ਜਲੰਧਰ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿਚ ਪੰਜਾਬ ਦੇ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਖਲ ਜੰਗਲ ਵਿਚ ਚੱਲ ਰਹੀ ਮੁਠਭੇੜ ਦੌਰਾਨ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਾਨੂਪੁਰ ਦੇ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਨੇ ਦੇਸ਼ ਲਈ ਆਪਣੀ ਕੁਰਬਾਨੀ ਦੇ ਦਿੱਤੀ ਇਸ ਦੇ ਨਾਲ ਹੀ ਆਓ ਜਾਣਦੇ ਹਾ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਰੱਖੜ ਪੁੰਨਿਆ ਮੌਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਾਂਗਰਸੀ ਆਗੂਆਂ ਨੂੰ ਕੀਤੀ ਅਪੀਲ
ਰੱਖੜ ਪੁੰਨਿਆ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਨਤਮਸਤਕ ਹੋਣ ਦਾ ਸਾਨੂੰ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਲੋਕ ਸੋਨੇ ਦੀ ਚਿੜੀ ਕਹਿੰਦੇ ਸਨ, ਅੱਜ ਉਸ ਨੂੰ ਨਜ਼ਰ ਲੱਗ ਰਹੀ ਹੈ ਅਤੇ ਪੰਜਾਬ ਦਿਨੋਂ-ਦਿਨ ਪਿੱਛੇ ਹੁੰਦਾ ਜਾ ਰਿਹਾ ਹੈ। ਕਈ ਵਾਰ ਫ਼ੈਸਲੇ ਗਲਤ ਲੈ ਲਏ ਜਾਂਦੇ ਹਨ, ਜਿਸ ਨਾਲ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਵਿਗੜ ਜਾਂਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ
ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਅੱਜ ਤਰਨਤਾਰਨ ਵਿਚ ਐਂਟੀ ਡ੍ਰੋਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿਚ ਤਿੰਨ ਐਂਟੀ ਡਰੋਨ ਸਿਸਟਮ ਲਾਗੂ ਕੀਤੇ ਗਏ ਹਨ। ਇਥੇ ਦੱਸ ਦੇਈਏ ਕਿ 51.41 ਕਰੋੜ ਦੀ ਲਾਗਤ ਨਾਲ ਪੰਜਾਬ ਸਰਕਾਰ ਵੱਲੋਂ ਕੁੱਲ੍ਹ 9 ਐਂਟੀ ਡਰੋਨ ਸਿਸਟਮ ਖ਼ਰੀਦੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪੰਜਾਬ ਬਣਿਆ ਦੇਸ਼ ਦਾ ਪਹਿਲਾ 'ਐਂਟੀ ਡਰੋਨ ਸਿਸਟਮ' ਵਾਲਾ ਸੂਬਾ, CM ਮਾਨ ਨੇ ਤਰਨਤਾਰਨ 'ਚ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਪਰੀਮੋ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਤਰਨਤਾਰਨ 'ਚ ਸੂਬੇ ਦਾ ਪਹਿਲਾ ਐਂਟੀ ਡਰੋਨ ਸਿਸਟਮ ਲਾਂਚ ਕੀਤਾ ਗਿਆ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਬਣ ਗਿਆ ਹੈ, ਜਿੱਥੇ ਸਰਕਾਰੀ ਪੱਧਰ ‘ਤੇ ਡਰੋਨ ਰਾਹੀਂ ਹੋਣ ਵਾਲੀਆਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਇਹ ਅਧੁਨਿਕ ਤਕਨਾਲੋਜੀ ਲਾਗੂ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ
ਜੰਮੂ-ਕਸ਼ਮੀਰ ਵਿਚ ਪੰਜਾਬ ਦੇ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਖਲ ਜੰਗਲ ਵਿਚ ਚੱਲ ਰਹੀ ਮੁਠਭੇੜ ਦੌਰਾਨ ਪੰਜਾਬ ਦੇ ਦੋ ਜਵਾਨ ਸ਼ਹੀਦ ਹੋ ਗਏ। ਫਤਿਹਗੜ੍ਹ ਸਾਹਿਬ ਦੇ ਪਿੰਡ ਬਦੀਨਪੁਰ ਦੇ 26 ਸਾਲਾ ਸਿਪਾਹੀ ਹਰਮਿੰਦਰ ਸਿੰਘ ਅਤੇ ਖੰਨਾ ਦੇ ਪਿੰਡ ਮਾਨੂਪੁਰ ਦੇ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਨੇ ਦੇਸ਼ ਲਈ ਆਪਣੀ ਕੁਰਬਾਨੀ ਦੇ ਦਿੱਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਰੱਖੜੀ ਵਾਲੇ ਦਿਨ ਟ੍ਰਿਪਲ ਮਰਡਰ ! ਕੰਬ ਗਿਆ ਪੂਰਾ ਇਲਾਕਾ
ਇਕ ਪਾਸੇ ਅੱਜ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਹੀ ਹੱਥੀਂ ਆਪਣਾ ਪਰਿਵਾਰ ਤਬਾਹ ਕਰ ਦਿੱਤਾ ਹੈ। ਇਸ ਟ੍ਰਿਪਲ ਮਰਡਰ ਨਾਲ ਪੂਰਾ ਇਲਾਕਾ ਕੰਬ ਗਿਆ ਹੈ ਤੇ ਲੋਕਾਂ ਦੇ ਮਨਾਂ 'ਚ ਦਹਿਸ਼ਤ ਛਾ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ''ਆਪਰੇਸ਼ਨ ਸਿੰਦੂਰ' ਦੌਰਾਨ ਭਾਰਤ ਨੇ 6 ਪਾਕਿਸਤਾਨੀ ਜਹਾਜ਼ਾਂ ਨੂੰ ਡੇਗਿਆ...'' ; ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ
ਸਰਹੱਦ ਪਾਰ ਅੱਤਵਾਦ ਪ੍ਰਤੀ ਭਾਰਤ ਦੇ ਹਾਲੀਆ ਫੌਜੀ ਜਵਾਬ ਦੇ ਪੈਮਾਨੇ ਅਤੇ ਸ਼ੁੱਧਤਾ ਨੂੰ ਉਜਾਗਰ ਕਰਨ ਕਰਦੇ ਹੋਏ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਭਾਰਤੀ ਹਵਾਈ ਸੈਨਾ (IAF) ਨੇ ਆਪ੍ਰੇਸ਼ਨ ਸਿੰਦੂਰ ਦੌਰਾਨ 6 ਪਾਕਿਸਤਾਨੀ ਜਹਾਜ਼ਾਂ ਨੂੰ ਡੇਗਿਆ ਸੀ, ਜਿਸ ਵਿੱਚ ਪੰਜ ਲੜਾਕੂ ਜਹਾਜ਼ ਅਤੇ ਇੱਕ ਹਾਈ ਵੈਲਿਊ ਵਾਲਾ ਨਿਗਰਾਨੀ ਪਲੇਟਫਾਰਮ, ਸੰਭਾਵਤ ਤੌਰ 'ਤੇ AWACS (ਏਅਰਬੋਰਨ ਚੇਤਾਵਨੀ ਅਤੇ ਨਿਯੰਤਰਣ ਪ੍ਰਣਾਲੀ) ਜਹਾਜ਼ ਸ਼ਾਮਲ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਵੱਡੀ ਖ਼ਬਰ ; ਮਸ਼ਹੂਰ ਹਸਪਤਾਲ 'ਚ ਲੱਗ ਗਈ ਅੱਗ, ਕੱਢਣੇ ਪਏ ਮਰੀਜ਼, 1 ਦੀ ਹੋ ਗਈ ਮੌਤ
ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੂਰਬੀ ਦਿੱਲੀ 'ਚ ਆਨੰਦ ਵਿਹਾਰ ਸਥਿਤ ਕੌਸਮੌਸ ਹਸਪਤਾਲ 'ਚ ਸ਼ਨੀਵਾਰ ਦੁਪਹਿਰ ਸਮੇਂ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 10 ਦੇ ਕਰੀਬ ਹੋਰ ਜ਼ਖ਼ਮੀ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਕਸ਼ਮੀਰ ਮੁੱਦੇ 'ਤੇ ਅਮਰੀਕਾ ਜਾਂ ਕਿਸੇ ਵੀ ਦੇਸ਼ ਦੀ ਵਿਚੋਲਗੀ ਦਾ ਸਵਾਗਤ, ਪਾਕਿਸਤਾਨ ਦਾ ਵੱਡਾ ਬਿਆਨ
ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਾਲ ਹੀ ਵਿਚ ਪਾਕਿਸਤਾਨ ਨੇ ਕਸ਼ਮੀਰ ਮੁੱਦੇ 'ਤੇ ਇੱਕ ਵਾਰ ਫਿਰ ਬੇਤੁਕਾ ਬਿਆਨ ਦਿੱਤਾ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਉਹ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਲਈ ਅਮਰੀਕਾ ਸਮੇਤ ਕਿਸੇ ਵੀ ਤੀਜੇ ਦੇਸ਼ ਤੋਂ ਮਦਦ ਲੈਣ ਲਈ ਤਿਆਰ ਹੈ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਸ਼ਫਕਤ ਅਲੀ ਖਾਨ ਨੇ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ ਹੈ ਕਿ ਪਾਕਿਸਤਾਨ ਨਾ ਸਿਰਫ਼ ਅਮਰੀਕਾ ਤੋਂ ਸਗੋਂ ਕਿਸੇ ਵੀ ਅਜਿਹੇ ਦੇਸ਼ ਤੋਂ ਵੀ ਮਦਦ ਦਾ ਸਵਾਗਤ ਕਰੇਗਾ ਜੋ ਕਸ਼ਮੀਰ ਵਿਵਾਦ ਨੂੰ ਹੱਲ ਕਰਨ ਅਤੇ ਸਥਿਤੀ ਨੂੰ ਸਥਿਰ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਵਾਦ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਸੁਰੱਖਿਆ ਮੁੱਦਿਆਂ ਦੇ ਕੇਂਦਰ ਵਿੱਚ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. Asia Cup 2025 ਤੋਂ ਪਹਿਲਾਂ ਫਿੱਟ ਹੋਇਆ ਟੀਮ ਇੰਡੀਆ ਦਾ ਕਪਤਾਨ! ਪ੍ਰੈਕਟਿਸ ਸੈਸ਼ਨ 'ਚ ਵਹਾਇਆ ਪਸੀਨਾ
ਏਸ਼ੀਆ ਕੱਪ 2025 ਅਗਲੇ ਮਹੀਨੇ ਹੋਣ ਜਾ ਰਿਹਾ ਹੈ। ਇਸ ਟੂਰਨਾਮੈਂਟ ਤੋਂ ਪਹਿਲਾਂ, ਟੀ-20 ਇੰਟਰਨੈਸ਼ਨਲ ਵਿੱਚ ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਦੀ ਫਿਟਨੈਸ 'ਤੇ ਕਈ ਸਵਾਲ ਸਨ। ਵਿਚਕਾਰ, ਖ਼ਬਰਾਂ ਆਈਆਂ ਸਨ ਕਿ ਉਹ ਫਿੱਟ ਹੋ ਜਾਣਗੇ ਅਤੇ ਜਲਦੀ ਹੀ ਮੈਦਾਨ 'ਤੇ ਉਤਰਨਗੇ। ਹੁਣ ਯਾਦਵ ਦੀ ਇੱਕ ਖਾਸ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਅਭਿਆਸ ਸੈਸ਼ਨ ਵਿੱਚ ਪਸੀਨਾ ਵਹਾਉਂਦੇ ਦਿਖਾਈ ਦੇ ਰਹੇ ਹਨ। ਅਜਿਹਾ ਲੱਗਦਾ ਹੈ ਕਿ ਉਹ ਏਸ਼ੀਆ ਕੱਪ ਤੋਂ ਪਹਿਲਾਂ ਫਿੱਟ ਹੋ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
CM ਮਾਨ ਨੇ ਜੰਮੂ ਕਸ਼ਮੀਰ 'ਚ ਸ਼ਹੀਦ ਹੋਏ 2 ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਣ ਦਾ ਕੀਤਾ ਐਲਾਨ
NEXT STORY