ਜਲੰਧਰ-ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਸਤਲੁਜ ਦਰਿਆ 'ਤੇ ਬਣੇ ਕੋਲ ਡੈਮ ਤੋਂ ਅੱਜ ਸਵੇਰੇ 6.30 ਵਜੇ ਮੁਖ ਪਾਣੀ ਛੱਡਿਆ ਗਿਆ ਹੈ। ਕੋਲ ਡੈਮ 'ਚੋਂ ਪਾਣੀ ਛੱਡਣ ਨਾਲ ਦਰਿਆ ਦੇ ਪਾਣੀ ਦਾ ਪੱਧਰ 4 ਤੋਂ 5 ਮੀਟਰ ਵਧ ਗਿਆ ਹੈ। ਡੈਮ ਪ੍ਰਬੰਧਨ ਨੇ ਬਿਲਾਸਪੁਰ ਤੋਂ ਪੰਜਾਬ ਤੱਕ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਕੋਲ ਡੈਮ 'ਚ ਪਾਣੀ ਛੱਡਣ ਤੋਂ ਬਾਅਦ, ਸਤਲੁਜ ਦਾ ਪਾਣੀ ਪੰਜਾਬ ਦੇ ਰੋਪੜ (ਰੂਪਨਗਰ) ਵਿਚ ਦਾਖਲ ਹੁੰਦਾ ਹੈ। ਰੋਪੜ ਤੋਂ ਬਾਅਦ, ਸਤਲੁਜ ਦਰਿਆ ਪੰਜਾਬ ਵਿਚ ਪੱਛਮ ਵੱਲ ਵਗਦਾ ਹੈ, ਲੁਧਿਆਣਾ ਜ਼ਿਲ੍ਹੇ ਵਿਚੋਂ ਲੰਘਦਾ ਹੈ ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਇਸ ਨਾਲ ਜ਼ਮੀਨੀ ਪੱਧਰ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰੈੱਸ, ਪੁਲਸ ਅਤੇ ਪ੍ਰਸ਼ਾਸਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ, ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ। ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ’ਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਹੁਣ 1 ਅਗਸਤ ਤੋਂ...
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਵੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਇਸ ਨਾਲ ਜ਼ਮੀਨੀ ਪੱਧਰ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪ੍ਰੈੱਸ, ਪੁਲਸ ਅਤੇ ਪ੍ਰਸ਼ਾਸਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ ਪਤਵੰਤੇ ਲੋਕਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਪ੍ਰੋਗਰਾਮ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ, ਸਰਕਾਰ ਵੱਲੋਂ ਇਹ ਮਿਸ਼ਨ ਨਿਰੰਤਰ ਜਾਰੀ ਰਹੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਡੈਮ 'ਚੋਂ ਛੱਡਿਆ ਪਾਣੀ, ਪੰਜਾਬ ਵਿਚ ਜਾਰੀ ਹੋਇਆ ਅਲਰਟ, ਇਹ ਇਲਾਕੇ ਰਹਿਣ ਸਾਵਧਾਨ
