ਜਲੰਧਰ- ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਲਾਈਵ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਪੰਜਾਬੀਆਂ ਲਈ ਬੇਹੱਦ ਗੰਭੀਰ ਮਾਮਲਿਆਂ 'ਤੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਮੁਫ਼ਤ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਲੋਕਾਂ ਨੂੰ ਸਿਰਫ ਆਧਾਰ ਕਾਰਡ ਜਾਂ ਵੋਟਰ ਕਾਰਡ ਚਾਹੀਦਾ ਹੈ ਅਤੇ ਇਸ ਲਈ ਹੋਰ ਕੋਈ ਕਾਰਡ ਨਹੀਂ ਚਾਹੀਦਾ। ਹੈਲਥ ਕਾਰਡ ਵੀ ਬਣਾਇਆ ਜਾਵੇਗਾ ਪਰ ਜੇਕਰ ਕਿਸੇ ਕੋਲ ਇਹ ਕਾਰਡ ਨਹੀਂ ਹੈ ਤਾਂ ਵੀ ਕੋਈ ਸਮੱਸਿਆ ਨਹੀਂ ਹੈ ਅਤੇ ਇਹ ਹਸਪਤਾਲ 'ਚ ਉਸੇ ਸਮੇਂ ਹੀ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਜੋ ਪੰਜਾਬ ਦਾ ਵਸਨੀਕ ਹੈ, ਉਹ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ 552 ਪ੍ਰਾਈਵੇਟ ਹਸਪਤਾਲ ਇਸ ਸਕੀਮ 'ਚ ਇੰਪੈਨਲ ਕੀਤੇ ਗਏ ਹਨ ਅਤੇ ਸਰਕਾਰੀ ਹਸਪਤਾਲ ਸਾਰੇ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੀ ਗਿਣਤੀ ਨੂੰ ਆਉਣ ਵਾਲੇ ਦਿਨਾਂ ਦੌਰਾਨ ਅਸੀਂ 1000 ਤੋਂ ਉੱਪਰ ਲੈ ਜਾਵਾਂਗੇ ਅਤੇ ਲੋਕਾਂ ਨੂੰ ਕੋਈ ਫਾਰਮੈਲਿਟੀ ਨਹੀਂ ਕਰਨੀ ਕਰਨੀ ਪਵੇਗੀ। ਕੁੱਲ 1500 ਹਸਪਤਾਲ ਇਸ ਸਕੀਮ ਨਾਲ ਜੁੜਨਗੇ ਅਤੇ ਇਨ੍ਹਾਂ 'ਚ ਪੀ. ਜੀ. ਆਈ. ਸੈਕਟਰ-32 ਅਤੇ ਡੀ. ਐੱਮ. ਸੀ. ਵਰਗੇ ਵੱਡੇ ਹਸਪਤਾਲ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪਠਾਨਕੋਟ ਨੇੜੇ ਲਖਨਪੁਰ 'ਚ ਅੱਜ ਇੱਕ ਮਾਲ ਗੱਡੀ ਦੇ ਟ੍ਰੈਕ ਤੋਂ ਉੱਤਰਨ ਦੀ ਘਟਨਾ ਸਾਹਮਣੇ ਆਈ ਹੈ। ਜੰਮੂ ਤੋਂ ਪਠਾਨਕੋਟ ਵੱਲ ਆ ਰਹੀ ਇਹ ਮਾਲਗੱਡੀ ਅਚਾਨਕ ਪਟੜੀ ਤੋਂ ਹੇਠਾਂ ਆ ਗਈ। ਇਸ ਘਟਨਾ ਦੌਰਾਨ ਹਲਚਲ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਉੱਚ ਅਧਿਕਾਰੀ ਤੇ ਤਕਨੀਕੀ ਟੀਮ ਮੌਕੇ 'ਤੇ ਪਹੁੰਚ ਗਈ। ਰੇਲਵੇ ਪ੍ਰਬੰਧਕਾਂ ਨੇ ਦੱਸਿਆ ਕਿ ਕਿਸੇ ਵੀ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਥਿਤੀ ਤੇਜ਼ੀ ਨਾਲ ਨਿਯੰਤਰਣ 'ਚ ਲੈ ਲਈ ਗਈ ਹੈ। ਟ੍ਰੈਕ ਤੋਂ ਉਤਰੀ ਬੋਗੀਆਂ ਨੂੰ ਹਟਾਉਣ ਦੀ ਕਾਰਵਾਈ ਜਾਰੀ ਹੈ। ਅਧਿਕਾਰੀਆਂ ਅਨੁਸਾਰ, ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਲੁਧਿਆਣਾ ਪੁਲਸ ਨੇ ਸੁਲਝਾਇਆ ਬੋਰੀ 'ਚੋਂ ਔਰਤ ਦੀ ਲਾਸ਼ ਮਿਲਣ ਦਾ ਮਾਮਲਾ, ਹੋਇਆ ਸਨਸਨੀਖੇਜ਼ ਖ਼ੁਲਾਸਾ
