ਜਲੰਧਰ- ਪੰਜਾਬ ਸਰਕਾਰ ਨੇ ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ 'ਚ ਸੂਬੇ 'ਚ ਪੈੱਟ ਸਕੈਨ (ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫ਼ੀ) ਦੀ ਸੇਵਾ ਮੁਫ਼ਤ ਕੀਤੀ ਜਾਵੇਗੀ ਅਤੇ ਇਹ ਪਹਿਲ ਕਦਮੀ ਸਰਕਾਰ ਵਲੋਂ ਸਿਹਤ ਖੇਤਰ 'ਚ ਕੀਤੇ ਜਾ ਰਹੇ ਸੁਧਾਰਾਂ ਦਾ ਹਿੱਸਾ ਹੈ। ਪੈੱਟ ਸਕੈਨ ਕੈਂਸਰ ਦਾ ਜਲਦ ਪਤਾ ਲਾਉਣ 'ਚ ਮਦਦਗਾਰ ਸਾਬਿਤ ਹੋਵੇਗੀ। ਦੱਸਣਯੋਗ ਹੈ ਕਿ ਸਰਕਾਰੀ ਹਸਪਤਾਲਾਂ 'ਚ ਇਹ ਟੈਸਟ 8000 ਤੋਂ 10 ਹਜ਼ਾਰ ਰੁਪਏ 'ਚ ਹੁੰਦਾ ਹੈ, ਉੱਥੇ ਹੀ ਨਿੱਜੀ ਹਸਪਤਾਲਾਂ 'ਚ ਇਹ 18 ਹਜ਼ਾਰ ਰੁਪਏ ਤੱਕ ਹੈ ਇਸ ਦੇ ਨਾਲ ਹੀ ਪੇਂਡੂ ਇਲਾਕਿਆਂ ਵਿਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿਚ ਵਿਆਪਕ ਸੁਧਾਰ ਹੋਵੇਗਾ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ..
1. ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਪੇਂਡੂ ਇਲਾਕਿਆਂ ਵਿਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿਚ ਵਿਆਪਕ ਸੁਧਾਰ ਹੋਵੇਗਾ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
2. ਪੰਜਾਬ ਪੁਲਸ ਦੀ ਮਹਿਲਾ ਇੰਸਪੈਕਟਰ ਭਗੌੜੀ ਐਲਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਪਿਛਲੇ 9 ਮਹੀਨਿਆਂ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਘਿਰੀ ਸਸਪੈਂਡ ਮਹਿਲਾ ਪੁਲਸ ਇੰਸਪੈਕਟਰ ਨੂੰ ਅਦਾਲਤ ਨੇ ਭਗੌੜੀ ਐਲਾਨ ਦਿੱਤਾ ਹੈ। ਭਗੌੜੀ ਐਲਾਨੇ ਜਾਣ ਮਗਰੋਂ ਸਸਪੈਂਡ ਇੰਸਪੈਕਟਰ ਖ਼ਿਲਾਫ਼ ਧਾਰਾ 209 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਸਦੇ ਖ਼ਿਲਾਫ਼ ਨਸ਼ਾ ਤਸਕਰਾਂ ਤੋਂ 5 ਲੱਖ ਰੁਪਏ ਲੈ ਕੇ ਛੱਡਣ ਦੇ ਮਾਮਲੇ ’ਚ ਭ੍ਰਿਸ਼ਟਾਚਾਰ ਨਿਵਾਰਣ ਐਕਟ ਅਧੀਨ ਵੀ ਕੇਸ ਦਰਜ ਸੀ। ਥਾਣਾ ਕੋਟਈਸੇ ਖਾਂ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਦੀ ਸਾਬਕਾ ਇੰਚਾਰਜ ਅਰਸ਼ਪ੍ਰੀਤ ਕੌਰ ਖ਼ਿਲਾਫ਼ 23 ਅਕਤੂਬਰ 2024 ਨੂੰ ਨਸ਼ਾ ਤਸਕਰ ਨੂੰ ਛੱਡਣ ਦੇ ਬਦਲੇ 5 ਲੱਖ ਰੁਪਏ ਰਿਸ਼ਵਤ ਲੈਣ ਦਾ ਮਾਮਲਾ ਦਰਜ ਹੋਇਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
3. ਸਾਡੀ ਸਰਕਾਰ ਬਣਨ ਮਗਰੋਂ ਸੁਧਰੇ ਪੰਜਾਬ ਦੇ ਹਾਲਾਤ, ਹੁਣ ਗ਼ਰੀਬਾਂ ਦੇ ਬੱਚੇ ਬਣ ਰਹੇ ਡਾਕਟਰ-ਇੰਜੀਨੀਅਰ : ਕੇਜਰੀਵਾਲ
