ਜਲੰਧਰ - ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਬੀਤੀ ਰਾਤ ਅਸਾਮ ਦੀ ਜੇਲ੍ਹ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਲੰਧਰ ਦੇ ਦੋ ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜੇਕਰ ਮਨੋਰੰਜਨ ਜਗਤ ਦੀ ਗੱਲ ਕਰੀਏ ਤਾਂ ਸੋਸ਼ਲ ਮੀਡੀਆ ਇੰਫਲੂਸਰ ਅਤੇ ਅਦਾਕਾਰਾ ਏਂਜਲ ਰਾਏ ਇਸ ਸਮੇਂ ਮੁਸੀਬਤ ਵਿੱਚ ਹੈ। ਮੁੰਬਈ ਦੇ ਬਾਂਗੁਰਨਗਰ ਇਲਾਕੇ ਵਿੱਚ ਰਹਿਣ ਵਾਲੀ ਏਂਜਲ ਰਾਏ ਨੇ ਦਾਅਵਾ ਕੀਤਾ ਹੈ ਕਿ ਉਸਦੀ ਜਾਨ ਨੂੰ ਖ਼ਤਰਾ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਦੇ ਦੋਆਬਾ ਵਾਸੀਆਂ ਲਈ ਵੱਡੇ ਐਲਾਨ
ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਭਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ CM ਮਾਨ ਦੇ ਦੋਆਬਾ ਵਾਸੀਆਂ ਲਈ ਵੱਡੇ ਐਲਾਨ
2. ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਰਾਤੋ-ਰਾਤ ਵੱਡਾ ਐਕਸ਼ਨ
ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਬੀਤੀ ਰਾਤ ਅਸਾਮ ਦੀ ਜੇਲ੍ਹ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਉਸ ਨੂੰ ਬਠਿੰਡਾ ਤੋਂ ਚੰਡੀਗੜ੍ਹ ਅਤੇ ਫਿਰ ਚੰਡੀਗੜ੍ਹ ਤੋਂ ਉਡਾਣ ਰਾਹੀਂ ਅਸਾਮ ਦੀ ਜੇਲ੍ਹ 'ਚ ਸ਼ਿਫਟ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਰਾਤੋ-ਰਾਤ ਵੱਡਾ ਐਕਸ਼ਨ
3. ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਬੀਤੇ ਦਿਨ ਮੁਲਾਕਾਤ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਹਾ ਕਿ ਸਾਨੂੰ ਇੱਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਨੇ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ 'ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ
4. ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਜੀਤ ਸਿੰਘ ਡੱਲੇਵਾਲ ਨੂੰ ਹੁਣ ਜਲੰਧਰ ਤੋਂ ਪਟਿਆਲਾ ਸ਼ਿਫ਼ਟ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਜਲੰਧਰ ਤੋਂ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ ਹੈ, ਜਿੱਥੇ ਚੌਥੀ ਮੰਜ਼ਿਲ ਵਿਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਦੇ ਪੀ. ਡਬਲਿਊ. ਡੀ. ਰੈਸਟ ਹਾਊਸ ਵਿਚ ਰੱਖਿਆ ਗਿਆ ਸੀ। ਇਥੇ ਇਹ ਵੀ ਦੱਸ ਦੇਈਏ ਕਿ ਡੱਲੇਵਾਲ ਨੂੰ 19 ਮਾਰਚ ਨੂੰ ਡਿਟੇਨ ਕੀਤਾ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
5. ਪੰਜਾਬ ਸਰਕਾਰ ਨੇ ਇਸ IAS ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰੇ ORDER
ਪੰਜਾਬ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਰਵੀ ਭਗਤ ਨੂੰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਆਈ. ਏ. ਐੱਸ. ਅਫ਼ਸਰ ਫਿਲਹਾਲ ਮੁੱਖ ਮੰਤਰੀ ਮਾਨ ਨੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਸਰਕਾਰ ਨੇ ਇਸ IAS ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰੇ ORDER
6. ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਦੋ ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
7. ਹਾਈ ਕੋਰਟ ਜੱਜ ਦੇ ਘਰ ਲੱਗੀ ਅੱਗ 'ਚੋਂ ਮਿਲੇ ਕਰੋੜਾਂ ਦੇ ਸੜੇ ਹੋਏ ਨੋਟ, ਸੁਪਰੀਮ ਕੋਰਟ ਨੇ ਜਾਰੀ ਕੀਤੀ ਵੀਡੀਓ
ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ 14 ਮਾਰਚ ਨੂੰ ਭਿਆਨਕ ਅੱਗ ਲੱਗ ਗਈ ਸੀ, ਜਿਸ ਦੌਰਾਨ ਉੱਥੋਂ ਪਈ ਕੋਰੜਾਂ ਰੁਪਏ ਦੀ ਨਕਦੀ ਵੀ ਸੜ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਇਸ ਗੱਲ ਦੀ ਪੁਸ਼ਟੀ ਕਰਨ
ਵਾਲੀ ਇਕ ਵੀਡੀਓ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਰਿਲੀਜ਼ ਕਰ ਦਿੱਤੀ ਹੈ, ਜਿਸ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਉਸ ਦੇ ਘਰ 'ਚ ਕਰੋੜਾਂ ਰੁਪਏ ਦੇ ਨੋਟ ਸੜੀ ਹੋਈ ਹਾਲਤ 'ਚ ਪਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਹਾਈ ਕੋਰਟ ਜੱਜ ਦੇ ਘਰ ਲੱਗੀ ਅੱਗ 'ਚੋਂ ਮਿਲੇ ਕਰੋੜਾਂ ਦੇ ਸੜੇ ਹੋਏ ਨੋਟ, ਸੁਪਰੀਮ ਕੋਰਟ ਨੇ ਜਾਰੀ ਕੀਤੀ ਵੀਡੀਓ
8. ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਅਤੇ ਉਸਦੀ ਧੀ ਦੀ ਹੱਤਿਆ
ਅਮਰੀਕਾ ਵਿੱਚ ਭਾਰਤੀਆਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਤਾਜ਼ਾ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਅਤੇ ਉਸਦੀ ਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵੇਂ ਇੱਕ ਜਨਰਲ ਸਟੋਰ ਵਿੱਚ ਮ੍ਰਿਤਕ ਪਾਏ ਗਏ। ਉਹ ਦੋਵੇਂ ਇਸ ਜਨਰਲ ਸਟੋਰ 'ਚ ਕੰਮ ਕਰਦੇ ਸਨ। ਪੁਲਸ ਨੇ ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤੀ ਵਿਅਕਤੀ ਅਤੇ ਉਸਦੀ ਧੀ ਦੇ ਕਤਲ ਦੀ ਖ਼ਬਰ ਨੇ ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਅਤੇ ਉਸਦੀ ਧੀ ਦੀ ਹੱਤਿਆ
