ਜਲੰਧਰ- ਪੰਜਾਬ ਵਿਧਾਨ ਸਭਾ 'ਚ ਸੀ. ਆਈ. ਐੱਸ. ਐੱਫ. ਦੀ ਬੀ. ਬੀ. ਐੱਮ. ਬੀ. ਤੋਂ ਤਾਇਨਾਤੀ ਹਟਾਉਣ ਲਈ ਪਾਇਆ ਗਿਆ ਮਤਾ ਸਰਵ ਸੰਮਤੀ ਨਾਲ ਸਦਨ 'ਚ ਪਾਸ ਕਰ ਦਿੱਤਾ ਗਿਆ। ਸਦਨ ਨੇ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਕਿ ਇਹ ਮਾਮਲਾ ਭਾਰਤ ਸਰਕਾਰ ਨਾਲ ਸਬੰਧਿਤ ਮੰਤਰਾਲਿਆਂ ਕੋਲ ਚੁੱਕਿਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ. ਬੀ. ਐੱਮ. ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ. ਬੀ. ਐੱਮ. ਬੀ. ਦੇ ਹੋਰ ਹਾਈਡ੍ਰੋ ਪ੍ਰਾਜੈਕਟਾਂ 'ਤੇ ਸੀ. ਆਈ. ਐੱਸ. ਐੱਫ. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ। ਇਸ ਦੇ ਨਾਲ ਹੀ ਗੁਰੂ ਪੂਰਨਿਮਾ (ਗੁਰ ਪੁੰਨਿਆਂ) ਮੌਕੇ 'ਤੇ ਪੰਜਾਬ ਵਿੱਚ ਆਯੋਜਿਤ ਇੱਕ ਸਤਿਸੰਗ ਤੋਂ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਹਿਮਾਚਲ ਜਾ ਰਹੀ ਇੱਕ ਨਿੱਜੀ ਬੱਸ ਬਿਲਾਸਪੁਰ ਦੇ ਨਾਮਹੋਲ ਵਿਖੇ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਦੁਪਹਿਰ 3:00 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਿੱਚ 26 ਲੋਕ ਜ਼ਖਮੀ ਹੋਏ ਹਨ। ਜ਼ਿਆਦਾਤਰ ਜ਼ਖਮੀ ਸੋਲਨ ਦੇ ਦਰਲਾਘਾਟ ਇਲਾਕੇ ਦੇ ਹਨ। ਜ਼ਖਮੀਆਂ ਦਾ ਇਲਾਜ ਏਮਜ਼ ਬਿਲਾਸਪੁਰ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਕੀਤਾ ਜਾ ਰਿਹਾ ਹੈ। ਹਾਦਸੇ ਦੌਰਾਨ ਬੱਸ ਵਿੱਚ ਕੁੱਲ 36 ਲੋਕ ਯਾਤਰਾ ਕਰ ਰਹੇ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਏਮਜ਼ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬਰਮਾਣਾ ਪੁਲਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ।ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...
1. ਪੰਜਾਬ 'ਚ PRTC ਬੱਸ ਤੇ Bike ਵਿਚਾਲੇ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਦੇਖਣ ਵਾਲਿਆਂ ਦੀ ਕੰਬੀ ਰੂਹ
ਸਥਾਨਕ ਸ਼ਹਿਰ ਦੇ ਹਾਮਝੇੜੀ ਬਾਈਪਾਸ 'ਤੇ ਪੀ. ਆਰ. ਟੀ. ਸੀ ਦੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਵਾਪਰੇ ਹਾਦਸੇ 'ਚ ਪਤੀ, ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਮ੍ਰਿਤਕਾਂ ਦੇ ਨਾਲ ਸਵਾਰ ਦੋ ਬੱਚੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਇਆ ਜੋੜਾ ਆਪਣੇ ਬੱਚਿਆਂ ਨਾਲ ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਇਕ ਹੀ ਮੋਟਰਸਾਈਕਲ 'ਤੇ ਜ਼ਿਲ੍ਹਾ ਫਤਿਆਬਾਦ (ਹਰਿਆਣਾ) ਦੇ ਪਿੰਡ ਜਾਲਕੀਆਂ ਨੂੰ ਸਵੇਰੇ ਸਵੇਰੇ ਜਾ ਰਿਹਾ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
2. ਪੰਜਾਬ 'ਚ ਬਲਦਾਂ ਦੀ ਦੌੜ 'ਤੇ ਲੱਗੀ ਪਾਬੰਦੀ ਹਟੀ! CM ਮਾਨ ਨੇ ਕੀਤਾ ਵੱਡਾ ਐਲਾਨ (ਵੀਡੀਓ)
ਪੰਜਾਬ ਵਿਧਾਨ ਸਭਾ ਦਾ ਇਜਲਾਸ ਖ਼ਤਮ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ 'ਚ ਬਲਦਾਂ ਦੀ ਦੌੜ 'ਤੇ ਲੱਗੀ ਪਾਬੰਦੀ ਨੂੰ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਲ੍ਹਾ ਰਾਏਪੁਰ ਤਾਂ ਸਾਡਾ ਮਿੰਨੀ ਓਲੰਪਿਕ ਹੈ ਪਰ ਇਸ ਤੋਂ ਇਲਾਵਾ ਹੋਰ ਪਿੰਡਾਂ 'ਚ ਵੀ ਬਲਦਾਂ ਦੀਆਂ ਦੌੜਾਂ ਹੁੰਦੀਆਂ ਹਨ ਅਤੇ ਬਲਦਾਂ ਦੇ ਵੱਡੇ-ਵੱਡੇ ਸ਼ੌਕੀਨ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਨੇ ਵੀ 16 ਸਾਲ ਬਲਦਾਂ ਨਾਲ ਖੇਤੀ ਹੀ ਕੀਤੀ ਹੈ ਅਤੇ ਇਨ੍ਹਾਂ ਪਸ਼ੂਆਂ-ਪੰਛੀਆਂ ਨਾਲ ਸਾਡਾ ਪੁਰਾਣਾ ਨਾਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
3. ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਮੰਤਰੀ ਨੇ ਵਿਧਾਨ ਸਭਾ 'ਚ ਦਿੱਤੀ ਜਾਣਕਾਰੀ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿਚ ਇਕ ਧਿਆਨ ਦਵਾਊ ਮਤੇ ਦੇ ਜਵਾਬ ਵਿਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ ਖਸਤਾ ਹਾਲਤ ਬਾਰੇ ਧਿਆਨ ਦਵਾਇਆ ਗਿਆ ਸੀ, ਜਿਸ ਦੇ ਜਵਾਬ ਵਿਚ ਸੌਂਦ ਨੇ ਕਿਹਾ ਕਿ ਹਾਲ ਦੀ ਘੜੀ ਪੰਚਾਇਤ ਸੰਮਤੀ ਕੋਲ ਬੱਸ ਸਟੈਂਡ ਦੀ ਨਵੀਂ ਉਸਾਰੀ ਲਈ ਉਪਯੁਕਤ ਫੰਡਜ ਉਪਲੱਬਧ ਨਹੀਂ ਹਨ। ਜਦੋਂ ਤੱਕ ਬੱਸ ਸਟੈਂਡ ਦੀ ਨਵੀਂ ਬਿਲਡਿੰਗ ਦੀ ਉਸਾਰੀ ਨਹੀਂ ਹੁੰਦੀ, ਉਸ ਸਮੇਂ ਤੱਕ ਇਸ ਨੂੰ ਚੱਲਦੀ ਹਾਲਤ ਵਿਚ ਰੱਖਣ ਲਈ ਸੰਮਤੀ ਫੰਡ/15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਵਿਚੋਂ ਰਿਪੇਅਰ ਕਰਨ ਦੇ ਉਪਰਾਲੇ ਕੀਤੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
4. Big Breaking: ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਖ਼ਿਲਾਫ਼ FIR ਦਰਜ
ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਦੇ ਖ਼ਿਲਾਫ਼ FIR ਦਰਜ ਹੋ ਗਈ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਅਧਾਰ 'ਤੇ ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਚੀਮਾ ਵਿਰੁੱਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਇਸ ਨੂੰ ਚਲਾਉਣ ਦੇ ਦੋਸ਼ 'ਤੇ BNS ਦੀ ਧਾਰਾ 336(4), 356, 61(2) ਤਹਿਤ ਮਾਮਲਾ ਦਰਜ ਕਰ ਲਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
5. ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ 'ਚ BBMB ਤੋਂ CISF ਹਟਾਉਣ ਦਾ ਮਤਾ ਪਾਸ
