ਜਲੰਧਰ - ਪੰਜਾਬ ’ਚ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿਚ ਕੱਲ੍ਹ ਫਿਰ ਮੌਕ ਡਰਿੱਲ ਹੋਣ ਜਾ ਰਹੀ ਹੈ। ਇਹ ਮੌਕ ਡਰਿੱਲ ਸਿਵਲ ਸੇਫਟੀ ਦੇ ਚੱਲਦਿਆਂ ਭਲਕੇ ਸ਼ਾਮ ਨੂੰ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਹੱਦੀ ਸੂਬਿਆਂ ਪੰਜਾਬ, ਜੰਮੂ ਕਸ਼ਮੀਰ, ਗੁਜਰਾਤ, ਰਾਜਸਥਾਨ ਵਿਚ ਇਹ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
1. ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ
ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ
2. ਵੱਡੀ ਖ਼ਬਰ : ਪੰਜਾਬ ਵਿਚ ਕੱਲ੍ਹ ਫਿਰ ਹੋਵੇਗੀ ਮੌਕ ਡਰਿੱਲ, ਵੱਜਣਗੇ ਖ਼ਤਰੇ ਦਾ ਸਾਇਰਨ
ਪੰਜਾਬ ਵਿਚ ਕੱਲ੍ਹ ਫਿਰ ਮੌਕ ਡਰਿੱਲ ਹੋਣ ਜਾ ਰਹੀ ਹੈ। ਇਹ ਮੌਕ ਡਰਿੱਲ ਸਿਵਲ ਸੇਫਟੀ ਦੇ ਚੱਲਦਿਆਂ ਭਲਕੇ ਸ਼ਾਮ ਨੂੰ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਹੱਦੀ ਸੂਬਿਆਂ ਪੰਜਾਬ, ਜੰਮੂ ਕਸ਼ਮੀਰ, ਗੁਜਰਾਤ, ਰਾਜਸਥਾਨ ਵਿਚ ਇਹ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ ਤਾਂ ਅਗਲੇ ਹੀ ਦਿਨ ਭਾਰਤ ਵੱਲੋਂ ਪਾਕਿਸਤਾਨ 'ਤੇ ਹਮਲਾ ਕਰ ਦਿੱਤਾ ਗਿਆ ਸੀ। ਭਾਰਤ ਸਰਕਾਰ ਵੀ ਲਗਾਤਾਰ ਇਹ ਆਖਦੀ ਆ ਰਹੀ ਹੈ ਕਿ ਆਪਰੇਸ਼ਨ ਸਿੰਧੂਰ ਅਜੇ ਖ਼ਤਮ ਨਹੀਂ ਹੋਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਿਚ ਕੱਲ੍ਹ ਫਿਰ ਹੋਵੇਗੀ ਮੌਕ ਡਰਿੱਲ, ਵੱਜਣਗੇ ਖ਼ਤਰੇ ਦਾ ਸਾਇਰਨ
3. ਪੰਜਾਬ 'ਚ ਵੱਡਾ ਹਾਦਸਾ, ਲੇਡੀਜ਼ ਸੰਗੀਤ ਤੋਂ ਪਰਤ ਰਹੇ ਪਰਿਵਾਰ ਦੀ ਫਾਰਚੂਨਰ ਦੇ ਉੱਡੇ ਪਰਖੱਚੇ
ਵਿਆਹ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ ਜਦੋਂ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਲੇਡੀਜ ਸੰਗੀਤ ਤੋਂ ਖੰਨਾ ਸ਼ਹਿਰ ਤੋਂ ਫਾਰਚੂਨਰ 'ਤੇ ਸਵਾਰ ਹੋ ਕੇ ਨਾਭਾ ਪਰਤ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਪਿਓ-ਧੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ 7 ਮੈਂਬਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸੜਕ ਕਿਨਾਰੇ ਖਰਾਬ ਖੜੇ ਟਰੱਕ ਨਾਲ ਟੱਕਰ ਹੋਣ ਕਾਰਣ ਵਾਪਰਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਵੱਡਾ ਹਾਦਸਾ, ਲੇਡੀਜ਼ ਸੰਗੀਤ ਤੋਂ ਪਰਤ ਰਹੇ ਪਰਿਵਾਰ ਦੀ ਫਾਰਚੂਨਰ ਦੇ ਉੱਡੇ ਪਰਖੱਚੇ
4. ਪੰਜਾਬ ਦੇ ਕੋਰੋਨਾ ਮਰੀਜ਼ ਦੀ ਮੌਤ, ਸਾਹ ਲੈਣ 'ਚ ਹੋ ਰਹੀ ਸੀ ਤਕਲੀਫ਼
