ਜਲੰਧਰ - ਪੰਜਾਬ ’ਚ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵਧ ਕਿਸਾਨ ਸ਼ਹੀਦ ਹੋਏ ਸਨ। ਸਰਕਾਰ ਨਾਲ ਹੋਏ ਸਮਝੌਤੇ ਤਹਿਤ ਜਿਹੜੇ ਕਿਸਾਨ ਅਤੇ ਖੇਤ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਹੋਰ ਆਰਥਿਕ ਮਦਦ ਕੀਤੀ ਗਈ ਹੈ। ਇਸ ਦੌਰਾਨ ਜੇਕਰ ਕੌਮਾਂਤਰੀ ਪੱਧਰ ਦੀ ਗੱਲ ਕਰੀਏ ਤਾਂ ਕੋਵਿਡ-19 ਮਹਾਮਾਰੀ ਦੇ ਪੰਜ ਸਾਲ ਬਾਅਦ, ਇੱਕ ਨਵੇਂ ਵਾਇਰਸ, ਹਿਊਮਨ ਮੇਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਦੇ ਖਤਰੇ ਨੇ ਚੀਨ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ
1. ਮੋਗਾ ਦੇ ਪਿੰਡ ਬੁੱਘੀਪੁਰਾ 'ਚ ਪਹਿਲੀ ਵਾਰ ਹੋਈ ਗ੍ਰਾਮ ਸਭਾ, ਸਰਪੰਚ ਦਾ ਫ਼ਰਮਾਨ ਸੁਣ ਸਭ ਦੇ ਉਡੇ ਹੋਸ਼
ਜ਼ਿਲ੍ਹਾ ਮੋਗਾ ਦੇ ਪਿੰਡ ਬੁੱਘੀਪੁਰਾ ਦੇ ਨੌਜਵਾਨ ਸਰਪੰਚ ਮਨਜੀਤ ਸਿੰਘ ਗਿੱਲ ਨੇ ਨਵੇਂ ਸਾਲ 'ਤੇ ਸਖ਼ਤ ਫ਼ਰਮਾਨ ਜਾਰੀ ਕੀਤਾ ਹੈ। ਦਰਅਸਲ ਨਵੇਂ ਸਾਲ 'ਤੇ ਸਰਪੰਚ ਅਤੇ ਪੰਚਾਇਤ ਮੈਂਬਰਾ ਨੇ ਪਹਿਲੀ ਵਾਰ ਪਿੰਡ ਵਿਚ ਗ੍ਰਾਮ ਸਭਾ ਬੁਲਾਈ ਜਿਸ ਵਿਚ 500 ਤੋਂ ਉੱਪਰ ਲੋਕਾਂ ਨੇ ਭਾਗ ਲਿਆ। ਗ੍ਰਾਮ ਸਭਾ ਵਿਚ ਸਰਬ ਸੰਮਤੀ ਨਾਲ ਕਈ ਵੱਡੇ ਮਤੇ ਪਾਸ ਕੀਤੇ ਗਏ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਹਿਲੀ ਵਾਰ ਪਿੰਡ ਬੁੱਘੀਪੁਰਾ ਵਿਚ ਗ੍ਰਾਮ ਸਭਾ ਬੁਲਾਈ ਗਈ ਹੈ, ਪਿੰਡ ਦੇ ਲੋਕਾਂ ਦੀ ਹਾਜ਼ਰੀ 'ਚ ਸਰਪੰਚ ਮਨਜੀਤ ਸਿੰਘ ਨੇ ਵੱਡੇ ਮਤੇ ਪਾਸ ਕੀਤੇ ਹਨ, ਜਿਨ੍ਹਾਂ ਨੂੰ ਪਿੰਡ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
2. ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ
ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵਧ ਕਿਸਾਨ ਸ਼ਹੀਦ ਹੋਏ ਸਨ। ਸਰਕਾਰ ਨਾਲ ਹੋਏ ਸਮਝੌਤੇ ਤਹਿਤ ਜਿਹੜੇ ਕਿਸਾਨ ਅਤੇ ਖੇਤ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਹੋਰ ਆਰਥਿਕ ਮਦਦ ਕੀਤੀ ਗਈ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
3. ਪੰਜਾਬ 'ਚ ਆ ਗਈ ਸਭ ਤੋਂ ਵੱਡੀ Lottery ਸਕੀਮ, ਜਾਣੋ ਕਿੰਨੇ ਕਰੋੜ ਦਾ ਹੋਵੇਗਾ ਪਹਿਲਾ ਇਨਾਮ (ਵੀਡੀਓ)
ਪੰਜਾਬ ਸਰਕਾਰ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਲਾਟਰੀ 'ਡੀਅਰ ਲੋਹੜੀ ਬੰਪਰ-2025' ਕੱਢੀ ਹੈ। ਅਜਿਹਾ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ। ਪੰਜਾਬ ਰਾਜ ਲਾਟਰੀਜ਼ ਨੇ ਇਸ ਦੀ ਟਿਕਟ ਨੂੰ 'ਪੰਜਾਬ ਸਟੇਟ ਡੀਅਰ ਲੋਹੜੀ ਮਕਰ ਸੰਕ੍ਰਾਂਤੀ ਬੰਪਰ 2025' ਦਾ ਨਾਂ ਦਿੱਤਾ ਗਿਆ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
4. ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਤਿੰਨ ਮੁਲਾਜ਼ਮਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੋਇੰਦਵਾਲ ਜੇਲ੍ਹ 'ਚ ਬੰਦ ਏ ਸ਼੍ਰੇਣੀ ਦਾ ਗੈਂਗਸਟਰ ਕਰਨਦੀਪ ਸਿੰਘ ਉਰਫ਼ ਕਰਨ ਹਸਪਤਾਲ 'ਚ ਦਾਖਲ ਸੀ, ਜਿਸ ਕਾਰਨ ਸੁਰੱਖਿਆ 'ਚ ਤਾਇਨਾਤ ਵਾਰਡਨ ਆਪਣੀ ਲੋਡਿਡ ਰਾਈਫਲ ਗੈਂਗਸਟਰ ਕੋਲ ਛੱਡ ਕੇ ਘੁੰਮਣ ਚਲੇ ਗਏ। ਕੁਝ ਦੇਰ ਬਾਅਦ ਗੈਂਗਸਟਰ ਦੇ ਤਿੰਨ ਸਾਥੀ ਉੱਥੇ ਪੁੱਜੇ ਤੇ ਰਾਈਫਲ ਫੜ ਕੇ ਉਸ ਨਾਲ ਵੀਡੀਓ ਬਣਾਉਣ ਲੱਗ ਗਏ। ਇਸ ਦੌਰਾਨ ਅਚਾਨਕ ਚੈਕਿੰਗ ਕਰਨ ਪੁੱਜੀ ਪੁਲਸ ਨੇ ਗੈਗਸਟਰ ਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਰਾਈਫਲ ਜ਼ਬਤ ਕਰ ਲਈ, ਬਾਅਦ 'ਚ ਇਕ ਵਾਰਡਨ ਨੂੰ ਵੀ ਫੜ ਲਿਆ ਗਿਆ । ਦੋ ਵਾਰਡਨ ਫ਼ਰਾਰ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
5. ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਅਹਿਮ ਖ਼ਬਰ, ਆਯੁਸ਼ਮਾਨ ਕਾਰਡ ਨੂੰ ਲੈ ਕੇ ਆਈ ਨਵੀਂ ਅਪਡੇਟ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ’ਚ ਵਿਭਾਗ ਨੇ ਇਕ ਐਂਡ੍ਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਹਿਬੰਰ ਰਾਮ ਨੇ ਦੱਸਿਆ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
6. ਰਾਮ ਰਹੀਮ ਨੂੰ ਸੁਪਰੀਮ ਕੋਰਟ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਸੁਪਰੀਮ ਕੋਰਟ ਨੇ 2002 ਦੇ ਕਤਲ ਮਾਮਲੇ 'ਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਪਟੀਸ਼ਨ 'ਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਸ਼ੁੱਕਰਵਾਰ ਨੂੰ ਜਵਾਬ ਮੰਗਿਆ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜੱਜ ਸੰਜੇ ਕੁਮਾਰ ਨੇ ਨੋਟਿਸ ਜਾਰੀ ਕਰ ਕੇ ਮਾਮਲੇ 'ਚ ਬਰੀ ਕੀਤੇ ਗਏ ਲੋਕਾਂ ਤੋਂ ਜਵਾਬ ਮੰਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰੇ ਦੇ ਸਾਬਕਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ 'ਚ 28 ਮਈ 2024 ਨੂੰ ਸਿੰਘ ਅਤੇ ਚਾਰ ਹੋਰ ਨੂੰ ਬਰੀ ਕਰ ਦਿੱਤਾ ਸੀ, ਜਿਸ ਖ਼ਿਲਾਫ਼ ਸੀ.ਬੀ.ਆਈ. ਨੇ ਪਟੀਸ਼ਨ ਦਾਇਰ ਕੀਤੀ ਸੀ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
7. ਚੀਨ 'ਚ ਫੈਲ ਗਿਆ ਨਵਾਂ ਵਾਇਰਸ, ਕੋਰੋਨਾ ਤੋਂ ਵੀ ਵੱਧ ਖ਼ਤਰਨਾਕ
ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਵਿਡ-19 ਮਹਾਮਾਰੀ ਦੇ ਪੰਜ ਸਾਲ ਬਾਅਦ, ਇੱਕ ਨਵੇਂ ਵਾਇਰਸ, ਹਿਊਮਨ ਮੇਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਦੇ ਖਤਰੇ ਨੇ ਚੀਨ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਜੋ ਕਿ ਇੱਕ RNA ਵਾਇਰਸ ਹੈ। ਚੀਨ ਤੋਂ ਅਜਿਹੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਹਸਪਤਾਲ ਮਰੀਜ਼ਾਂ ਨਾਲ ਭਰੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਸ ਦੇ ਫੈਲਣ ਕਾਰਨ ਹਸਪਤਾਲਾਂ ਅਤੇ ਕਬਰਸਤਾਨਾਂ ਵਿੱਚ ਥਾਂ ਦੀ ਘਾਟ ਹੈ। HMPV ਦੇ ਨਾਲ ਇਨਫਲੂਐਂਜ਼ਾ ਏ ਅਤੇ ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ-19 ਵੀ ਸਰਗਰਮ ਹਨ। ਇਸ ਵਾਇਰਸ ਨਾਲ ਸਭ ਤੋਂ ਵੱਧ ਬੱਚੇ ਪ੍ਰਭਾਵਿਤ ਹੋ ਰਹੇ ਹਨ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
