ਜਲੰਧਰ - ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਉੱਥੇ ਹੀ ਦੂਜੇ ਪਾਸੇ ਹਰਿਆਣਾ-ਪੰਜਾਬ ਵਿਚਾਲੇ ਚੱਲ ਰਿਹਾ ਪਾਣੀ ਦਾ ਵਿਵਾਦ ਭੱਖਦਾ ਜਾ ਰਿਹਾ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਬੀ. ਬੀ. ਐੱਮ. ਬੀ. ਖ਼ਿਲਾਫ਼ ਦੋ ਹਫ਼ਤਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ
ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਆਖਿਆ ਗਿਆ ਹੈ ਕਿ ਜੇਥਦਾਰ ਨੂੰ ਸਿਆਸੀਘਟਨਾਕ੍ਰਮ ਦੇ ਚੱਲਦੇ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਐਲਾਨਿਆ
2. ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ
ਪੰਜਾਬ ਵਿਚ ਬੀਤੇ ਦਿਨੀਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੂੰ ਉਸ ਵੇਲੇ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਮੌਸਮ ਦੇ ਮਿਜਾਜ਼ ਬਦਲਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਕੇ ਪਾਸੇ ਚੰਡੀਗੜ੍ਹ, ਮੋਹਾਲੀ ਵਿਚ ਜਿੱਥੇ ਭਾਰੀ ਮੀਂਹ ਅਤੇ ਤੇਜ਼ ਰਵਾਵਾਂ ਚੱਲ ਰਹੀਆਂ ਹਨ, ਉਥੇ ਪੰਜਾਬ ਦੇ ਨੰਗਲ ਵਿਚ ਇਸ ਸਮੇਂ ਭਾਰੀ ਗੜ੍ਹੇਮਾਰੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ
3. CM ਭਗਵੰਤ ਮਾਨ ਦਾ ਐਲਾਨ, ਅੱਜ ਤੋਂ ਹਰਿਆਣਾ ਨੂੰ ਦੇਵਾਂਗੇ ਪਾਣੀ
ਹਰਿਆਣਾ-ਪੰਜਾਬ ਵਿਚਾਲੇ ਚੱਲ ਰਿਹਾ ਪਾਣੀ ਦਾ ਵਿਵਾਦ ਭੱਖਦਾ ਜਾ ਰਿਹਾ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਬੀ. ਬੀ. ਐੱਮ. ਬੀ. ਖ਼ਿਲਾਫ਼ ਦੋ ਹਫ਼ਤਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਹਰਜੋਤ ਸਿੰਘ ਬੈਂਸ ਸਮੇਤ ਹੋਰ ਵੀ ਕਈ ਆਗੂ ਨੰਗਲ ਡੈਮ 'ਤੇ ਪਹੁੰਚੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-CM ਭਗਵੰਤ ਮਾਨ ਦਾ ਐਲਾਨ, ਅੱਜ ਤੋਂ ਹਰਿਆਣਾ ਨੂੰ ਦੇਵਾਂਗੇ ਪਾਣੀ
4. ਪੰਜ ਪਿਆਰਿਆਂ ਨੇ ਹਰਵਿੰਦਰ ਸਿੰਘ ਸਰਨਾ ਨੂੰ ਸੁਣਾਈ ਧਾਰਮਿਕ ਸਜ਼ਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਅਹਿਮ ਫ਼ੈਸਲੇ ਲਏ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਪੰਜ ਪਿਆਰਿਆਂ ਨੇ ਹਰਵਿੰਦਰ ਸਿੰਘ ਸਰਨਾ ਨੂੰ ਸੁਣਾਈ ਧਾਰਮਿਕ ਸਜ਼ਾ
5. ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਬਾਅਦ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੀ ਪੁਰਾਣੀ ਬਿਆਨਬਾਜ਼ੀ ਲਈ ਮੁਆਫ਼ੀ ਮੰਗੀ ਅਤੇ ਉਨ੍ਹਾਂ ਦੀ ਖਿਮਾ ਯਾਚਨਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨ ਕਰ ਲਈ । ਇਸ ਦੇ ਨਾਲ ਹੀ ਢੱਡਰੀਆਂਵਾਲੇ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਢੱਡਰੀਆਂਵਾਲਿਆਂ ਨੇ ਕਿਹਾ ਕਿ ਪੰਜਾਬ ਵਿਚ ਧਰਮ ਪਰਿਵਰਤਨ ਦੀ ਲਹਿਰ ਜ਼ੋਰਾਂ 'ਤੇ ਹੈ, ਲਿਹਾਜ਼ਾ ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨੀ ਬਹੁਤ ਜ਼ਰੂਰੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਬਾਅਦ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ
6. ਗੱਦਾਰ ਮਨਪ੍ਰੀਤ ਇਯਾਲੀ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ : ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਹੁਣ ਮਨਪ੍ਰੀਤ ਨਾ ਤਾਂ ਅਕਾਲੀ ਦਲ ਦਾ ਹਿੱਸਾ ਹੈ ਅਤੇ ਨਾ ਹੀ ਹੁਣ ਉਹ ਅਕਾਲੀ ਦਲ ਵਿਚ ਕਦੇ ਸ਼ਾਮਲ ਹੋ ਸਕਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਗੱਦਾਰ ਮਨਪ੍ਰੀਤ ਇਯਾਲੀ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ : ਸੁਖਬੀਰ ਬਾਦਲ
7. ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਬਾਰੇ ਭਾਰਤੀ ਫ਼ੌਜ ਦਾ ਨਵਾਂ ਬਿਆਨ
'ਆਪ੍ਰੇਸ਼ਨ ਸਿੰਧੂਰ' ਦੌਰਾਨ ਪਾਕਿਸਤਾਨ ਦੀ ਜਵਾਬੀ ਕਾਰਵਾਈ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਤਾਇਨਾਤ ਕੀਤੇ ਜਾਣ ਦੀਆਂ ਖ਼ਬਰਾਂ ਵਿਚਾਲੇ ਭਾਰਤੀ ਫ਼ੌਜ ਨੇ ਸਪਸ਼ਟ ਕੀਤਾ ਹੈ ਕਿ ਇਸ ਪਵਿੱਤਰ ਧਾਰਮਿਕ ਅਸਥਾਨ 'ਤੇ ਕਿਸੇ ਵੀ ਤਰ੍ਹਾਂ ਦੇ ਏਅਰ ਡਿਫੈਂਸ ਸਿਸਟਮ ਦੀ ਤਾਇਨਾਤੀ ਨਹੀਂ ਕੀਤੀ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਸ੍ਰੀ ਦਰਬਾਰ ਸਾਹਿਬ ਵਿਖੇ ਏਅਰ ਡਿਫੈਂਸ ਗੰਨ ਦੀ ਤਾਇਨਾਤੀ ਬਾਰੇ ਭਾਰਤੀ ਫ਼ੌਜ ਦਾ ਨਵਾਂ ਬਿਆਨ
8. ਚੀਨ ਨੇ ਟਰੰਪ ਦੀ ਅਮਰੀਕੀ ਗੋਲਡਨ ਡੋਮ ਰੱਖਿਆ ਪ੍ਰਣਾਲੀ 'ਤੇ ਜਤਾਈ 'ਚਿੰਤਾ'
