ਜਲੰਧਰ : ਪੰਜਾਬ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀਆਂ ਨੂੰ ਲੈ ਕੇ ਹੁਣ ਸਖ਼ਤ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਬਕਾਇਦਾ ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਸਖ਼ਤ ਹਦਾਇਤਾਂ ਆ ਗਈਆਂ ਹਨ। ਜੇਕਰ ਕਿਸੇ ਨੇ ਇਨ੍ਹਾਂ ਹਦਾਇਤਾਂ ਨੂੰ ਨਹੀਂ ਮੰਨਿਆ ਤਾਂ ਉਸ ਅਧਿਕਾਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਰਅਸਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ 80 ਹਜ਼ਾਰ ਆਮਦਨ ਤੋਂ ਹੇਠਾਂ ਆਮਦਨ ਸਰਟੀਫਿਕੇਟ ਨਾ ਬਣਨ ਦਾ ਮੁੱਦਾ ਚੁੱਕਿਆ ਗਿਆ ਸੀ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ 'ਚ 80 ਹਜ਼ਾਰ ਤੋਂ ਘੱਟ ਆਮਦਨ ਵਾਲੇ ਲੋਕਾਂ ਦਾ ਆਮਦਨ ਸਰਟੀਫਿਕੇਟ ਨਹੀਂ ਬਣਦਾ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਨਵੇਂ ਹੁਕਮ ਜਾਰੀ
ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀਆਂ ਨੂੰ ਲੈ ਕੇ ਹੁਣ ਸਖ਼ਤ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਬਕਾਇਦਾ ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਸਰਕਾਰੀ ਮੁਲਾਜ਼ਮ ਹੋ ਜਾਣ ਸਾਵਧਾਨ! ਨਹੀਂ ਤਾਂ ਤਨਖ਼ਾਹ ਤੋਂ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਸਖ਼ਤ ਹਦਾਇਤਾਂ ਆ ਗਈਆਂ ਹਨ। ਜੇਕਰ ਕਿਸੇ ਨੇ ਇਨ੍ਹਾਂ ਹਦਾਇਤਾਂ ਨੂੰ ਨਹੀਂ ਮੰਨਿਆ ਤਾਂ ਉਸ ਅਧਿਕਾਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਰਅਸਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ 80 ਹਜ਼ਾਰ ਆਮਦਨ ਤੋਂ ਹੇਠਾਂ ਆਮਦਨ ਸਰਟੀਫਿਕੇਟ ਨਾ ਬਣਨ ਦਾ ਮੁੱਦਾ ਚੁੱਕਿਆ ਗਿਆ ਸੀ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ 'ਚ 80 ਹਜ਼ਾਰ ਤੋਂ ਘੱਟ ਆਮਦਨ ਵਾਲੇ ਲੋਕਾਂ ਦਾ ਆਮਦਨ ਸਰਟੀਫਿਕੇਟ ਨਹੀਂ ਬਣਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪ੍ਰਤਾਪ ਸਿੰਘ ਬਾਜਵਾ ਭਾਜਪਾ 'ਚ ਹੋਣਗੇ ਸ਼ਾਮਲ! ਪੜ੍ਹੋ ਪੂਰੀ ਖ਼ਬਰ
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦਾ ਦਾਅਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਟਵੀਟ ਕਰਕੇ ਕੀਤਾ ਗਿਆ ਹੈ। ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਬਾਜਵਾ ਜੀ ਦਾ ਭਾਜਪਾ 'ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ 'ਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
25 ਤਾਰੀਖ਼ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ, ਹਲਚਲ ਵਧੀ
ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਹ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਬੁਰੀ ਤਰ੍ਹਾਂ ਕੰਬ ਗਏ ਲੋਕ
