ਜਲੰਧਰ : ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮਤਾ ਪਾ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ। ਇਸ ਕਾਰਨ ਕਿਆਸਰਾਈਆਂ ਜਾ ਰਹੀਆਂ ਹਨ ਕਿ ਹਰਜਿੰਦਰ ਸਿੰਘ ਧਾਮੀ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਵਜੋਂ ਇਕ ਵਾਰ ਮੁੜ ਸੇਵਾਵਾਂ ਨਿਭਾਅ ਸਕਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਵੱਡੀ ਖ਼ਬਰ : SGPC ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਚੰਡੀਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮਤਾ ਪਾ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ। ਇਸ ਕਾਰਨ ਕਿਆਸਰਾਈਆਂ ਜਾ ਰਹੀਆਂ ਹਨ ਕਿ ਹਰਜਿੰਦਰ ਸਿੰਘ ਧਾਮੀ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਵਜੋਂ ਇਕ ਵਾਰ ਮੁੜ ਸੇਵਾਵਾਂ ਨਿਭਾਅ ਸਕਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ ਗਈ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ
ਪਟਿਆਲਾ ਵਿਚ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ 12 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਫੌਜ ਦੇ ਕਰਨਲ ਅਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਇਸ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਖੇ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਜਲੰਧਰ 'ਚ ਗ੍ਰਨੇਡ ਹਮਲੇ ਮਗਰੋਂ ਪੰਜਾਬ ਪੁਲਸ ਦਾ ਐਕਸ਼ਨ, ਪਾਕਿ ਡੌਨ ਸ਼ਹਿਜ਼ਾਦ ਭੱਟੀ ਦਾ ਇੰਸਟਾਗ੍ਰਾਮ ਭਾਰਤ 'ਚ ਬੈਨ
ਜਲੰਧਰ ਵਿਖੇ ਯੂ-ਟਿਊਬਰ ਤੇ ਇੰਫਲੂਐਂਸਰ ਨਵਦੀਪ ਸਿੰਘ ਸੰਧੂ ਉਰਫ਼ ਡਾ. ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਸ ਨੇ ਸਖ਼ਤ ਐਕਸ਼ਨ ਲਿਆ ਹੈ। ਪੰਜਾਬ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਦਾ ਇੰਸਟਾਗ੍ਰਾਮ ਭਾਰਤ ਵਿਚ ਬੈਨ ਕਰਵਾ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲਾ ਬੀਤੇ ਦਿਨ ਕਰਵਾਇਆ ਗਿਆ ਸੀ ਅਤੇ ਇਸ ਦੀ ਜ਼ਿੰਮੇਵਾਰੀ ਭੱਟੀ ਨੇ ਖ਼ੁਦ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕਰਕੇ ਲਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਮੈਚ ਦੌਰਾਨ ਯੁਵਰਾਜ ਸਿੰਘ ਨਾਲ ਪੰਗਾ, ਭਿੜਿਆ ਵੈਸਟਇੰਡੀਜ਼ ਦਾ ਗੇਂਦਬਾਜ਼, ਮਾਹੌਲ ਭੱਖਿਆ (ਵੇਖੋ ਵੀਡੀਓ)
ਇੰਟਰਨੈਸ਼ਨਲ ਮਾਸਟਰਜ਼ ਲੀਗ ਟੀ-20 ਦਾ ਫਾਈਨਲ ਮੈਚ ਐਤਵਾਰ, 16 ਮਾਰਚ ਨੂੰ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਲੀਗ ਦੇ ਪਹਿਲੇ ਸੀਜ਼ਨ ਵਿੱਚ ਵੈਸਟਇੰਡੀਜ਼ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਪਰ ਇਸ ਮੈਚ ਦੌਰਾਨ ਭਾਰਤ ਦੇ ਮਹਾਨ ਆਲਰਾਊਂਡਰ ਯੁਵਰਾਜ ਸਿੰਘ ਅਤੇ ਵੈਸਟਇੰਡੀਜ਼ ਦੇ ਸਾਬਕਾ ਤੇਜ਼ ਗੇਂਦਬਾਜ਼ ਟੀਨੋ ਬੈਸਟ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ। ਮੈਚ ਦੌਰਾਨ, ਦੋਵਾਂ ਖਿਡਾਰੀਆਂ ਵਿਚਕਾਰ ਤਣਾਅ ਇੰਨਾ ਵੱਧ ਗਿਆ ਕਿ ਅੰਪਾਇਰ ਅਤੇ ਵੈਸਟਇੰਡੀਜ਼ ਮਾਸਟਰਜ਼ ਦੇ ਕਪਤਾਨ ਬ੍ਰਾਇਨ ਲਾਰਾ ਨੂੰ ਸਥਿਤੀ ਨੂੰ ਸੰਭਾਲਣ ਲਈ ਦਖਲ ਦੇਣਾ ਪਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤ ਨੇ ਵੀ ਅਪਣਾਇਆ ਸਖ਼ਤ ਰੁਖ਼, ਦਿੱਲੀ ਪੁਲਸ ਹੁਣ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਰੇਗੀ Deport
ਦਿੱਲੀ ਪੁਲਸ ਨੇ ਪੂਰਬੀ ਦਿੱਲੀ ਤੋਂ ਇਕ ਨਾਬਾਲਗ ਸਣੇ 7 ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਕਿਹਾ ਕਿ ਹਿਰਾਸਤ 'ਚ ਲਏ ਗਏ 7 ਬੰਗਲਾਦੇਸ਼ੀ ਪ੍ਰਵਾਸੀਆਂ ਦੀ ਪਛਾਣ ਦਿਲਾਵਰ ਖ਼ਾਨ (48), ਬਿਊਟੀ ਬੇਗਮ (39), ਰਫੀਕੁਲ (43), ਤੌਹੀਦ (20), ਜ਼ਾਕਿਰ ਮਲਿਕ (40) ਤੇ 15 ਸਾਲਾ ਨਾਬਾਲਗ ਕੁੜੀ ਵਜੋਂ ਹੋਈ ਹੈ, ਜੋ ਕਿ ਕਥਿਤ ਰੂਪ 'ਚ ਨਦੀ ਦੇ ਰਸਤਿਓਂ ਭਾਰਤ 'ਚ ਦਾਖਲ ਹੋਏ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
Orry ਖਿਲਾਫ ਦਰਜ ਹੋਇਆ ਕੇਸ, ਮਾਤਾ ਵੈਸ਼ਣੋ ਦੇਵੀ ਮੰਦਰ 'ਚ ਸ਼ਰਾਬ ਪੀ ਕੇ ਜਾਣ ਦਾ ਦੋਸ਼
ਜੰਮੂ-ਕਸ਼ਮੀਰ ਪੁਲਸ ਨੇ ਸੋਸ਼ਲ ਮੀਡੀਆ ਸਟਾਰ ਓਰਹਾਨ ਅਵਤਰਮਨੀ, ਜਿਸਨੂੰ ਓਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਸੱਤ ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਇਨ੍ਹਾਂ ਲੋਕਾਂ ਨੇ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਦੇ ਨੇੜੇ ਕਟੜਾ ਦੇ ਇੱਕ ਹੋਟਲ ਵਿੱਚ ਸ਼ਰਾਬ ਪੀਤੀ ਸੀ। ਮੁਲਜ਼ਮਾਂ ਵਿੱਚ ਇੱਕ ਰੂਸੀ ਨਾਗਰਿਕ, ਅਨਾਸਤਾਸੀਲਾ ਅਰਮਾਸ਼ਕੀਨਾ ਵੀ ਸ਼ਾਮਲ ਹੈ, ਜੋ ਓਰੀ ਅਤੇ ਉਨ੍ਹਾਂ ਦੇ ਦੋਸਤਾਂ ਨਾਲ ਕਟੜਾ ਆਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਨੀਤਾ ਵਿਲੀਅਮਜ਼ ਦੀ ਧਰਤੀ 'ਤੇ ਵਾਪਸੀ ਦੀ ਤਾਰੀਖ਼ ਤੈਅ, ਨਾਸਾ ਨੇ ਦਿੱਤੀ ਅਪਡੇਟ
ਪਿਛਲੇ ਨੌਂ ਮਹੀਨਿਆਂ ਤੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) 'ਤੇ ਰਹਿ ਰਹੀ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀ ਉਡੀਕ ਹੁਣ ਖਤਮ ਹੋਣ ਜਾ ਰਹੀ ਹੈ। ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਨੇ ਐਲਾਨ ਕੀਤਾ ਹੈ ਕਿ ਉਹ 18 ਮਾਰਚ ਦੀ ਸ਼ਾਮ ਨੂੰ ਧਰਤੀ 'ਤੇ ਵਾਪਸ ਆਉਣਗੇ। ਨਾਸਾ ਮੁਤਾਬਕ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁੱਚ ਵਿਲਮੋਰ ਨੂੰ ਲਿਆਉਣ ਲਈ ਸਪੇਸਐਕਸ ਦਾ ਪੁਲਾੜ ਯਾਨ ਕਰੂ-10 ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਦੀ ਵਾਪਸੀ ਲਈ ਤੈਅ ਸਮਾਂ ਮੰਗਲਵਾਰ ਸ਼ਾਮ 5:57 (UTC) ਹੈ, ਜਿਸ ਮੁਤਾਬਕ ਭਾਰਤੀ ਸਮੇਂ ਅਨੁਸਾਰ 19 ਮਾਰਚ ਸਵੇਰੇ 3:30 ਵਜੇ ਉਹ ਧਰਤੀ ‘ਤੇ ਉਤਰਣਗੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
'ਯੁੱਧ ਨਸ਼ੇ ਵਿਰੁੱਧ' ਤਹਿਤ ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
NEXT STORY