ਪੰਜਾਬ 'ਚ ਇਕ ਵੱਡੀ ਵਾਰਦਾਤ ਹੋ ਗਈ ਹੈ, ਜਿੱਥੋਂ ਦੇ ਲੁਧਿਆਣਾ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਹੈ। ਮੌਕੇ ’ਤੇ ਮੌਜੂਦ ਪਰਿਵਾਰਕ ਮੈਂਬਰ ਅਤੇ ਗੰਨਮੈਨ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਲੈ ਗਏ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
3. MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ
ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਣ ਸਮੇਂ ਰਾਹ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
4. AAP ਵਿਧਾਇਕ ਗੁਰਪ੍ਰੀਤ ਗੋਗੀ ਪੰਜ ਤੱਤਾਂ 'ਚ ਵਿਲੀਨ, ਮੁੱਖ ਮੰਤਰੀ ਮਾਨ ਹੋਏ ਦੁੱਖ 'ਚ ਸ਼ਾਮਲ (ਤਸਵੀਰਾਂ)
ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਰਾਜਸੀ ਸਨਮਾਨ ਨਾਲ ਕੇ. ਵੀ. ਐੱਮ. ਸਕੂਲ ਨੇੜੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਬੇਟੇ ਨੇ ਵਿਧਾਇਕ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਨਾਲ ਸੂਬੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਗੁਰਪ੍ਰੀਤ ਸਿੰਘ ਗੋਗੀ ਦੀ ਅੰਤਿਮ ਵਿਦਾਈ 'ਚ ਸ਼ਾਮਲ ਹੋਏ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
5. ਸੂਬੇ ਵਿਚ ਚੁੱਕਿਆ ਜਾ ਰਿਹਾ ਇਹ ਵੱਡਾ ਕਦਮ, ਸਰਕਾਰ ਨੇ ਤਿਆਰ ਕੀਤੀ ਖਰੜਾ ਰਿਪੋਰਟ
ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਲਈ ਅਤੇ ਰੇਤਾ-ਬੱਜਰੀ ਤੋਂ ਆਮਦਨ ਵਧਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਬਕਾਇਦਾ ਖਰੜਾ ਰਿਪੋਰਟ ਵੀ ਤਿਆਰ ਕੀਤੀ ਗਈ ਹੈ। ਇਸ ਰਿਪੋਰਟ ਰਾਹੀਂ ਮਾਈਨਿੰਗ ਤੋਂ ਮਾਲੀਏ ਵਿਚ 180 ਫ਼ੀਸਦ ਤੋਂ ਵੱਧ ਦਾ ਵਾਧਾ ਕਰਨ ਦਾ ਟੀਚਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿਕਾਸ ਕਮਿਸ਼ਨ ਨੇ ਨਵੰਬਰ 2024 ਵਿਚ ਮਾਈਨਿੰਗ ਬਾਰੇ ਇਕ ਖਰੜਾ ਰਿਪੋਰਟ ਸੂਬਾ ਸਰਕਾਰ ਨੂੰ ਸੌਂਪੀ ਹੈ ਜੋ ਕਿ ਦੂਜੇ ਸੂਬਿਆਂ ਦੀ ਮਾਈਨਿੰਗ ਨੀਤੀ ਦਾ ਅਧਿਐਨ ਕਰਨ ਮਗਰੋਂ ਤਿਆਰ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿਕਾਸ ਕਮਿਸ਼ਨ ਨੇ 2017 ਤੋਂ ਲੈ ਕੇ ਹੁਣ ਤੱਕ ਦੀਆਂ ਪੰਜ ਮਾਈਨਿੰਗ ਨੀਤੀਆਂ ਦੀ ਘੋਖ ਕੀਤੀ ਹੈ ਅਤੇ ਮੌਜੂਦਾ ਮਾਈਨਿੰਗ ਪ੍ਰਬੰਧਾਂ ਵਿਚਲੀਆਂ ਖ਼ਾਮੀਆਂ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