ਜ਼ੀਰਾ ਦੇ ਰੇਲਵੇ ਰੋਡ 'ਤੇ ਸਥਿਤ ਸੁਨਿਆਰੇ ਦੀ ਦੁਕਾਨ 'ਚ ਅੱਜ ਸਵੇਰੇ ਗੋਲੀਆਂ ਚੱਲਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਬੁਰੀ ਤਰ੍ਹਾਂ ਕੰਬ ਗਏ। ਜਾਣਕਾਰੀ ਮੁਤਾਬਕ ਜ਼ੀਰਾ ਰੇਲਵੇ ਰੋਡ 'ਤੇ ਸਥਿਤ ਸੁਨਿਆਰੇ ਦੀ ਦੁਕਾਨ ਦਾ ਜਿਵੇਂ ਹੀ ਸਵੇਰੇ 10 ਵਜੇ ਸ਼ਟਰ ਖੋਲ੍ਹਿਆ ਗਿਆ ਤਾਂ 2 ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਵਲੋਂ ਦੁਕਾਨ ਦੇ ਬਾਹਰ ਫਾਇਰ ਕਰ ਦਿੱਤੇ ਗਏ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
CM ਦੇ ਦਫ਼ਤਰ ਤੋਂ ਹਟਾਈ ਗਈ ਅੰਬੇਡਕਰ-ਭਗਤ ਸਿੰਘ ਦੀ ਤਸਵੀਰ, ਭਖਿਆ ਮਾਹੌਲ
ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ 'ਚ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫ਼ਤਰ ਤੋਂ ਸੰਵਿਧਾਨ ਨਿਰਮਾਤਾ ਭੀਮਰਾਵ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਹ ਭਾਜਪਾ ਦੀ ਦਲਿਤ ਵਿਰੋਧੀ ਰਾਜਨੀਤੀ ਨੂੰ ਦਰਸਾਉਂਦਾ ਹੈ। ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ,''ਦਿੱਲੀ ਸਰਕਾਰ 'ਚ ਕੇਜਰੀਵਾਲ ਦੇ ਬਤੌਰ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਰ ਸਰਕਾਰੀ ਦਫ਼ਤਰ 'ਚ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਦੀ ਸੀ ਪਰ ਅੱਜ ਜਦੋਂ ਅਸੀਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲਣ ਵਿਧਾਨ ਸਭਾ 'ਚ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਗਏ ਤਾਂ ਦੇਖਿਆ ਕਿ ਦੋਵਾਂ ਦੀ ਫੋਟੋ ਸੀ.ਐੱਮ. ਦਫ਼ਤਰ ਤੋਂ ਹਟਾ ਦਿੱਤੀ ਹੈ।'' 'ਆਪ' ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦੇ ਦਫ਼ਤਰ 'ਚ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਮਹਾਤਮਾ ਗਾਂਧੀ ਦੀ ਤਸਵੀਰ ਲੱਗੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹਿੰਦੂਆਂ 'ਤੇ ਮਿਹਰਬਾਨ ਹੋਈ ਪਾਕਿ ਸਰਕਾਰ, ਮੰਦਰਾਂ ਦੇ ਨਵੀਨੀਕਰਨ ਲਈ ਖਰਚੇਗੀ ਅਰਬਾਂ ਰੁਪਏ
ਪਾਕਿਸਤਾਨ ਸਰਕਾਰ ਨੇ ਦੇਸ਼ ਵਿੱਚ ਮੰਦਰਾਂ ਅਤੇ ਗੁਰਦੁਆਰਿਆਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 1 ਅਰਬ ਪਾਕਿਸਤਾਨੀ ਰੁਪਏ ਦੀ ਲਾਗਤ ਨਾਲ ਇੱਕ 'ਮਾਸਟਰ ਪਲਾਨ' ਤਿਆਰ ਕੀਤਾ ਹੈ। ਇਹ ਫੈਸਲਾ ਸ਼ਨੀਵਾਰ ਨੂੰ ਇੱਥੇ 'ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ' (ETPB) ਦੇ ਮੁਖੀ ਸਈਦ ਅਤੌਰ ਰਹਿਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਰਹਿਮਾਨ ਨੇ ਕਿਹਾ, "ਮਾਸਟਰ ਪਲਾਨ ਦੇ ਤਹਿਤ, ਮੰਦਰਾਂ ਅਤੇ ਗੁਰਦੁਆਰਿਆਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕੀਤਾ ਜਾਵੇਗਾ ਅਤੇ 1 ਅਰਬ ਪਾਕਿਸਤਾਨੀ ਰੁਪਏ ਦੇ ਬਜਟ ਨਾਲ ਵਿਕਾਸ ਕਾਰਜ ਕੀਤੇ ਜਾਣਗੇ।"
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
King Kohli ਦੀ ਵਿਰਾਟ ਪਾਰੀ ਪਿੱਛੇ ਪ੍ਰੇਮਾਨੰਦ ਮਹਾਰਾਜ ਦਾ ਹੱਥ, ਜਾਣੋ ਕੀ ਸੀ ਸਫ਼ਲਤਾ ਦਾ ਗੁਰੂਮੰਤਰ?