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸੰਗਰੂਰ ਦੇ ਸੁਨਾਮ ਵਿਚ ਇਕ ਸੂਬਾ ਪੱਧਰੀ ਸਮਾਗਮ ਰੱਖਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ 85 ਕਰੋੜ ਦੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਮੇਰੇ ਲਈ ਸਨਮਾਨ ਦੀ ਗੱਲ ਹੈ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਨੂੰ ਸੂਬਾ ਪੱਧਰੀ ਪ੍ਰੋਗਰਾਮ ਵਿਚ ਸ਼ਿਰਕਤ ਹੋਣ ਦਾ ਮੌਕਾ ਮਿਲਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
4. ਇਸ਼ਾਰੇ-ਇਸ਼ਾਰੇ 'ਚ ਵੱਡੀ ਗੱਲ ਕਹਿ ਗਏ CM ਮਾਨ! (ਵੀਡੀਓ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਸ਼ਾਰੇ-ਇਸ਼ਾਰੇ ਵਿਚ ਵੱਡੀਆਂ ਗੱਲਾਂ ਕਹਿ ਗਏ। ਉਹ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕੀਤਾ ਕਿ ਕਿਵੇਂ ਉਨ੍ਹਾਂ ਨੇ 'ਸਰ' ਮਾਈਕਲ ਅਡਵਾਇਰ ਨੂੰ ਮਾਰ ਕੇ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਗਰੇਜ਼ ਆਪਣੇ ਪਿੱਠੂਆਂ ਨੂੰ 'ਸਰ' ਦੀ ਉਪਾਧੀ ਦਿੰਦੇ ਸੀ। ਸਾਡੇ ਇੱਥੇ ਵੀ ਕਿਸੇ ਕੋਲ 'ਸਰ' ਦੀ ਉਪਾਧੀ ਸੀ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲਕਾਂਡ ਵਾਲੇ ਦਿਨ ਹੀ ਜਰਨਲ ਡਾਇਰ ਨੂੰ ਸ਼ਾਮ ਦੀ ਰੋਟੀ ਖਵਾਈ ਸੀ। ਇਸ ਦੇ ਬਦਲੇ ਅੰਗਰੇਜ਼ਾਂ ਨੇ ਉਨ੍ਹਾਂ ਨੂੰ ਬਹੁਤ ਸਾਰੀ ਜਗੀਰ ਦਿੱਤੀ ਸੀ। ਉਨ੍ਹਾਂ ਨੂੰ ਵੀ 'ਸਰ' ਕਹਿੰਦੇ ਹਨ ਤੇ ਉਨ੍ਹਾਂ ਦਾ ਹੀ ਇਕ 'ਹੋਣਹਾਰ' ਨਾਭੇ ਬੈਠਾ ਹੈ। ਪਹਿਲਾਂ ਦੂਜੀਆਂ ਗੋਲ਼ੀਆਂ ਮਾਰਨ ਵਾਲਿਆਂ ਨੂੰ ਸਨਮਾਨਤ ਕਰੀ ਗਏ, ਬਾਅਦ ਵਿਚ ਚਿੱਟੇ ਦੀਆਂ ਗੋਲੀਆਂ ਖਵਾਈ ਗਏ। ਇੰਝ ਉਹ ਕਿਸੇ ਦਾ ਨਾਂ ਲਏ ਬਗੈਰ ਹੀ ਵੱਡੇ ਸਿਆਸੀ ਆਗੂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
5. ਪੰਜਾਬ ਸਰਕਾਰ ਦਾ ਕੈਂਸਰ ਦੇ ਮਰੀਜ਼ਾਂ ਲਈ ਵੱਡਾ ਐਲਾਨ, ਮੁਫ਼ਤ 'ਚ ਹੋਵੇਗਾ ਇਹ ਟੈਸਟ
