ਜਲੰਧਰ : ਪੰਜਾਬ ਭਰ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬੀਤੀ ਰਾਤ ਨੂੰ ਰਈਆ ਸ਼ਹਿਰ 'ਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 44 ਸਾਲ ਦੇ ਵਿਅਕਤੀ ਕਸ਼ਮੀਰ ਸਿੰਘ ਸ਼ੀਰਾ ਜੋ ਕੇ ਦੁਬਈ ਤੋਂ ਹਜੇ ਕੁਝ ਸਮਾਂ ਪਹਿਲੇ ਹੀ ਪੰਜਾਬ ਆਇਆ ਸੀ, ਨੂੰ ਅਣਪਛਾਤੇ ਕਿਸੇ ਵਿਅਕਤੀ ਵੱਲੋਂ ਤਿੱਖੇ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੈਂਬਰਾਂ ਮੁਤਾਬਕ ਕਸ਼ਮੀਰ ਸਿੰਘ ਦੀ ਲਾਸ਼ ਘਰ ਦੇ ਕੋਲ ਰੇਲਵੇ ਲਾਈਨ 'ਤੇ ਪਈ ਮਿਲੀ ਅਤੇ ਖੂਨ ਨਾਲ ਲੱਥਪੱਥ ਸੀ। ਇਸ ਤੋਂ ਸਾਫ਼ ਹੈ ਕਿ ਘਟਨਾ ਨੂੰ ਅੰਜਾਮ ਰੇਲਵੇ ਲਾਈਨ 'ਤੇ ਹੀ ਦਿੱਤਾ ਗਿਆ ਹੈ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਬੁਰਾ ਹਾਲਾ ਹੈ ਅਤੇ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਪੰਜਾਬ ਭਰ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਬੀਤੀ ਰਾਤ ਨੂੰ ਰਈਆ ਸ਼ਹਿਰ 'ਚ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 44 ਸਾਲ ਦੇ ਵਿਅਕਤੀ ਕਸ਼ਮੀਰ ਸਿੰਘ ਸ਼ੀਰਾ ਜੋ ਕੇ ਦੁਬਈ ਤੋਂ ਹਜੇ ਕੁਝ ਸਮਾਂ ਪਹਿਲੇ ਹੀ ਪੰਜਾਬ ਆਇਆ ਸੀ, ਨੂੰ ਅਣਪਛਾਤੇ ਕਿਸੇ ਵਿਅਕਤੀ ਵੱਲੋਂ ਤਿੱਖੇ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੈਂਬਰਾਂ ਮੁਤਾਬਕ ਕਸ਼ਮੀਰ ਸਿੰਘ ਦੀ ਲਾਸ਼ ਘਰ ਦੇ ਕੋਲ ਰੇਲਵੇ ਲਾਈਨ 'ਤੇ ਪਈ ਮਿਲੀ ਅਤੇ ਖੂਨ ਨਾਲ ਲੱਥਪੱਥ ਸੀ। ਇਸ ਤੋਂ ਸਾਫ਼ ਹੈ ਕਿ ਘਟਨਾ ਨੂੰ ਅੰਜਾਮ ਰੇਲਵੇ ਲਾਈਨ 'ਤੇ ਹੀ ਦਿੱਤਾ ਗਿਆ ਹੈ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਬੁਰਾ ਹਾਲਾ ਹੈ ਅਤੇ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਵਿਚ ਖ਼ਤਮ ਕੀਤੀ ਗਈ ਇਹ ਪੁਰਾਣੀ ਸ਼ਰਤ, ਹੁਣ ਲੱਖਾਂ ਲੋਕਾਂ ਨੂੰ ਮਿਲੇਗਾ ਮੋਟਾ ਲਾਭ