ਪੰਜਾਬ ਵਿਧਾਨ ਸਭਾ 'ਚ ਸੀ. ਆਈ. ਐੱਸ. ਐੱਫ. ਦੀ ਬੀ. ਬੀ. ਐੱਮ. ਬੀ. ਤੋਂ ਤਾਇਨਾਤੀ ਹਟਾਉਣ ਲਈ ਪਾਇਆ ਗਿਆ ਮਤਾ ਸਰਵ ਸੰਮਤੀ ਨਾਲ ਸਦਨ 'ਚ ਪਾਸ ਕਰ ਦਿੱਤਾ ਗਿਆ। ਸਦਨ ਨੇ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਕਿ ਇਹ ਮਾਮਲਾ ਭਾਰਤ ਸਰਕਾਰ ਨਾਲ ਸਬੰਧਿਤ ਮੰਤਰਾਲਿਆਂ ਕੋਲ ਚੁੱਕਿਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ. ਬੀ. ਐੱਮ. ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ. ਬੀ. ਐੱਮ. ਬੀ. ਦੇ ਹੋਰ ਹਾਈਡ੍ਰੋ ਪ੍ਰਾਜੈਕਟਾਂ 'ਤੇ ਸੀ. ਆਈ. ਐੱਸ. ਐੱਫ. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
6. ...ਤਾਂ ਇਸ ਕਾਰਨ ਕਰੈਸ਼ ਹੋਇਆ ਸੀ Air India ਦਾ ਜਹਾਜ਼! ਅਮਰੀਕੀ ਜਾਂਚ ਰਿਪੋਰਟ ਨੇ ਉਡਾਏ ਹੋਸ਼
12 ਜੂਨ ਨੂੰ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI-171 ਦੇ ਹਾਦਸੇ ਨੇ ਨਾ ਸਿਰਫ਼ ਦੇਸ਼ ਨੂੰ ਸਗੋਂ ਦੁਨੀਆ ਨੂੰ ਵੀ ਹਿਲਾ ਕੇ ਰੱਖ ਦਿੱਤਾ ਸੀ। ਇਸ ਹਾਦਸੇ ਵਿੱਚ 270 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 241 ਯਾਤਰੀ ਅਤੇ ਜ਼ਮੀਨ 'ਤੇ 29 ਲੋਕ ਸ਼ਾਮਲ ਸਨ। ਹੁਣ ਇਸ ਭਿਆਨਕ ਜਹਾਜ਼ ਹਾਦਸੇ ਦੀ ਸ਼ੁਰੂਆਤੀ ਜਾਂਚ ਰਿਪੋਰਟ ਭਾਰਤ ਵਿੱਚ ਕਿਸੇ ਵੀ ਸਮੇਂ ਜਾਰੀ ਕੀਤੀ ਜਾ ਸਕਦੀ ਹੈ, ਪਰ ਇਸ ਤੋਂ ਪਹਿਲਾਂ ਅਮਰੀਕਾ ਦੀ ਇੱਕ ਵੱਡੀ ਮੀਡੀਆ ਰਿਪੋਰਟ ਨੇ ਮਾਮਲੇ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
7. ਵੱਡਾ ਹਾਦਸਾ : ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਜਾ ਰਹੀ ਬੱਸ ਖੱਡ 'ਚ ਡਿੱਗੀ, 26 ਲੋਕ ਸਨ ਸਵਾਰ
ਗੁਰੂ ਪੂਰਨਿਮਾ (ਗੁਰ ਪੁੰਨਿਆਂ) ਮੌਕੇ 'ਤੇ ਪੰਜਾਬ ਵਿੱਚ ਆਯੋਜਿਤ ਇੱਕ ਸਤਿਸੰਗ ਤੋਂ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਹਿਮਾਚਲ ਜਾ ਰਹੀ ਇੱਕ ਨਿੱਜੀ ਬੱਸ ਬਿਲਾਸਪੁਰ ਦੇ ਨਾਮਹੋਲ ਵਿਖੇ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਦੁਪਹਿਰ 3:00 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਿੱਚ 26 ਲੋਕ ਜ਼ਖਮੀ ਹੋਏ ਹਨ। ਜ਼ਿਆਦਾਤਰ ਜ਼ਖਮੀ ਸੋਲਨ ਦੇ ਦਰਲਾਘਾਟ ਇਲਾਕੇ ਦੇ ਹਨ। ਜ਼ਖਮੀਆਂ ਦਾ ਇਲਾਜ ਏਮਜ਼ ਬਿਲਾਸਪੁਰ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਕੀਤਾ ਜਾ ਰਿਹਾ ਹੈ।
ਹਾਦਸੇ ਦੌਰਾਨ ਬੱਸ ਵਿੱਚ ਕੁੱਲ 36 ਲੋਕ ਯਾਤਰਾ ਕਰ ਰਹੇ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਏਮਜ਼ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬਰਮਾਣਾ ਪੁਲਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
