ਜਲੰਧਰ-ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਇੱਥੇ ਕਾਫੀ ਜ਼ਿਆਦਾ ਗਿਣਤੀ 'ਚ ਡਾਇਰੀਆ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਇਲਾਕੇ ਅੰਦਰ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅਲੀਪਰ ਅਰਾਈਆਂ ਇਲਾਕੇ 'ਚ ਹੁਣ ਤੱਕ ਡਾਇਰੀਆ ਦੇ 100 ਤੋਂ ਵੱਧ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਹੁਣ ਤੱਕ 4 ਮੌਤਾਂ ਹੋ ਚੁੱਕੀਆਂ ਹਨ। ਡਾਇਰੀਆ ਫੈਲਣ ਤੋਂ ਬਾਅਦ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਅਲੀਪੁਰ ਅਰਾਈਆਂ ਵਿਖੇ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪਾਣੀ ਦੇ ਕੁਨੈਕਸ਼ਨ ਵੀ ਚੈੱਕ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਵਲੋਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰੋਬਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਦਯੋਗਿਕ ਕ੍ਰਾਂਤੀ ਨੂੰ ਲੈ ਕੇ ਅਸੀਂ 12 ਮੁੱਦਿਆਂ ਦਾ ਹੱਲ ਕਰਾਂਗੇ। ਇਨ੍ਹਾਂ 'ਚੋਂ 2 ਮੁੱਦੇ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿੰਨੇ ਵੀ ਲੀਜ਼ ਹੋਲਡ ਦੇ ਪਲਾਟ ਹਨ, ਉਨ੍ਹਾਂ ਦੀ ਇਕ ਮੁਕੰਮਲ ਪਾਲਿਸੀ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,79,639 ਯੋਗ ਲਾਭਪਾਤਰੀਆਂ ਨੂੰ 26 ਕਰੋੜ 94 ਲੱਖ 58 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਕੀਤਾ ਜਾਂਦਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
2. ਪੰਜਾਬ ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, ਲੰਬੇ ਚਿਰਾਂ ਦੀ DEMAND ਨੂੰ ਕਰਾ 'ਤਾ ਪੂਰਾ (ਵੀਡੀਓ)
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ ਵਲੋਂ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰੋਬਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਦਯੋਗਿਕ ਕ੍ਰਾਂਤੀ ਨੂੰ ਲੈ ਕੇ ਅਸੀਂ 12 ਮੁੱਦਿਆਂ ਦਾ ਹੱਲ ਕਰਾਂਗੇ। ਇਨ੍ਹਾਂ 'ਚੋਂ 2 ਮੁੱਦੇ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿੰਨੇ ਵੀ ਲੀਜ਼ ਹੋਲਡ ਦੇ ਪਲਾਟ ਹਨ, ਉਨ੍ਹਾਂ ਦੀ ਇਕ ਮੁਕੰਮਲ ਪਾਲਿਸੀ ਲਿਆਂਦੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
3. ਪੰਜਾਬ ਦੇ ਇਸ ਜ਼ਿਲ੍ਹੇ ਲਈ ਖ਼ਤਰੇ ਦੀ ਘੰਟੀ! ਵਿਗੜੇ ਹਾਲਾਤ, ਬਚ ਕੇ ਰਹਿਣ ਦੀ ਲੋੜ (ਵੀਡੀਓ)
ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਇੱਥੇ ਕਾਫੀ ਜ਼ਿਆਦਾ ਗਿਣਤੀ 'ਚ ਡਾਇਰੀਆ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਸਿਹਤ ਵਿਭਾਗ ਵਲੋਂ ਇਲਾਕੇ ਅੰਦਰ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਅਲੀਪਰ ਅਰਾਈਆਂ ਇਲਾਕੇ 'ਚ ਹੁਣ ਤੱਕ ਡਾਇਰੀਆ ਦੇ 100 ਤੋਂ ਵੱਧ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਹੁਣ ਤੱਕ 4 ਮੌਤਾਂ ਹੋ ਚੁੱਕੀਆਂ ਹਨ। ਡਾਇਰੀਆ ਫੈਲਣ ਤੋਂ ਬਾਅਦ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਅਲੀਪੁਰ ਅਰਾਈਆਂ ਵਿਖੇ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪਾਣੀ ਦੇ ਕੁਨੈਕਸ਼ਨ ਵੀ ਚੈੱਕ ਕੀਤੇ ਜਾ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
4. ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਦੋ ਏ. ਕੇ. 47, ਹੈਂਡ ਗ੍ਰਨੇਡਾਂ ਸਣੇ ਫੜਿਆ ਹਥਿਆਰਾਂ ਦੀ ਜ਼ਖੀਰਾ
ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇਕ ਇੰਟੈਲੀਜੈਂਸ ਅਧਾਰਤ ਓਪਰੇਸ਼ਨ ’ਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਅਤੇ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸੰਬੰਧਤ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਸ ਨੇ ਸਮੇਂ ’ਤੇ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਸੁੰਨਸਾਨ ਇਲਾਕੇ ’ਚੋਂ ਭਾਰੀ ਮਾਤਰਾ ’ਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ, ਜੋ ਕਿ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਸਾਥੀਆਂ ਤੱਕ ਪਹੁੰਚਾਏ ਜਾਣੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
5. ਪੰਜਾਬ ਸਰਕਾਰ ਨੇ ਸਾਰੇ ਸੂਬੇ ਦੇ ਪਟਵਾਰੀ ਬਦਲੇ, ਵੱਡੇ ਪੱਧਰ 'ਤੇ ਹੋਈਆਂ ਬਦਲੀਆਂ
ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੱਡੇ ਪੱਧਰ 'ਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੁੰਦੀਆਂ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਭਰ ਵਿਚ ਲਗਭਗ 42 ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਦੇਖ ਸਕਦੇ ਹੋ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
6. ICC ਟੈਸਟ ਰੈਂਕਿੰਗ ਵਿੱਚ ਛਾਇਆ ਪੰਜਾਬ ਦਾ ਪੁੱਤ ਸ਼ੁਭਮਨ ਗਿੱਲ, ਮਾਰੀ ਤਕੜੀ ਛਾਲ਼, ਪਹਿਲੇ ਨੰਬਰ ਤੋਂ ਖਿਸਕਿਆ ਇਹ
ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਬਰਮਿੰਘਮ ਵਿੱਚ ਇੰਗਲੈਂਡ ਵਿਰੁੱਧ ਦੂਜੇ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਟੈਸਟ ਰੈਂਕਿੰਗ ਵਿੱਚ 15 ਸਥਾਨ ਉੱਪਰ ਚੜ੍ਹ ਕੇ ਛੇਵੇਂ ਸਥਾਨ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਇੰਗਲੈਂਡ ਦੇ ਬੱਲੇਬਾਜ਼ ਹੈਰੀ ਬਰੂਕ ਨੇ ਹਮਵਤਨ ਜੋਅ ਰੂਟ ਨੂੰ ਪਛਾੜ ਕੇ ਸਿਖਰ 'ਤੇ ਪਹੁੰਚ ਗਏ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
7. ਸਿਰਫ਼ ਭਾਰਤੀਆਂ ਨੂੰ ਮਿਲੇਗਾ UAE ਦਾ lifetime Golden Visa! ਸਰਕਾਰ ਨੇ ਦੱਸੀ ਸੱਚਾਈ
ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਨੇ ਸਿਰਫ ਭਾਰਤ ਜਾਂ ਕੁਝ ਚੋਣਵੇ ਦੇਸ਼ਾਂ ਨੂੰ ਜੀਵਨ ਭਰ ਗੋਲਡਨ ਵੀਜ਼ਾ ਜਾਰੀ ਕਰਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ। ਨਾਲ ਹੀ ਗੋਲਡਨ ਵੀਜ਼ਾ ਬਿਨੈਕਾਰਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ ਕਿਉਂਕਿ ਕੁਝ ਮੀਡੀਆ ਆਊਟਲੇਟਸ ਅਤੇ ਵੈਬਸਾਈਟਾਂ ਇਸ ਸਬੰਧੀ ਅਫਵਾਹਾਂ ਫੈਲਾ ਰਹੇ ਹਨ। ਯੂ.ਏ.ਈ ਦੀ ਸੰਘੀ ਪਛਾਣ, ਨਾਗਰਿਕਤਾ, ਕਸਟਮ ਅਤੇ ਬੰਦਰਗਾਹ ਸੁਰੱਖਿਆ ਅਥਾਰਟੀ (ਆਈ.ਸੀ.ਪੀ) ਨੇ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ ਯੂ.ਏ.ਈ ਚੋਣਵੇਂ ਦੇਸ਼ਾਂ ਦੇ ਲੋਕਾਂ ਨੂੰ ਜੀਵਨ ਭਰ ਗੋਲਡਨ ਵੀਜ਼ਾ ਦੀ ਪੇਸ਼ਕਸ਼ ਕਰ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
