ਜਲੰਧਰ (ਬਿਊਰੋ) ; ਸਤਲੁਜ ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਪਾਕਿਸਤਾਨੀ ਡਰੋਨਾਂ ਤੋਂ ਰਾਹੀਂ ਮੰਗਵਾਈਆਂ ਗਈਆਂ ਐੱਮ.ਪੀ. 4 ਰਾਈਫਲਾਂ ਪੰਜਾਬ ਵਿਚ ਪਹਿਲੀ ਵਾਰ ਸੁਰੱਖਿਆ ਏਜੰਸੀਆਂ ਨੇ ਫੜੀਆਂ ਹਨ। ਇਸ ਤੋਂ ਪਹਿਲਾਂ ਆਮ ਤੌਰ ’ਤੇ ਹੈਰੋਇਨ ਸਮੱਗਲਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਏ. ਕੇ.-47 ਵਰਗੀਆਂ ਰਾਈਫਲਾਂ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਪਰ ਅਤਿ-ਆਧੁਨਿਕ ਤਕਨੀਕ ਵਾਲੀ ਐੱਮ. ਪੀ. 4 ਰਾਈਫਲ ਦੀ ਪੰਜਾਬ ਵਿਚ ਆਮਦ ਇਕ ਚਿੰਤਾਜਨਕ ਸੰਕੇਤ ਦੇ ਰਹੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਐੱਸ. ਵਾਈ. ਐੱਲ. ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਐਲਾਨ
ਸਤਲੁਜ ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਟੁੱਕ ਸ਼ਬਦਾਂ ਵਿਚ ਆਖਿਆ ਹੈ ਕਿ ਨਾ ਤਾਂ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਨਾ ਹੀ ਕੋਈ ਨਹਿਰ ਕੱਢੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਐੱਸ. ਵਾਈ. ਐੱਲ. ਦੇ ਮੁੱਦੇ ’ਤੇ ਮੁੱਖ ਮੰਤਰੀ ਪੱਧਰ ਦੀ ਮੀਟਿੰਗ ਹੋਈ ਹੈ, ਇਸ ਮੀਟਿੰਗ ਵਿਚ ਲੰਬੀ ਚਰਚਾ ਹੋਈ।
ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ
ਪਾਕਿਸਤਾਨੀ ਡਰੋਨਾਂ ਤੋਂ ਰਾਹੀਂ ਮੰਗਵਾਈਆਂ ਗਈਆਂ ਐੱਮ.ਪੀ. 4 ਰਾਈਫਲਾਂ ਪੰਜਾਬ ਵਿਚ ਪਹਿਲੀ ਵਾਰ ਸੁਰੱਖਿਆ ਏਜੰਸੀਆਂ ਨੇ ਫੜੀਆਂ ਹਨ। ਇਸ ਤੋਂ ਪਹਿਲਾਂ ਆਮ ਤੌਰ ’ਤੇ ਹੈਰੋਇਨ ਸਮੱਗਲਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਏ. ਕੇ.-47 ਵਰਗੀਆਂ ਰਾਈਫਲਾਂ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਪਰ ਅਤਿ-ਆਧੁਨਿਕ ਤਕਨੀਕ ਵਾਲੀ ਐੱਮ. ਪੀ. 4 ਰਾਈਫਲ ਦੀ ਪੰਜਾਬ ਵਿਚ ਆਮਦ ਇਕ ਚਿੰਤਾਜਨਕ ਸੰਕੇਤ ਦੇ ਰਹੀ ਹੈ।
ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸ ਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐੱਸ. ਵਾਈ. ਐੱਲ. ’ਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ’ਤੇ ਇਸ ਗੱਲ ’ਤੇ ਜ਼ੋਰ ਦੇਣਾ ਚਾਹੀਦਾ ਸੀ।
ਸਿੱਧੂ ਮੂਸੇਵਾਲਾ ਕਤਲ ਕਾਂਡ : ਦੀਪਕ ਟੀਨੂੰ ਦੀ ਪ੍ਰੇਮਿਕਾ ਅਤੇ ਜਗਤਾਰ ਮੂਸਾ 4 ਦਿਨਾ ਪੁਲਸ ਰਿਮਾਂਡ ’ਤੇ
ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਸ਼ੱਕ ਵਿਚ ਚਾਰਜਸ਼ੀਟ ਵਿਚ ਸ਼ਾਮਿਲ ਕੀਤੇ ਗਏ ਉਸ ਦੇ ਚਚੇਰੇ ਭਰਾ ਜਗਤਾਰ ਸਿੰਘ ਮੂਸਾ ਅਤੇ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਦੀ ਗ੍ਰਿਫ਼ਤ 'ਚੋਂ ਭਜਾਉਣ ਵਿਚ ਅਹਿਮ ਰੋਲ ਨਿਭਾਉਣ ਵਾਲੀ ਕਥਿਤ ਪ੍ਰੇਮਿਕਾ ਜਤਿੰਦਰ ਕੌਰ ਦਾ ਅੱਜ ਮਾਨਸਾ ਦੀ ਅਦਾਲਤ ਵਿਚ 18 ਅਕਤੂਬਰ ਤੱਕ ਮੁੜ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ।