8. 300 ਸਕੂਲਾਂ ਨੂੰ ਜਾਰੀ ਹੋ ਗਿਆ ਨੋਟਿਸ ! ਸਕੂਲ ਪ੍ਰਸ਼ਾਸਨ 'ਚ ਹਫੜਾ-ਦਫੜੀ
ਉੱਤਰ ਪ੍ਰਦੇਸ਼ ਟਰਾਂਸਪੋਰਟ ਵਿਭਾਗ ਨੇ ਰਾਜਧਾਨੀ ਲਖਨਊ ਦੇ 300 ਸਕੂਲਾਂ ਨੂੰ ਨੋਟਿਸ ਭੇਜਿਆ ਹੈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ 'ਚ ਦਹਿਸ਼ਤ ਹੈ। ਦਰਅਸਲ, ਆਰਟੀਓ ਨੇ ਇੱਕ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਹਰ ਸਕੂਲ ਜੁਲਾਈ ਦੇ ਅੰਤ ਤੱਕ ਸਾਰੇ ਰੱਦ ਕੀਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਪ੍ਰਕਿਰਿਆ ਪੂਰੀ ਕਰੇ। ਬੱਚਿਆਂ ਨੂੰ ਲਿਜਾਣ ਵਾਲੇ ਸਕੂਲ ਵਾਹਨ ਪੂਰੀ ਤਰ੍ਹਾਂ ਫਿੱਟ ਹੋਣੇ ਚਾਹੀਦੇ ਹਨ, ਜੇਕਰ ਨੋਟਿਸ ਮਿਲਣ ਦੇ ਬਾਵਜੂਦ ਵਾਹਨ ਚੱਲਦੇ ਪਾਏ ਜਾਂਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
9. ਕੌਣ ਹੈ ਕਪਿਲ ਸ਼ਰਮਾ ਦੇ ਰੈਸਟੋਰੈਂਟ 'ਤੇ ਗੋਲੀਆਂ ਚਲਾਉਣ ਵਾਲਾ ਹਰਜੀਤ ਲਾਡੀ? ਅਖਿਰ ਗਿਸ ਗੱਲ ਦੀ ਕੱਢੀ ਦੁਸ਼ਮਣੀ
ਕਾਮੇਡੀਅਨ ਤੋਂ ਐਕਟਰ ਬਣੇ ਕਪਿਲ ਸ਼ਰਮਾ ਦੇ ਨਵੇਂ ਸ਼ੁਰੂ ਹੋਏ ਕੈਫੇ ‘Kap’s Cafe’ 'ਤੇ ਬੀਤੇ ਦਿਨ ਹਮਲਾ ਹੋਇਆ ਹੈ। ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਵਾਪਰੀ, ਜਿੱਥੇ ਕੈਫੇ ਕੁੱਝ ਦਿਨ ਪਹਿਲਾਂ ਹੀ ਖੋਲਿਆ ਗਿਆ ਸੀ। ਰਿਪੋਰਟਾਂ ਮੁਤਾਬਕ ਕੈਫੇ ‘ਤੇ ਘੱਟੋ-ਘੱਟ 9 ਗੋਲੀਆਂ ਚਲਾਈਆਂ ਗਈਆਂ, ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਹਰਜੀਤ ਸਿੰਘ ਲਾਡੀ ਨੇ ਲਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
10. ਵੱਡੀ ਖ਼ਬਰ : ਹਮਲਾਵਰਾਂ ਨੇ ਪੰਜਾਬ ਦੇ 9 ਯਾਤਰੀਆਂ ਨੂੰ ਮਾਰੀਆਂ ਗੋਲੀਆਂ
ਲਹਿੰਦੇ ਪੰਜਾਬ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਕੱਟੜਪੰਥੀਆਂ ਨੇ ਪੰਜਾਬ ਤੋਂ ਆਏ ਨੌਂ ਯਾਤਰੀਆਂ ਨੂੰ ਬੱਸ ਤੋਂ ਉਤਾਰਨ ਤੋਂ ਬਾਅਦ ਗੋਲੀਆਂ ਮਾਰ ਦਿੱਤੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੂਬੇ ਦੇ ਝੋਬ ਖੇਤਰ ਦੇ ਸਹਾਇਕ ਕਮਿਸ਼ਨਰ ਨਵੀਦ ਆਲਮ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਨੂੰ ਝੋਬ ਖੇਤਰ ਵਿੱਚ ਰਾਸ਼ਟਰੀ ਰਾਜਮਾਰਗ 'ਤੇ ਵਾਪਰੀ। ਹਥਿਆਰਬੰਦ ਕੱਟੜਪੰਥੀਆਂ ਨੇ ਪੰਜਾਬ ਜਾ ਰਹੀਆਂ ਦੋ ਬੱਸਾਂ ਨੂੰ ਰੋਕਿਆ। ਹਮਲਾਵਰਾਂ ਨੇ ਪਹਿਲਾਂ ਯਾਤਰੀਆਂ ਦੇ ਪਛਾਣ ਪੱਤਰ ਦੇਖੇ ਅਤੇ ਨੌਂ ਲੋਕਾਂ ਨੂੰ ਬੱਸ ਤੋਂ ਉਤਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-
ਟਿੱਪਰ ਦੀ ਟੱਕਰ ਮਗਰੋਂ ਮੋਟਰਸਾਈਕਲ ਸਵਾਰਾਂ 'ਤੇ ਡਿੱਗਿਆ ਦਰੱਖਤ, ਪਿਓ ਦੀ ਮੌਤ ਤੇ ਮਾਂ-ਧੀ ਜ਼ਖਮੀ
NEXT STORY