ਜਲੰਧਰ- ਪੰਜਾਬ ਵਿਚ ਅੱਜ ਦਿਨ ਚੜ੍ਹਦਿਆਂ ਹੀ ਇਕ ਵੱਡੀ ਵਾਰਦਾਤ ਵਾਪਰੀ। ਦਰਅਸਲ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਚ ਸਵੇਰੇ ਤਕਰੀਬਨ 4 ਵਜੇ ਇਕ ਧਮਾਕਾ ਹੋਇਆ। ਬਲਾਸਟ ਮਗਰੋਂ ਜੀਵਨ ਫੌਜੀ ਨਾਂ ਦੇ ਇਕ ਗਰੁੱਪ ਨੇ ਇਸ ਸਾਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮਾਮਲੇ ਵਿਚ ਸਖਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਵੀ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਤੇਜ਼ੀ ਨਾਲ ਵਧ ਰਹੀ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਇਸ ਪਾਸੇ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ। ਗੱਲ ਜੇਕਰ ਵਿਦੇਸ਼ ਦੀ ਕਰੀਏ ਤਾਂ ਜਾਰਜੀਆ ਦੇ ਪਹਾੜੀ ਰਿਜ਼ੋਰਟ ਗੁਡੌਰੀ ਦੇ ਇਕ ਰੈਸਟੋਰੈਂਟ ਵਿਚ 12 ਭਾਰਤੀ ਨਾਗਰਿਕ ਮ੍ਰਿਤਕ ਪਾਏ ਗਏ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਕਿ ਸਾਰੇ ਪੀੜਤਾਂ ਦੀ ਮੌਤ ਕਾਰਬਨ ਮੋਨੋਆਕਸਾਈਡ ਜ਼ਹਿਰ ਕਾਰਨ ਹੋਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
ਪੰਜਾਬ 'ਚ ਧਮਾਕਾ! ਦਿਨ ਚੜ੍ਹਦਿਆਂ ਹੀ ਦਹਿਲ ਗਏ ਲੋਕ
ਪੰਜਾਬ ਵਿਚ ਦਿਨ ਚੜ੍ਹਦਿਆਂ ਹੀ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਨਾਲ ਆਲੇ-ਦੁਆਲੇ ਦੇ ਲੋਕ ਸਹਿਮ ਗਏ। ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਿਆਂ ਦੇ ਵਿਚ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਸਮੇਂ ਦੌਰਾਨ ਬਲਾਸਟ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦਾ ਹੈ ਜਿੱਥੇ ਅੱਜ ਸਵੇਰੇ 4 ਵਜੇ ਦੇ ਕਰੀਬ ਬਲਾਸਟ ਹੋ ਗਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪੁਲਸ ਦੀਆਂ ਟੀਮਾਂ ਵੀ ਥਾਣੇ ਦੇ ਬਾਹਰ ਪਹੁੰਚੀਆਂ ਅਤੇ ਉਨ੍ਹਾਂ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੰਮ੍ਰਿਤਸਰ ਦੇ ਥਾਣੇ 'ਚ ਹੋਏ ਧਮਾਕੇ ਦੀ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਚ ਅੱਜ ਸਵੇਰੇ-ਸਵੇਰੇ ਧਮਾਕਾ ਹੋ ਗਿਆ। ਇਸ ਮਾਮਲੇ ਵਿਚ ਪੁਲਸ ਜਾਂਚ ਜਾਰੀ ਹੈ ਤੇ ਫ਼ੌਜ ਦੀ ਟੁਕੜੀ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ। ਦੂਜੇ ਪਾਸੇ ਬੱਬਰ ਖ਼ਾਲਸਾ ਦੇ ਜੀਵਨ ਫ਼ੌਜੀ ਵੱਲੋਂ ਇਸ ਦੀ ਜ਼ਿੰਮੇਵਾਰੀ ਲੈ ਲਈ ਗਈ ਹੈ। ਜੀਵਨ ਫ਼ੌਜੀ ਗਰੁੱਪ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਬੱਬਰ ਖ਼ਾਲਸਾ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੰਮ੍ਰਿਤਸਰ ਥਾਣੇ 'ਚ ਧਮਾਕਾ, ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਜਾਂਚ ਕਰਨ ਲਈ ਇਸਲਾਮਾਬਾਦ ਥਾਣੇ 'ਚ ਪਹੁੰਚੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਆਪਣੀ ਹੋਂਦ ਦਿਖਾਉਣ ਲਈ ਅਜਿਹੇ ਮਾੜੇ ਕੰਮ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਧਮਾਕੇ ਦੀ ਆਵਾਜ਼ ਸੁਣੀ ਹੈ ਪਰ ਇਸ ਨਾਲ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਧਮਾਕਾ ਕਿੱਥੇ ਅਤੇ ਕਿਸ ਤਰ੍ਹਾਂ ਹੋਇਆ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਐਕਸ਼ਨ ਮੋਡ 'ਚ ਡੀ. ਜੀ. ਪੀ. ਗੌਰਵ ਯਾਦਵ, ਅੰਮ੍ਰਿਤਸਰ 'ਚ ਸੱਦ ਲਏ ਕਈ ਥਾਣਿਆਂ ਦੇ SHO
ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ। ਜਿੱਥੇ ਉੁਨ੍ਹਾਂ ਨੇ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਪੁਲਸ ਤੋਂ ਇਲਾਵਾ ਬਟਾਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਅਧਿਕਾਰੀਆਂ ਅਤੇ ਐੱਸ. ਐੱਚ. ਓਜ਼. ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਰੋਜ਼ਾਨਾ ਹੋ ਰਹੇ ਕ੍ਰਾਈਮ 'ਤੇ ਸਖ਼ਤੀ ਨਾਲ ਰੋਕ ਲਗਾਉਣ ਪੁਲਸ ਦੀਆਂ ਮੁੱਖ ਤਰਜੀਹਾਂ ਹਨ, ਜਿਸ 'ਤੇ ਸਖ਼ਤੀ ਨਾਲ ਕੰਮ ਹੋਣਾ ਚਾਹੀਦਾ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
PU ਦੇ ਮੁੱਦੇ 'ਤੇ ਹਰਸਿਮਰਤ ਬਾਦਲ ਦੀ ਕੇਂਦਰ ਨੂੰ ਖ਼ਾਸ ਅਪੀਲ, ਜਾਣੋ ਕੀ ਕਿਹਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ ਵਧਾਈ ਜਾਵੇ ਅਤੇ ਸੈਨੇਟ ਚੋਣਾਂ ਲਈ ਸਮਾਂ ਸਾਰਣੀ ਘੋਸ਼ਿਤ ਕੀਤੀ ਜਾਵੇ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਪੱਤਰ 'ਚ ਹਰਸਿਮਰਤ ਬਾਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ ਅਤੇ ਇਹ ਚੋਣਾਂ ਪਿਛਲੇ 31 ਅਕਤੂਬਰ ਨੂੰ ਸੈਨੇਟ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਯੂਨੀਵਰਸਿਟੀ ਦੇ ਪ੍ਰਸ਼ਾਸਨ 'ਚ ਪੰਜਾਬ ਦੀ ਹਿੱਸੇਦਾਰੀ ਘਟਾਉਣ ਵਾਸਤੇ ਕੀਤਾ ਜਾ ਰਿਹਾ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਿਸਾਨਾਂ ਦੀ ਆਮਦਨ 'ਤੇ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਕਿਸਾਨਾਂ ਦੀ ਆਮਦਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਈ ਉਪਰਾਲੇ ਕਰ ਰਹੀ ਹੈ ਅਤੇ ਇਸ ਕੰਮ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੌਹਾਨ ਨੇ ਲੋਕ ਸਭਾ 'ਚ ਸਮਾਜਵਾਦੀ ਪਾਰਟੀ (ਸਪਾ) ਦੇ ਆਨੰਦ ਭਦੌਰੀਆ ਦੇ ਇਕ ਪੂਰਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਐੱਨਐੱਸਐੱਸ ਦੀ ਰਿਪੋਰਟ ਮੁਤਾਬਕ 2002-03 'ਚ ਕਿਸਾਨਾਂ ਦੀ ਆਮਦਨ 2,015 ਰੁਪਏ ਪ੍ਰਤੀ ਮਹੀਨਾ ਸੀ, ਜੋ 2018-19 'ਚ ਵਧ ਕੇ 10,218 ਰੁਪਏ ਹੋ ਗਈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਇਹ ਸਰਵੇਖਣ 2019 ਤੋਂ ਬਾਅਦ ਅਜੇ ਤੱਕ ਨਹੀਂ ਕੀਤਾ ਗਿਆ, ਜੋ ਕਿ ਅਗਲੇ ਸਾਲ ਕੀਤਾ ਜਾਵੇਗਾ ਪਰ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ 2019 ਤੋਂ ਬਾਅਦ ਕਿਸਾਨਾਂ ਦੀ ਆਮਦਨ ਤੇਜ਼ੀ ਨਾਲ ਵਧ ਰਹੀ ਹੈ।''
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸਰਕਾਰ ਨੇ ਰੋਕੀ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ ਦੀ Home delivery
ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਔਨਲਾਈਨ ਕੰਮ ਕਰਨ ਵਾਲੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿਰਫ ਉਹੀ ਖੁਰਾਕੀ ਵਸਤੂਆਂ ਖਪਤਕਾਰਾਂ ਤੱਕ ਪਹੁੰਚਾਉਣ ਜਿਨ੍ਹਾਂ ਦੀ ਮਿਆਦ ਖਤਮ ਹੋਣ ਦੀ ਮਿਤੀ ਘੱਟੋ-ਘੱਟ 45 ਦਿਨ ਬਾਕੀ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਲੇਬਲਿੰਗ ਅਤੇ ਡਿਸਪਲੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਲਾਜ਼ਮੀ ਬਣਾਉਣ। ਅਜਿਹੇ 'ਚ ਜੇਕਰ ਤੁਸੀਂ ਵੀ ਖਾਣ-ਪੀਣ ਦੀਆਂ ਚੀਜ਼ਾਂ ਆਨਲਾਈਨ ਆਰਡਰ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਇਹ ਜਾਂਚ ਕਰਨਾ ਯਕੀਨੀ ਬਣਾਓ ਕਿ ਆਰਡਰ ਕੀਤਾ ਭੋਜਨ ਕਦੋਂ ਖਾਣ ਲਈ ਤਿਆਰ ਹੈ। ਕੀ ਇਸਦੀ ਮਿਆਦ ਪੁੱਗਣ ਦੀ ਘੱਟ ਤੋਂ ਘੱਟ ਮਿਤੀ 45 ਦਿਨਾਂ ਬਾਕੀ ਬਚੀ ਹੈ? ਜੇਕਰ ਅਜਿਹੀ ਸ਼ਿਕਾਇਤ ਤੁਹਾਡੇ ਸਾਹਮਣੇ ਆਉਂਦੀ ਹੈ ਤਾਂ ਤੁਸੀਂ FSSAI ਨਾਲ ਸੰਪਰਕ ਕਰ ਸਕਦੇ ਹੋ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵਿਦੇਸ਼ ਤੋਂ ਆਈ ਦੁਖਦਾਈ ਖ਼ਬਰ; ਰੈਸਟੋਰੈਂਟ 'ਚੋਂ ਮਿਲੀਆਂ 12 ਭਾਰਤੀਆਂ ਦੀਆਂ ਲਾਸ਼ਾਂ
