ਜਲੰਧਰ- ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਵੀਡੀਓ ਵਿਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਫਰੀਦਕੋਟ ਵਿੱਚ ਉਨ੍ਹਾਂ ਦੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੋਣਗੇ ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਅਦਾਲਤ 'ਚ ਸੁਣਵਾਈ ਹੋਈ। ਦੋਹਾਂ ਧਿਰਾਂ ਦੇ ਵਕੀਲਾਂ ਦੀ ਲੰਬੀ ਬਹਿਸ ਚੱਲੀ ਪਰ ਅੱਜ ਵੀ ਇਸ ਮਾਮਲੇ 'ਚ ਕੋਈ ਫ਼ੈਸਲਾ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਦਾਲਤ ਨੇ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ 'ਤੇ 8 ਅਗਸਤ ਲਈ ਸੁਣਵਾਈ ਤੈਅ ਕੀਤੀ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ..
1. ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦਿੱਤਾ ਤੋਹਫਾ, ਕੀਤੀਆਂ ਤਰੱਕੀਆਂ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਦਿੱਤੀ ਗਈ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਸੁਖਬੀਰ ਬਾਦਲ ਨੇ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਹੱਥ ਜੋੜ ਕੀਤੀ ਅਪੀਲ, ਜਾਣੋ ਕੀ ਬੋਲੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇੱਕ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ, ਜਿਸ ’ਚ ਪਾਰਟੀ ਦੇ ਸਾਰੇ ਸੀਨੀਅਰ ਆਗੂ, ਕੋਰ ਕਮੇਟੀ ਮੈਂਬਰ, ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਵੁਕ ਹੁੰਦਿਆਂ ਅਕਾਲੀ ਦਲ ਨੂੰ ਦੁਬਾਰਾ ਇਕਜੁੱਟ ਕਰਨ, ਧਾਰਮਿਕ ਅਤੇ ਸਿਆਸੀ ਮੁੱਦਿਆਂ ’ਤੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵੱਡੇ ਐਲਾਨ ਕੀਤੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਰਾਹਤ, ਭਲਕੇ ਹੋਵੇਗੀ ਅਗਲੀ ਸੁਣਵਾਈ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਅਦਾਲਤ 'ਚ ਸੁਣਵਾਈ ਹੋਈ। ਦੋਹਾਂ ਧਿਰਾਂ ਦੇ ਵਕੀਲਾਂ ਦੀ ਲੰਬੀ ਬਹਿਸ ਚੱਲੀ ਪਰ ਅੱਜ ਵੀ ਇਸ ਮਾਮਲੇ 'ਚ ਕੋਈ ਫ਼ੈਸਲਾ ਨਹੀਂ ਹੋ ਸਕਿਆ।ਇਸ ਤੋਂ ਬਾਅਦ ਅਦਾਲਤ ਨੇ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ 'ਤੇ 8 ਅਗਸਤ ਲਈ ਸੁਣਵਾਈ ਤੈਅ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. CM ਭਗਵੰਤ ਮਾਨ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-15 ਅਗਸਤ ਨੂੰ...
ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਹੈ। ਵੀਡੀਓ ਵਿਚ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਫਰੀਦਕੋਟ ਵਿੱਚ ਉਨ੍ਹਾਂ ਦੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੋਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ 'ਤੇ ਲਗਾਈ ਰੋਕ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਪਾਲਿਸੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਦਿੰਦਿਆਂ ਇਸ 'ਤੇ ਸਟੇਅ ਲਗਾ ਦਿੱਤਾ ਹੈ। ਇਸ ਨੀਤੀ ਖ਼ਿਲਾਫ਼ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. 'ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ...', ਟਰੰਪ ਦੇ ਟੈਰਿਫ ਬੰਬ 'ਤੇ ਭਾਰਤ ਦੀ ਦੋ ਟੁੱਕ
ਨਵੀਂ ਦਿੱਲੀ ਵਿੱਚ ਐੱਮ.ਐੱਸ. ਸਵਾਮੀਨਾਥਨ ਸ਼ਤਾਬਦੀ ਅੰਤਰਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਨਾਲ ਚੱਲ ਰਹੇ ਟਰੰਪ ਦੇ ਟੈਰਿਫ ਯੁੱਧ ਵਿਚਕਾਰ ਦੇਸ਼ ਦੇ ਕਿਸਾਨਾਂ ਦੇ ਹੱਕ ਵਿੱਚ ਇੱਕ ਵੱਡਾ ਬਿਆਨ ਦਿੱਤਾ ਹੈ। ਆਪਣੇ ਸਬੋਧਨ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹਾਂ। ਭਾਰਤ ਕਦੇ ਵੀ ਕਿਸਾਨਾਂ, ਮਛੇਰਿਆਂ ਅਤੇ ਡੇਅਰੀ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗਾ। ਕਿਸਾਨਾਂ ਦਾ ਹਿੱਤ ਸਭ ਤੋਂ ਵੱਡਾ ਹੈ, ਉਸ ਨਾਲ ਕੋਈ ਸਮਝੋਤਾ ਨਹੀਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. Monsoon session : ਹੰਗਾਮੇ ਕਾਰਨ ਸਦਨ ਦਾ 51 ਘੰਟੇ 30 ਮਿੰਟ ਸਮਾਂ ਹੋਇਆ ਬਰਬਾਦ
ਬਿਹਾਰ 'ਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਮੁਹਿੰਮ ਸਮੇਤ ਵੱਖ-ਵੱਖ ਮੁੱਦਿਆਂ 'ਤੇ ਚੱਲ ਰਹੇ ਡੈੱਡਲਾਕ ਦਾ ਹਵਾਲਾ ਦਿੰਦੇ ਹੋਏ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਵੀਰਵਾਰ ਨੂੰ ਕਿਹਾ ਕਿ ਮੌਜੂਦਾ ਸੈਸ਼ਨ 'ਚ ਲਗਾਤਾਰ ਹੰਗਾਮੇ ਕਾਰਨ ਹੁਣ ਤੱਕ ਸਦਨ ਦਾ 51 ਘੰਟੇ 30 ਮਿੰਟ ਸਮਾਂ ਬਰਬਾਦ ਹੋਇਆ ਹੈ। ਅੱਜ ਵੀ ਉਪਰਲੇ ਸਦਨ ਵਿੱਚ ਚੇਅਰਪਰਸਨ ਦੁਆਰਾ ਵੱਖ-ਵੱਖ ਮੁੱਦਿਆਂ 'ਤੇ ਚਰਚਾ ਲਈ ਦਿੱਤੇ ਗਏ ਨੋਟਿਸਾਂ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੁਆਰਾ ਕੀਤੇ ਗਏ ਹੰਗਾਮੇ ਕਾਰਨ ਮੀਟਿੰਗ ਸ਼ੁਰੂ ਹੋਣ ਤੋਂ ਦਸ ਮਿੰਟ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਅਮਰੀਕਾ ਨਾਲ ਤਣਾਅ ਵਿਚਾਲੇ ਭਾਰਤ ਆਉਣਗੇ ਪੁਤਿਨ!