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਸਤਲੁਜ ਦਰਿਆ 'ਤੇ ਬਣੇ ਕੋਲ ਡੈਮ ਤੋਂ ਅੱਜ ਸਵੇਰੇ 6.30 ਵਜੇ ਮੁਖ ਪਾਣੀ ਛੱਡਿਆ ਗਿਆ ਹੈ। ਕੋਲ ਡੈਮ 'ਚੋਂ ਪਾਣੀ ਛੱਡਣ ਨਾਲ ਦਰਿਆ ਦੇ ਪਾਣੀ ਦਾ ਪੱਧਰ 4 ਤੋਂ 5 ਮੀਟਰ ਵਧ ਗਿਆ ਹੈ। ਡੈਮ ਪ੍ਰਬੰਧਨ ਨੇ ਬਿਲਾਸਪੁਰ ਤੋਂ ਪੰਜਾਬ ਤੱਕ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਕੋਲ ਡੈਮ 'ਚ ਪਾਣੀ ਛੱਡਣ ਤੋਂ ਬਾਅਦ, ਸਤਲੁਜ ਦਾ ਪਾਣੀ ਪੰਜਾਬ ਦੇ ਰੋਪੜ (ਰੂਪਨਗਰ) ਵਿਚ ਦਾਖਲ ਹੁੰਦਾ ਹੈ। ਰੋਪੜ ਤੋਂ ਬਾਅਦ, ਸਤਲੁਜ ਦਰਿਆ ਪੰਜਾਬ ਵਿਚ ਪੱਛਮ ਵੱਲ ਵਗਦਾ ਹੈ, ਲੁਧਿਆਣਾ ਜ਼ਿਲ੍ਹੇ ਵਿਚੋਂ ਲੰਘਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਬਜ਼ੁਰਗ ਮਾਪਿਆਂ ਦੇ ਸੁਫਨੇ ਹੋਏ ਚੂਰ, ਵਿਦੇਸ਼ੀ ਧਰਤੀ 'ਤੇ ਦਮ ਤੋੜ ਗਿਆ 30 ਸਾਲਾ ਪੁੱਤ
ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਣ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਜੰਟ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 6 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਸਿਹਤ ਖਰਾਬ ਹੋਣ 'ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਦਿਮਾਗ ਦੀ ਨਾੜੀ ਫ਼ਟਣ ਕਾਰਨ ਬੀਤੀ 24 ਜੁਲਾਈ ਨੂੰ ਉਸਦੀ ਮੌਤ ਹੋ ਗਈ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ 'ਚ ਇਕ ਅਗਸਤ ਨੂੰ ਲੈ ਕੇ ਵੱਡਾ ਐਲਾਨ, ਵਿਦਿਆਰਥੀ ਧਿਆਨ ਨਾਲ ਪੜ੍ਹ ਲੈਣ ਖ਼ਬਰ (ਵੀਡੀਓ)
ਪੰਜਾਬ 'ਚ ਇਕ ਅਗਸਤ ਤੋਂ ਸਰਕਾਰੀ ਸਕੂਲਾਂ 'ਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਅਤੇ ਸੂਬੇ 'ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਿਸ਼ਾਨੇ ਵਿੰਨ੍ਹੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਤੀਜਾ ਫੇਜ਼ ਬਹੁਤ ਮਹੱਤਵਪੂਰਨ ਹੈ ਅਤੇ ਇਹ ਮੁਹਿੰਮ ਹੁਣ ਕਲਾਸਰੂਮਾਂ ਤੋਂ ਸ਼ੁਰੂ ਹੋਵੇਗੀ। ਮੰਤਰੀ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਨੌਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਕਰਾਉਣ ਦੀ ਸ਼ੁਰੂਆਤ ਕਰ ਰਹੇ ਹਾਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਟੈਕਸ ਰਿਟਰਨ 'ਤੇ ਘੱਟ ਆਮਦਨ ਰਿਪੋਰਟ ਕੀਤੀ ਤਾਂ ਖ਼ੈਰ ਨਹੀਂ, ਅਮਰੀਕੀ ਨਾਗਰਿਕਤਾ ਤੋਂ ਧੋਣੇ ਪੈ ਸਕਦੇ ਨੇ ਹੱਥ
ਗ੍ਰੀਨ ਕਾਰਡ ਧਾਰਕ, ਜੋ ਅਮਰੀਕੀ ਨਾਗਰਿਕ ਬਣ ਗਏ ਹਨ, ਉਨ੍ਹਾਂ ਨੂੰ ਆਪਣੀ ਨਾਗਰਿਕਤਾ ਗੁਆਉਣ ਦਾ ਖ਼ਤਰਾ ਹੋ ਸਕਦਾ ਹੈ, ਜੇਕਰ ਉਹ ਟੈਕਸ ਰਿਟਰਨਾਂ 'ਤੇ ਆਪਣੀ ਆਮਦਨ ਦੀ ਘੱਟ ਰਿਪੋਰਟ ਕਰਦੇ ਹਨ। ਅਮਰੀਕੀ ਸਰਕਾਰ ਕੁਝ ਅਮਰੀਕੀਆਂ ਦੀ ਨਾਗਰਿਕਤਾ ਖੋਹਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਟੈਕਸ ਰਿਟਰਨਾਂ 'ਤੇ ਧੋਖਾਧੜੀ ਉਨ੍ਹਾਂ ਆਧਾਰਾਂ ਵਿੱਚੋਂ ਇੱਕ ਹੋ ਸਕਦੀ ਹੈ ਜਿਨ੍ਹਾਂ ਤਹਿਤ ਨਾਗਰਿਕਤਾ ਰੱਦ ਕੀਤੀ ਜਾ ਸਕਦੀ ਹੈ। ਅਮਰੀਕੀ ਨਿਆਂ ਵਿਭਾਗ ਨੇ ਅਮਰੀਕੀ ਨਾਗਰਿਕਤਾ ਨੂੰ ਰੱਦ ਕਰਨ ਅਤੇ ਡੀਨੈਚੁਰਲਾਈਜ਼ੇਸ਼ਨ ਨੂੰ ਤਰਜੀਹ ਦੇਣ ਲਈ ਇੱਕ ਪ੍ਰਮੁੱਖ ਤਰਜੀਹ ਨਿਰਧਾਰਤ ਕੀਤੀ ਹੈ, ਜਿਵੇਂ ਕਿ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਜਾਰੀ ਕੀਤੇ ਗਏ ਇੱਕ ਮੈਮੋਰੰਡਮ ਵਿੱਚ ਦੱਸਿਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਵੱਡੀ ਖ਼ਬਰ ; ਭਰੇ ਬਾਜ਼ਾਰ 'ਚ ਨੌਜਵਾਨ ਨੇ ਚਲਾ'ਤੀਆਂ ਅੰਨ੍ਹੇਵਾਹ ਗੋਲ਼ੀਆਂ, 6 ਲੋਕਾਂ ਦੀ ਗਈ ਜਾਨ
ਇਕ ਪਾਸੇ ਜਿੱਥੇ ਥਾਈਲੈਂਡ ਤੇ ਕੰਬੋਡੀਆ ਵਿਚਾਲੇ ਜੰਗ ਦੇ ਹਾਲਾਤ ਬਣੇ ਹੋਏ ਹਨ, ਉੱਥੇ ਹੀ ਹੁਣ ਥਾਈਲੈਂਡ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜਧਾਨੀ ਬੈਂਕਾਕ 'ਚ ਅੱਜ ਫੂਡ ਮਾਰਕੀਟ 'ਚ ਇਕ ਨੌਜਵਾਨ ਨੇ ਪਿਸਤੌਲ ਨਾਲ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. 19 ਸਾਲਾ ਦਿਵਿਆ ਦੇਸ਼ਮੁਖ ਬਣੀ ਮਹਿਲਾ ਸ਼ਤਰੰਜ ਵਿਸ਼ਵ ਕੱਪ ਚੈਂਪੀਅਨ, ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ
ਮਹਿਲਾ ਸ਼ਤਰੰਜ ਵਿਸ਼ਵ ਕੱਪ ਦੇ ਫਾਈਨਲ ਮੈਚ ਵਿੱਚ,19 ਸਾਲਾ ਦਿਵਿਆ ਦੇਸ਼ਮੁਖ ਨੇ ਗ੍ਰੈਂਡਮਾਸਟਰ ਅਤੇ ਹਮਵਤਨ ਕੋਨੇਰੂ ਹੰਪੀ ਨੂੰ ਹਰਾ ਕੇ ਖਿਤਾਬ ਜਿੱਤਿਆ। ਉਹ FIDE ਮਹਿਲਾ ਸ਼ਤਰੰਜ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ। ਕੋਨੇਰੂ ਹੰਪੀ ਕੋਲ ਵਾਪਸੀ ਕਰਨ ਦਾ ਇੱਕ ਛੋਟਾ ਜਿਹਾ ਮੌਕਾ ਸੀ, ਪਰ ਉਹ ਇਸਦਾ ਫਾਇਦਾ ਨਹੀਂ ਉਠਾ ਸਕੀ। ਦਿਵਿਆ ਨੇ ਕਾਲੇ ਮੋਹਰਿਆਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਆਪ੍ਰੇਸ਼ਨ ਸਿੰਦੂਰ ਖ਼ਤਮ ਨਹੀਂ ਹੋਇਆ, ਸਿਰਫ ਰੋਕਿਆ ਗਿਆ, ਲੋਕ ਸਭਾ ਵਿੱਚ ਗੱਜੇ ਰਾਜਨਾਥ ਸਿੰਘ
ਲੋਕ ਸਭਾ ਦੀ ਕਾਰਵਾਈ ਸਪੀਕਰ ਵਲੋਂ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕੀਤੀ ਜਾ ਰਹੀ ਹੈ। ਰਾਜਨਾਥ ਸਿੰਘ ਨੇ ਸੰਸਦ 'ਚ ਬੋਲਦੇ ਹੋਏ ਪਹਿਲਾ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਫੌਜ ਨੇ 6-7 ਮਈ ਦੀ ਰਾਤ ਨੂੰ ਇੱਕ ਇਤਿਹਾਸਕ ਆਪ੍ਰੇਸ਼ਨ ਕੀਤਾ। ਪਹਿਲਗਾਮ ਅੱਤਵਾਦੀ ਹਮਲੇ ਵਿੱਚ ਲੋਕਾਂ ਅਤੇ ਮਾਸੂਮਾਂ ਨੂੰ ਉਨ੍ਹਾਂ ਦਾ ਧਰਮ ਪੁੱਛ-ਪੁੱਛ ਕੇ ਮਾਰਿਆ ਗਿਆ ਸੀ। ਪਹਿਲਗਾਮ ਹਮਲਾ ਅਣਮਨੁੱਖੀਤਾ ਦੀ ਸਭ ਤੋਂ ਵੱਡੀ ਉਦਾਹਰਣ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਤਿੰਨਾਂ ਫੌਜ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੀ ਛੂਟ ਦੇ ਦਿੱਤੀ। ਸਾਡੀ ਫੌਜ ਕੁਰਬਾਨੀ ਤੋਂ ਪਿੱਛੇ ਨਹੀਂ ਰਹੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਫੌਜ ਨੇ ਮਾਰ ਮੁਕਾਏ ਪਹਿਲਗਾਮ 'ਚ ਹਮਲਾ ਕਰਨ ਵਾਲੇ 3 ਅੱਤਵਾਦੀ, ਆਪ੍ਰੇਸ਼ਨ 'ਮਹਾਦੇਵ' ਦੌਰਾਨ ਵੱਡੀ ਸਫ਼ਲਤਾ
ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ 'ਮਹਾਦੇਵ' ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸ਼੍ਰੀਨਗਰ ਨੇੜੇ ਦਾਚੀਗਾਮ ਜੰਗਲਾਤ ਖੇਤਰ 'ਚ ਪਹਿਲਗਾਮ ਨੇੜੇ ਪੁਲਸ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੂਤਰਾਂ ਅਨੁਸਾਰ ਇਸ ਮੁਕਾਬਲੇ ਦੌਰਾਨ ਪਹਿਲਗਾਮ ਹਮਲੇ ਦੇ ਮਾਸਟਰਮਾਈਂਡ ਮੂਸਾ ਸਮੇਤ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਅਚਨਚੇਤੀ ਸਰਚ ਆਪਰੇਸ਼ਨ
NEXT STORY