ਲੁਧਿਆਣਾ ਦੇ ਆਰਤੀ ਚੌਕ ਵਿਚ ਬੀਤੇ ਦਿਨੀਂ ਇਕ ਬੋਰੇ ਵਿਚ ਕੁੜੀ ਦੀ ਲਾਸ਼ ਸੁੱਟੇ ਜਾਣ ਦੇ ਮਾਮਲੇ ਨੂੰ ਲੁਧਿਆਣਾ ਪੁਲਸ ਨੇ ਕੁੱਝ ਘੰਟਿਆਂ ਵਿਚ ਵੀ ਸੁਲਝਾ ਲਿਆ ਹੈ। ਲੁਧਿਆਣਾ ਪੁਲਸ ਨੇ ਇਸ ਗੁੰਝਲਦਾਰ ਕੇਸ ਨੂੰ ਸੁਲਝਾਉਂਦੇ ਹੋਏ ਖ਼ੁਲਾਸਾ ਕੀਤਾ ਕਿ ਕੁੜੀ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਸਹੁਰੇ ਵੱਲੋਂ ਮਾਰਿਆ ਗਿਆ ਸੀ। ਪੁਲਸ ਨੇ ਇਸ ਮਾਮਲੇ ਵਿਚ ਮ੍ਰਿਤਕਾ ਦੇ ਪਤੀ, ਸਹੁਰੇ ਤੇ ਸੱਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਬਾਰੇ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਕਤਲਕਾਂਡ ਬਾਰੇ ਵੱਡੇ ਖ਼ੁਲਾਸੇ ਕਰ ਸਕਦੇ ਹਨ। ਪੁਲਸ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਉਸ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ, ਜਿਸ ਦੇ ਚੱਲਦੇ ਉਸ ਦੇ ਸਹੁਰੇ ਨੇ ਸ਼ਰਾਬ ਦੇ ਨਸ਼ੇ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
2. ਪੰਜਾਬ ਦੀਆਂ ਮਹਿਲਾ ਸਰਪੰਚਾਂ ਲਈ ਵੱਡਾ ਐਲਾਨ, CM ਮਾਨ ਨੇ ਦਿੱਤੀ ਖ਼ੁਸ਼ਖ਼ਬਰੀ (ਵੀਡੀਓ)
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਲਾਈਵ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮਹਿਲਾ ਸਰਪੰਚਾਂ ਲਈ ਵੱਡਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕ ਇਹੋ ਜਿਹਾ ਕਦਮ ਚੁੱਕਣ ਜਾ ਰਹੇ ਹਾਂ, ਜਿਸ ਨੂੰ ਕੈਬਨਿਟ 'ਚ ਮਨਜ਼ੂਰੀ ਮਿਲ ਗਈ ਹੈ। 50 ਫ਼ੀਸਦੀ ਰਿਜ਼ਰਵੇਸ਼ਨ ਤਾਂ ਔਰਤਾਂ ਦੀ ਪਹਿਲਾਂ ਹੀ ਸਰਪੰਚੀ 'ਚ ਹੈ। ਇਸ ਤੋਂ ਇਲਾਵਾ ਜਿਹੜੀਆਂ ਮਹਿਲਾ ਸਰਪੰਚ ਚੁਣੀਆਂ ਗਈਆਂ ਹਨ ਅਤੇ ਆਪਣੇ ਪਿੰਡਾਂ ਲਈ ਬਹੁਤ ਵਧੀਆ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਸ੍ਰੀ ਹਜੂਰ ਸਾਹਿਬ ਅਤੇ ਨਾਂਦੇੜ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਲਿਜਾਇਆ ਜਾਵੇਗਾ। ਇਸ ਦੇ ਲਈ 4-5 ਟਰੇਨਾਂ ਦਾ ਪ੍ਰਬੰਧ ਕੀਤਾ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
3. ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਦਾ ਹੈਲਥ ਇੰਸ਼ੋਰੈਂਸ, ਪੜ੍ਹੋ ਪੰਜਾਬ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਲਾਈਵ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਪੰਜਾਬੀਆਂ ਲਈ ਬੇਹੱਦ ਗੰਭੀਰ ਮਾਮਲਿਆਂ 'ਤੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਮੁਫ਼ਤ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਲੋਕਾਂ ਨੂੰ ਸਿਰਫ ਆਧਾਰ ਕਾਰਡ ਜਾਂ ਵੋਟਰ ਕਾਰਡ ਚਾਹੀਦਾ ਹੈ ਅਤੇ ਇਸ ਲਈ ਹੋਰ ਕੋਈ ਕਾਰਡ ਨਹੀਂ ਚਾਹੀਦਾ। ਹੈਲਥ ਕਾਰਡ ਵੀ ਬਣਾਇਆ ਜਾਵੇਗਾ ਪਰ ਜੇਕਰ ਕਿਸੇ ਕੋਲ ਇਹ ਕਾਰਡ ਨਹੀਂ ਹੈ ਤਾਂ ਵੀ ਕੋਈ ਸਮੱਸਿਆ ਨਹੀਂ ਹੈ ਅਤੇ ਇਹ ਹਸਪਤਾਲ 'ਚ ਉਸੇ ਸਮੇਂ ਹੀ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਜੋ ਪੰਜਾਬ ਦਾ ਵਸਨੀਕ ਹੈ, ਉਹ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ 552 ਪ੍ਰਾਈਵੇਟ ਹਸਪਤਾਲ ਇਸ ਸਕੀਮ 'ਚ ਇੰਪੈਨਲ ਕੀਤੇ ਗਏ ਹਨ ਅਤੇ ਸਰਕਾਰੀ ਹਸਪਤਾਲ ਸਾਰੇ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੀ ਗਿਣਤੀ ਨੂੰ ਆਉਣ ਵਾਲੇ ਦਿਨਾਂ ਦੌਰਾਨ ਅਸੀਂ 1000 ਤੋਂ ਉੱਪਰ ਲੈ ਜਾਵਾਂਗੇ ਅਤੇ ਲੋਕਾਂ ਨੂੰ ਕੋਈ ਫਾਰਮੈਲਿਟੀ ਨਹੀਂ ਕਰਨੀ ਕਰਨੀ ਪਵੇਗੀ। ਕੁੱਲ 1500 ਹਸਪਤਾਲ ਇਸ ਸਕੀਮ ਨਾਲ ਜੁੜਨਗੇ ਅਤੇ ਇਨ੍ਹਾਂ 'ਚ ਪੀ. ਜੀ. ਆਈ. ਸੈਕਟਰ-32 ਅਤੇ ਡੀ. ਐੱਮ. ਸੀ. ਵਰਗੇ ਵੱਡੇ ਹਸਪਤਾਲ ਵੀ ਸ਼ਾਮਲ ਹਨ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
4. ਪੰਜਾਬ 'ਚ ਰੇਲ ਹਾਦਸਾ, ਲੀਹੋਂ ਲਹਿ ਗਈ ਗੱਡੀ
ਪਠਾਨਕੋਟ ਨੇੜੇ ਲਖਨਪੁਰ 'ਚ ਅੱਜ ਇੱਕ ਮਾਲ ਗੱਡੀ ਦੇ ਟ੍ਰੈਕ ਤੋਂ ਉੱਤਰਨ ਦੀ ਘਟਨਾ ਸਾਹਮਣੇ ਆਈ ਹੈ। ਜੰਮੂ ਤੋਂ ਪਠਾਨਕੋਟ ਵੱਲ ਆ ਰਹੀ ਇਹ ਮਾਲਗੱਡੀ ਅਚਾਨਕ ਪਟੜੀ ਤੋਂ ਹੇਠਾਂ ਆ ਗਈ। ਇਸ ਘਟਨਾ ਦੌਰਾਨ ਹਲਚਲ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਦੇ ਉੱਚ ਅਧਿਕਾਰੀ ਤੇ ਤਕਨੀਕੀ ਟੀਮ ਮੌਕੇ 'ਤੇ ਪਹੁੰਚ ਗਈ। ਰੇਲਵੇ ਪ੍ਰਬੰਧਕਾਂ ਨੇ ਦੱਸਿਆ ਕਿ ਕਿਸੇ ਵੀ ਪ੍ਰਕਾਰ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਥਿਤੀ ਤੇਜ਼ੀ ਨਾਲ ਨਿਯੰਤਰਣ 'ਚ ਲੈ ਲਈ ਗਈ ਹੈ। ਟ੍ਰੈਕ ਤੋਂ ਉਤਰੀ ਬੋਗੀਆਂ ਨੂੰ ਹਟਾਉਣ ਦੀ ਕਾਰਵਾਈ ਜਾਰੀ ਹੈ। ਅਧਿਕਾਰੀਆਂ ਅਨੁਸਾਰ, ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
5. ਪੰਜਾਬ ਵਿਧਾਨ ਸਭਾ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ (ਵੀਡੀਓ)
