ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੁੜ ਤੋਂ ਤਲਖ਼ੀ ਵੱਧ ਗਈ ਹੈ। ਦਰਅਸਲ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਨੂੰ ਜਾਰੀ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕੇਂਦਰ ਸਰਕਾਰ ਨੇ ਹਾੜ੍ਹੀ ਦੀਆਂ 6 ਫ਼ਸਲਾਂ ਕਣਕ, ਕਨੋਲਾ-ਸਰ੍ਹੋਂ, ਜੌਂ, ਛੋਲੇ, ਦਾਲਾਂ ਅਤੇ ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ ’ਚ 100 ਰੁਪਏ ਤੋਂ 500 ਰੁਪਏ ਤੱਕ ਦਾ ਵਾਧਾ ਕੀਤਾ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਪੰਜਾਬ ਦੇ ਰਾਜਪਾਲ ਤੇ CM ਮਾਨ ਵਿਚਾਲੇ ਮੁੜ ਵਧੀ ਤਲਖ਼ੀ, ਹੁਣ PAU ਨੂੰ ਲੈ ਕੇ ਪਿਆ ਨਵਾਂ ਪੰਗਾ
ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੁੜ ਤੋਂ ਤਲਖ਼ੀ ਵੱਧ ਗਈ ਹੈ। ਦਰਅਸਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਨੂੰ ਜਾਰੀ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ, ਹਾੜੀ ਦੀਆਂ 6 ਫ਼ਸਲਾਂ ਦੇ MSP 'ਚ ਕੀਤਾ ਵਾਧਾ
ਕੇਂਦਰ ਸਰਕਾਰ ਨੇ ਹਾੜੀ ਦੀਆਂ 6 ਫਸਲਾਂ - ਕਣਕ, ਕਨੋਲਾ-ਸਰ੍ਹੋਂ, ਜੌਂ, ਛੋਲੇ, ਦਾਲਾਂ ਅਤੇ ਸੂਰਜਮੁਖੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 100 ਰੁਪਏ ਤੋਂ 500 ਰੁਪਏ ਤੱਕ ਦਾ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ 18 ਅਕਤੂਬਰ 2022(ਮੰਗਲਵਾਰ) ਨੂੰ ਹੋਈ ਆਪਣੀ ਮੀਟਿੰਗ ਵਿੱਚ ਮੰਡੀਕਰਨ ਸੀਜ਼ਨ 2023-24 ਲਈ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
NIA ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਕਈ ਥਾਵਾਂ 'ਤੇ ਛਾਪੇਮਾਰੀ
ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐੱਨ. ਸੀ. ਆਰ. ਖੇਤਰਾਂ 'ਚ ਛਾਪੇਮਾਰੀ ਕੀਤੀ ਗਈ। ਟੀਮ ਵੱਲੋ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ 'ਚ ਮੌਜੂਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਚਕਾਰ ਉੱਭਰ ਰਹੇ ਗਠਜੋੜ ਨੂੰ ਖ਼ਤਮ ਕਰਨ ਲਈ ਕੀਤੀ ਗਈ। ਐੱਨ. ਆਈ. ਏ. ਨੇ ਪੰਜਾਬ 'ਚ ਵੀ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।
ਦੀਵਾਲੀ ਤੋਂ ਪਹਿਲਾਂ PM ਮੋਦੀ ’ਤੇ ਆਤਮਘਾਤੀ ਹਮਲੇ ਦੀ ਸਾਜਿਸ਼, ਖ਼ੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਨੂੰ ਲੈ ਕੇ ਖ਼ੁਫੀਆ ਏਜੰਸੀਆਂ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਖੁਫੀਆ ਏਜੰਸੀਆਂ ਮੁਤਾਬਕ ਦੀਵਾਲੀ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਨਿਸ਼ਾਨੇ 'ਤੇ ਹਨ। ਖ਼ੁਫੀਆ ਏਜੰਸੀਆਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਮੋਦੀ ’ਤੇ ਅੱਤਵਾਦੀਆਂ ਵਲੋਂ ਆਤਮਘਾਤੀ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ।