‘ਆਪ’ ਵੱਲੋਂ ਮੰਤਰੀ ਹਰਜੋਤ ਬੈਂਸ ਨੂੰ ਅਹਿਮ ਜ਼ਿੰਮੇਵਾਰੀ, ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਕੀਤਾ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਚੋਣ ਕਮਿਸ਼ਨ ਨੇ ਹਿਮਾਚਲ ਵਿਧਾਨ ਚੋਣਾਂ ਦੀ ਤਾਰੀਖ਼ ਦਾ ਐਲਾਨ ਵੀ ਕਰ ਦਿੱਤਾ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ।
SYL 'ਤੇ CM ਮਾਨ ਨਾਲ ਬੈਠਕ ਮਗਰੋਂ ਮਨੋਹਰ ਖੱਟੜ ਦਾ ਵੱਡਾ ਬਿਆਨ
ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ਤੋਂ ਬਾਅਦ ਖੱਟੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੱਟੜ ਨੇ ਦੱਸਿਆ ਕਿ ਅੱਜ ਦੀ ਮੀਟਿੰਗ 'ਚ ਕੋਈ ਸਹਿਮਤੀ ਨਹੀਂ ਬਣੀ ਹੈ। ਇਸ ਬਾਰੇ ਕੇਂਦਰ ਨੂੰ ਰਿਪੋਰਟ ਭੇਜੀ ਜਾਵੇਗੀ।
MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਜਲੰਧਰ ਦੇ ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਇਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਸ਼ੀਤਲ ਅਗੁੰਰਾਲ ਵੱਲੋਂ ਡਿਵੀਜ਼ਨ ਨੰਬਰ-5 ’ਚ ਸ਼ਿਕਾਇਤ ਵੀ ਦਿੱਤੀ ਗਈ ਹੈ।
ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਅਮਰੀਕਾ ਤੋਂ ਮੰਗਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਕਪੂਰਥਲਾ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਬਹਿਬਲ ਕਲਾਂ ਪਹੁੰਚੇ ਸਪੀਕਰ ਸੰਧਵਾਂ ਦਾ ਦਾਅਵਾ, ਇਨਸਾਫ਼ ਦੀ ਘੜੀ ਦੂਰ ਨਹੀਂ, ਬਸ ਕੁਝ ਦਿਨਾਂ ਦੀ ਖੇਡ
2015 'ਚ ਹੋਏ ਕੋਟਕਪੂਰਾ-ਬਹਿਬਲ ਕਲਾਂ ਗੋਲ਼ੀਕਾਂਡ ਦੇ 7 ਸਾਲ ਪੂਰੇ ਹੋਣ 'ਤੇ ਅੱਜ ਬਹਿਬਲ ਕਲਾਂ ਵਿਖੇ ਸ਼ਹੀਦੀ ਸਮਾਗਮ ਰੱਖਿਆ ਗਿਆ ਹੈ। ਇਸ ਮੌਕੇ ਉਕਤ ਸਥਾਨ 'ਤੇ ਲੱਗੇ ਇਨਸਾਫ਼ ਮੋਰਚੇ ਵਾਲੀ ਥਾਂ 'ਤੇ ਕਈ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਸਿੱਖ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।
ਫਿਲੌਰ ’ਚ ਵੱਡੀ ਵਾਰਦਾਤ, ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ
ਇਥੋਂ ਨਜ਼ਦੀਕੀ ਪਿੰਡ ਮੁਠੱਡਾ ਖੁਰਦ ਵਿਖੇ ਬੀਤੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਭਤੀਜੇ ਨੇ ਆਪਣੇ ਸਕੇ ਚਾਚੇ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪਰਮਜੀਤ ਸਿੰਘ, ਜੋ ਰਾਤ 8 ਵਜੇ ਦੇ ਕਰੀਬ ਆਪਣੇ ਘਰ ਰੋਟੀ ਖਾ ਰਿਹਾ ਸੀ ਕਿ ਉਸ ਦੇ ਭਤੀਜੇ ਨੇ ਉਸ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ।
ਸਰਹੱਦ ਪਾਰ: ਮੁਲਤਾਨ ਦੇ ਮੈਡੀਕਲ ਕਾਲਜ ਦੀ ਛੱਤ ਤੋਂ ਮਿਲੀਆਂ 7 ਲਾਸ਼ਾਂ, ਫੈਲੀ ਦਹਿਸ਼ਤ
NEXT STORY