ਜਲੰਧਰ - ਪੰਜਾਬ ’ਚ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਿਚ 101 ਕਿਸਾਨ ਹਿੱਸਾ ਲੈਣਗੇ। ਉੱਥੇ ਹੀ ਬਿਸਤ ਦੁਆਬ ਨਹਿਰ 'ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਇਕ ਕੈਂਟਰ ਅਤੇ ਅਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ’ਚ ਕਾਰ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਇੱਕ ਵੱਡੇ ਫੈਸਲੇ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੇ ਭੱਤਿਆਂ ਵਿੱਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਪੰਜਾਬ 'ਚ ਪੇਪਰਾਂ ਦੀਆਂ ਤਾਰੀਖ਼ਾਂ ਬਦਲੀਆਂ, ਜਾਣੋ ਕੀ ਹੈ ਨਵੀਂ ਅਪਡੇਟ
ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਡਾਇਰੈਕਟਰ ਦੇ ਦਫ਼ਤਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਪੱਤਰ ਭੇਜ ਕੇ ਪਹਿਲੀ ਤੋਂ ਬਾਰਵੀਂ ਜਮਾਤ ਲਈ ਪ੍ਰੀ-ਬੋਰਡ ਟਰਮ ਪ੍ਰੀਖਿਆ-2 ਦੀ ਡੇਟਸ਼ੀਟ 'ਚ ਅੰਸ਼ਿਕ ਸ਼ੋਧ ਕਰਨ ਲਈ ਕਿਹਾ ਗਿਆ ਹੈ। ਇਸ ਪੱਤਰ 'ਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8 ਜਨਵਰੀ ਨੂੰ ਜਾਰੀ ਹਦਾਇਤਾਂ 'ਚ ਬੋਰਡ ਵੱਲੋਂ 12ਵੀਂ ਜਮਾਤ ਦੇ ਵਿਸ਼ੇ ਵਾਤਾਵਰਣ ਸਿੱਖਿਆ ਦੀ ਪ੍ਰੀਖਿਆ 28 ਜਨਵਰੀ ਤੱਕ ਸਕੂਲ ਪੱਧਰ 'ਤੇ ਕਰਵਾਉਣ ਲਈ ਕਿਹਾ ਗਿਆ ਹੈ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
2. ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ
ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਿਚ 101 ਕਿਸਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੀ ਦੇਸ਼ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਲਿਆਂਦਾ ਜਾਵੇਗਾ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਦੇ ਹਿੱਤ ਵਿਚ ਹਨ ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
3. ਪੰਜਾਬ ਪੁਲਸ ਦੀ ਗੋਲੀ ਨਾਲ ਮਾਰਿਆ ਗਿਆ ਗੈਂਗਸਟਰ
ਬੀਤੀ ਰਾਤ ਬਟਾਲਾ ਵਿਚ ਬਦਮਾਸ਼ਾਂ ਤੇ ਬਟਾਲਾ ਪੁਲਸ ਵਿਚਾਲੇ ਐਨਕਾਊਂਟਰ ਜ਼ਬਰਦਸਤ ਮੁੱਠਭੇਡ ਹੋਈ ਸੀ, ਜਿਸ ਦੌਰਾਨ ਬਦਮਾਸ਼ ਰਣਜੀਤ ਸਿੰਘ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਰੈਫ਼ਰ ਕੀਤਾ ਗਿਆ ਸੀ। ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
4. ਪੰਜਾਬ ਵਿਚ ਦਿਲ ਕੰਬਾਊ ਹਾਦਸਾ, ਇਕੋ ਝਟਕੇ 'ਚ ਖ਼ਤਮ ਹੋ ਗਿਆ ਪੂਰਾ ਟੱਬਰ