ਅਮਰੀਕਾ ਨਾਲ ਤਣਾਅ ਦੇ ਵਿਚਕਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਆ ਰਹੇ ਹਨ। ਵੀਰਵਾਰ ਨੂੰ ਮਾਸਕੋ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਹਵਾਲੇ ਨਾਲ ਕਿਹਾ ਗਿਆ ਕਿ ਰਾਸ਼ਟਰਪਤੀ ਪੁਤਿਨ ਇਸ ਸਾਲ ਦੇ ਅੰਤ ਵਿੱਚ ਭਾਰਤ ਦਾ ਦੌਰਾ ਕਰਨਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. Asia Cup ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ! ਟੀਮ 'ਚੋਂ ਬਾਹਰ ਹੋਇਆ ਇਹ ਧਾਕੜ ਖਿਡਾਰੀ
ਇੰਗਲੈਂਡ ਖਿਲਾਫ ਮੈਨਚੇਸਟਰ 'ਚ ਖੇਡੇ ਗਏ ਚੌਥੇ ਟੈਸਟ ਮੈਚ ਦੇ ਪਹਿਲੇ ਦਿਨ ਟੀਮ ਇੰਡੀਆ ਦੇ ਵਿਕੇਟਕੀਪਰ ਬਲਲੇਬਾਜ਼ ਰਿਸ਼ਭ ਪੰਤ ਨੂੰ ਸੱਟ ਲੱਗੀ ਸੀ। ਤੇਜ਼ ਗੇਂਦਬਾਜ਼ ਕ੍ਰਿਸ ਵੌਕਸ ਦੀ ਇੱਕ ਗੇਂਦ ਉਨ੍ਹਾਂ ਦੇ ਪੈਰ 'ਤੇ ਜਾ ਵੱਜੀ ਜਿਸ ਨਾਲ ਉਨ੍ਹਾਂ ਦੇ ਪੈਰ ਦਾ ਅੰਗੂਠਾ ਫ੍ਰੈਕਚਰ ਹੋ ਗਿਆ। ਇਸ ਤੋਂ ਬਾਅਦ ਉਹ 6 ਹਫ਼ਤਿਆਂ ਲਈ ਟੀਮ ਇੰਡੀਆ ਤੋਂ ਬਾਹਰ ਹੋ ਗਏ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਰਿਸ਼ਭ ਪੰਤ 9 ਸਤੰਬਰ ਤੋਂ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ। ਇਸ ਤੋਂ ਇਲਾਵਾ, ਉਹ ਘਰੇਲੂ ਟੈਸਟ ਲੜੀ ਤੋਂ ਵੀ ਬਾਹਰ ਹੋ ਸਕਦੇ ਹਨ। ਪੰਤ ਨੇ ਇੰਗਲੈਂਡ ਵਿੱਚ ਬੱਲੇ ਨਾਲ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਸੀ ਅਤੇ ਦੋ ਸੈਂਕੜੇ ਅਤੇ ਦੋ ਅਰਧ ਸੈਂਕੜੇ ਲਗਾਏ ਸਨ, ਪਰ ਹੁਣ ਉਹ ਕੁਝ ਦਿਨਾਂ ਲਈ ਮੈਦਾਨ ਤੋਂ ਦੂਰ ਰਹਿਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. 'ਟੈਰਿਫ ਤਾਂ ਬਹਾਨਾ, ਟਰੰਪ ਕੱਢ ਰਹੇ ਭਾਰਤ ਨਾਲ ਕਿਸੇ ਹੋਰ ਗੱਲ ਦੀ ਖੁੰਦਕ...', Kugelman ਨੇ ਅਮਰੀਕਾ ਨੂੰ ਘੇਰਿਆ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ 25 ਫੀਸਦੀ ਵਾਧੂ ਟੈਰਿਫ ਦਾ ਐਲਾਨ ਕਰਕੇ ਭਾਰਤ ਨੂੰ ਹੈਰਾਨ ਕਰ ਦਿੱਤਾ। ਭਾਰਤ ਵੱਲੋਂ ਰੂਸ ਤੋਂ ਸਸਤੇ ਰੇਟਾਂ 'ਤੇ ਕੱਚੇ ਤੇਲ ਦੀ ਲਗਾਤਾਰ ਖਰੀਦ ਤੋਂ ਨਾਰਾਜ਼ ਟਰੰਪ ਨੇ ਭਾਰਤ 'ਤੇ ਵਾਧੂ ਟੈਰਿਫ ਲਗਾਇਆ ਹੈ। ਵਿਸ਼ਲੇਸ਼ਕ ਇਸ ਕਦਮ ਨੂੰ ਟਰੰਪ ਦੇ ਖੁੰਦਕ ਵਜੋਂ ਦੇਖ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬੀਓ ਹੋ ਗਿਆ Alert ਜਾਰੀ! ਛੱਡ 'ਤਾ ਡੈਮ ਤੋਂ ਪਾਣੀ, ਬਣਾਏ ਗਏ ਕੰਟਰੋਲ ਰੂਮ
NEXT STORY