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ ਆਪਣੇ ਅਭਿਲਾਸ਼ੀ ਮਿਜ਼ਾਈਲ ਸਿਸਟਮ ਗੋਲਡਨ ਡੋਮ ਪ੍ਰਾਜੈਕਟ ਦਾ ਐਲਾਨ ਕੀਤਾ ਹੈ। ਟਰੰਪ ਦੇ ਇਸ ਐਲਾਨ 'ਤੇ ਚੀਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਟਰੰਪ ਦਾ ਗੋਲਡਨ ਡੋਮ ਬਾਹਰੀ ਪੁਲਾੜ ਸੰਧੀ ਦੀ ਉਲੰਘਣਾ ਕਰੇਗਾ ਅਤੇ ਵਿਸ਼ਵ ਸਥਿਰਤਾ ਲਈ ਖ਼ਤਰਾ ਪੈਦਾ ਕਰੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਚੀਨ ਨੇ ਟਰੰਪ ਦੀ ਅਮਰੀਕੀ ਗੋਲਡਨ ਡੋਮ ਰੱਖਿਆ ਪ੍ਰਣਾਲੀ 'ਤੇ ਜਤਾਈ 'ਚਿੰਤਾ'
9. ਟੀਮ ਨੂੰ ਵੱਡਾ ਝਟਕਾ! IPL ਦੇ ਸਭ ਤੋਂ ਜ਼ਰੂਰੀ ਮੁਕਾਬਲਿਆਂ ਤੋਂ ਪਹਿਲਾਂ ਫੱਟੜ ਹੋ ਗਿਆ ਸਟਾਰ ਖਿਡਾਰੀ
ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਮੁੰਬਈ ਇੰਡੀਅਨਜ਼ (ਐਮਆਈ) ਵਿਰੁੱਧ ਕਰੋ ਜਾਂ ਮਰੋ ਦੇ ਮੈਚ ਤੋਂ ਪਹਿਲਾਂ ਦਿੱਲੀ ਕੈਪੀਟਲਜ਼ (ਡੀਸੀ) ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਟਾਰ ਬੱਲੇਬਾਜ਼ ਕੇਐਲ ਰਾਹੁਲ ਨੂੰ 20 ਮਈ 2025 ਨੂੰ ਨੈੱਟ 'ਤੇ ਅਭਿਆਸ ਕਰਦੇ ਸਮੇਂ ਗੋਡੇ 'ਤੇ ਸੱਟ ਲੱਗ ਗਈ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-ਟੀਮ ਨੂੰ ਵੱਡਾ ਝਟਕਾ! IPL ਦੇ ਸਭ ਤੋਂ ਜ਼ਰੂਰੀ ਮੁਕਾਬਲਿਆਂ ਤੋਂ ਪਹਿਲਾਂ ਫੱਟੜ ਹੋ ਗਿਆ ਸਟਾਰ ਖਿਡਾਰੀ
10. ਜੈਕਲੀਨ ਫਰਨਾਂਡੀਜ਼ ਨਾਲ ਸੈਲਫੀ ਲੈਣ ਆਏ Fan ਨੇ ਕੀਤੀ ਅਜਿਹੀ ਹਰਕਤ, ਵੀਡੀਓ ਹੋ ਗਈ ਵਾਇਰਲ
ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਕੇਂਦਰ ਬਣ ਗਈ ਹਨ। ਹਾਲ ਹੀ ਵਿੱਚ ਮੁੰਬਈ ਵਿੱਚ ਹੋਏ ਇੱਕ ਇਵੈਂਟ ਦੌਰਾਨ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇੱਕ ਫੈਨ ਨਾਲ ਸੈਲਫੀ ਲੈਂਦੀ ਦਿਖਾਈ ਦੇ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੈਕਲੀਨ ਫਰਨਾਂਡੀਜ਼ ਨਾਲ ਸੈਲਫੀ ਲੈਣ ਆਏ Fan ਨੇ ਕੀਤੀ ਅਜਿਹੀ ਹਰਕਤ, ਵੀਡੀਓ ਹੋ ਗਈ ਵਾਇਰਲ
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ! ਅਗਲੇ 6 ਦਿਨ ਭਾਰੀ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਪੜ੍ਹੋ ਤਾਜ਼ਾ ਅਪਡੇਟ
NEXT STORY