ਪੰਜਾਬ ਸਰਕਾਰ ਨੇ ਕੈਂਸਰ ਦੇ ਮਰੀਜ਼ਾਂ ਨੂੰ ਵੱਡੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ 'ਚ ਸੂਬੇ 'ਚ ਪੈੱਟ ਸਕੈਨ (ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫ਼ੀ) ਦੀ ਸੇਵਾ ਮੁਫ਼ਤ ਕੀਤੀ ਜਾਵੇਗੀ ਅਤੇ ਇਹ ਪਹਿਲ ਕਦਮੀ ਸਰਕਾਰ ਵਲੋਂ ਸਿਹਤ ਖੇਤਰ 'ਚ ਕੀਤੇ ਜਾ ਰਹੇ ਸੁਧਾਰਾਂ ਦਾ ਹਿੱਸਾ ਹੈ। ਪੈੱਟ ਸਕੈਨ ਕੈਂਸਰ ਦਾ ਜਲਦ ਪਤਾ ਲਾਉਣ 'ਚ ਮਦਦਗਾਰ ਸਾਬਿਤ ਹੋਵੇਗੀ। ਦੱਸਣਯੋਗ ਹੈ ਕਿ ਸਰਕਾਰੀ ਹਸਪਤਾਲਾਂ 'ਚ ਇਹ ਟੈਸਟ 8000 ਤੋਂ 10 ਹਜ਼ਾਰ ਰੁਪਏ 'ਚ ਹੁੰਦਾ ਹੈ, ਉੱਥੇ ਹੀ ਨਿੱਜੀ ਹਸਪਤਾਲਾਂ 'ਚ ਇਹ 18 ਹਜ਼ਾਰ ਰੁਪਏ ਤੱਕ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
6. ਪੰਜਾਬ 'ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਸਰਕਾਰ ਵੱਲੋਂ ਸੂਬੇ 'ਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ 5 ਅਕਤੂਬਰ ਤੋਂ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਐਡੀਸ਼ਨਲ ਡਿਪਟੀ ਕਮਿਸ਼ਨਰਾਂ (ADC) ਨੂੰ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਨੇ ਇਕ ਚਿੱਠੀ ਜਾਰੀ ਕਰਕੇ ਸੂਬੇ ਭਰ ਦੇ ਅਧਿਕਾਰੀਆਂ ਨੂੰ ਚੋਣ ਤਿਆਰੀਆਂ ਦੀ ਰਿਪੋਰਟ ਤੁਰੰਤ ਭੇਜਣ ਦੀ ਹਦਾਇਤ ਦਿੱਤੀ ਹੈ। ਚੋਣ ਹਲਕੇ ਬਲਾਕਾਂ ਦੇ ਨਵੇਂ ਪੁਨਰਗਠਨ ਦੇ ਅਧਾਰ 'ਤੇ ਤੈਅ ਕੀਤੇ ਜਾਣਗੇ, ਜਿਸ ਲਈ ਨਕਸ਼ਿਆਂ ਦੀ ਪੜਤਾਲ ਅਤੇ ਨਵੇਂ ਹਲਕਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
7. ਪਾਕਿ ਨੂੰ ICC ਤੋਂ ਵੱਡਾ ਝਟਕਾ, ਓਲੰਪਿਕ ਖੇਡਾਂ 2028 'ਚ ਕ੍ਰਿਕਟ ਤੋਂ ਕਟੇਗਾ ਪੱਤਾ, ਟੀਮ ਇੰਡੀਆ ਦੀ ਐਂਟਰੀ ਤੈਅ
ਪਾਕਿਸਤਾਨ ਦੀ ਪੁਰਸ਼ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ 2028 ਵਿੱਚ ਲਾਸ ਏਂਜਲਸ ਵਿੱਚ ਹੋਣ ਵਾਲੇ ਆਗਾਮੀ ਓਲੰਪਿਕ ਲਈ ਕੁਆਲੀਫਾਈ ਕਰਨਾ ਮੁਸ਼ਕਲ ਹੈ। ਇੱਕ ਰਿਪੋਰਟ ਦੇ ਅਨੁਸਾਰ, ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੇ ਖੇਤਰੀ ਕੁਆਲੀਫਾਈਂਗ ਫਾਰਮੈਟ ਅਪਣਾਉਣ ਦਾ ਫੈਸਲਾ ਕੀਤਾ ਹੈ। ਇਸ ਕਾਰਨ, ਪਾਕਿਸਤਾਨ ਅਤੇ ਨਿਊਜ਼ੀਲੈਂਡ ਵਰਗੀਆਂ ਟੀਮਾਂ ਇਸ ਈਵੈਂਟ ਵਿੱਚ ਹਿੱਸਾ ਨਹੀਂ ਲੈ ਸਕਣਗੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
8. 'ਆਉਣ ਵਾਲਾ ਹੈ ਭੂਚਾਲ...!' ਹੁਣ ਪਹਿਲਾਂ ਹੀ ਮਿਲ ਜਾਇਆ ਕਰੇਗੀ ਕੁਦਰਤੀ ਆਫ਼ਤਾਂ ਦੀ ਚੇਤਾਵਨੀ
