ਜਲੰਧਰ : ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਮਹਾ ਪੰਚਾਇਤ ਦੌਰਾਨ ਉਸ ਸਮੇਂ ਭੜਥੂ ਪੈ ਗਿਆ ਜਦੋਂ ਮੋਰਚੇ ਦੀ ਅਗਵਾਈ ਕਰਨ ਵਾਲੀ ਟੀਮ ਵਿਚ ਸ਼ਾਮਲ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਬਲਦੇਵ ਸਿੰਘ ਸਿਰਸਾ ਨੂੰ ਦੌਰਾ ਪਿਆ ਸੀ। ਇਸ ਦੇ ਨਾਲ ਹੀ 1984 ਦੇ ਸਿੱਖ ਦੰਗਿਆਂ ਵਿਚ ਕਤਲ ਨਾਲ ਜੁੜੇ ਇਕ ਮਾਮਲੇ 'ਚ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਕੋਰਟ ਨੇ ਸਜ਼ਾ 'ਤੇ ਬਹਿਸ ਲਈ ਮਾਮਲਾ 18 ਫਰਵਰੀ ਨੂੰ ਸੂਚੀਬੱਧ ਕੀਤਾ ਹੈ। ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹੈ। ਕੁਮਾਰ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...
ਖਨੌਰੀ ਬਾਰਡਰ 'ਤੇ ਕਿਸਾਨਾਂ ਦੀ ਮਹਾਪੰਚਾਇਤ ਦੌਰਾਨ ਪਿਆ ਭੜਥੂ, ਘਟਨਾ ਦੇਖ ਸਭ ਨੂੰ ਪਈਆਂ ਭਾਜੜਾਂ
ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਮਹਾ ਪੰਚਾਇਤ ਦੌਰਾਨ ਉਸ ਸਮੇਂ ਭੜਥੂ ਪੈ ਗਿਆ ਜਦੋਂ ਮੋਰਚੇ ਦੀ ਅਗਵਾਈ ਕਰਨ ਵਾਲੀ ਟੀਮ ਵਿਚ ਸ਼ਾਮਲ ਕਿਸਾਨ ਨੇਤਾ ਬਲਦੇਵ ਸਿੰਘ ਸਿਰਸਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਐਬੂਲੈਂਸ ਰਾਹੀਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਬਲਦੇਵ ਸਿੰਘ ਸਿਰਸਾ ਨੂੰ ਦੌਰਾ ਪਿਆ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਫਿਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਰਪੰਚ ਦੇ ਭਰਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਸਰਹੱਦੀ ਕਸਬਾ ਕਲਾਨੌਰ ਵਿਖੇ ਸਾਹਲੇ ਚੱਕ ਪਿੰਡ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਤਹਿਤ ਪਿੰਡ ਸਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਸਬੰਧੀ ਪਤਾ ਚੱਲਦਿਆਂ ਹੀ ਐੱਸ.ਪੀ ਡੀ ਜੁਗਰਾਜ ਸਿੰਘ, ਐੱਸ.ਐੱਚ.ਓ ਕਲਾਨੌਰ ਸਾਹਿਲ ਪਠਾਨੀਆ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪਿੰਡ ਸਹੂਰ ਖੁਰਦ ਵਿਚ ਪੰਚਾਇਤੀ ਗਲੀ ਦਾ ਨਿਰਮਾਣ ਕਰਵਾ ਰਹੇ ਸਨ ਕਿ ਇਸ ਦੌਰਾਨ ਗਲੀ ਦੇ ਨਿਰਮਾਣ ਨੂੰ ਰੋਕਣ ਨੂੰ ਲੈ ਕੇ ਦੂਸਰੀ ਧਿਰ ਵੱਲੋਂ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਦਾ ਇਕ ਸਾਥੀ ਜ਼ਖਮੀ ਹੋ ਗਿਆ ਸੀ ਅਤੇ ਉਸੇ ਦਿਨ ਤੋਂ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਵੱਲੋਂ ਗੋਲੀਆਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮੁੱਖ ਮੰਤਰੀ ਭਗਵੰਤ ਮਾਨ, ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਬਾਰਾਦਰੀ ਸਥਿਤ 177 ਸਾਲ ਪੁਰਾਣੇ ਮਕਾਨ ਵਿਚ ਸ਼ਿਫਟ ਹੋ ਸਕਦੇ ਹਨ। ਉਕਤ 177 ਸਾਲ ਪੁਰਾਣੇ ਮਕਾਨ ਦਾ ਨੰਬਰ ਇਕ ਹੈ। ਇਹ ਉਹੀ ਘਰ ਹੈ, ਜਿੱਥੇ ਪਹਿਲਾਂ ਡਿਵੀਜ਼ਨ ਕਮਿਸ਼ਨਰ ਦਾ ਘਰ ਸੀ। ਹੁਣ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਲਈ ਤਿਆਰ ਕੀਤਾ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ ਇਸ ਘਰ ਵਿਚ ਹੁਣ ਨਵੇਂ ਸੋਫੇ ਲਗਾਏ ਜਾ ਰਹੇ ਹਨ। ਬੈਡਮਿੰਟਨ ਅਤੇ ਵਾਲੀਬਾਲ ਕੋਰਟ ਵੀ ਤਿਆਰ ਕੀਤੇ ਜਾ ਰਹੇ ਹਨ। ਦੋਵਾਂ ਥਾਵਾਂ 'ਤੇ ਬਕਾਇਦਾ ਜਾਲ ਲਗਾ ਦਿੱਤਾ ਗਿਆ ਹੈ। ਇਮਾਰਤ ਨੂੰ ਤਿਆਰ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ। ਤਿਆਰੀਆਂ ਨੂੰ ਦੇਖਦਿਆਂ ਹੋਇਆਂ ਕਿਆਸ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਜਲਦੀ ਹੀ ਇੱਥੇ ਰੁੱਕਣ ਲਈ ਆ ਸਕਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਚਰਚਿਤ ਪਿੰਡ ਸਰਾਵਾਂ ਬੋਦਲਾਂ 'ਚ ਟਾਈਮ ਪਾ ਕੇ ਭਿੜੇ ਮੁੰਡੇ, ਮੋਟਰਸਾਈਕਲ ਫੂਕੇ, ਲੜਾਈ ਦੇਖ ਕੰਬਿਆ ਪਿੰਡ
ਬੀਤੀ ਸ਼ਾਮ ਨੂੰ ਪੰਜਾਬ ਦੇ ਚਰਚਿਤ ਪਿੰਡ ਸਰਾਵਾਂ ਬੋਦਲਾਂ ਵਿਚ ਦੋ ਧਿਰਾਂ ਦੀ ਜੰਮ ਕੇ ਹੋਈ ਲੜਾਈ ਵਿਚ ਮੋਟਰਸਾਈਕਲਾਂ ਦੀ ਸਾੜਫੂਕ ਹੋਣ ਦੀ ਖ਼ਬਰ ਹੈ। ਇਸ ਮਾਮਲੇ ’ਤੇ ਪੁਲਸ ਅਜੇ ਤੱਕ ਕੁਝ ਬੋਲਣ ਨੂੰ ਤਿਆਰ ਨਹੀਂ ਪਰ ਪਿੰਡ ਵਿਚ ਹੋਈ ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਪੁਲਸ ਵੀ ਇਸ ਮਾਮਲੇ ਬਾਰੇ ਵੱਧ ਕੁਝ ਦੱਸਣ ਤੋਂ ਅਸਮਰੱਥਾ ਜ਼ਾਹਿਰ ਕਰ ਰਹੀ ਹੈ ਪਰ ਇਸ ਸ਼ਰੇਆਮ ਗੁੰਡਾਗਰਦੀ ਅਤੇ ਸਾੜ ਫੂਕ ਦੀ ਘਟਨਾ ਨੇ ਕਬਰਵਾਲਾ ਥਾਣੇ ਦੀ ਕਾਰਗੁਜ਼ਾਰੀ ’ਤੇ ਸਵਾਲ ਜ਼ਰੂਰ ਖੜ੍ਹੇ ਕੀਤੇ ਹਨ। ਜਾਣਕਾਰੀ ਅਨੁਸਾਰ 8 ਫਰਵਰੀ ਨੂੰ ਪਿੰਡ ਸਰਾਵਾਂ ਬੋਦਲਾਂ ਦੇ ਜਗਸੀਰ ਸਿੰਘ ਦੇ ਲੜਕੇ ਦਾ ਮਲੋਟ ਦੇ ਪੰਜਾਬ ਪੈਲੇਸ ਵਿਚ ਵਿਆਹ ਸੀ। ਜਿਥੇ ਆਪਸ ਵਿਚ ਦੋ ਵਿਅਕਤੀਆਂ ਦਾ ਝਗੜਾ ਹੋ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਸੁਖਬੀਰ ਬਾਦਲ ਦੀ ਧੀ ਦਾ ਹੋਇਆ ਵਿਆਹ, ਕੇਂਦਰੀ ਮੰਤਰੀ, ਡੇਰਾ ਬਿਆਸ ਮੁਖੀ ਸਣੇ ਪਹੁੰਚੀਆਂ ਇਹ ਹਸਤੀਆਂ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਬੁੱਧਵਾਰ ਨੂੰ ਵਿਆਹ ਦੇ ਬੰਧਨ ਵਿਚ ਬੱਝ ਗਏ। ਉਨ੍ਹਾਂ ਦਾ ਵਿਆਹ ਬਿਜ਼ਨਸਮੈਨ ਤੇਜਬੀਰ ਸਿੰਘ ਨਾਲ ਹੋਇਆ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਦਿੱਲੀ ਵਿਚ ਪਾਰਟੀ ਹੋਈ, ਜਿੱਥੇ ਮਸ਼ਹੂਰ ਗਾਇਕ ਮੀਕਾ ਸਿੰਘ ਨੇ ਵੀ ਪੇਸ਼ਕਾਰੀ ਦਿੱਤੀ। ਮੀਕਾ ਸਿੰਘ ਨੇ ਮੰਚ 'ਤੇ ਕਿਹਾ ਕਿ ਇਸ ਖੁਸ਼ੀ ਦੇ ਮੌਕੇ 'ਤੇ ਬਾਦਲ ਪਰਿਵਾਰ ਨੂੰ ਮੁਬਾਰਕਵਾਦ। ਨਵੇਂ ਜੋੜੇ ਦਾ ਜੀਵਨ ਖੁਸ਼ੀਆਂ ਨਾਲ ਭਰੇ, ਸ਼ੁੱਭਕਾਮਨਾਵਾਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
1984 ਸਿੱਖ ਦੰਗਾ ਮਾਮਲਾ: ਸੱਜਣ ਕੁਮਾਰ ਦੋਸ਼ੀ ਕਰਾਰ
1984 ਦੇ ਸਿੱਖ ਦੰਗਿਆਂ ਵਿਚ ਕਤਲ ਨਾਲ ਜੁੜੇ ਇਕ ਮਾਮਲੇ 'ਚ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਕੋਰਟ ਨੇ ਸਜ਼ਾ 'ਤੇ ਬਹਿਸ ਲਈ ਮਾਮਲਾ 18 ਫਰਵਰੀ ਨੂੰ ਸੂਚੀਬੱਧ ਕੀਤਾ ਹੈ। ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹੈ। ਕੁਮਾਰ ਨੂੰ ਤਿਹਾੜ ਜੇਲ੍ਹ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਪੰਜਾਬ ਦੀਆਂ ਧੀਆਂ ਨੇ ਕਰਵਾਈ ਬੱਲੇ-ਬੱਲੇ, CM ਮਾਨ ਨੇ ਦਿੱਤੀਆਂ ਮੁਬਾਰਕਾਂ
ਦੇਹਰਾਦੂਨ ਵਿਖੇ ਚੱਲ ਰਹੀਆਂ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ 'ਚ ਸੂਬੇ ਦੇ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੀ ਟੀਮ ਵਲੋਂ ਪੰਜਾਬ ਦੀਆਂ ਦੌੜਾਕਾਂ ਨੇ ਸੋਨ ਤਮਗਾ ਜਿੱਤਿਆ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਪੰਜਾਬ ਦੀ ਟੀਮ ਵੱਲੋਂ ਖੇਡ ਰਹੀਆਂ ਰਮਨਦੀਪ ਕੌਰ, ਟਵਿੰਕਲ ਚੌਧਰੀ, ਕਿਰਨਪਾਲ ਕੌਰ ਅਤੇ ਰਸ਼ਦੀਪ ਕੌਰ ਨੂੰ 4X400 ਮੀਟਰ ਮਹਿਲਾ ਰਿਲੇਅ ਦੌੜ 'ਚ ਸੋਨ ਤਮਗ਼ਾ ਜਿੱਤਣ 'ਤੇ ਮਾਪਿਆਂ ਸਮੇਤ ਕੋਚ ਸਹਿਬਾਨਾਂ ਨੂੰ ਮੁਬਾਰਕਾਂ ਦਿੱਤੀਆਂ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਭਾਰਤ ਅਮਰੀਕੀ ਏਜੰਸੀਆਂ ਨੂੰ ਸੌਂਪੇਗਾ 12 ਗੈਂਗਸਟਰਾਂ ਦੀ ਸੂਚੀ! ਅਨਮੋਲ ਤੋਂ ਗੋਲਡੀ ਤਕ 'ਤੇ ਕਾਰਵਾਈ ਦੀ ਤਿਆਰੀ
ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਭਾਰਤ ਦੀਆਂ ਚੋਟੀ ਦੀਆਂ ਸੁਰੱਖਿਆ ਏਜੰਸੀਆਂ ਨੇ 12 ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ ਜੋ ਅਮਰੀਕਾ ਵਿੱਚ ਸੈਟਲ ਹਨ। ਇੰਡੀਅਨ ਐਕਸਪ੍ਰੈਸ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਭਾਰਤ ਇਸ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਵਾਸ਼ਿੰਗਟਨ ਵਿੱਚ ਸਬੰਧਤ ਅਧਿਕਾਰੀਆਂ ਨਾਲ 12 ਗੈਂਗਸਟਰਾਂ ਦੀ ਇਹ ਸੂਚੀ ਸਾਂਝੀ ਕਰ ਸਕਦਾ ਹੈ। ਡੋਨਾਲਡ ਟਰੰਪ ਦੇ ਓਵਲ ਦਫ਼ਤਰ ਵਾਪਸ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਇਹ ਅਮਰੀਕੀ ਦੌਰਾ ਉਨ੍ਹਾਂ ਦਾ ਪਹਿਲਾ ਦੌਰਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਨਿਵੇਸ਼ਕਾਂ ਨੂੰ ਲੱਗਾ ਵੱਡਾ ਝਟਕਾ , ਬਾਜ਼ਾਰ 'ਚ 6ਵੇਂ ਦਿਨ ਹਾਹਾਕਾਰ, ਡੁੱਬੇ 6.5 ਲੱਖ ਕਰੋੜ
ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਲਗਾਤਾਰ ਛੇਵੇਂ ਦਿਨ ਗਿਰਾਵਟ ਦੇਖਣ ਨੂੰ ਮਿਲੀ, ਜਿਸ ਨਾਲ ਨਿਵੇਸ਼ਕਾਂ ਦੀਆਂ ਚਿੰਤਾਵਾਂ ਵਧ ਗਈਆਂ। ਸੈਂਸੈਕਸ ਅਤੇ ਨਿਫਟੀ 'ਚ ਕਮਜ਼ੋਰੀ ਜਾਰੀ ਰਹੀ, ਜਿਸ ਦਾ ਮੁੱਖ ਕਾਰਨ ਰਿਲਾਇੰਸ ਇੰਡਸਟਰੀਜ਼, ਆਈਟੀਸੀ ਅਤੇ ਮਹਿੰਦਰਾ ਐਂਡ ਮਹਿੰਦਰਾ ਵਰਗੀਆਂ ਪ੍ਰਮੁੱਖ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਹੈ। ਯੂਐਸ ਟੈਰਿਫ ਅਤੇ ਕੰਪਨੀਆਂ ਦੇ ਮੁਨਾਫ਼ਿਆਂ ਬਾਰੇ ਅਨਿਸ਼ਚਿਤਤਾ ਨੇ ਵੀ ਮਾਰਕੀਟ ਉੱਤੇ ਹਾਵੀ ਰਹੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਨਾਮੀ ਪੰਜਾਬੀ ਗਾਇਕ ਦੀ ਸਟੇਜ ਕੋਲ ਬੰਦੂਕ ਲੈ ਪੁੱਜਿਆ ਅਣਜਾਣ ਸ਼ਖਸ, ਮਚੀ ਤਰਥੱਲੀ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਨੂੰ ਲੈ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਜੱਸੀ ਗਿੱਲ ਉੱਤਰ ਪ੍ਰਦੇਸ਼ ਦੇ ਏਟਾ 'ਚ ਪਰਫਾਰਮ ਕਰਨ ਲਈ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਜਦੋਂ ਜੱਸੀ ਗਿੱਲ ਸਟੇਜ 'ਤੇ ਲਾਈਵ ਸ਼ੋਅ ਕਰ ਰਹੇ ਸੀ ਤਾਂ ਇੱਕ ਅਣਜਾਣ ਵਿਅਕਤੀ ਸਟੇਜ ਕੋਲ ਬੰਦੂਕ ਲੈ ਪਹੁੰਚ ਗਿਆ। ਇਹ ਸਭ ਵੇਖ ਕੇ ਮੌਜੂਦਾ ਲੋਕ ਵੀ ਪਰੇਸ਼ਾਨ ਹੋ ਗਏ। ਮੌਕੇ 'ਤੇ ਮੌਜੂਦ ਪੁਲਸ ਨੇ ਉਸ ਵਿਅਕਤੀ ਨੂੰ ਤੁਰੰਤ ਉੱਥੋਂ ਬਾਹਰ ਕੱਢ ਦਿੱਤਾ। ਦੱਸ ਦੇਈਏ ਕਿ ਪੁਲਸ ਨੂੰ ਇਸ ਸ਼ੱਕੀ ਵਿਅਕਤੀ ਕੋਲੋਂ ਇੱਕ ਕਿਸਾਨ ਯੂਨੀਅਨ ਅਤੇ ਦੂਜਾ ਮੀਡੀਆ ਕਾਰਡ ਬਰਾਮਦ ਹੋਇਆ ਹੈ। ਪੁਲਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਸ਼ੱਕੀ ਵਿਅਕਤੀ ਦੇ ਸਟੇਜ ਨੇੜੇ ਬੰਦੂਕ ਲੈ ਕੇ ਜਾਣ ਦਾ ਮਕਸਦ ਕੀ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
ਫਿਰ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਰਪੰਚ ਦੇ ਭਰਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
NEXT STORY