ਜਲੰਧਰ (ਖੁਰਾਣਾ)–10 ਫ਼ੀਸਦੀ ਰਿਬੇਟ ਨਾਲ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਬੁੱਧਵਾਰ ਨੂੰ ਆਖਰੀ ਮੌਕਾ ਹੈ। ਨਗਰ ਨਿਗਮ ਵੱਲੋਂ ਟੈਕਸ ਦੀ ਵਸੂਲੀ ਨੂੰ ਲੈ ਕੇ ਤੇਜ਼ ਕੀਤੀ ਗਈ ਮੁਹਿੰਮ ਤਹਿਤ ਮੰਗਲਵਾਰ ਨੂੰ ਇਕ ਹੀ ਦਿਨ ਵਿਚ 2.10 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਜਮ੍ਹਾ ਹੋਇਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਨਿਗਮ ਨੂੰ ਲਗਭਗ 1.75 ਕਰੋੜ ਰੁਪਏ ਦੀ ਵਸੂਲੀ ਹੋਈ ਸੀ।
ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਦੇ ਬਾਅਦ ਪ੍ਰਾਪਰਟੀ ਟੈਕਸ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਟੈਕਸ ਜਮ੍ਹਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਛੁੱਟੀਆਂ ਦੌਰਾਨ ਵੀ ਟੈਕਸ ਜਮ੍ਹਾ ਕਰਵਾਉਣ ਦੀ ਵਿਵਸਥਾ ਜਾਰੀ ਰੱਖੀ ਗਈ, ਜਿਸ ਦਾ ਅਸਰ ਹੁਣ ਟੈਕਸ ਵਸੂਲੀ ਦੇ ਅੰਕੜਿਆਂ ਵਿਚ ਵਿਖਾਈ ਦੇ ਰਿਹਾ ਹੈ। ਵਿਭਾਗ ਮੁਤਾਬਰਕ ਹੁਣ ਤਕ ਲਗਭਗ 36.50 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਜਮ੍ਹਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਪ੍ਰਾਪਰਟੀਆਂ ਦੇ ਬਾਹਰ ਲਾਏ ਗਏ ਪਲੇਟ ਨੰਬਰਾਂ ਕਾਰਨ ਵੱਡੀ ਗਿਣਤੀ ਵਿਚ ਪ੍ਰਾਪਰਟੀਆਂ ਦਾ ਰਿਕਾਰਡ ਨਿਗਮ ਕੋਲ ਮੁਹੱਈਆ ਹੋ ਚੁੱਕਾ ਹੈ। ਇਸੇ ਰਿਕਾਰਡ ਦੇ ਆਧਾਰ ’ਤੇ ਹੁਣ ਵਿਭਾਗ ਨੇ ਡਿਫ਼ਾਲਟਰਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਡਿਫ਼ਾਲਟਰਾਂ ਖ਼ਿਲਾਫ਼ ਅਕਤੂਬਰ ਮਹੀਨੇ ਵਿਚ ਕਾਰਵਾਈ ਕੀਤੀ ਜਾਵੇਗੀ।
ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਿੰਟੈਂਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਅਤੇ ਰਾਜੀਵ ਰਿਸ਼ੀ ਸਮੇਤ ਵਿਭਾਗ ਦੇ ਹੋਰ ਕਰਮਚਾਰੀ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਸਮੇਂ ’ਤੇ ਟੈਕਸ ਜਮ੍ਹਾ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ 30 ਸਤੰਬਰ ਤਕ ਵੱਧ ਤੋਂ ਵੱਧ ਟੈਕਸ ਜਮ੍ਹਾ ਕਰਵਾਉਣਾ ਵਿਭਾਗ ਦੀ ਪਹਿਲ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
30 ਸਾਲਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ ਇੱਕ ਨਾਮਜ਼ਦ
NEXT STORY