ਬਿਸਤ ਦੁਆਬ ਨਹਿਰ 'ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਇਕ ਕੈਂਟਰ ਅਤੇ ਅਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ’ਚ ਕਾਰ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੀ ਇਕ 7 ਸਾਲਾ ਲੜਕੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ’ਚ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਣੇਵਾਲ (ਬਲਾਚੌਰ), ਉਸ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲਾ ਧੀ ਸੀਰਤ ਕੌਰ ਮਾਰੇ ਗਏ ਹਨ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
5. 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਰਾਸ਼ਟਰੀ ਸਿੱਖਿਆ ਨੀਤੀ 2020 (NEP 2020) ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਦੇ ਹੋਏ ਸਰਕਾਰ ਨੇ ਇੱਕ ਸਾਲ ਦਾ ਬੀ.ਐੱਡ (ਬੈਚਲਰ ਆਫ਼ ਐਜੂਕੇਸ਼ਨ) ਕੋਰਸ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਕੋਰਸ ਉਨ੍ਹਾਂ ਵਿਦਿਆਰਥੀਆਂ ਲਈ ਹੋਵੇਗਾ, ਜਿਨ੍ਹਾਂ ਨੇ ਗ੍ਰੈਜੂਏਸ਼ਨ ਜਾਂ ਪੋਸਟ-ਗ੍ਰੈਜੂਏਸ਼ਨ ਦੇ ਚਾਰ ਸਾਲ ਪੂਰੇ ਕਰ ਲਏ ਹਨ। ਇਸ ਦੇ ਨਾਲ ਹੀ, ਅਧਿਆਪਕ ਸਿਖਲਾਈ ਨਾਲ ਸਬੰਧਤ ਕਈ ਵੱਡੇ ਬਦਲਾਅ ਕੀਤੇ ਗਏ ਹਨ। ਇਸ ਵੇਲੇ, ਚਾਰ ਸਾਲਾ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ (ITEP) ਪਹਿਲਾਂ ਹੀ ਗ੍ਰੈਜੂਏਸ਼ਨ ਪੱਧਰ 'ਤੇ ਚੱਲ ਰਿਹਾ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ-ਨਾਲ ਆਪਣੇ ਮਨਪਸੰਦ ਵਿਸ਼ਿਆਂ ਵਿੱਚ ਮੁਹਾਰਤ ਹਾਸਲ ਕਰਨ ਦਾ ਮੌਕਾ ਦਿੰਦਾ ਹੈ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
6. 500 ਰੁਪਏ 'ਚ ਮਿਲੇਗਾ LPG ਗੈਸ ਸਿਲੰਡਰ!
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਰਗਰਮੀਆਂ ਵਿਚਾਲੇ ਕਾਂਗਰਸ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਜੇਕਰ ਉਹ ਦਿੱਲੀ 'ਚ ਸੱਤਾ 'ਚ ਆਈ ਤਾਂ ਰਾਸ਼ਟਰੀ ਰਾਜਧਾਨੀ ਦੇ ਵਾਸੀਆਂ ਨੂੰ 500 ਰੁਪਏ ਵਿਚ LPG ਗੈਸ ਸਿਲੰਡਰ, ਮੁਫ਼ਤ ਰਾਸ਼ਨ ਕਿੱਟ ਅਤੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਵੇਗੀ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