ਪੰਜਾਬ ਵਿਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਹੈ। ਬੀਤੀ ਸ਼ਾਮ ਕਿਰਤ ਭਵਨ ਵਿਖੇ ਹੋਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ 55ਵੀਂ ਮੀਟਿੰਗ ਵਿਚ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸ਼ਰਤ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਕਹਿਰ ਓ ਰੱਬਾ! ਅੱਤ ਦੀ ਗਰੀਬੀ ਅੱਗੇ ਪਤੀ-ਪਤਨੀ ਨੇ ਟੇਕੇ ਗੋਡੇ, ਇਕੱਠਿਆਂ ਨੇ ਕੀਤੀ ਖ਼ੁਦਕੁਸ਼ੀ
ਨੇੜਲੇ ਪਿੰਡ ਸ਼ੇਰੋ (ਮਾਡਲ ਟਾਊਨ ਨੰਬਰ) ਵਿਖੇ ਆਰਥਿਕ ਤੰਗੀ ਤੋਂ ਤੰਗ ਆ ਕੇ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟੀ ਕਿਸਾਨੀ ਨਾਲ ਸੰਬੰਧਤ ਕਿਸਾਨ ਬਲਵੀਰ ਸਿੰਘ ਚਾਰ ਏਕੜ ਦਾ ਮਾਲਕ ਸੀ। ਘਰ ਵਿਚ ਆਰਥਿਕ ਤੰਗੀ ਰਹਿਣ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ ਜਦੋਂ ਉਨ੍ਹਾਂ ਦੇ ਭਰਾ ਅਤੇ ਪੁੱਤਰ ਰਿਸ਼ਤੇਦਾਰੀ ਵਿਚ ਮਰਗਤ ਹੋਣ ਅਤੇ ਬਾਹਰ ਗਏ ਹੋਏ ਸਨ। ਪਿੱਛੋਂ ਬਲਵੀਰ ਸਿੰਘ (56) ਅਤੇ ਉਸਦੀ ਪਤਨੀ ਸੁੱਖ ਕੌਰ (52) ਵੱਲੋਂ ਘਰ ਵਿਚ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਹ ਆਪਣੇ ਪਿੱਛੇ ਇਕ ਪੁੱਤਰ ਨੂੰਹ ਅਤੇ ਪੋਤਾ ਛੱਡ ਗਏ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਨੌਜਵਾਨਾਂ ਨੂੰ ਅਮਰੀਕਾ ਭੇਜਣ ਵਾਲੇ ਏਜੰਟਾਂ 'ਤੇ ਕਾਰਵਾਈ ਸ਼ੁਰੂ, ਪਰਚਾ ਦਰਜ, ਸੀਲ ਕਰ 'ਤੇ ਦਫ਼ਤਰ
ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟ੍ਰੈਵਲ ਏਜੰਟ ਵਿਰੁੱਧ ਪੰਜਾਬ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦਿੱਤੀ ਹੈ। ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਇਸ ਲਈ ਏਜੰਟਾਂ ਦੀ ਛਾਪੇਮਾਰੀ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਿਆਂ ਵਿਚ ਭੇਜੀਆਂ ਜਾ ਰਹੀਆਂ ਹਨ। ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਟ੍ਰੈਵਲ ਏਜੰਟ ਖ਼ਿਲਾਫ਼ ਸ਼ਿਕਾਇਤ ਆਉਂਦੀ ਹੈ, ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਚੰਦਰੇ ਵਿਦੇਸ਼ ਨੇ ਖਾ ਲਿਆ ਸੋਹਣਾ ਪੁੱਤ, 35 ਲੱਖ ਕਰਜ਼ ਲੈ ਕੈਨੇਡਾ ਤੋਂ ਮੰਗਵਾਈ ਲਾਸ਼