ਭਾਰਤ ਵੱਲੋਂ ਧਰਤੀ ਨਿਰੀਖਣ ਉਪਗ੍ਰਹਿ 'NASA-ISRO ਸਿੰਥੈਟਿਕ ਅਪਰਚਰ ਰਡਾਰ' (NISAR) ਨੂੰ ਸ਼੍ਰੀਹਰਿਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਸਫ਼ਲਤਾਪੂਰਵਕ ਲਾਂਚ ਕਰ ਦਿੱਤਾ ਗਿਆ। ਇਸਰੋ ਅਤੇ ਨਾਸਾ ਦੀ ਇਸ ਸਾਂਝੇਦਾਰੀ ਨੇ ਇਕ ਅਜਿਹਾ ਸੈਟੇਲਾਈਟ ਧਰਤੀ ਦੇ ਪੰਧ 'ਚ ਭੇਜਿਆ ਹੈ, ਜੋ ਭੂਚਾਲ, ਸੁਨਾਮੀ, ਜਵਾਲਾਮੁਖੀ ਅਤੇ ਜ਼ਮੀਨ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ ਦੀ ਪਹਿਲਾਂ ਹੀ ਚਿਤਾਵਨੀ ਦੇਵੇਗਾ। ਇਸ ਨੂੰ ਧਰਤੀ ਦਾ ਐੱਮਆਰਆਈ ਸਕੈਨਰ ਕਿਹਾ ਜਾ ਰਿਹਾ ਹੈ, ਕਿਉਂਕਿ ਇਹ ਧਰਤੀ ਦੀ ਸਤਿਹ ਦੀ ਇੰਨੀ ਬਾਰੀਕੀ ਤਸਵੀਰਾਂ ਲੈ ਸਕਦਾ ਹੈ ਕਿ ਸੈਂਟੀਮੀਟਰ ਦੇ ਬਦਲਾਅ ਵੀ ਫੜ ਲੈਂਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
9. ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ ; NCDC ਲਈ 2 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਨੂੰ ਦਿੱਤੀ ਮਨਜ਼ੂਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ 2025-26 ਤੋਂ 2028-29 ਤੱਕ ਚਾਰ ਸਾਲਾਂ ਦੀ ਮਿਆਦ ਲਈ 2,000 ਕਰੋੜ ਰੁਪਏ ਦੇ ਖਰਚ ਨਾਲ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (NCDC) ਨੂੰ ਕੇਂਦਰੀ ਖੇਤਰ ਯੋਜਨਾ ਗ੍ਰਾਂਟ ਇਨ ਏਡ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਹਰ ਸਾਲ 500 ਕਰੋੜ ਰੁਪਏ ਬਣਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
10. ਅਮਰੀਕਾ ਦਾ ਨਵਾਂ ਕਦਮ, ਛੇ ਭਾਰਤੀ ਕੰਪਨੀਆਂ 'ਤੇ ਲਾਈ ਪਾਬੰਦੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਈਰਾਨੀ ਮੂਲ ਦੇ ਪੈਟਰੋ ਕੈਮੀਕਲ ਉਤਪਾਦਾਂ ਦੀ "ਮਹੱਤਵਪੂਰਨ" ਵਿਕਰੀ ਅਤੇ ਖਰੀਦ ਲਈ ਛੇ ਭਾਰਤੀ ਕੰਪਨੀਆਂ 'ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ, "ਈਰਾਨੀ ਸਰਕਾਰ ਆਪਣੀਆਂ ਅਸਥਿਰ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ ਲਈ ਪੱਛਮੀ ਏਸ਼ੀਆ ਵਿੱਚ ਟਕਰਾਅ ਨੂੰ ਉਤਸ਼ਾਹਿਤ ਕਰ ਰਹੀ ਹੈ। ਅੱਜ ਅਮਰੀਕਾ ਉਸ ਮਾਲੀਏ ਦੇ ਪ੍ਰਵਾਹ ਨੂੰ ਰੋਕਣ ਲਈ ਕਦਮ ਚੁੱਕ ਰਿਹਾ ਹੈ ਜਿਸਦੀ ਵਰਤੋਂ ਇਹ ਸਰਕਾਰ ਵਿਦੇਸ਼ਾਂ ਵਿੱਚ ਅੱਤਵਾਦ ਦਾ ਸਮਰਥਨ ਕਰਨ ਅਤੇ ਆਪਣੇ ਲੋਕਾਂ ਨੂੰ ਦਬਾਉਣ ਲਈ ਕਰਦੀ ਹੈ।"
ਹੋਰ ਜਾਣਕਾਰੀ ਲਈ ਇਸ ਲਿੰਕ ਤੇ ਕਲਿਕ ਕਰੋ-
ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ! ਮਾਣਹਾਨੀ ਦਾ ਕੇਸ ਦਾਇਰ
NEXT STORY