ਪੰਜਾਬ ਦੇ ਕੋਰੋਨਾ ਮਰੀਜ਼ ਦੀ ਚੰਡੀਗੜ੍ਹ ਦੇ ਹਸਪਤਾਲ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸ਼ਹਿਰ ਦੇ ਸੈਕਟਰ-32 ਸਰਕਾਰੀ ਹਸਪਤਾਲ 'ਚ 40 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੋਰੋਨਾ ਪਾਜ਼ੇਟਿਵ ਮਰੀਜ਼ ਲੁਧਿਆਣਾ ਦਾ ਰਹਿਣ ਵਾਲਾ ਸੀ ਅਤੇ ਪਾਜ਼ੇਟਿਵ ਰਿਪੋਰਟ ਆਉਣ ਮਗਰੋਂ ਉਸ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਕੋਰੋਨਾ ਮਰੀਜ਼ ਦੀ ਮੌਤ, ਸਾਹ ਲੈਣ 'ਚ ਹੋ ਰਹੀ ਸੀ ਤਕਲੀਫ਼
5. ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
ਪੰਜਾਬ ਭਰ ਵਿਚ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਮਾਰਚ 2026 ਤੱਕ ਜ਼ੀਰੋ ਪਾਵਰ ਆਊਟੇਜ ਪ੍ਰਾਪਤ ਕਰਨ ਦਾ ਟੀਚਾ ਮਿੱਥਿਆ ਹੈ। ਇਹ ਫੈਸਲਾ ਅਗਾਮੀ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਖੇਤਰ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
6. ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਅੰਮ੍ਰਿਤਸਰ ਵਿੱਚ ਦੋ ਦਿਨ ਤੋਂ ਲਗਾਤਾਰ ਹੀ ਗੋਲ਼ੀਆਂ ਚੱਲਣ ਅਤੇ ਧਮਾਕੇ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚੋਂ ਸਾਹਮਣੇ ਆਇਆ ਹੈ, ਜਿੱਥੇ ਕਿ ਦੇਰ ਰਾਤ ਸ਼ਰੇਆਮ ਤਾੜ-ਤਾੜ ਗੋਲ਼ੀਆਂ ਚੱਲੀਆਂ । ਇਸ ਦੌਰਾਨ ਇਕ ਨੌਜਵਾਨ ਦੀ ਲੱਤ ਵਿਚ ਗੋਲੀਆਂ ਲੱਗਣ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਸਬੰਧੀ ਪਤਾ ਲੱਗਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
7. ਆਪਰੇਸ਼ਨ ਸਿੰਦੂਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਛੇੜੀ ਨਵੀਂ ਮੁਹਿੰਮ ; ਘਰ-ਘਰ ਪਹੁੰਚਾਏਗੀ...
'ਆਪਰੇਸ਼ਨ ਸਿੰਦੂਰ' ਦੀ ਸਫ਼ਲਤਾ ਨੂੰ ਮੋਦੀ ਸਰਕਾਰ ਘਰ-ਘਰ ਤੱਕ ਪਹੁੰਚਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਅਧੀਨ ਔਰਤਾਂ ਨੂੰ ਤੋਹਫ਼ੇ ਵਜੋਂ ਸਿੰਦੂਰ ਦਿੱਤਾ ਜਾਵੇਗਾ। ਭਾਜਪਾ ਦੇ ਸੀਨੀਅਰ ਲੀਡਰ ਨੇ ਦੱਸਿਆ ਕਿ 9 ਜੂਨ ਤੋਂ ਇਸ ਦੀ ਸ਼ੁਰੂਆਤ ਹੋਵੇਗੀ। ਇਸੇ ਦਿਨ ਨਰਿੰਦਰ ਮੋਦੀ ਨੇ ਬਤੌਰ ਪੀ.ਐੱਮ. ਤੀਜੀ ਵਾਰ ਸਹੁੰ ਚੁੱਕੀ ਸੀ। ਯਾਨੀ ਮੋਦੀ ਸਰਕਾਰ 3.0 ਦੀ ਸ਼ੁਰੂਆਤ ਹੋਈ ਸੀ। ਮੁਹਿੰਮ ਦਾ ਮਕਸਦ ਮੋਦੀ 3.0 ਸਰਕਾਰ ਦੀਆਂ ਉਪਲੱਬਧੀਆਂ ਨੂੰ ਜਨਤਾ ਤੱਕ ਪਹੁੰਚਾਉਣਾ ਹੈ। ਇਸ ਲਈ ਜਨਸੰਪਰਕ ਦੌਰਾਨ ਔਰਤਾਂ ਨੂੰ ਸਿੰਦੂਰ ਵੀ ਭੇਟ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਆਪਰੇਸ਼ਨ ਸਿੰਦੂਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਛੇੜੀ ਨਵੀਂ ਮੁਹਿੰਮ ; ਘਰ-ਘਰ ਪਹੁੰਚਾਏਗੀ...