ਨੌਜਵਾਨਾਂ ਵਲੋਂ ਵਿਦੇਸ਼ਾਂ 'ਚ ਜਾਣ ਦਾ ਕਰੇਜ਼ ਵੱਧਦਾ ਜਾ ਰਿਹਾ ਹੈ। ਮਾਪਿਆਂ ਵਲੋਂ ਲੱਖਾਂ ਖਰਚ ਕੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਮਾਪੇ ਆਪਣੇ ਬੱਚਿਆਂ ਨੂੰ ਹਮੇਸ਼ਾ ਲਈ ਗੁਆ ਦਿੰਦੇ ਹਨ। ਅਜਿਹੀ ਹੀ ਇਕ ਦੁਖਦ ਖ਼ਬਰ ਹਰਿਆਣਾ ਦੇ ਕਰਨਾਲ ਤੋਂ ਸਾਹਮਣੇ ਆਈ ਹੈ। ਦਰਅਸਲ ਕੈਨੇਡਾ 'ਚ ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਨਵਪ੍ਰੀਤ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚੀ। ਨਵਪ੍ਰੀਤ ਦਾ ਅੱਜ ਸਸਕਾਰ ਕੀਤਾ ਗਿਆ। ਪਿਤਾ ਨੇ ਨਮ ਅੱਖਾਂ ਨਾਲ ਆਪਣੇ ਪੁੱਤ ਦੀ ਚਿਖਾ ਨੂੰ ਅਗਨੀ ਦਿੱਤੀ। ਨਵਪ੍ਰੀਤ ਦੀ ਲਾਸ਼ ਵੀਰਵਾਰ ਸ਼ਾਮ ਨੂੰ ਦਿੱਲੀ ਏਅਰਪੋਰਟ ਪਹੁੰਚੀ ਪਰ ਕੁਝ ਕਾਗਜ਼ੀ ਕਾਰਵਾਈ ਅਧੂਰੀ ਹੋਣ ਕਾਰਨ ਪ੍ਰਸ਼ਾਸਨ ਨੇ ਅੱਜ ਸਵੇਰੇ ਹੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਯੂਰਪ 'ਚ ਖੂਬ ਪਸੰਦ ਕੀਤੀ ਜਾਂਦੀ ਹੈ ਹਰਿਆਣੇ ਦੇ ਪਿੰਡ ਦੀ ਇਹ ਵਿਸਕੀ, ਮੰਤਰੀ ਨੇ ਖ਼ੁਦ ਕੀਤੀ ਤਾਰੀਫ਼
ਭਾਰਤ ਦੇ ਵਣਜ ਮੰਤਰੀ ਪੀਯੂਸ਼ ਗੋਇਲ ਵਿਦੇਸ਼ 'ਚ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਸਵਿਟਜ਼ਰਲੈਂਡ ਦੇ ਇਕ ਮੰਤਰੀ ਨੇ ਉਨ੍ਹਾਂ ਕੋਲ ਆ ਕੇ, ਹਰਿਆਣਾ ਦੇ ਪਿੰਡ 'ਚ ਬਣੀ 'ਸਿੰਗਲ ਮਾਲਟ ਵ੍ਹਿਸਕੀ' ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਯੂਰਪ 'ਚ ਬਹੁਤ ਮਸ਼ਹੂਰ ਹੈ, ਜਦੋਂ ਕਿ ਗੋਇਲ ਨੇ ਇਸ ਬਾਰੇ ਸੁਣਿਆ ਵੀ ਨਹੀਂ ਸੀ। ਗੋਇਲ ਨੇ ਇਹ ਗੱਲ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਇਕ ਪੂਰਕ ਸਵਾਲ ਦੇ ਜਵਾਬ 'ਚ ਕਹੀ। ਆਜ਼ਾਦ ਮੈਂਬਰ ਕਾਰਤੀਕੇਯ ਸ਼ਰਮਾ ਦੇ ਇਕ ਪੂਰਕ ਸਵਾਲ ਦੇ ਜਵਾਬ 'ਚ, ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਉਹ ਇਕ ਬੈਠਕ ਲਈ ਜ਼ਿਊਰਿਖ (ਸਵਿਟਜ਼ਰਲੈਂਡ) 'ਚ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਯਾਤਰੀਆਂ ਨਾਲ ਭਰੀ ਬੱਸ 'ਤੇ ਡਿੱਗਾ ਕ੍ਰੈਸ਼ ਹੋਇਆ ਜਹਾਜ਼, ਹਰ ਪਾਸੇ ਅੱਗ ਹੀ ਅੱਗ