9. Google ਨੇ ਹਟਾਏ 331 ਖ਼ਤਰਨਾਕ ਐਪ, ਕੀ ਤੁਹਾਡੇ ਫੋਨ 'ਚ ਹੈ ਇਨ੍ਹਾਂ 'ਚੋਂ ਕੋਈ?
ਸਾਈਬਰ ਸੁਰੱਖਿਆ ਕੰਪਨੀ ਬਿਟਡੇਫੈਂਡਰ(Bitdefender) ਦੇ ਖੋਜਕਰਤਾਵਾਂ ਨੇ ਹਾਲ ਹੀ 'ਚ ਗੂਗਲ ਪਲੇ ਸਟੋਰ 'ਤੇ ਪਾਏ ਗਏ 331 ਖਤਰਨਾਕ ਐਪਸ ਦਾ ਖੁਲਾਸਾ ਕੀਤਾ ਹੈ, ਜਿਨ੍ਹਾਂ ਦਾ ਮਕਸਦ ਯੂਜ਼ਰਸ ਦੀ ਨਿੱਜੀ ਜਾਣਕਾਰੀ ਚੋਰੀ ਕਰਨਾ ਅਤੇ ਐਡ ਫਰਾਡ ਕਰਨਾ ਸੀ। ਇਹਨਾਂ ਐਪਾਂ ਨੂੰ ਇੱਕ ਵੱਡੀ ਸਾਈਬਰ ਧੋਖਾਧੜੀ ਮੁਹਿੰਮ ਦੇ ਹਿੱਸੇ ਵਜੋਂ ਤਿਆਰ ਕੀਤਾ ਗਿਆ ਸੀ ਜਿਸਨੂੰ ਵੈਪਰ ਓਪਰੇਸ਼ਨ ਕਿਹਾ ਜਾਂਦਾ ਹੈ। ਇਨ੍ਹਾਂ ਐਪਸ ਨੇ ਐਂਡਰਾਇਡ 13 ਦੀ ਸੁਰੱਖਿਆ ਨੂੰ ਵੀ ਬਾਈਪਾਸ ਕੀਤਾ ਅਤੇ 60 ਮਿਲੀਅਨ ਤੋਂ ਵੱਧ ਵਾਰ ਡਾਊਨਲੋਡ ਕੀਤਾ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Google ਨੇ ਹਟਾਏ 331 ਖ਼ਤਰਨਾਕ ਐਪ, ਕੀ ਤੁਹਾਡੇ ਫੋਨ 'ਚ ਹੈ ਇਨ੍ਹਾਂ 'ਚੋਂ ਕੋਈ?
10. ਤੈਨੂੰ ਜ਼ਿੰਦਾ ਸਾੜ੍ਹ ਦਿਆਂਗਾ; ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
ਸੋਸ਼ਲ ਮੀਡੀਆ ਇੰਫਲੂਸਰ ਅਤੇ ਅਦਾਕਾਰਾ ਏਂਜਲ ਰਾਏ ਇਸ ਸਮੇਂ ਮੁਸੀਬਤ ਵਿੱਚ ਹੈ। ਮੁੰਬਈ ਦੇ ਬਾਂਗੁਰਨਗਰ ਇਲਾਕੇ ਵਿੱਚ ਰਹਿਣ ਵਾਲੀ ਏਂਜਲ ਰਾਏ ਨੇ ਦਾਅਵਾ ਕੀਤਾ ਹੈ ਕਿ ਉਸਦੀ ਜਾਨ ਨੂੰ ਖ਼ਤਰਾ ਹੈ। ਉਸਨੇ ਕਿਹਾ ਕਿ ਕੁਝ ਸਮੇਂ ਤੋਂ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਅਤੇ ਇਸ ਤੋਂ ਤੰਗ ਆ ਕੇ ਉਸਨੇ ਪੁਲਸ ਤੋਂ ਮਦਦ ਲੈਣ ਦਾ ਫੈਸਲਾ ਕੀਤਾ ਅਤੇ ਇੱਕ ਅਣਜਾਣ ਵਿਅਕਤੀ ਵਿਰੁੱਧ ਕੇਸ ਦਰਜ ਕਰਵਾਇਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਤੈਨੂੰ ਜ਼ਿੰਦਾ ਸਾੜ੍ਹ ਦਿਆਂਗਾ; ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
ਪੰਜਾਬ ਪੁਲਸ ਨੇ 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
NEXT STORY