ਮੇਖ— ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ੇ ਅਤੇ ਲੋਹਾ-ਸਟੀਲ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ— ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਜ਼ੋਰ ਜ਼ਿਆਦਾ ਲੱਗੇਗਾ, ਵੱਡੇ ਲੋਕ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖਣਗੇ।
ਮਿਥੁਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਵੈਸੇ ਆਪ ਹਰ ਮੋਰਚੇ 'ਤੇ ਦੂਜਿਆਂ 'ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕਰਕ— ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਇਸ ਲਈ ਸੀਮਾ 'ਚ ਖਾਣਾ-ਪੀਣਾ ਸਹੀ ਰਹੇਗਾ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਸਿੰਘ— ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਪਤੀ-ਪਤਨੀ ਸੰਬੰਧਾਂ 'ਚ ਕਿਸੇ ਨਾ ਕਿਸੇ ਮਾਮਲੇ 'ਤੇ ਖਿੱਚਾਤਣੀ, ਤਕਰਾਰ ਅਤੇ ਮਨ-ਮੁਟਾਅ ਜ਼ਰੂਰ ਰਹੇਗਾ।
ਕੰਨਿਆ— ਵਿਰੋਧੀ ਆਪ ਨੂੰ ਆਪਣੇ ਝਮੇਲਿਆਂ ਅਤੇ ਮੁਸ਼ਕਿਲਾਂ 'ਚ ਫਸਾਉਣ ਦਾ ਯਤਨ ਕਰ ਸਕਦੇ ਹਨ, ਇਸ ਲਈ ਆਪਣੇ ਆਪ ਨੂੰ ਉਨ੍ਹਾਂ ਤੋਂ ਬਚਾਅ ਕੇ ਰੱਖੋ, ਸਫ਼ਰ ਨਾ ਕਰੋ।
ਤੁਲਾ— ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚ ਕੁਝ ਨਾ ਕੁਝ ਪੇਸ਼ਕਦਮੀ ਤਾਂ ਹੋਵੇਗੀ ਪਰ ਆਪ ਨੂੰ ਸੁਚੇਤ ਰਹਿਣਾ ਠੀਕ ਰਹੇਗਾ, ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।
ਬ੍ਰਿਸ਼ਚਕ— ਯਤਨ ਕਰਨ 'ਤੇ ਕਿਸੇ ਜ਼ਮੀਨੀ ਕੰਮ 'ਚ ਕੁਝ ਬਿਹਤਰੀ ਹੋਵੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਲੋਕਾਂ ਅਤੇ ਸਾਥੀਆਂ ਤੋਂ ਫਾਸਲਾ ਰੱਖੋ।
ਧਨ— ਉਤਸ਼ਾਹ, ਹਿੰਮਤ, ਯਤਨ ਸ਼ਕਤੀ ਬਣੀ ਰਹੇਗੀ, ਜਨਰਲ ਤੌਰ 'ਤੇ ਕਦਮ ਬੜ੍ਹਤ ਵੱਲ ਰਹੇਗਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।
ਮਕਰ— ਗੱਡੀਆਂ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਚੰਗਾ ਲਾਭ ਮਿਲੇਗਾ ਪਰ ਸੁਭਾਅ 'ਚ ਗੁੱਸਾ ਰਹੇਗਾ।
ਕੁੰਭ— ਕੰਮਕਾਜੀ ਦਸ਼ਾ ਸੰਤੋਖਜਨਕ, ਯਤਨਾਂ-ਪ੍ਰੋਗਰਾਮਾਂ 'ਚ ਸਫਲਤਾ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਸਾਵਧਾਨ ਰਹਿਣਾ ਠੀਕ ਰਹੇਗਾ।
ਮੀਨ— ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਨੁਕਸਾਨ-ਪ੍ਰੇਸ਼ਾਨੀ ਦਾ ਡਰ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਨਿਪਟਾਓ, ਕੰਮਕਾਜੀ ਟੂਰਿੰਗ ਵੀ ਨਾ ਕਰੋ।
17 ਫਰਵਰੀ, 2018, ਸ਼ਨੀਵਾਰ
ਫੱਗਣ ਸੁਦੀ ਤਿਥੀ ਦੂਜ (17-18 ਮੱਧ ਰਾਤ 4.51 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਚੰਦਰਮਾ ਕੁੰਭ 'ਚ
ਮੰਗਲ ਬ੍ਰਿਸ਼ਚਕ 'ਚ
ਬੁੱਧ ਕੁੰਭ 'ਚ
ਗੁਰੂ ਤੁਲਾ 'ਚ
ਸ਼ੁੱਕਰ ਕੁੰਭ 'ਚ
ਬੁੱਧ ਕੁੰਭ 'ਚ
ਗੁਰੂ ਤੁਲਾ 'ਚ
ਸ਼ੁੱਕਰ ਕੁੰਭ 'ਚ
ਬਿਕ੍ਰਮੀ ਸੰਮਤ : 2074, ਫੱਗਣ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1939, ਮਿਤੀ : 28 (ਮਾਘ), ਹਿਜਰੀ ਸਾਲ : 1439, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 30, ਨਕਸ਼ੱਤਰ : ਸ਼ਤਭਿਖਾ (ਪੂਰਵ ਦੁਪਹਿਰ 11.28 ਤਕ), ਯੋਗ : ਸ਼ਿਵ (ਬਾਅਦ ਦੁਪਹਿਰ 3.28 ਤਕ), ਚੰਦਰਮਾ : 17 ਫਰਵਰੀ ਦਿਨ-ਰਾਤ ਅਤੇ 18 ਨੂੰ ਸਵੇਰੇ 6.29 ਤਕ ਕੁੰਭ ਰਾਸ਼ੀ 'ਤੇ ਅਤੇ ਮਗਰੋਂ ਮੀਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ (ਪੂਰਬ-ਉੱਤਰ) ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਸ਼੍ਰੀ ਰਾਮ ਕ੍ਰਿਸ਼ਨ ਪਰਮ ਹੰਸ ਜਯੰਤੀ।
ਅਨਟ੍ਰੇਂਡ ਦਾਈ ਦੇ ਘਰ ਛਾਪਾ ਗਰਭਪਾਤ ਕਰਨ ਵਾਲੀਆਂ ਦਵਾਈਆਂ ਤੇ ਔਜ਼ਾਰ ਬਰਾਮਦ
NEXT STORY