ਬ੍ਰਾਜ਼ੀਲ ਦੇ ਸ਼ਹਿਰ ਸਾਓ ਪਾਓਲੋ ਵਿਚ ਇੱਕ ਛੋਟਾ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਕਈ ਵਾਹਨ ਨੁਕਸਾਨੇ ਗਏ। ਸੂਬੇ ਦੀ ਫਾਇਰ ਬ੍ਰਿਗੇਡ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਅੰਮ੍ਰਿਤਸਰ ’ਚ ਜਹਾਜ਼ ਦੀ ਲੈਂਡਿੰਗ ਕਰਵਾ ਕੇ ਟਰੰਪ ਨੇ ਡੰਕੀ ਲਾਉਣ ਵਾਲੇ ਪੰਜਾਬੀਆਂ ਨੂੰ ਦਿੱਤਾ ‘ਸਖ਼ਤ ਸੁਨੇਹਾ’
ਅਮਰੀਕਾ ਨੇ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੇ ਦੋਸ਼ ’ਚ ਫੜੇ ਗਏ 104 ਭਾਰਤੀਆਂ ਨੂੰ ਫੌਜੀ ਜਹਾਜ਼ ਰਾਹੀਂ ਜਦੋਂ ਭਾਰਤ ਭੇਜਿਆ ਤਾਂ ਜਹਾਜ਼ ਦੀ ਲੈਂਡਿੰਗ ਲਈ ਅੰਮ੍ਰਿਤਸਰ ਹਵਾਈ ਅੱਡੇ ਨੂੰ ਚੁਣਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਟਰੰਪ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿਚ ਜਹਾਜ਼ ਦੀ ਲੈਂਡਿੰਗ ਕਰਵਾ ਕੇ ਪੰਜਾਬ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾਣ ਵਾਲੇ ਪੰਜਾਬੀਆਂ ਨੂੰ ‘ਸਖਤ ਸੁਨੇਹਾ’ ਦੇਣ ਦੀ ਕੋਸ਼ਿਸ਼ ਕੀਤੀ ਹੈ। 5 ਫਰਵਰੀ ਨੂੰ ਦੇਸ਼ ਨਿਕਾਲਾ ਦਿੱਤੇ ਗਏ 104 ਭਾਰਤੀਆਂ ਵਿਚੋਂ 30 ਪੰਜਾਬੀ ਹਨ ਅਤੇ ਪੰਜਾਬ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲਿਆਂ ਲਈ ਬਦਨਾਮ ਰਿਹਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੋਨਾ ਖਰੀਦਣ ਵਾਲਿਆਂ ਲਈ ਚੰਗੀ ਖ਼ਬਰ
ਸੋਨਾ ਇੱਕ ਕੀਮਤੀ ਧਾਤ ਹੈ ਜਿਸਨੂੰ ਲੋਕ ਨਿਵੇਸ਼, ਗਹਿਣਿਆਂ ਜਾਂ ਸੱਭਿਆਚਾਰ ਲਈ ਖਰੀਦਦੇ ਹਨ। ਹਾਲਾਂਕਿ ਟੈਕਸ, ਆਯਾਤ ਡਿਊਟੀਆਂ ਅਤੇ ਬਾਜ਼ਾਰ ਦੀ ਮੰਗ ਵਰਗੇ ਕਈ ਕਾਰਕਾਂ ਦੇ ਕਾਰਨ ਹਰੇਕ ਦੇਸ਼ ਵਿੱਚ ਸੋਨੇ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਹਾਲਾਂਕਿ ਕੁਝ ਦੇਸ਼ਾਂ ਵਿੱਚ ਸੋਨੇ ਦੀਆਂ ਕੀਮਤਾਂ ਬਹੁਤ ਘੱਟ ਹਨ, ਜਿਸ ਕਾਰਨ ਇਹ ਦੇਸ਼ ਸੋਨੇ ਦੀ ਖਰੀਦਦਾਰੀ ਦਾ ਕੇਂਦਰ ਬਣ ਗਏ ਹਨ। ਜਦੋਂ ਸਸਤੇ ਭਾਅ 'ਤੇ ਚੰਗੀ ਕੁਆਲਿਟੀ ਦਾ ਸੋਨਾ ਖਰੀਦਣ ਦੀ ਗੱਲ ਆਉਂਦੀ ਹੈ, ਤਾਂ ਸਭ ਤੋਂ ਪਹਿਲਾਂ ਲੋਕਾਂ ਦੇ ਦਿਮਾਗ ਵਿੱਚ ਦੁਬਈ ਦਾ ਨਾਮ ਆਉਂਦਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਇਮੀਗ੍ਰੇਸ਼ਨ ਕੰਪਨੀ ਵਿਚ ਕੰਮ ਕਰਨ ਵਾਲੀ ਨੌਜਵਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ
NEXT STORY