6. ਮੁੱਖ ਮੰਤਰੀ ਨੇ ਕੇਂਦਰ ਕੋਲ ਚੁੱਕਿਆ ਇਹ ਮੁੱਦਾ, ਅਮਿਤ ਸ਼ਾਹ ਕੋਲੋਂ ਕੀਤੀ ਵੱਡੀ ਮੰਗ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਸਥਾਪਤ ਕਰਨ ਅਤੇ ਸਰਕਾਰੀ ਵਕੀਲਾਂ ਦੇ ਨਾਲ-ਨਾਲ ਹੋਰ ਸਹਾਇਕ ਸਟਾਫ ਦੀ ਭਰਤੀ ਕਰਨ ਲਈ 10 ਸਾਲਾਂ ਲਈ ਯਕਮੁਸ਼ਤ ਤੌਰ 'ਤੇ 600 ਕਰੋੜ ਰੁਪਏ ਦੀ ਵਿੱਤੀ ਸਹਾਇਤਾ (60 ਕਰੋੜ ਰੁਪਏ ਪ੍ਰਤੀ ਸਾਲ) ਦਿੱਤੀ ਜਾਵੇ। ਉਨ੍ਹਾਂ ਦੱਸਿਆ ਇਕ ਜਨਵਰੀ, 2025 ਤੱਕ ਸੈਸ਼ਨ ਮੁਕੱਦਮੇ ਦੀ ਸੁਣਵਾਈ ਲਈ 35,000 ਐੱਨ.ਡੀ.ਪੀ.ਐਸ. ਕੇਸ ਲੰਬਿਤ ਹਨ। ਇਨ੍ਹਾਂ ਦੇ ਨਿਪਟਾਰੇ ਦੀ ਮੌਜੂਦਾ ਦਰ ਉਤੇ ਔਸਤਨ ਇਕ ਸੈਸ਼ਨ ਅਦਾਲਤ ਨੂੰ ਨਵੇਂ ਜੁੜ ਗਏ ਕੇਸਾਂ ਨੂੰ ਛੱਡ ਕੇ ਲੰਬਿਤ ਕੇਸਾਂ ਦੀ ਸੁਣਵਾਈ ਨੂੰ ਪੂਰਾ ਕਰਨ ਵਿਚ 7 ਸਾਲ ਲੱਗ ਜਾਂਦੇ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
7. ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਇਕੱਠੀਆਂ 42 ਦਿਨਾਂ ਦੀਆਂ ਛੁੱਟੀਆਂ
ਕੇਂਦਰੀ ਕਰਮਚਾਰੀਆਂ ਲਈ ਅਹਿਮ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਤੁਸੀਂ ਅੰਗ ਦਾਨ ਕਰਦੇ ਹੋ ਤਾਂ ਤੁਹਾਨੂੰ ਹੁਣ 42 ਦਿਨਾਂ ਦੀ ਵਿਸ਼ੇਸ਼ ਛੁੱਟੀ ਮਿਲੇਗੀ। ਇਕ ਪਾਸੇ ਇਹ ਕਦਮ ਮਨੁੱਖੀ ਹਮਦਰਦੀ ਨੂੰ ਉਤਸ਼ਾਹਿਤ ਕਰਨ ਵਾਲਾ ਹੈ ਪਰ ਨਾਲ ਹੀ ਇਹ ਸਰਕਾਰੀ ਮੁਲਾਜ਼ਮਾਂ ਲਈ ਵੀ ਇਕ ਮੌਕਾ ਲੈ ਕੇ ਆਇਆ ਹੈ। ਨੈਸ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ (ਨੋਟੋ) ਅਨੁਸਾਰ, ਕਰਮਚਾਰੀ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਨੇ ਅੰਗ ਦਾਨ ਕਰਨ ਵਾਲੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਆਮ ਛੁੱਟੀ(casual leave) ਦੇਣ ਦਾ ਆਦੇਸ਼ ਜਾਰੀ ਕੀਤਾ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