ਜਾਰਜੀਆ ਦੇ ਪਹਾੜੀ ਰਿਜ਼ੋਰਟ ਗੁਡੌਰੀ ਦੇ ਇਕ ਰੈਸਟੋਰੈਂਟ ਵਿਚ 12 ਭਾਰਤੀ ਨਾਗਰਿਕ ਮ੍ਰਿਤਕ ਪਾਏ ਗਏ। ਇੱਥੇ ਸਥਿਤ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਜਾਰਜੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਕੋਈ ਸੱਟ ਜਾਂ ਹਿੰਸਾ ਦੇ ਸੰਕੇਤ ਨਹੀਂ ਮਿਲੇ ਹਨ। ਸਥਾਨਕ ਮੀਡੀਆ ਨੇ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਪੀੜਤਾਂ ਦੀ ਮੌਤ ਕਾਰਬਨ ਮੋਨੋਆਕਸਾਈਡ ਜ਼ਹਿਰ ਕਾਰਨ ਹੋਈ ਹੈ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਵੱਡੀ ਖ਼ਬਰ, ਬਦਲੀ ਜਾ ਸਕਦੀ ਹੈ ਸ਼ੋਅ ਦੀ ਥਾਂ
ਚੰਡੀਗੜ੍ਹ ਦੇ ਸੈਕਟਰ 34 ਵਿਚ ਇਕ ਤੋਂ ਬਾਅਦ ਇਕ ਪੰਜਾਬੀ ਕਲਾਕਾਰਾਂ ਦੇ ਸ਼ੋਅ ਹੋ ਰਹੇ ਹਨ। ਚੰਡੀਗੜ੍ਹ ‘ਚ ਪੰਜਾਬੀ ਗਾਇਕ ਕਰਨ ਔਜਲਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਮਗਰੋਂ ਹੁਣ ਏਪੀ ਢਿੱਲੋਂ ਦੇ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਏਪੀ ਢਿੱਲੋਂ ਦਾ ਸ਼ੋਅ 21 ਦਸੰਬਰ ਨੂੰ ਤੈਅ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਸੈਕਟਰ 25 'ਚ ਲਾਈਵ ਸ਼ੋਅ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਇਹ ਯਤਨ ਕੀਤੇ ਜਾ ਰਹੇ ਹਨ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ICC ਕਰੇਗੀ 2025 ਚੈਂਪੀਅਨਜ਼ ਟਰਾਫੀ ਦੇ ਸ਼ਡਿਊਲ ਦਾ ਐਲਾਨ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਅੱਜ 2025 ਚੈਂਪੀਅਨਜ਼ ਟਰਾਫੀ ਦੇ ਸ਼ਡਿਊਲ ਦਾ ਐਲਾਨ ਕਰ ਸਕਦੀ ਹੈ। ਇਸ ਗਲੋਬਲ ਟੂਰਨਾਮੈਂਟ ਦੇ ਸ਼ਡਿਊਲ ਦਾ ਪਿਛਲੇ ਕਈ ਦਿਨਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ 2025 ਦੀ ਚੈਂਪੀਅਨਜ਼ ਟਰਾਫੀ 19 ਫਰਵਰੀ 2025 ਤੋਂ ਸ਼ੁਰੂ ਹੋਵੇਗੀ, ਜਦਕਿ ਟੂਰਨਾਮੈਂਟ ਦਾ ਫਾਈਨਲ ਮੈਚ 9 ਮਾਰਚ ਨੂੰ ਖੇਡਿਆ ਜਾਵੇਗਾ।
ਇਸ ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਖਜਿੰਦਰ ਰੰਧਾਵਾ ਨੇ ਪਾਰਲੀਮੈਂਟ 'ਚ ਕਿਸਾਨਾਂ ਨੂੰ ਲੈ ਕੇ ਲਿਆਂਦਾ ਮਤਾ
NEXT STORY