ਜਲੰਧਰ (ਬਿਊਰੋ) : ਪੰਜਾਬ ’ਚ ਹਥਿਆਰਾਂ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਗੰਨ ਕਲਚਰ ਨੂੰ ਲੈ ਕੇ ਸਖ਼ਤ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਉਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਰੀਬ ਮਜ਼ਦੂਰਾਂ ਨੂੰ ਜਲਦੀ ਹੀ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ
ਪੰਜਾਬ 'ਚ ਹਥਿਆਰਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, CM ਮਾਨ ਨੇ ਜਾਰੀ ਕੀਤੇ ਸਖ਼ਤ ਹੁਕਮ
ਪੰਜਾਬ 'ਚ ਹਥਿਆਰਾਂ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਗੰਨ ਕਲਚਰ ਨੂੰ ਲੈ ਕੇ ਸਖ਼ਤ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ।
ਅਹਿਮ ਖ਼ਬਰ : ਪੰਜਾਬ ਦੇ ਗਰੀਬ ਮਜ਼ਦੂਰਾਂ ਨੂੰ ਇਕ ਹੋਰ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਰੀਬ ਮਜ਼ਦੂਰਾਂ ਨੂੰ ਜਲਦੀ ਹੀ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ।
T20 ਵਰਲਡ ਕੱਪ ’ਚ ਪਾਕਿਸਤਾਨ ਦੀ ਹਾਰ ਮਗਰੋਂ ਮੋਗਾ ’ਚ ਭਿੜੇ ਵਿਦਿਆਰਥੀਆਂ ਦੇ ਦੋ ਗਰੁੱਪ, ਜੰਮ ਕੇ ਹੋਇਆ ਪਥਰਾਅ
ਫ਼ਿਰੋਜ਼ਪੁਰ ਰੋਡ ਸਥਿਤ ਲਾਲਾ ਲਾਜਪਤ ਰਾਏ ਕਾਲਜ ਦੇ ਹੋਸਟਲ ’ਚ ਰਹਿ ਕੇ ਪੜ੍ਹਾਈ ਕਰ ਰਹੇ ਅਤੇ ਬਿਹਾਰ ਦੇ ਵਿਦਿਆਰਥੀਆਂ ਦਰਮਿਆਨ ਅੱਜ ਸ਼ਾਮ ਟੀ-20 ਵਰਲਡ ਕੱਪ ਦੇ ਫਾਈਨਲ ’ਚ ਇੰਗਲੈਂਡ ਦੇ ਹੱਥੋਂ ਪਾਕਿਸਤਾਨ ਦੀ ਹੋਈ ਹਾਰ ਉਪਰੰਤ ਉਸ ਸਮੇਂ ਖੂਨੀ ਝੜਪ ਹੋ ਗਈ, ਜਦੋਂ ਬਿਹਾਰ ਦੇ ਵਿਦਿਆਰਥੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਉਸ ਸਮੇਂ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਕਥਿਤ ਤੌਰ ’ਤੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਤੂੰ-ਤੂੰ, ਮੈਂ-ਮੈਂ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਵਿਦਿਆਰਥੀਆਂ ਨੇ ਇਕ-ਦੂਜੇ ’ਤੇ ਹਮਲਾ ਕਰ ਦਿੱਤਾ।
ਪੰਜਾਬ 'ਚ ਇੱਟਾਂ ਦੇ ਭੱਠੇ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਹ ਕੰਮ ਕਰਨਾ ਹੋਵੇਗਾ ਲਾਜ਼ਮੀ
