ਜਲੰਧਰ : ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਸਿਆਸੀ ਘਮਸਾਨ ਮਚ ਗਿਆ ਹੈ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਇਤਰਾਜ਼ ਜਤਾਉਂਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਸਿਲਸਿਲੇਵਾਰ ਤਰੀਕੇ ਨਾਲ ਦੂਜੇ ਸੂਬਿਆਂ ਦੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਚੰਡੀਗੜ੍ਹ ’ਤੇ ਥੋਪ ਰਹੀ ਹੈ। ਇਸੇ ਮੁੱਦੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਜਾਬ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ-
ਵਿਰੋਧੀ ਧਿਰ ਦੇ ਨੇਤਾ ਦੀ ਚੋਣ ’ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ
ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਧਿਰ ਦਾ ਨੇਤਾ ਬਣਨ ਨੂੰ ਲੈ ਕੇ ਕਿਹਾ ਕਿ ਜੇ ਮੈਨੂੰ ਹਾਈਕਮਾਨ ਕਹੇਗੀ ਤਾਂ ਮੈਂ ਇਨਕਾਰ ਨਹੀਂ ਕਰਾਂਗਾ। ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਵਿਧਾਇਕ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਲਈ ਦੋ-ਤਿੰਨ ਨਾਂ ਹਨ ਪਰ ਉਹ ਕੈਮਰਾ ਸਾਹਮਣੇ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦਾ।
ਅਮਿਤ ਸ਼ਾਹ ਦੇ ਬਿਆਨ ਨੇ ਪੰਜਾਬ ’ਚ ਭਖ਼ਾਈ ਸਿਆਸਤ, ਚੰਡੀਗੜ੍ਹ ਮੁੱਦੇ ’ਤੇ ਰਾਸ਼ਟਰਪਤੀ ਨੂੰ ਮਿਲੇਗਾ ਅਕਾਲੀ ਦਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ’ਚ ਸਿਆਸਤ ਭਖ ਗਈ ਹੈ। ਇਸੇ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕੀਤੀ ਗਈ।
ਚੰਡੀਗੜ੍ਹ ’ਤੇ ਕੇਂਦਰ ਦੇ ਫ਼ੈਸਲੇ ’ਤੇ ਪੰਜਾਬ ਸਰਕਾਰ ਨੂੰ ਸਖ਼ਤ ਇਤਰਾਜ਼, ਦਿੱਤੀ ਇਹ ਚਿਤਾਵਨੀ
ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਫ਼ੈਸਲੇ ’ਤੇ ਪੰਜਾਬ ਸਰਕਾਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਇਸ ਨੂੰ ਕੇਂਦਰ ਵਲੋਂ ਪੰਜਾਬ ਦਾ ਹੱਕਾਂ ’ਤੇ ਡਾਕਾ ਮਾਰਨਾ ਕਰਾਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਚਿਤਾਵਨੀ ਦਿੰਦਿਆਂ ਇਹ ਵੀ ਆਖਿਆ ਹੈ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਕਾਨੂੰਨੀ ਲੜਾਈ ਵੀ ਲੜੇਗੀ ਅਤੇ ਜ਼ਮੀਨ ’ਤੇ ਉੱਤਰ ਕੇ ਪ੍ਰਦਰਸ਼ਨ ਵੀ ਕਰੇਗੀ।
ਚੰਡੀਗੜ੍ਹ ’ਤੇ ਕੇਂਦਰੀ ਰੂਲ ਲਾਗੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਸਿਆਸੀ ਘਮਸਾਨ ਮਚ ਗਿਆ ਹੈ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਇਤਰਾਜ਼ ਜਤਾਉਂਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਸਿਲਸਿਲੇਵਾਰ ਤਰੀਕੇ ਨਾਲ ਦੂਜੇ ਸੂਬਿਆਂ ਦੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਚੰਡੀਗੜ੍ਹ ’ਤੇ ਥੋਪ ਰਹੀ ਹੈ।
ਬਸਪਾ ਪੰਜਾਬ ਦਾ ਸੰਗਠਨਾਤਮਕ ਢਾਂਚਾ ਭੰਗ, ਸੂਬਾ ਪ੍ਰਧਾਨ ਬਣੇ ਰਹਿਣਗੇ ਜਸਵੀਰ ਸਿੰਘ ਗੜ੍ਹੀ
ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਆਪਣੇ ਅਹੁਦੇ 'ਤੇ ਬਣੇ ਰਹਿਣਗੇ।
ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ
ਫਿਲੌਰ ਦੇ ਪਿੰਡ ਅੱਟੀ ਵਿਖੇ ਅੱਜ ਉਸ ਸਮੇਂ ਇਨਸਾਨੀ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਇਕ 85 ਸਾਲ ਬਜ਼ੁਰਗ ਬੀਬੀ ਦਾ ਉਸ ਦੀ ਧੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਜ਼ੁਰਗ ਬੀਬੀ ਦੇ ਕਤਲ ਵਿੱਚ ਉਸ ਦੀ ਇਕਲੌਤੀ ਧੀ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਪੰਜਾਬ ਦੇ ਲੋਕਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, 'ਰਾਸ਼ਨ' ਨੂੰ ਲੈ ਕੇ ਲਾਗੂ ਕੀਤੀ ਇਹ ਸਕੀਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਪੰਜਾਬ 'ਚ ਰਾਸ਼ਨ ਦੀ ਡੋਰ ਸਟੈੱਪ ਡਿਲੀਵਰੀ ਸ਼ੁਰੂ ਹੋਵੇਗੀ ਮਤਲਬ ਕਿ ਹੁਣ ਮਾਨ ਸਰਕਾਰ ਘਰ-ਘਰ ਰਾਸ਼ਨ ਪਹੁੰਚਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।
ਵੱਡਾ ਹਾਦਸਾ ਟਲਿਆ: ਦਿੱਲੀ ਹਵਾਈ ਅੱਡੇ ’ਤੇ ਸਪਾਈਸ ਜੈੱਟ ਦਾ ਜਹਾਜ਼ ਬਿਜਲੀ ਦੇ ਖੰਭੇ ਨਾਲ ਟਕਰਾਇਆ
ਦਿੱਲੀ ਹਵਾਈ ਅੱਡੇ ’ਤੇ ਸੋਮਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਯਾਤਰੀਆਂ ਨਾਲ ਭਰਿਆ ਇਕ ਹਜ਼ਾਰ ਪੁਸ਼ਬੈਕ ਦੌਰਾਨ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਹਾਲਾਂਕਿ, ਗਨੀਮਤ ਇਹ ਰਹੀ ਕਿ ਕੋਈ ਵੱਡਾ ਹਾਦਸਾ ਨਹੀਂ ਹੋਇਆ ਅਤੇ ਕਿਸੇ ਵੀ ਯਾਤਰੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।
RBI ਵੱਲੋਂ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ ਪੰਜਾਬ ਲਈ 24773.11 ਕਰੋੜ ਦਾ ਕਰਜ਼ਾ ਮਨਜ਼ੂਰ
NEXT STORY