8. SEBI ਦੀ ਰਿਪੋਰਟ 'ਚ ਸਾਹਮਣੇ ਆਇਆ ਭਾਰਤੀ ਸ਼ੇਅਰ ਬਾਜ਼ਾਰ ਦਾ ਨਵਾਂ ਵੱਡਾ ਘਪਲਾ, 65.77 ਕਰੋੜ ਰੁਪਏ ਜ਼ਬਤ
ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੇ ਇੱਕ ਫਰੰਟ-ਰਨਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਕੇਤਨ ਪਾਰੇਖ, ਸਿੰਗਾਪੁਰ ਅਧਾਰਤ ਕਾਰੋਬਾਰੀ ਰੋਹਿਤ ਸਲਗਾਂਵਕਰ ਅਤੇ ਹੋਰ ਸ਼ਾਮਲ ਸਨ। ਕੇਤਨ ਪਾਰੇਖ ਅਤੇ ਸਿੰਗਾਪੁਰ ਦੇ ਵਪਾਰੀ ਰੋਹਿਤ ਸਲਗਾਂਵਕਰ ਨੂੰ 2000 ਵਿੱਚ ਇੱਕ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ ਅਤੇ ਦੋਵਾਂ ਨੂੰ 14 ਸਾਲਾਂ ਲਈ ਪ੍ਰਤੀਭੂਤੀ ਬਾਜ਼ਾਰ ਵਿੱਚ ਦਾਖਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਸਾਲ 2000 'ਚ ਕੇਤਨ ਪਾਰੇਖ ਨੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਸੀ, ਜਿਸ ਤੋਂ ਬਾਅਦ ਪਾਰੇਖ ਅਤੇ ਹੋਰਨਾਂ ਖਿਲਾਫ ਕਾਰਵਾਈ ਕੀਤੀ ਗਈ ਸੀ। ਹੁਣ ਇੱਕ ਵਾਰ ਫਿਰ ਵੱਡੇ ਘਪਲੇ ਦਾ ਪਰਦਾਫਾਸ਼ ਹੋਇਆ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
9. ਮੁੱਕੇਬਾਜ਼ ਵਿਜੇਂਦਰ ਸਿੰਘ ਦੇ ਘਰ ਛਾਇਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
ਸਪੋਰਟਸ ਡੈਸਕ - ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਦੇ ਪਿਤਾ ਮਹੀਪਾਲ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਪਿਛਲੇ ਕੁਝ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਸਾਲ 2008 ਦੀਆਂ ਬੀਜਿੰਗ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ 39 ਸਾਲਾ ਖਿਡਾਰੀ ਨੇ ਆਪਣੀ ਸੋਸ਼ਲ ਮੀਡੀਆ ਪੋਸਟ 'ਚ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਿਵਾਨੀ ਹਰਿਆਣਾ 'ਚ ਹੋਵੇਗਾ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
10. ਫ਼ਿਲਮ ਵੇਖ 50 ਸਾਲਾਂ ਮਗਰੋਂ ਸਰਕਾਰ ਦੀਆਂ ਖੁੱਲ੍ਹੀਆਂ ਅੱਖਾਂ, ਕਰ 'ਤਾ ਵੱਡਾ ਐਲਾਨ
ਭਾਰਤ ਦੇ ਪਹਿਲੇ ਪੈਰਾਲੰਪਿਕ ਸੋਨ ਤਮਗਾ ਜੇਤੂ ਮੁਰਲੀਕਾਂਤ ਪੇਟਕਰ ਨੂੰ ਇਸ ਸਾਲ ਅਰਜੁਨ ਪੁਰਸਕਾਰ 2024 ਨਾਲ ਸਨਮਾਨਿਤ ਕੀਤਾ ਜਾਵੇਗਾ। ਫ਼ਿਲਮ 'ਚੰਦੂ ਚੈਂਪੀਅਨ' ਦੇ ਨਿਰਦੇਸ਼ਕ ਕਬੀਰ ਖ਼ਾਨ ਅਤੇ ਅਦਾਕਾਰ ਕਾਰਤਿਕ ਆਰੀਅਨ ਨੇ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟਾਈ ਹੈ ਅਤੇ ਉਨ੍ਹਾਂ ਨੂੰ ਇਸ ਲਈ ਵਧਾਈ ਦਿੱਤੀ ਹੈ।
ਲਿੰਕ ’ਤੇ ਕਲਿਕ ਕਰ ਪੜ੍ਹੋ ਪੂਰੀ ਖਬਰ
ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
NEXT STORY