ਪੰਜਾਬ 'ਚ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਵੱਡੀ ਪਹਿਲ ਕੀਤੀ ਗਈ ਹੈ। ਸਰਕਾਰ ਨੇ ਇੱਟਾਂ ਦੇ ਭੱਠਿਆਂ ਲਈ ਬਾਲਣ ਵਾਸਤੇ 20 ਫ਼ੀਸਦੀ ਪਰਾਲੀ ਵਰਤਣ ਨੂੰ ਲਾਜ਼ਮੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਇਕ ਨੌਜਵਾਨ ਦੀ ਸਾਊਦੀ ਅਰਬ ’ਚ ਕੈਮੀਕਲ ਟੈਂਕਰ ਧਮਾਕੇ ਦੌਰਾਨ ਝੁਲਸਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਿਤਾ ਸਰੂਪ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਕਾਹਲੋਂ ਕਾਲੋਨੀ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਜਸਕਰਨ ਸਿੰਘ (21) ਤਕਰੀਬਨ 8 ਮਹੀਨੇ ਪਹਿਲਾਂ ਸਾਊਦੀ ਅਰਬ ’ਚ ਗਿਆ ਸੀ ਅਤੇ ਬੀਤੇ 2 ਮਹੀਨਿਆਂ ਤੋਂ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਸੀ।
ਧੀ ਘਰ ਕਲੇਸ਼ ਹੋਇਆ ਤਾਂ ਅੱਧੀ ਰਾਤ ਨੂੰ ਬੁਲਾ ਲਏ ਮਾਪੇ, ਵਾਪਸ ਪਰਤਦਿਆਂ ਵਾਪਰੇ ਹਾਦਸੇ ਨੇ ਵਿਛਾ ਦਿੱਤੀਆਂ ਲਾਸ਼ਾਂ
ਸ਼ਨੀਵਾਰ ਨੂੰ ਦੇਰ ਰਾਤ ਸਥਾਨਕ ਬਾਈਪਾਸ ’ਤੇ ਦੋ ਕਾਰਾਂ ਦੀ ਆਪਸ ਵਿਚ ਹੋਈ ਸਿੱਧੀ ਟੱਕਰ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿਚ ਗੰਭੀਰ ਰੂਪ ’ਚ ਜ਼ਖਮੀ ਹੋਏ 4 ਹੋਰ ਵਿਅਕਤੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਸਹਾਇਤਾ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿਚ ਰੈਫਰ ਕੀਤਾ ਗਿਆ ਹੈ, ਜਿੱਥੇ ਇਨ੍ਹਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਚੰਗੀ ਖ਼ਬਰ : ਪੰਜਾਬ 'ਚ 'ਪਰਾਲੀ' ਦੇ ਹੱਲ ਦਾ ਖੁੱਲ੍ਹਿਆ ਨਵਾਂ ਰਾਹ, ਹੁਣ ਸਾੜਨ ਦੀ ਨਹੀਂ ਆਵੇਗੀ ਨੌਬਤ
ਪੰਜਾਬ 'ਚ ਹੁਣ ਪਰਾਲੀ ਦੇ ਹੱਲ ਦਾ ਨਵਾਂ ਰਾਹ ਖੁੱਲ੍ਹਦਾ ਦਿਖਾਈ ਦੇ ਰਿਹਾ ਹੈ। ਜੇਕਰ ਇਹ ਕਾਮਯਾਬ ਹੁੰਦਾ ਹੈ ਤਾਂ ਸੂਬੇ ਅੰਦਰ ਪਰਾਲੀ ਸਾੜਨ ਦੀ ਨੌਬਤ ਨਹੀਂ ਆਵੇਗੀ। ਦਰਅਸਲ ਹੁਣ ਪੰਜਾਬ ਦੀ ਕਰੋੜਾਂ ਟਨ ਦੀ ਪਰਾਲੀ ਰੇਲਗੱਡੀ ਰਾਹੀਂ ਕੇਰਲ ਜਾਵੇਗੀ। ਕੇਰਲ ਨੇ ਆਪਣੇ ਸੂਬੇ 'ਚ ਪਸ਼ੂਆਂ ਦੇ ਚਾਰੇ ਲਈ ਪੰਜਾਬ ਤੋਂ ਪਰਾਲੀ ਦੀ ਮੰਗ ਕੀਤੀ ਹੈ। ਕੇਰਲ ਨੇ ਕਿਹਾ ਹੈ ਕਿ ਉਹ ਪਰਾਲੀ ਨੂੰ ਕਿਸਾਨ ਰੇਲ ਯੋਜਨਾ ਤਹਿਤ ਲਿਜਾਣ ਦਾ ਪ੍ਰਬੰਧ ਕਰ ਸਕਦੇ ਹਨ।
ਪੁਲਸ ਅਧਿਕਾਰੀਆਂ ਦੇ ਤਬਾਦਲਿਆਂ ’ਚ ਮੁੱਖ ਮੰਤਰੀ ਮਾਨ ਨੇ ਡੀ. ਜੀ. ਪੀ. ਨੂੰ ਦਿੱਤਾ ਫ੍ਰੀ ਹੈਂਡ
