ਜਲੰਧਰ (ਬਿਊਰੋ) : ਮਾਨਸਾ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ 'ਚ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਦਾ ਨਾਂ ਸ਼ਾਮਲ ਹੈ ਅਤੇ ਇਨ੍ਹਾਂ 7 ਖ਼ਿਲਾਫ਼ ਪੁਲਸ ਨੇ ਚਲਾਨ ਪੇਸ਼ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੜੀ ਵਿਚ ਫਰਵਰੀ ਮਹੀਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਚੋਟੀ ਦੇ 60 ਪ੍ਰਿੰਸੀਪਲਾਂ ਨੂੰ 30-30 ਦੇ ਦੋ ਬੈਚਾਂ ’ਚ ਸਿੰਗਾਪੁਰ ਦੇ ‘ਨੈਸ਼ਨਲ ਇੰਸਟੀਚਿਊਟ ਆਫ਼ ਪ੍ਰਿੰਸੀਪਲ ਬਿਲਡਿੰਗ’ ਵਿਖੇ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ...
ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ 'ਚ ਮਾਨਸਾ ਪੁਲਸ ਨੇ 7 ਮੁਲਜ਼ਮਾਂ ਖ਼ਿਲਾਫ਼ ਪੇਸ਼ ਕੀਤਾ ਸਪਲੀਮੈਂਟਰੀ ਚਲਾਨ
ਮਾਨਸਾ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ 'ਚ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਦਾ ਨਾਂ ਸ਼ਾਮਲ ਹੈ ਅਤੇ ਇਨ੍ਹਾਂ 7 ਖ਼ਿਲਾਫ਼ ਪੁਲਸ ਨੇ ਚਲਾਨ ਪੇਸ਼ ਕੀਤਾ ਹੈ। ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ 'ਚ ਹੁਣ ਤੱਕ 31 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਜਾ ਚੁੱਕਿਆ ਹੈ।
ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਸਰਕਾਰੀ ਸਕੂਲਾਂ ਦੇ 60 ਪ੍ਰਿੰਸੀਪਲਾਂ ਨੂੰ ਭੇਜਿਆ ਜਾਵੇਗਾ ਸਿੰਗਾਪੁਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਅਤਿ-ਆਧੁਨਿਕ ਮਾਡਲ ਸਕੂਲਾਂ ਨੂੰ ਮਾਤ ਦੇਣਗੇ।
ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ : ਕਾਂਗਰਸ ਸਰਕਾਰ ਵੱਲੋਂ ਘਟਾਈਆਂ ਅਸਾਮੀਆਂ ਨੂੰ ਦੁੱਗਣਾ ਕਰਕੇ 418 ਕੀਤਾ
ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ-ਪਾਲਣ ਵਿਭਾਗ 'ਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਅਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ।
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ASI ਨੂੰ ਕੀਤਾ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਕੋਰੋਨਾ 'ਤੇ ਮੰਥਨ, PM ਮੋਦੀ ਦੀ ਪ੍ਰਧਾਨਗੀ 'ਚ ਬੁਲਾਈ ਉੱਚ-ਪੱਧਰੀ ਬੈਠਕ ਖ਼ਤਮ
ਚੀਨ ਅਤੇ ਦੁਨੀਆਂ ਦੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਨਾਲ ਹਾਹਾਕਾਰ ਦਰਮਿਆਨ ਭਾਰਤ 'ਚ ਇਸ ਮਹਾਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਹੋ ਗਈਆਂ ਹਨ। ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਅੱਜ ਵੀਡੀਓ ਕਾਨਫਰੰਸ ਜ਼ਰੀਏ ਕੇਂਦਰੀ ਸਿਹਤ ਮੰਤਰਾਲਾ ਨਾਲ ਉੱਚ-ਪੱਧਰੀ ਬੈਠਕ ਕੀਤੀ।
ਮੋਗਾ 'ਚ ਵੱਡੀ ਵਾਰਦਾਤ: ਸ਼ਰੇਆਮ ਗੋਲੀਆਂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮੋਗਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਧਰਮਕੋਟ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ 28 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਬੱਸ ਸਟੈਂਡ ਧਰਮਕੋਟ ਵਿਖੇ ਬੀਤੀ ਰਾਤ ਸ਼ਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਸਮੇਤ ਕਰੀਬ 5 ਵਿਅਕਤੀਆਂ ਨੇ ਹਰਪ੍ਰੀਤ ਸਿੰਘ ਪੁੱਤਰ ਸ਼ੁਬੇਗ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਜੁਗਰਾਜ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ।
25 ਦਸੰਬਰ ਨੂੰ ਪਰਤਣਾ ਸੀ ਘਰ, ਮਾਂ ਵੇਖਦੀ ਰਹਿ ਗਈ ਰਾਹ, ਕੈਨੇਡਾ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ
ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਗਦੀਪ ਸਿੰਘ (37) ਪੁੱਤਰ ਮਾ. ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਰੀਬ 15 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਗਿਆ ਸੀ, ਜਿੱਥੇ ਉਹ ਆਪਣੇ ਛੋਟੇ ਭਰਾ ,ਆਪਣੀ ਪਤਨੀ ਤੇ ਪੁੱਤਰ ਨਾਲ ਰਹਿ ਰਿਹਾ ਸੀ।
ਚੀਨ ’ਚ ਕੋਰੋਨਾ ਨਾਲ ਭਿਆਨਕ ਹੋਈ ਸਥਿਤੀ, ਭਰੇ ਹਸਪਤਾਲ, ਫਰਸ਼ 'ਤੇ ਪਏ ਮਰੀਜ਼ਾਂ ਨੂੰ ਲਾਏ ਵੈਂਟੀਲੇਟਰ (ਵੀਡੀਓ)
ਚੀਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹੈ ਅਤੇ ਸੈਂਕੜੇ ਲੋਕਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਕਬਰਿਸਤਾਨਾਂ ਅਤੇ ਸ਼ਮਸ਼ਾਨਘਾਟਾਂ ਦੇ ਬਾਹਰ ਜਿੱਥੇ ਲੋਕਾਂ ਦੀ ਭੀੜ ਲੱਗੀ ਹੋਈ ਹੈ, ਉਥੇ ਹੀ ਡ੍ਰੈਗਨ ਕੋਰੋਨਾ ਦੇ ਮਾਮਲਿਆਂ ਨੂੰ ਲੁਕਾਉਣ ਵਿਚ ਜੁਟਿਆ ਹੋਇਆ ਹੈ।
ਮੋਗਾ ਦੇ ਲਾਪਤਾ ਨੌਜਵਾਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਗੁਆਂਢੀ ਦਾ ਬਿਆਨ ਸੁਣ ਪਰਿਵਾਰ 'ਚ ਵਿਛੇ ਸੱਥਰ
ਵਿਧਾਨ ਸਭਾ ਹਲਕਾ ਬਾਘਾਪੁਰਾਣਾ (ਮੋਗਾ) ਅਧੀਨ ਪੈਂਦੇ ਪਿੰਡ ਮਾੜੀ ਮੁਸਤਫਾ ਦਾ ਇੱਕ ਨੌਜਵਾਨ ਬੀਤੇ ਦਿਨੀਂ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਲਾਪਤਾ ਹੋਏ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਉਰਫ ਜੋਤੀ ਵਜੋਂ ਹੋਈ ਸੀ।
ਰਾਜਾ ਵੜਿੰਗ ਦਾ ਵਾਇਰਲ ਵੀਡੀਓ 'ਤੇ ਪਹਿਲਾ ਬਿਆਨ ਆਇਆ ਸਾਹਮਣੇ, ਦਿੱਤਾ ਇਹ ਸਪੱਸ਼ਟੀਕਰਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਂਗਰਸ ਭਵਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਕਾਂਗਰਸ ਫਿਰੋਜ਼ਪੁਰ ਦੇ ਨਵ-ਨਿਯੁਕਤ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ (ਸਾਬਕਾ ਕਾਂਗਰਸੀ ਵਿਧਾਇਕ ਜ਼ੀਰਾ) ਦੀ ਤਾਜਪੋਸ਼ੀ ਲਈ ਪਹੁੰਚੇ। ਇਸ ਮੌਕੇ ਰਾਜਾ ਵੜਿੰਗ ਨੇ ਆਪਣੇ ਵੱਲੋਂ ਪਟਿਆਲਾ ਵਿਖੇ ਦਿੱਤੀ ਗਈ ਅਤੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸਪੀਚ ਦੀ ਵੀਡੀਓ ’ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਾਂਗਰਸ ਦੇ ਸਾਰੇ ਪੁਰਾਣੇ ਲੀਡਰ, ਛੋਟੇ ਤੋਂ ਲੈ ਕੇ ਵੱਡੇ ਆਗੂ, ਪੰਚ-ਸਰਪੰਚ ਅਤੇ ਵਰਕਰ ਉਸਦੇ ਸਤਿਕਾਰਯੋਗ ਹਨ ਅਤੇ ਉਹ ਤਹਿ ਦਿਲੋਂ ਉਨ੍ਹਾਂ ਦੀ ਕਦਰ ਅਤੇ ਇੱਜ਼ਤ ਕਰਦੇ ਹਨ।
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ASI ਨੂੰ ਕੀਤਾ ਗ੍ਰਿਫ਼ਤਾਰ
NEXT STORY