ਜਲੰਧਰ : ਬਠਿੰਡਾ ਦੇ ਪਿੰਡ ਭਾਈਰੂਪਾ ’ਚ ਆਪਸੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਫ਼ਾਇਰਿੰਗ ਹੋ ਗਈ, ਜਿਸ ’ਚ ਗੈਂਗਸਟਰ ਸਤਨਾਮ ਸਿੰਘ ਸੱਤੀ ਉਰਫ ਸੱਤੀ ਭਾਈਰੂਪਾ ਦੀ ਮੌਤ ਹੋ ਗਈ। ਅੱਧੀ ਰਾਤ ਨੂੰ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਗੋਲੀਬਾਰੀ ਦੌਰਾਨ ਮਾਰੇ ਗਏ ਗੈਂਗਸਟਰ ਸੱਤੀ ਭਾਈਰੂਪਾ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੂਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਘਰ Income Tax ਵੱਲੋਂ Raid ਮਾਰੀ ਗਈ ਹੈ। ਵਿਭਾਗ ਵੱਲੋਂ ਅੱਜ ਸਵੇਰੇ ਤੜਕਸਾਰ ਰਾਣਾ ਗੁਰਜੀਤ ਸਿੰਘ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪਾ ਮਾਰਿਆ ਗਿਆ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਮਾਰਿਆ ਗਿਆ ਪੰਜਾਬ ਦਾ ਨਾਮੀ ਗੈਂਗਸਟਰ, ਸ਼ਰੇਆਮ ਮਾਰੀਆਂ ਗਈਆਂ ਗੋਲ਼ੀਆਂ
ਬਠਿੰਡਾ ਦੇ ਪਿੰਡ ਭਾਈਰੂਪਾ ’ਚ ਆਪਸੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਫ਼ਾਇਰਿੰਗ ਹੋ ਗਈ, ਜਿਸ ’ਚ ਗੈਂਗਸਟਰ ਸਤਨਾਮ ਸਿੰਘ ਸੱਤੀ ਉਰਫ ਸੱਤੀ ਭਾਈਰੂਪਾ ਦੀ ਮੌਤ ਹੋ ਗਈ। ਅੱਧੀ ਰਾਤ ਨੂੰ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਗੋਲੀਬਾਰੀ ਦੌਰਾਨ ਮਾਰੇ ਗਏ ਗੈਂਗਸਟਰ ਸੱਤੀ ਭਾਈਰੂਪਾ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਫੂਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਾਂਗਰਸੀ MLA ਰਾਣਾ ਗੁਰਜੀਤ ਸਿੰਘ ਦੇ ਘਰ Income Tax ਦੀ Raid
ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਘਰ Income Tax ਵੱਲੋਂ Raid ਮਾਰੀ ਗਈ ਹੈ। ਵਿਭਾਗ ਵੱਲੋਂ ਅੱਜ ਸਵੇਰੇ ਤੜਕਸਾਰ ਰਾਣਾ ਗੁਰਜੀਤ ਸਿੰਘ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪਾ ਮਾਰਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਪੰਜਾਬ 'ਚ ਵੱਡਾ ਚਿੰਤਾ ਵਿਸ਼ਾ ਬਣਿਆ ਹੋਇਆ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਚ ਇਕ ਹੋਰ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਇਕ ਦੀ ਮੌਤ
ਜ਼ਿਲ੍ਹੇ ਅਧੀਨ ਆਉਂਦੇ ਪਿੰਡ ਚੌਧਰੀ ਵਾਲਾ ਵਿਖੇ ਵੀਰਵਾਰ ਸਵੇਰੇ ਇਕ ਘਰ ਵਿਚ ਨਜਾਇਜ਼ ਤੌਰ 'ਤੇ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿਚ ਅਚਾਨਕ ਧਮਾਕਾ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਧਮਾਕੇ ਵਿਚ ਇਕ 12 ਸਾਲਾ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਜਾਣਕਾਰੀ ਦੇਣ ਅਨੁਸਾਰ ਪਿੰਡ ਚੌਧਰੀ ਵਾਲਾ ਦੇ ਇਕ ਘਰ ਵਿਚ ਬੀਤੇ ਕਰੀਬ ਦੋ ਸਾਲ ਤੋਂ ਨਜਾਇਜ਼ ਤੌਰ 'ਤੇ ਪਟਾਕਾ ਫੈਕਟਰੀ ਚਲਾਈ ਜਾ ਰਹੀ ਸੀ। ਅੱਜ ਸਵੇਰੇ ਕਰੀਬ 10 ਵਜੇ ਜਦੋਂ ਇਸ ਘਰ ਵਿਚ ਮਜਦੂਰੀ ਕਰਨ ਵਾਲੀ ਔਰਤ ਜਸ਼ਨ ਕੌਰ (22) ਪਤਨੀ ਆਕਾਸ਼ਦੀਪ ਸਿੰਘ ਨਿਵਾਸੀ ਪਿੰਡ ਚੌਧਰੀ ਵਾਲਾ ਆਪਣੀ 3 ਸਾਲਾਂ ਬੇਟੀ ਨੂੰ ਸਕੂਲ ਛੱਡਣ ਉਪਰੰਤ ਪੁੱਜੀ ਤਾਂ ਪਟਾਕਿਆਂ ਦੀ ਪੈਕਿੰਗ ਅਤੇ ਤਿਆਰ ਕਰਨ ਦੌਰਾਨ ਅਚਾਨਕ ਧਮਾਕਾ ਹੋ ਗਿਆ ਜਿਸ ਦੌਰਾਨ ਘਰ ਨੂੰ ਅੱਗ ਲੱਗ ਗਈ ਅਤੇ ਜਸ਼ਨ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
PSEB ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਇਸ ਤਾਰੀਖ਼ ਤੋਂ ਸ਼ੁਰੂ ਹੋਣਗੇ ਪੇਪਰ
ਪੰਜਾਬ ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਵੱਲੋਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੀਖਿਆ 7 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ 13 ਮਾਰਚ ਤੱਕ ਜਾਰੀ ਰਹੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੇ ਪਿੰਡ ਨੂੰ ਤੜਕਸਾਰ ਕਰ 'ਤਾ ਸੀਲ, ਹਰ ਪਾਸੇ ਪੁਲਸ ਹੀ ਪੁਲਸ, ਦੇਖੋ ਮੌਕੇ ਦੀਆਂ ਤਸਵੀਰਾਂ
ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿਖੇ ਲੱਗਣ ਵਾਲੀ ਬਾਇਓ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 1 ਸਾਲ ਤੋਂ ਪਿੰਡ ਵਾਸੀ ਧਰਨੇ 'ਤੇ ਬੈਠੇ ਹੋਏ ਹਨ। ਪਿੰਡ ਵਾਸੀਆਂ ਨੂੰ ਖਦੇੜਨ ਲਈ ਅੱਜ ਤੜਕੇ ਭਾਰੀ ਗਿਣਤੀ ’ਚ ਪੁਲਸ ਫੋਰਸ ਪੂਰੀ ਤਿਆਰੀ ਨਾਲ ਫੈਕਟਰੀ ਦੇ ਬਾਹਰ ਲੱਗੇ ਧਰਨਾ ਸਥਾਨ ’ਤੇ ਪਹੁੰਚੀ ਅਤੇ ਜ਼ਬਰੀ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਧਰਨੇ ’ਤੇ ਬੈਠੇ ਪਿੰਡ ਵਾਸੀਆਂ, ਜਿਨ੍ਹਾਂ ’ਚ ਵੱਡੀ ਗਿਣਤੀ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਨੇ ਧਰਨੇ ਵਾਲੀ ਥਾਂ ਤੋਂ ਹਟਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸਥਿਤੀ ਤਣਾਅ ਪੂਰਨ ਹੋ ਗਈ ਹੈ ਅਤੇ ਪੁਲਸ ਅਧਿਕਾਰੀਆਂ ਦੀ ਅਗਵਾਈ ’ਚ ਪੁਲਸ ਫੋਰਸ ਨੇ ਧਰਨੇ ਵਾਲੀ ਥਾਂ ਨੂੰ ਆਪਣੇ ਘੇਰੇ ’ਚ ਲੈ ਲਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡੀ ਖ਼ਬਰ: ਹਵਾਈ ਫ਼ੌਜ ਦਾ ਲੜਾਕੂ Plane Crash
ਵੀਰਵਾਰ ਯਾਨੀ ਕਿ ਅੱਜ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਲਾਂਕਿ ਰਾਹਤ ਦੀ ਖ਼ਬਰ ਇਹ ਹੈ ਕਿ ਦੋਵੇਂ ਪਾਇਲਟ ਸੁਰੱਖਿਅਤ ਹਨ। ਇਸ ਲੜਾਕੂ ਜਹਾਜ਼ ਨੇ ਦਿਨ ਵੇਲੇ ਗਵਾਲੀਅਰ ਸਥਿਤ ਏਅਰਫੋਰਸ ਏਅਰਪੋਰਟ ਤੋਂ ਉਡਾਣ ਭਰੀ ਸੀ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਨਰਵਰ ਵਿਕਾਸ ਬਲਾਕ ਦੇ ਪਪਰੇਡੂ ਪਿੰਡ ਨੇੜੇ ਵਾਪਰਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੋਸ਼ਲ ਮੀਡੀਆ 'ਤੇ ਕਰ ਰਹੇ ਸਨ ਮੈਚ ਟਿਕਟਾਂ ਦੀ ਕਾਲਾਬਾਜ਼ਾਰੀ, ਗਾਹਕ ਬਣ ਕੇ ਦਲਾਲਾਂ ਤੱਕ ਪਹੁੰਚੀ ਪੁਲਸ
ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਨਾਗਪੁਰ ਵਿੱਚ ਖੇਡੇ ਜਾਣ ਵਾਲੇ ਇੱਕ ਰੋਜ਼ਾ ਕ੍ਰਿਕਟ ਮੈਚ ਦੀਆਂ ਟਿਕਟਾਂ ਦੀ ਜ਼ਬਰਦਸਤ ਕਾਲਾਬਾਜ਼ਾਰੀ ਹੋ ਰਹੀ ਹੈ। ਕੁਝ ਲੋਕ ਸੋਸ਼ਲ ਮੀਡੀਆ ਰਾਹੀਂ ਦੁੱਗਣੇ ਤੋਂ ਵੀ ਵੱਧ ਕੀਮਤ 'ਤੇ ਟਿਕਟਾਂ ਵੀ ਵੇਚ ਰਹੇ ਹਨ। ਦਲਾਲ ਇੰਸਟਾਗ੍ਰਾਮ ਰਾਹੀਂ ਟਿਕਟਾਂ ਦੀ ਕਾਲਾਬਾਜ਼ਾਰੀ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਸ ਨੇ ਨਾਗਪੁਰ ਦੇ ਪਾਗਲਖਾਨਾ ਚੌਕ ਪਰਿਸਰ ਤੋਂ ਵੱਧ ਕੀਮਤਾਂ 'ਤੇ ਟਿਕਟਾਂ ਵੇਚਦੇ ਹੋਏ ਇੱਕ ਦੋਸ਼ੀ ਨੂੰ ਰੰਗੇ ਹੱਥੀਂ ਵੀ ਫੜਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਡਿਪੋਰਟ ਕੀਤੇ ਪ੍ਰਵਾਸੀ ਨਹੀਂ ਕਰ ਸਕਣਗੇ ਇਨ੍ਹਾਂ 20 ਦੇਸ਼ਾਂ ਦੀ ਯਾਤਰਾ! ਹੋ ਸਕਦੀ ਹੈ ਸਖ਼ਤ ਕਾਰਵਾਈ
ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ ਹੈ। ਅਮਰੀਕਾ ਸਮੇਤ 20 ਦੇਸ਼ਾਂ 'ਚ ਇਨ੍ਹਾਂ ਪ੍ਰਵਾਸੀਆਂ ਨੂੰ ਹੁਣ ਵੈਧ ਦਸਤਾਵੇਜ਼ਾਂ 'ਤੇ ਵੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਨ੍ਹਾਂ ਸਾਰਿਆਂ ਦੇ ਬਾਇਓਮੈਟ੍ਰਿਕ ਸਕੈਨ ਲਏ ਗਏ ਹਨ ਅਤੇ ਭਵਿੱਖ ਵਿੱਚ ਜੇਕਰ ਇਹ ਵਿਅਕਤੀ ਕਿਸੇ ਵੀ ਦੇਸ਼ ਦਾ ਵੀਜ਼ਾ ਅਪਲਾਈ ਕਰਦੇ ਹਨ ਤਾਂ ਉਨ੍ਹਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਦੇਸ਼ ਅਮਰੀਕਾ ਦੀਆਂ ਵੀਜ਼ਾ ਨੀਤੀ ਦੀ ਪਾਲਣਾ ਕਰਦੇ ਹਨ, ਜਿਸ ਵਿੱਚ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਯੂ.ਕੇ ਅਤੇ ਹੋਰ ਦੇਸ਼ ਸ਼ਾਮਲ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਇਸ ਪੰਜਾਬੀ ਗਾਇਕ ਨੇ Parmish Verma ਨੂੰ ਦਿੱਤੀ ਧਮਕੀ, ਕੱਢੀਆਂ ਗੰਦੀਆਂ ਗਾਲ੍ਹਾਂ
ਪੰਜਾਬੀ ਗਾਇਕ ਪਰਮੀਸ਼ ਵਰਮਾ ਅੱਜ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਬਹੁਤ ਸਾਰੇ ਹਿੱਟ ਗੀਤ ਪਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਧਮਕੀ ਮਿਲੀ ਹੈ।ਇਸ ਦੀ ਜਿੰਮੇਵਾਰੀ ਗਾਇਕ ਮਨਪ੍ਰੀਤ ਮੰਨਾ ਨੇ ਲਈ ਹੈ। ਉਸ ਨੇ ਸ਼ੈਰੀ ਮਾਨ ਨਾਲ ਇੰਸਟਾਗ੍ਰਾਮ ਤੇ ਤਸਵੀਰ ਸ਼ੇਅਰ ਕਰਦੇ ਸਪੋਰਟ ਕਰਦਿਆਂ ਕਿਹਾ ਕੇ ਪਰਮੀਸ਼ ਵਰਮਾ ਦਾ ਸਿਸਟਮ ਜਲਦੀ ਕਰਾਂਗਾ। ਮਨਪ੍ਰੀਤ ਨੇ ਪਰਮੀਸ਼ ਨੂੰ ਗਾਲ੍ਹਾਂ ਵੀ ਕੱਢੀਆਂ। ਦੱਸ ਦੇਈਏ ਕਿ ਪਿਛਲੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਹਾਈਵੇਅ 'ਤੇ ਸਫ਼ਰ ਹੋਵੇਗਾ ਆਸਾਨ! Fastag ਨੂੰ ਲੈ ਕੇ ਸਰਕਾਰ ਲਿਆ ਸਕਦੀ ਹੈ ਨਵਾਂ ਨਿਯਮ
NEXT STORY