ਗੁਰੂ ਨਗਰੀ ਅੰਮ੍ਰਿਤਸਰ 'ਚ ਨਸ਼ਿਆਂ ਦਾ ਕਹਿਰ, ਮਾਪਿਆਂ ਨੇ ਲਾਡਾਂ ਨਾਲ ਪਾਲ਼ੇ 2 ਸਕੇ ਭਰਾਵਾਂ ਦੀ ਮੌਤ
ਅੰਮ੍ਰਿਤਸਰ ਦੇ ਕਟੜਾ ਬੱਗੀ ਇਲਾਕੇ ’ਚ ਉਸ ਸਮੇਂ ਸੋਗ ਪੈਦਾ ਹੋ ਗਿਆ, ਜਦੋਂ ਨਸ਼ੇ ਦੇ ਕਹਿਰ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਨ (21) ਅਤੇ ਕਾਲੂ (18) ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਅਦਾਲਤ 'ਚ ਪੇਸ਼ੀ, 2 ਦਿਨ ਦੇ ਰਿਮਾਂਡ 'ਤੇ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਤਰਨਜੀਤ ਸਿੰਘ ਦੀ ਅਦਾਲਤ 'ਚ ਪ੍ਰੋਡਕਸ਼ਨ ਵਾਰੰਟ 'ਤੇ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ।
‘ਆਪ’ ਦੇ ਵਿਦਿਆਰਥੀ ਵਿੰਗ CYSS ਨੇ PU ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਮਾਰੀ ਬਾਜ਼ੀ
ਪੰਜਾਬ ਯੂਨੀਵਰਸਿਟੀ (ਪੀ. ਯੂ.) ’ਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ‘ਆਪ’ ਦੇ ਵਿਦਿਆਰਥੀ ਵਿੰਗ ਛਾਤ੍ਰ ਯੁਵਾ ਸੰਘਰਸ਼ ਸਮਿਤੀ (ਸੀ. ਵਾਈ. ਐੱਸ. ਐੱਸ.) ਨੇ ਬਾਜ਼ੀ ਮਾਰ ਲਈ ਹੈ। ਇਨ੍ਹਾਂ ਚੋਣਾਂ ’ਚ CYSS ਵੱਲੋਂ ਪ੍ਰਧਾਨ ਦੀ ਚੋਣ ਲੜ ਰਹੇ ਆਯੂਸ਼ ਖਟਕੜ ਨੇ ਜਿੱਤ ਪ੍ਰਾਪਤ ਕੀਤੀ ਹੈ.।
ਰੂਹ ਕੰਬਾਊ ਘਟਨਾ : ਨਸ਼ੇੜੀ ਜਵਾਈ ਨੇ ਪਤਨੀ ਸਣੇ ਜ਼ਿੰਦਾ ਸਾੜਿਆ ਸਹੁਰਾ ਪਰਿਵਾਰ, ਮਾਰੇ ਲਲਕਾਰੇ (ਤਸਵੀਰਾਂ)
ਇੱਥੇ ਬੀਤੀ ਦੇਰ ਰਾਤ ਨਸ਼ੇੜੀ ਜਵਾਈ ਨੇ ਆਪਣੇ ਸਹੁਰੇ ਘਰ ਆ ਕੇ ਰੂਹ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਨੂੰ ਸੁਣ ਕੇ ਹਰ ਕਿਸੇ ਦੇ ਰੌਂਗਟੇ ਖੜ੍ਹੇ ਹੋ ਜਾਣਗੇ। ਨਸ਼ੇੜੀ ਜਵਾਈ ਨੇ ਪਿੰਡ ਬੀਟਲਾਂ ਥਾਣਾ ਮਹਿਤਪੁਰ ਪਹੁੰਚ ਕੇ ਕਮਰੇ 'ਚ ਸੁੱਤੇ ਪਏ ਸਹੁਰਾ ਪਰਿਵਾਰ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ।
ਇਮਾਰਤ ਨਾਲ ਟਕਰਾਇਆ ਰੂਸੀ ਲੜਾਕੂ ਜਹਾਜ਼, 3 ਬੱਚਿਆਂ ਸਮੇਤ 13 ਲੋਕਾਂ ਦੀ ਮੌਤ (ਤਸਵੀਰਾਂ)
ਦੱਖਣੀ ਰੂਸ ਦੇ ਯੇਸਕ ਸ਼ਹਿਰ ਵਿੱਚ ਸੋਮਵਾਰ ਨੂੰ ਇੱਕ ਰੂਸੀ ਲੜਾਕੂ-ਬੰਬਰ ਜਹਾਜ਼ ਦੇ ਇੱਕ ਨੌਂ ਮੰਜ਼ਿਲਾ ਇਮਾਰਤ ਨਾਲ ਟਕਰਾਉਣ ਨਾਲ ਤਿੰਨ ਬੱਚਿਆਂ ਸਮੇਤ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਤੀਰਥ ਯਾਤਰੀਆਂ ਨੂੰ ਕੇਦਾਰਨਾਥ ਲਿਜਾ ਰਿਹਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ
ਉੱਤਰਾਖੰਡ ਦੇ ਕੇਦਾਰਨਾਥ ਦੇ ਗਰੁੜਚੱਟੀ 'ਚ ਮੰਗਲਵਾਰ ਨੂੰ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਉਸ 'ਚ ਸਵਾਰ 6 ਸ਼ਰਧਾਲੂਆਂ ਸਮੇਤ 7 ਦੀ ਮੌਤ ਹੋ ਗਈ। ਰਾਜ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਸ਼ੋਕ ਕੁਮਾਰ ਨੇ ਕਿਹਾ ਕਿ ਹਾਦਸੇ 'ਚ ਮਰਨ ਵਾਲਿਆਂ 'ਚ ਪਾਇਲਟ ਵੀ ਸ਼ਾਮਲ ਹੈ।
‘ਆਪ’ ਦੇ ਵਿਦਿਆਰਥੀ ਵਿੰਗ CYSS ਨੇ PU ਦੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ’ਚ ਮਾਰੀ ਬਾਜ਼ੀ
NEXT STORY