ਚੈਂਪੀਅਨਜ਼ ਟਰਾਫੀ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਮੈਚ ਵਿੱਚ ਵਿਰਾਟ ਕੋਹਲੀ ਨੇ ਆਪਣੀ ਸ਼ਾਨਦਾਰ ਪਾਰੀ ਨਾਲ ਪਾਕਿਸਤਾਨ ਨੂੰ ਹਰਾ ਦਿੱਤਾ ਅਤੇ ਟੀਮ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਗਈ ਹੈ। ਕੋਹਲੀ ਦੇ ਸ਼ਾਨਦਾਰ ਸੈਂਕੜੇ ਨੇ ਮੈਚ ਦੀ ਸ਼ਾਨ ਵਧਾ ਦਿੱਤੀ ਅਤੇ ਉਸਦੇ ਪ੍ਰਸ਼ੰਸਕ ਬਹੁਤ ਖੁਸ਼ ਹੋਏ। ਮੈਚ ਤੋਂ ਪਹਿਲਾਂ ਹੀ ਸੰਤ ਪ੍ਰੇਮਾਨੰਦ ਮਹਾਰਾਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ ਜਿਸ ਵਿੱਚ ਉਨ੍ਹਾਂ ਨੇ ਟੀਮ ਇੰਡੀਆ ਨੂੰ ਜਿੱਤ ਦਾ ਮੰਤਰ ਦਿੱਤਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
PM-Kisan ਯੋਜਨਾ ਦੀ 19ਵੀਂ ਕਿਸ਼ਤ ਜਾਰੀ : 9.8 ਕਰੋੜ ਕਿਸਾਨਾਂ ਦੇ ਖਾਤਿਆਂ 'ਚ ਆਏ 22 ਹਜ਼ਾਰ ਕਰੋੜ ਰੁਪਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਫਰਵਰੀ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਹ ਕਿਸ਼ਤ ਬਿਹਾਰ ਦੇ ਭਾਗਲਪੁਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦਰਮਿਆਨ ਜਾਰੀ ਕੀਤੀ ਗਈ। ਇਸ ਤਹਿਤ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 22,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ 'ਤੇ ਲੀਗਲ ਐਕਸ਼ਨ! ਅਦਾਲਤ ਨੇ ਭੇਜਿਆ ਨੋਟਿਸ
ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ ਕਾਨੂੰਨੀ ਮੁਸੀਬਤ 'ਚ ਫਸ ਗਏ ਹਨ। ਤਿੰਨਾਂ ਨੂੰ ਪਾਨ ਮਸਾਲੇ ਦਾ ਵਿਗਿਆਪਨ ਕਰਨਾ ਮਹਿੰਗਾ ਪੈ ਗਿਆ ਹੈ। ਜੀ ਹਾਂ, ਇਨ੍ਹਾਂ ਤਿੰਨਾਂ ਸਿਤਾਰਿਆਂ ਦੇ ਖਿਲਾਫ ਖਪਤਕਾਰ ਅਦਾਲਤ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਹਾਲ ਹੀ ਵਿੱਚ, ਕੋਟਾ ਦੇ ਇੱਕ ਸਮਾਜਿਕ ਕਾਰਕੁਨ ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ ਦੇ ਖਿਲਾਫ ਕੋਟਾ ਉਪਭੋਗਤਾ ਵਿਵਾਦ ਨਿਵਾਰਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭੈਣ ਨੇ ਕਰਵਾਈ ਲਵ ਮੈਰਿਜ, ਭਰਾਵਾਂ ਨੇ ਕੁੱਟ ਸੁੱਟਿਆ ਜੀਜਾ
NEXT STORY