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋ ਗਈ। ਇਸ ਦੌਰਾਨ ਸਦਨ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਵਾਲਿਆਂ 'ਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਡਾ. ਰਤਨ ਸਿੰਘ ਜੱਗੀ, ਨਾਇਕ ਸੁਰਿੰਦਰ ਸਿੰਘ ਅਤੇ ਲਾਸ ਨਾਇਕ ਬਲਜੀਤ ਸਿੰਘ ਦੇ ਨਾਂ ਸ਼ਾਮਲ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਅਮਨ ਅਰੋੜਾ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਵੀ ਸ਼ਰਧਾਂਜਲੀ ਦੇਣ ਦੀ ਗੱਲ ਆਖੀ ਅਤੇ ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਨੂੰ ਲੈ ਕੇ ਸਦਨ 'ਚ ਜ਼ਿਕਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
6. Pan Card ਧਾਰਕਾਂ ਲਈ ਕੇਂਦਰ ਸਰਕਾਰ ਦੀ ਸਖ਼ਤੀ, ਜਾਰੀ ਹੋਏ ਨਵੇਂ ਨਿਯਮ
ਭਾਰਤ ਸਰਕਾਰ ਵਲੋਂ ਡਿਜੀਟਲ ਇੰਡੀਆ ਯੋਜਨਾ ਤਹਿਤ ਵਿੱਤੀ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਉਣ ਲਈ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਕੜੀ ਵਿੱਚ 1 ਜੁਲਾਈ 2025 ਤੋਂ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਸੰਬੰਧੀ ਇੱਕ ਮਹੱਤਵਪੂਰਨ ਨਿਯਮ ਲਾਗੂ ਕੀਤਾ ਗਿਆ ਹੈ। ਇਹ ਕਦਮ ਟੈਕਸ ਚੋਰੀ, ਨਕਲੀ ਦਸਤਾਵੇਜ਼ ਵਰਗੇ ਕਾਰਜਾਂ ਨੂੰ ਰੋਕਣ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
7. ਵੱਡੀ ਖ਼ਬਰ: Gold Medal ਜਿੱਤਣ ਵਾਲੀ ਪੰਜਾਬ ਦੀ ਖਿਡਾਰਣ ਡੋਪ ਟੈਸਟ 'ਚੋਂ ਫ਼ੇਲ੍ਹ! ਕੀਤਾ ਗਿਆ Suspend
ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਭਾਰਤੀ ਸ਼ਾਟਪੁੱਟ ਖਿਡਾਰਨ ਜੈਮਸੀਨ ਕੌਰ ਨੂੰ ਡੋਪ ਟੈਸਟ ਵਿਚ ਅਸਫਲ ਹੋਣ ਕਾਰਨ ਅਸਥਾਈ ਰੂਪ ਨਾਲ ਮੁਅੱਤਲ ਕਰ ਦਿੱਤਾ ਹੈ। ਜੈਸਮੀਨ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਦੇਹਰਾਦੂਨ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ 15.97 ਮੀਟਰ ਦੇ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਸੋਨ ਤਮਗਾ ਜਿੱਤਿਆ ਸੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
8. Breaking : ਸਕੂਲ 'ਚ 2 ਵਿਦਿਆਰਥੀਆਂ ਨੇ ਕਰ 'ਤਾ ਪ੍ਰਿੰਸੀਪਲ ਦਾ ਕਤਲ
