ਜਲੰਧਰ (ਬਿਊਰੋ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਹੁਣ ਇਕ ਸਰਕੂਲਰ ਰਾਹੀਂ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ 7 ਤੋਂ 10 ਕਿਲੋਵਾਟ ਲੋਡ ਦੇ 50 ਲੱਖ ਦੇ ਲੱਗਭਗ ਖ਼ਪਤਕਾਰਾਂ ਦਾ ਬਿਜਲੀ ਬਿੱਲ ਹਰ ਮਹੀਨੇ ਆਵੇਗਾ। ਘਰੇਲੂ ਸਪਲਾਈ ਅਤੇ ਗੈਰ-ਘਰੇਲੂ ਸਪਲਾਈ ਨੂੰ ਪਹਿਲਾਂ 2 ਮਹੀਨੇ ਦਾ ਬਿੱਲ ਆਉਂਦਾ ਸੀ। ਉਥੇ ਹੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਡੇਰਾ ਸੱਚਾ ਸੌਦਾ ਵੱਲੋਂ ਪੰਜਾਬ ਦੇ ਮਾਲਵਾ ਖੇਤਰ ਦੇ ਸੁਨਾਮ ’ਚ ਪ੍ਰਮੁੱਖ ਡੇਰਾ ਖੋਲ੍ਹਣ ਦੇ ਐਲਾਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਿੱਖ ਡੇਰਾ ਨਹੀਂ ਬਣਨ ਦੇਣਗੇ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤਾ ਨਵਾਂ ਫਰਮਾਨ
ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ 'ਤੇ ਚੋਣ ਵਾਅਦਾ ਪੂਰਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ 300 ਯੂਨਿਟ ਪ੍ਰਤੀ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਸੀ। ਬੀਤੇ ਮਹੀਨੇ ਬਹੁਤ ਸਾਰੇ ਲੋਕਾਂ ਦਾ ਬਿੱਲ ਜ਼ੀਰੋ ਆਇਆ ਹੈ, ਜਿਸ ਨਾਲ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮਾਲਵੇ 'ਚ ਬਣਨ ਵਾਲੇ ਸੱਚਾ ਸੌਦਾ ਦੇ ਡੇਰੇ ਨੂੰ ਲੈ ਕੇ ਭੜਕੇ ਅੰਮ੍ਰਿਤਪਾਲ ਸਿੰਘ, ਕਹੀਆਂ ਇਹ ਗੱਲਾਂ
ਸਿੱਖ ਧਰਮ ਨੂੰ ਕਮਜ਼ੋਰ ਕਰਨ ਲਈ ਹਕੂਮਤਾਂ ਡੇਰਾਵਾਦ ਨੂੰ ਉਕਸਾ ਰਹੀਆਂ ਹਨ। ਅੱਜ ਲੋੜ ਹੈ ਪੰਜਾਬ ਦੀ ਗੁਲਾਮੀ ਨੂੰ ਦੂਰ ਕਰਨ ਦੀ। ਇਹ ਸ਼ਬਦ ਅੱਜ ਪਿੰਡ ਬੱਛੋਆਣਾ ਵਿਖੇ ਇੱਕ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਵਾਰਿਸ ਪੰਜਾਬ ਜੱਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਕਹੇ। ਉਨ੍ਹਾਂ ਡੇਰਾ ਸੱਚਾ ਸੌਦਾ ਵੱਲੋਂ ਪੰਜਾਬ ਦੇ ਮਾਲਵਾ ਖੇਤਰ ਦੇ ਸੁਨਾਮ 'ਚ ਪ੍ਰਮੁੱਖ ਡੇਰਾ ਖੋਲ੍ਹਣ ਦੇ ਐਲਾਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਿੱਖ ਡੇਰਾ ਨਹੀਂ ਬਣਨ ਦੇਣਗੇ।
ਰਾਮ ਰਹੀਮ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਪ੍ਰਧਾਨ ਧਾਮੀ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਰਕਾਰ ਤੋਂ ਉਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗ਼ੈਰ-ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ।
ਮੌਸਮ ਵਿਗਿਆਨੀਆਂ ਦਾ ਦਾਅਵਾ : ਪੰਜਾਬ 'ਚ ਪਰਾਲੀ ਸਾੜਣ ਨਾਲ ਨਹੀਂ ਵੱਧਦਾ ਦਿੱਲੀ 'ਚ ਪ੍ਰਦੂਸ਼ਣ
ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਸਟਡੀ ਦੇ ਅਧਾਰ 'ਤੇ ਇਹ ਗੱਲ ਸਪਸ਼ਟ ਕੀਤੀ ਹੈ ਕਿ ਦਿੱਲੀ 'ਚ ਨਵੰਬਰ ਤੋਂ ਜਨਵਰੀ ਤਕ ਜੋ ਪ੍ਰਦੂਸ਼ਣ ਦੀ ਸਮੱਸਿਆ ਆਉਂਦੀ ਹੈ, ਉਹ ਪੰਜਾਬ ਕਾਰਨ ਨਹੀਂ ਆਉਂਦੀ। ਇਸ ਸਰਦੀਆਂ ਦੇ ਸੀਜ਼ਨ 'ਚ ਹਵਾ ਦੀ ਰਫ਼ਤਾਰ 6 ਕਿੱਲੋਮੀਟਰ ਪ੍ਰਤੀ ਘੰਟਾ ਹੈ ਜੋ ਪ੍ਰਦੂਸ਼ਣ ਨੂੰ ਧੱਕਣ 'ਚ ਸਮਰੱਥ ਨਹੀਂ ਹੈ।
ਗੁਰੂਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਦਾ ਰਹਾਂਗਾ : PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਗੁਰੂਆਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ। ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੱਤਰ ’ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ’ਚ ਉਨ੍ਹਾਂ ਗੁਰਦੁਆਰਾ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਣ ਲਈ ਮੋਦੀ ਦਾ ਧੰਨਵਾਦ ਪ੍ਰਗਟ ਕੀਤਾ ਹੈ। ਇਹ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ ਨਾਲ ਜੋੜੇਗਾ।
ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ’ਤੇ ਬਿਜਲੀ ਮੰਤਰੀ ਦਾ ਵੱਡਾ ਬਿਆਨ
ਸ਼ਹੀਦ ਭਗਤ ਸਿੰਘ ਦੇ ਘਰ ਦੀ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟਣ ਨੂੰ ਲੈ ਕੇ ਭਖੀ ਸਿਆਸਤ ਮਗਰੋਂ ਪੰਜਾਬ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਅਸਲ ਸੱਚਾਈ ਦੱਸਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਹੈ ਕਿ ਅਸਲ ’ਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਨਹੀਂ ਸਗੋਂ ਡਿਪਟੀ ਡਾਇਰੈਕਟਰ ਦਾ ਕੁਨੈਕਸ਼ਨ ਕੱਟਿਆ ਗਿਆ ਸੀ, ਜਿਸ ਨੂੰ ਕੁਝ ਹੀ ਮਿੰਟਾਂ ’ਚ ਬਹਾਲ ਕਰ ਦਿੱਤਾ ਗਿਆ ਸੀ।
ਬਠਿੰਡਾ ’ਚ ਵੱਡੀ ਵਾਰਦਾਤ, ਇਕੋ ਰਾਤ ’ਚ ਦੋ ਚੌਕੀਦਾਰਾਂ ਦਾ ਬੇਰਹਿਮੀ ਨਾਲ ਕਤਲ
ਤਿਉਹਾਰਾਂ ਦੇ ਸੀਜਨ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੇ ਮੁਸਤੈਦੀ ਵਰਤਣ ਲਈ ਜਗ੍ਹਾ-ਜਗ੍ਹਾ ’ਤੇ ਚੌਕੀਦਾਰ ਲਗਾਏ ਗਏ ਹਨ, ਇਸ ਦੌਰਾਨ ਦੋ ਚੌਕੀਦਾਰਾਂ ਦਾ ਕਤਲ ਹੋ ਗਿਆ, ਜਿਸ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ।
ਅਰੁਣਾਚਲ ਪ੍ਰਦੇਸ਼ ਹੈਲੀਕਾਪਟਰ ਹਾਦਸਾ : 4 ਫ਼ੌਜੀਆਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ
ਅਰੁਣਾਚਲ ਪ੍ਰਦੇਸ਼ ਦੇ ਉੱਪਰੀ ਸਿਆਂਗ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਫ਼ੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ 'ਚ ਚਾਰ ਫ਼ੌਜੀਆਂ ਦੀ ਮੌਤ ਹੋ ਗਈ ਜਦਕਿ ਫ਼ੌਜ ਦੇ ਇਕ ਜਵਾਨ ਦੀ ਭਾਲ ਜਾਰੀ ਹੈ। ਫ਼ੌਜ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਪੰਜਾਬ ਦੇ ਸਰਕਾਰੀ ਕਾਲਜਾਂ 'ਚ ਰੱਖੇ ਜਾਣਗੇ ਫੈਕਲਟੀ ਅਧਿਆਪਕ, ਮਿਲਣਗੇ 30 ਹਜ਼ਾਰ ਰੁਪਏ ਮਹੀਨਾ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਕਾਲਜਾਂ 'ਚ ਗੈਸਟ ਅਤੇ ਵਿਜ਼ੀਟਿੰਗ ਫੈਕਲਟੀ ਅਧਿਆਪਕ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਲਈ ਸਰਕਾਰੀ, ਏਡਿਡ, ਅਨਏਡਿਡ ਕਾਲਜ ਅਤੇ ਯੂਨੀਵਰਸਿਟੀ ਤੋਂ ਸੇਵਾਮੁਕਤ ਹੋ ਚੁੱਕੇ ਫੈਕਲਟੀ ਅਧਿਆਪਕ ਅਪਲਾਈ ਕਰ ਸਕਦੇ ਹਨ।
ਮੱਧ ਪ੍ਰਦੇਸ਼ ’ਚ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 15 ਲੋਕਾਂ ਦੀ ਮੌਤ
ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੇ ਸੋਹਾਗੀ ’ਚ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਕਾਰਨ ਬੱਸ ’ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਰੀਵਾ ਦੇ ਜ਼ਿਲ੍ਹਾ ਅਧਿਕਾਰੀ ਮਨੋਜ ਪੁਸ਼ਪ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਰੀਵਾ ਦੇ ਨੇੜੇ ਰਾਸ਼ਟਰੀ ਹਾਈਵੇਅ-30 ’ਤੇ ਸੋਹਾਗੀ ਘਾਟ ਨੇੜੇ ਵਾਪਰੀ।
MP ਸਿਮਰਨਜੀਤ ਮਾਨ ਨੇ PM ਮੋਦੀ ਨੂੰ ਲਿਖੀ ਚਿੱਠੀ, ਬੰਦੀ ਸਿੰਘਾਂ ਨੂੰ ਲੈ ਕੇ ਕੀਤੀ ਇਹ ਮੰਗ
NEXT STORY