8. ਕੈਨੇਡਾ ਨੂੰ US ’ਚ ਮਿਲਾਉਣ ’ਤੇ ਟਰੂਡੋ ਦਾ ਟਰੰਪ 'ਤੇ ਪਲਟਵਾਰ, ਸਾਨੂੰ ਹੀ ਦੇ ਦਿਓ ਵਰਮੋਂਟ ਜਾਂ ਕੈਲੀਫੋਰਨੀਆ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜਦੋਂ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ’ਤੇ ਕਬਜ਼ਾ ਕਰਨ ਅਤੇ ਉਸ ਨੂੰ 51ਵੇਂ ਰਾਜ ਵਜੋਂ ਅਮਰੀਕਾ ’ਚ ਸ਼ਾਮਲ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ ਤਾਂ ਉਨ੍ਹਾਂ ਨੇ ਵੀ ਮਜ਼ਾਕ ’ਚ ਅਮਰੀਕੀ ਰਾਜ ਵਰਮੋਂਟ ਜਾਂ ਕੈਲੀਫੋਰਨੀਆ ਕੈਨੇਡਾ ਨੂੰ ਦਿੱਤੇ ਜਾਣ ਮੰਗ ਕਰ ਦਿੱਤੀ ਸੀ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
9. ਬਦਲ ਜਾਵੇਗਾ ਕ੍ਰਿਕਟ ਦਾ ਇਹ ਨਿਯਮ! ਪੁੱਠੀਆਂ ਸ਼ਾਰਟਾਂ ਕਾਰਨ ਲਿਆ ਜਾ ਸਕਦੈ ਫ਼ੈਸਲਾ
ਦੱਖਣੀ ਅਫਰੀਕਾ ਦੇ ਮਹਾਨ ਕ੍ਰਿਕਟਰ ਅਤੇ ਸਾਬਕਾ ਕਪਤਾਨ ਸ਼ੌਨ ਪੋਲੌਕ ਨੇ ਕਿਹਾ ਕਿ ਆਈ.ਸੀ.ਸੀ. ਕ੍ਰਿਕਟ ਕਮੇਟੀ ਗੇਂਦਬਾਜ਼ਾਂ ਨੂੰ ਵਾਈਡ 'ਤੇ ਥੋੜ੍ਹੀ ਹੋਰ ਛੋਟ ਦੇਣ ਵੱਲ ਕੰਮ ਕਰ ਰਹੀ ਹੈ ਕਿਉਂਕਿ ਮੌਜੂਦਾ ਨਿਯਮ ਉਨ੍ਹਾਂ ਲਈ ਬਹੁਤ ਸਖ਼ਤ ਹਨ, ਖਾਸ ਕਰਕੇ ਜਦੋਂ ਬੱਲੇਬਾਜ਼ ਆਖਰੀ ਪਲਾਂ 'ਚ ਮੂਵਮੈਂਟ ਕਰਦੇ ਹਨ। ਵਨਡੇ ਅਤੇ ਟੀ-20 ਵਿੱਚ, ਬੱਲੇਬਾਜ਼ ਗੇਂਦਬਾਜ਼ ਦੀ ਲਾਈਨ ਅਤੇ ਲੈਂਥ ਨੂੰ ਵਿਗਾੜਨ ਲਈ ਕ੍ਰੀਜ਼ 'ਤੇ ਆਖਰੀ ਪਲਾਂ 'ਚ ਮੂਵਮੈਂਟ ਕਰਦੇ ਹਨ, ਜਿਸਦੇ ਨਤੀਜੇ ਵਜੋਂ ਅਕਸਰ ਗੇਂਦ ਵਾਈਡ ਹੋ ਜਾਂਦੀ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
10. ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲਤ ਨਾਜ਼ੁਕ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਟੀਕੂ ਤਲਸਾਨੀਆ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਹਸਪਤਾਲ 'ਚ ਦਾਖਲ ਹੈ। ਹਾਲਾਂਕਿ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ। ਇਸ ਅਦਾਕਾਰ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਅਤੇ ਕਈ ਟੀ.ਵੀ. ਸ਼ੋਅ ਦਾ ਹਿੱਸਾ ਵੀ ਰਹੇ ਹਨ। ਉਹ ਆਖਰੀ ਵਾਰ ਰਾਜਕੁਮਾਰ ਰਾਓ ਦੀ ਫਿਲਮ 'ਵਿੱਕੀ ਵਿਦਿਆ ਕਾ ਦੈਟ ਵਾਲਾ ਵੀਡੀਓ' 'ਚ ਨਜ਼ਰ ਆਏ ਸਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
ਛੁੱਟੀ 'ਤੇ ਆਏ ਆਰਮੀ ਦੇ ਜਵਾਨ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
NEXT STORY