ਇਸ ਸਮੇਂ ਹਰਿਆਣਾ ਦੇ ਹਿਸਾਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਤੁਹਾਡੀ ਰੂਹ ਕੰਬ ਜਾਵੇਗੀ। ਹਰਿਆਣਾ ਦੇ ਹਿਸਾਰ ਵਿਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦਾ 2 ਵਿਦਿਆਰਥੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਦਿਆਰਥੀ ਪ੍ਰਿੰਸੀਪਲ ਨੂੰ ਲਹੂ-ਲੁਹਾਨ ਕਰਕੇ ਮੌਕੇ ਤੋਂ ਦੌੜ ਗਏ। ਇਸ ਘਟਨਾ ਨਾਲ ਸਕੂਲ ਦੇ ਬਾਕੀ ਦੇ ਵਿਦਿਆਰਥੀ ਅਤੇ ਅਧਿਆਪਕ ਕੰਬ ਗਏ ਅਤੇ ਉਹਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
9. ਹਵਾ 'ਚ ਹੋਈ 2 ਜਹਾਜ਼ਾਂ ਦੀ ਟੱਕਰ, ਮਾਰੇ ਗਏ ਸਾਰੇ ਸਵਾਰ, ਭਾਰਤੀ ਦੂਤਘਰ ਨੇ ਦਿੱਤੀ ਜਾਣਕਾਰੀ
ਕੈਨੇਡਾ ਦੇ ਮੈਨੀਟੋਬਾ ਸੂਬੇ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਇੱਕ ਭਾਰਤੀ ਟਰੇਨੀ ਪਾਇਲਟ ਦੀ ਮੌਤ ਹੋ ਗਈ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ। ਪਾਇਲਟ, ਜਿਸਦੀ ਪਛਾਣ ਸ਼੍ਰੀਹਰੀ ਸੁਕੇਸ਼ ਵਜੋਂ ਹੋਈ ਹੈ, ਦੀ ਮੌਤ ਹੋ ਗਈ ਜਦੋਂ ਉਸਦਾ ਸਿੰਗਲ-ਇੰਜਣ ਵਾਲਾ ਜਹਾਜ਼ ਹਵਾ ਵਿੱਚ ਇੱਕ ਹੋਰ ਜਹਾਜ਼ ਨਾਲ ਟਕਰਾ ਗਿਆ, ਜਿਸਨੂੰ ਇੱਕ ਕੈਨੇਡੀਅਨ ਕੁੜੀ ਉਡਾ ਰਹੀ ਸੀ। ਮੰਗਲਵਾਰ ਨੂੰ ਵਾਪਰੇ ਇਸ ਹਾਦਸੇ ਵਿੱਚ ਕੈਨੇਡੀਅਨ ਕੁੜੀ ਦੀ ਵੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
10.Kapil Sharma ਦੇ ਕੈਫੇ 'ਤੇ ਫਾਇਰਿੰਗ! ਅੰਨ੍ਹੇਵਾਹ ਚੱਲੀਆਂ ਗੋਲੀਆਂ
ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਪਿਲ ਸ਼ਰਮਾ ਦੇ ਕੈਨੇਡਾ ਵਿਚ ਸਥਿਤ ਨਵੇਂ ਖੁੱਲੇ ਰੈਸਟੋਰੈਂਟ ਉੱਤੇ ਫਾਇਰਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਦਾ ਇਹ ਰੈਸਟੋਰੈਂਟ ਕੈਨੇਡਾ ਦੇ ਸਰੀ ਵਿਚ ਸਥਿਤ ਹੈ ਤੇ ਇਸ ਦਾ ਨਾਂ KAP'S CAFE ਹੈ ਤੇ ਬੀਤੀ ਰਾਤ ਇਸ ਰੈਸਟੋਰੈਂਟ ਉੱਤੇ ਗੋਲੀਬਾਰੀ ਕੀਤੀ ਗਈ ਹੈ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਇਸ ਗੋਲੀਬਾਰੀ ਦਾ ਦਾਅਵਾ ਹਰਜੀਤ ਸਿੰਘ ਲਾਡੀ, ਇੱਕ BKI ਆਪਰੇਟਿਵ ਜੋ ਕਿ NIA (ਭਾਰਤ) ਦੇ ਮੋਸਟ ਵਾਂਟੇਡ ਅੱਤਵਾਦੀਆਂ ਦੀ ਲਿਸਟ ਵਿਚ ਸ਼ਾਮਲ ਹੈ, ਨੇ ਕਪਿਲ ਦੀਆਂ ਕੁਝ ਟਿੱਪਣੀਆਂ ਦਾ ਹਵਾਲਾ ਦਿੰਦੇ ਹੋਏ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਰਕਾਰ ਨੇ ਮਨਜ਼ੂਰ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
NEXT STORY