8. Trump ਦੇ ਬਿਆਨ 'ਤੇ ਭੜਕਿਆ Russia, ਦਿੱਤੀ ਤੀਜੇ ਵਿਸ਼ਵ ਯੁੱਧ ਦੀ ਧਮਕੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗਬੰਦੀ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੁਤਿਨ ਇਸ ਲਈ ਤਿਆਰ ਨਹੀਂ ਹਨ। ਹਾਲ ਹੀ ਵਿਚ ਰੂਸ ਵੱਲੋਂ ਯੂਕ੍ਰੇਨ 'ਤੇ ਡਰੋਨ ਹਮਲਿਆਂ ਨੂੰ ਲੈ ਕੇ ਟਰੰਪ ਨੇ ਵਲਾਦੀਮੀਰ ਪੁਤਿਨ ਨੂੰ ਪਾਗਲ ਤੱਕ ਕਿਹਾ ਸੀ। ਟਰੰਪ ਨੇ ਪੁਤਿਨ ਨੂੰ ਸਾਫ਼-ਸਾਫ਼ ਕਿਹਾ ਸੀ ਕਿ ਸਾਡੀ ਗੱਲ ਨਾ ਸੁਣ ਕੇ ਉਹ ਅੱਗ ਨਾਲ ਖੇਡ ਰਿਹਾ ਹੈ, ਪਰ ਹੁਣ ਰੂਸ ਨੇ ਟਰੰਪ ਦੀ ਇਸ ਧਮਕੀ ਦਾ ਢੁਕਵਾਂ ਜਵਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Trump ਦੇ ਬਿਆਨ 'ਤੇ ਭੜਕਿਆ Russia, ਦਿੱਤੀ ਤੀਜੇ ਵਿਸ਼ਵ ਯੁੱਧ ਦੀ ਧਮਕੀ
9. ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
ਕੈਬਨਿਟ ਮੀਟਿੰਗ ਵਿੱਚ ਮਾਰਕੀਟਿੰਗ ਸੀਜ਼ਨ 2025-26 ਲਈ 14 ਸਾਉਣੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਉਣੀ ਫਸਲਾਂ ਦੇ MSP ਵਿੱਚ ਵਾਧਾ ਕੀਤਾ ਹੈ, ਤਾਂ ਜੋ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਭਦਾਇਕ ਕੀਮਤ ਯਕੀਨੀ ਬਣਾਈ ਜਾ ਸਕੇ। ਇਸ ਵਾਰ MSP 'ਤੇ ਕੁੱਲ 2.07 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੱਖਾਂ ਕਿਸਾਨਾਂ ਲਈ ਖੁਸ਼ਖਬਰੀ! ਕੈਬਨਿਟ ਨੇ ਸਾਉਣੀ ਦੀਆਂ 14 ਫਸਲਾਂ 'ਤੇ MSP ਵਧਾਇਆ
10. ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਹ ਐਲਾਨ ਇੱਕ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਲਈ ਇਨਸਾਫ਼ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਰਾਜਨੀਤੀ ਵਿੱਚ ਆ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ, ਜਾਣੋ ਕਿਹੋ ਜਿਹਾ ਸੀ ਸਿਆਸੀ ਸਫ਼ਰ
NEXT STORY