7. ਭਾਰਤੀਆਂ ਨੂੰ Donald Trump 'ਤੇ ਭਰੋਸਾ, 84 ਫੀਸਦੀ ਲੋਕਾਂ ਨੇ ਦੂਜੇ ਕਾਰਜਕਾਲ ਨੂੰ ਦੱਸਿਆ ਲਾਭਕਾਰੀ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੌਰਾਨ ਇੱਕ ਯੂਰਪੀਅਨ ਥਿੰਕ-ਟੈਂਕ ਦੁਆਰਾ ਜਾਰੀ ਕੀਤੇ ਗਏ ਇੱਕ ਗਲੋਬਲ ਸਰਵੇਖਣ ਮੁਤਾਬਕ ਜ਼ਿਆਦਾਤਰ ਭਾਰਤੀਆਂ ਦਾ ਮੰਨਣਾ ਹੈ ਕਿ ਡੋਨਾਲਡ ਟਰੰਪ ਦੀ ਅਮਰੀਕੀ ਰਾਸ਼ਟਰਪਤੀ ਵਜੋਂ ਵਾਪਸੀ ਦੁਨੀਆ ਵਿੱਚ ਸ਼ਾਂਤੀ ਅਤੇ ਭਾਰਤ-ਅਮਰੀਕਾ ਸਬੰਧਾਂ ਲਈ ਇੱਕ ਚੰਗੀ ਗੱਲ ਹੋਵੇਗੀ। ਯੂਰਪੀਅਨ ਕੌਂਸਲ ਆਨ ਫੌਰਨ ਰਿਲੇਸ਼ਨਜ਼ (ECFR) ਨੇ ਇਹ ਸਰਵੇਖਣ ਆਕਸਫੋਰਡ ਯੂਨੀਵਰਸਿਟੀ ਦੇ 'Europe in a Changing World' ਪ੍ਰੋਜੈਕਟ ਦੇ ਸਹਿਯੋਗ ਨਾਲ ਕੀਤਾ। ਇਹ ਪਾਇਆ ਗਿਆ ਕਿ ਬਹੁਤ ਸਾਰੇ ਦੇਸ਼ਾਂ ਦੇ ਲੋਕਾਂ ਦਾ ਟਰੰਪ ਦੇ ਦੂਜੇ ਕਾਰਜਕਾਲ ਪ੍ਰਤੀ ਸਕਾਰਾਤਮਕ ਰਵੱਈਆ ਹੈ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
8. ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਵਧੇਗੀ ਤਨਖਾਹ
ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਇੱਕ ਵੱਡੇ ਫੈਸਲੇ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੇ ਭੱਤਿਆਂ ਵਿੱਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਕੀਤਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ 7ਵੇਂ ਤਨਖਾਹ ਕਮਿਸ਼ਨ ਦਾ ਗਠਨ 2016 'ਚ ਕੀਤਾ ਗਿਆ ਸੀ ਅਤੇ ਇਸ ਦਾ ਕਾਰਜਕਾਲ 2026 'ਚ ਖਤਮ ਹੋ ਰਿਹਾ ਹੈ। ਵੈਸ਼ਨਵ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਨਿਯੁਕਤੀ ਜਲਦੀ ਕਰ ਦਿੱਤੀ ਜਾਵੇਗੀ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
9. ਮੀਡੀਆ ਦੇ 'ਸੂਤਰਾਂ' 'ਤੇ ਭੜਕਿਆ ਦਿੱਗਜ ਭਾਰਤੀ ਕ੍ਰਿਕਟਰ, ਆਖ਼ ਦਿੱਤੀ ਇਹ ਗੱਲ
ਭਾਰਤੀ ਟੀਮ ਨੂੰ ਅਗਲੇ ਮਹੀਨੇ ਪਾਕਿਸਤਾਨ ਦੀ ਮੇਜ਼ਬਾਨੀ 'ਚ ਹੋਣ ਵਾਲੀ ਆਈਸੀਸੀ ਚੈਂਪੀਅਨਜ਼ ਟਰਾਫੀ ਖੇਡਣੀ ਹੈ। ਪਰ ਇਸ ਤੋਂ ਪਹਿਲਾਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੁਰਖੀਆਂ 'ਚ ਹੈ। ਹਾਲ ਹੀ 'ਚ ਖ਼ਬਰ ਆਈ ਸੀ ਕਿ ਆਸਟ੍ਰੇਲੀਆ ਦੇ ਖਿਲਾਫ ਸਿਡਨੀ ਟੈਸਟ 'ਚ ਸੱਟ ਦਾ ਸ਼ਿਕਾਰ ਹੋਏ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਹੁਣ ਚੈਂਪੀਅਨਜ਼ ਟਰਾਫੀ ਤੋਂ ਪੂਰੀ ਤਰ੍ਹਾਂ ਬਾਹਰ ਹੋ ਸਕਦੇ ਹਨ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
10. ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਜਾਨਲੇਵਾ ਹਮਲਾ, ਹਸਪਤਾਲ ਦਾਖ਼ਲ
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਵਿਚ ਵੜ ਗਿਆ ਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਲਿੰਕ 'ਤੇ ਕਲਿਕ ਕਰ ਪੜ੍ਹੋ ਪੂਰੀ ਖ਼ਬਰ
ਦੋਗੁਣੀ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ, ਜਾਣੋ ਕਦੋਂ ਤੋਂ ਮਿਲੇਗਾ ਲਾਭ
NEXT STORY