8. Apple ਦੇ ਟਾਪ ਮੈਨੇਜਮੈਂਟ 'ਚ ਭਾਰਤੀ ਮੂਲ ਦੇ ਵਿਅਕਤੀ ਐਂਟਰੀ, ਮਿਲੀ ਵੱਡੀ ਜ਼ਿੰਮੇਵਾਰੀ
ਅੱਜ ਭਾਰਤ ਦੇਸ਼ ਨੇ ਦੁਨੀਆ ਭਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਲਈ ਹੈ ਅਤੇ ਇਹ ਕਿਸੇ ਪਛਾਣ ਦਾ ਮੁਹਤਾਜ ਨਹੀਂ ਹੈ। ਇਸ ਦੇ ਨਾਲ ਹੀ ਭਾਰਤ ਦੇ ਲੋਕ ਦੁਨੀਆ ਭਰ ਵਿੱਚ ਆਪਣੇ ਹੁਨਰ ਦਿਖਾ ਰਹੇ ਹਨ। ਇਸ ਨੂੰ ਮੁਰਾਦਾਬਾਦ ਵਿੱਚ ਜਨਮੇ ਸਾਬੀਹ ਖਾਨ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਟੈਕ ਦਿੱਗਜ ਨੂੰ ਐਪਲ ਨੇ ਭਾਰਤੀ ਮੂਲ ਦੇ ਸਾਬੀਹ ਖਾਨ ਨੂੰ ਆਪਣਾ ਮੁੱਖ ਸੰਚਾਲਨ ਅਧਿਕਾਰੀ (ਸੀਓਓ) ਨਿਯੁਕਤ ਕੀਤਾ ਹੈ। ਸਾਬੀਹ ਖਾਨ ਜੈਫ ਵਿਲੀਅਮਜ਼ ਦੀ ਜਗ੍ਹਾ ਲੈਣ ਜਾ ਰਹੇ ਹਨ, ਜੋ 2015 ਤੋਂ ਸੀਓਓ ਦੇ ਅਹੁਦੇ 'ਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸਾਬੀਹ ਖਾਨ ਇਸ ਮਹੀਨੇ ਦੇ ਅੰਤ ਤੱਕ ਆਪਣੀ ਜ਼ਿੰਮੇਵਾਰੀ ਸੰਭਾਲਣਗੇ। ਸਾਬੀਹ ਖਾਨ ਨੂੰ ਨਵੀਂ ਜ਼ਿੰਮੇਵਾਰੀ ਮਿਲਦੇ ਹੀ, ਉਹ ਉਸ ਸੂਚੀ ਵਿੱਚ ਤਾਜ਼ਾ ਨਾਮ ਬਣ ਗਿਆ ਹੈ ਜਿਸ ਵਿੱਚ ਭਾਰਤੀ ਮੂਲ ਦੇ ਲੋਕ ਗੂਗਲ ਤੋਂ ਸੁੰਦਰ ਪਿਚਾਈ ਅਤੇ ਮਾਈਕ੍ਰੋਸਾਫਟ ਤੋਂ ਸੱਤਿਆ ਨਡੇਲਾ ਆਦਿ ਵੱਡੀਆਂ ਤਕਨੀਕੀ ਕੰਪਨੀਆਂ ਦਾ ਪ੍ਰਬੰਧਨ ਕਰ ਰਹੇ ਹਨ। ਆਓ ਜਾਣਦੇ ਹਾਂ ਸਾਬੀਹ ਖਾਨ ਕੌਣ ਹੈ, ਜੋ ਮੁਰਾਦਾਬਾਦ ਦਾ ਰਹਿਣ ਵਾਲਾ ਹੈ?
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
9. Breaking : ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼
ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਇਕ ਜਹਾਜ਼ ਦੇ ਕਰੈਸ਼ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਦੇ ਸਾਹ ਮੁੜ ਤੋਂ ਸੁਕਾ ਦਿੱਤੇ। ਹਾਦਸੇ ਦਾ ਸ਼ਿਕਾਰ ਹੋਇਆ ਇਹ ਜਹਾਜ਼ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਦੱਸਿਆ ਜਾ ਰਿਹਾ ਹੈ। ਧਮਾਕੇ ਕਾਰਨ ਜਹਾਜ਼ ਦੇ ਪਰਖੱਚੇ ਉੱਡ ਗਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
10. ਵੱਡੀ ਖ਼ਬਰ : 4 ਜ਼ਿਲ੍ਹਿਆਂ 'ਚ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ
ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਬੰਬ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਕਤ ਸਥਾਨਾਂ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਹ ਧਮਕੀ ਇਕੋ ਹੀ ਦਿਨ ਕੁੱਲੂ, ਚੰਬਾ, ਸਿਰਮੌਰ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
SGPC ਦੇ ਪ੍ਰਧਾਨ ਧਾਮੀ ਦਾ ਵੱਡਾ ਬਿਆਨ, ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹੋਣੀ ਚਾਹੀਦੀ ਹੈ ਸਜ਼ਾ-ਏ-ਮੌਤ
NEXT STORY