ਪੰਜਾਬ ’ਚ ਅੱਜ ਹੋਏ 33 ਉੱਚ ਪੁਲਸ ਅਧਿਕਾਰੀਆਂ ਦੇ ਤਬਾਦਲਿਆਂ ਵਿਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਰਹੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਤਬਾਦਲਿਆਂ ਵਿਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਫ੍ਰੀ ਹੈਂਡ ਦਿੱਤਾ ਹੈ ਤਾਂ ਜੋ ਉਹ ਤੇਜ਼-ਤਰਾਰ ਪੁਲਸ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦੇ ਸਕਣ। ਮੁੱਖ ਮੰਤਰੀ ਦੀ ਸ਼ਰਤ ਇਹੀ ਸੀ ਕਿ ਨਵੇਂ ਅਧਿਕਾਰੀ ਇਸ ਤਰੀਕੇ ਨਾਲ ਨਿਯੁਕਤ ਕੀਤੇ ਜਾਣ ਕਿ ਉਹ ਲਾਅ ਐਂਡ ਆਰਡਰ ਨੂੰ ਮਜ਼ਬੂਤੀ ਨਾਲ ਬਣਾ ਕੇ ਰੱਖ ਸਕਣ।
T20 WC Final :ਇੰਗਲੈਂਡ ਨੇ ਪਾਕਿ ਨੂੰ 5 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ 'ਤੇ ਕੀਤਾ ਕਬਜ਼ਾ
ਆਲਰਾਊਂਡਰ ਬੇਨ ਸਟੋਕਸ (ਅਜੇਤੂ 52) ਦੇ ਅਰਧ ਸੈਂਕੜੇ ਦੀ ਬਦੌਲਤ ਇੰਗਲੈਂਡ ਨੇ ਐਤਵਾਰ ਨੂੰ ਟੀ-20 ਵਿਸ਼ਵ ਕੱਪ 2022 ਦੇ ਫਾਈਨਲ ਵਿੱਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਆਪਣਾ ਦੂਜਾ ਟੀ-20 ਵਿਸ਼ਵ ਕੱਪ ਖਿਤਾਬ ਜਿੱਤ ਲਿਆ। ਖ਼ਿਤਾਬੀ ਮੈਚ ਵਿੱਚ ਪਹਿਲਾਂ ਗੇਂਦਬਾਜ਼ੀ ਕਰਦਿਆਂ ਇੰਗਲੈਂਡ ਨੇ ਸੈਮ ਕਰਨ (12/3) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਪਾਕਿਸਤਾਨ ਨੂੰ 137 ਦੌੜਾਂ ’ਤੇ ਰੋਕ ਦਿੱਤਾ। ਟੀ-20 ਚੈਂਪੀਅਨ ਬਣਨ ਲਈ ਜੋਸ ਬਟਲਰ ਦੀ ਟੀਮ ਦੇ ਸਾਹਮਣੇ 138 ਦੌੜਾਂ ਦਾ ਟੀਚਾ ਸੀ, ਜਿਸ ਨੂੰ ਉਨ੍ਹਾਂ ਨੇ ਇਕ ਓਵਰ ਬਾਕੀ ਰਹਿੰਦਿਆਂ ਹਾਸਲ ਕਰ ਲਿਆ।
ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ
ਕੈਨੇਡਾ ਤੋਂ ਇਕ ਦੁੱਖ਼ ਭਰੀ ਖ਼ਬਰ ਸਾਹਮਣੇ ਆਈ ਹੈ, ਜਿਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੇਰਾ ਅਠਵਾਲ (ਸ਼ਮਸ਼ੇਰ ਸਿੰਘ) ਦੀ ਅਚਾਨਕ ਮੌਤ ਹੋ ਗਈ ਹੈ। ਸ਼ੇਰਾ ਅਠਵਾਲ ਦੀ ਮੌਤ ਦੀ ਖ਼ਬਰ ਜਿਉਂ ਹੀ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਗੁਰਦਾਸਪੁਰ ਦੇ ਪਿੰਡ ਅਠਵਾਲ ਵਿਖੇ ਪਰਿਵਾਰ ਅਤੇ ਇਲਾਕੇ ਭਰ ’ਚ ਸੋਗ ਦੀ ਲਹਿਰ ਦੌੜ ਗਈ। ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੇ ਇਸ ਤਰ੍ਹਾਂ ਅਚਾਨਕ ਦੁਨੀਆ ਛੱਡ ਜਾਣ ਨਾਲ ਪੂਰਾ ਪਰਿਵਾਰ ਸਹਿਮ ਅਤੇ ਗ਼ਮਗੀਨ ਹੈ।
ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ
NEXT STORY