ਜਲੰਧਰ- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਤੋਂ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸਿਮਰਨ ਉਰਫ਼ ਸੈਮ ਦੇ ਘਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਉਕਤ ਘਟਨਾ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸੈਮ ਦੇ ਘਰ ਦੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੋ ਫਾਇਰ ਕੀਤੇ ਗਏ। ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂ-ਟਿਊਬਰ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਦੀ ਤਰ੍ਹਾਂ ਉਸ ਦੇ ਘਰ 'ਤੇ ਵੀ ਗ੍ਰੇਨੇਡ ਹਮਲਾ ਕੀਤਾ ਜਾਵੇਗਾ। ਹੁਸ਼ਿਆਰਪੁਰ ਪੁਲਸ ਵੱਲੋਂ ਸੈਮ ਨੂੰ ਗਨਮੈਨ ਵੀ ਮੁਹੱਈਆ ਕਰਵਾਏ ਗਏ ਹਨ ਇਸ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬੈਂਗਲੁਰੂ ਵਿੱਚ ਤਿੰਨ 'ਵੰਦੇ ਭਾਰਤ ਐਕਸਪ੍ਰੈਸ' ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਮੋਦੀ ਨੇ ਨਿੱਜੀ ਤੌਰ 'ਤੇ ਬਹੁਤ ਉਡੀਕੀ ਜਾ ਰਹੀ ਬੈਂਗਲੁਰੂ-ਬੇਲਾਗਾਵੀ 'ਵੰਦੇ ਭਾਰਤ ਐਕਸਪ੍ਰੈਸ' ਨੂੰ ਹਰੀ ਝੰਡੀ ਦਿਖਾਈ ਅਤੇ ਡਿਜੀਟਲ ਮਾਧਿਅਮ ਰਾਹੀਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਅੰਮ੍ਰਿਤਸਰ ਅਤੇ ਅਜਨੀ (ਨਾਗਪੁਰ)-ਪੁਣੇ ਵੰਦੇ ਭਾਰਤ ਸੇਵਾਵਾਂ ਦੀ ਸ਼ੁਰੂਆਤ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਇਹ ਟ੍ਰੇਨਾਂ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਤੌਰ 'ਤੇ ਵਧਾਉਣਗੀਆਂ, ਯਾਤਰਾ ਦਾ ਸਮਾਂ ਘਟਾਉਣਗੀਆਂ ਅਤੇ ਯਾਤਰੀਆਂ ਨੂੰ "ਵਿਸ਼ਵ ਪੱਧਰੀ" ਯਾਤਰਾ ਅਨੁਭਵ ਪ੍ਰਦਾਨ ਕਰਨਗੀਆਂ। ਇਸ ਮੌਕੇ ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ, ਮੁੱਖ ਮੰਤਰੀ ਸਿੱਧਰਮਈਆ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਹੋਰ ਮੌਜੂਦ ਸਨ। ਜਿਵੇਂ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਰੇਲਵੇ ਸਟੇਸ਼ਨ ਵੱਲ ਵਧਿਆ, ਸੜਕ ਦੇ ਦੋਵੇਂ ਪਾਸੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ "ਮੋਦੀ, ਮੋਦੀ" ਦੇ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 11 ਤੋਂ 13 ਅਗਸਤ ਤੱਕ ਹੋਵੇਗਾ...
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਿਜਲੀ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੇ ਜੁਆਇੰਟ ਫੋਰਮ ਵੱਲੋਂ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 11 ਤੋਂ 13 ਅਗਸਤ ਤਕ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਅਗਲੇ 3 ਦਿਨ ਪਾਵਰ ਸਿਸਟਮ ਚਲਾਉਣਾ ਵਿਭਾਗ ਲਈ ਚੁਣੌਤੀ ਭਰਿਆ ਰਹਿਣ ਵਾਲਾ ਹੈ। ਇਸ ਘਟਨਾਕ੍ਰਮ ਕਾਰਨ ਵਿਭਾਗ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰੇਸ਼ਾਨੀ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸੇ ਸਿਲਸਿਲੇ ਵਿਚ ਵਿਭਾਗ ਵੱਲੋਂ ਸਬ-ਸਟੇਸ਼ਨਾਂ, ਸਕਾਡਾ ਕੰਟਰੋਲ ਸੈਂਟਰ ਵਰਗੇ ਅਹਿਮ 33 ਸਥਾਨਾਂ ’ਤੇ ਲਗਭਗ 69 ਕਰਮਚਾਰੀਆਂ ਦੀ ਅਸਥਾਈ ਤਾਇਨਾਤੀ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਖੰਨਾ ਅਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਸੈਨਿਕ ਸ਼ਹੀਦ ਹੋ ਗਏ ਸਨ। ਅੱਜ ਐਤਵਾਰ ਨੂੰ ਦੋਵੇਂ ਫ਼ੌਜੀਆਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਲਿਆਂਦੀਆਂ ਗਈਆਂ। ਫਤਿਹਗੜ੍ਹ ਸਾਹਿਬ ਦੇ 26 ਸਾਲਾ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਪਿੰਡ ਵਿਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਪਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. MLA ਅਨਮੋਲ ਗਗਨ ਮਾਨ ਬਾਰੇ ਲਿਆ ਗਿਆ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੂੰ ਸਾਲ 2025-26 ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਤੋਂ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸਿਮਰਨ ਉਰਫ਼ ਸੈਮ ਦੇ ਘਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਉਕਤ ਘਟਨਾ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯੂ-ਟਿਊਬਰ ਸੈਮ ਦੇ ਘਰ ਦੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੋ ਫਾਇਰ ਕੀਤੇ ਗਏ। ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂ-ਟਿਊਬਰ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਦੀ ਤਰ੍ਹਾਂ ਉਸ ਦੇ ਘਰ 'ਤੇ ਵੀ ਗ੍ਰੇਨੇਡ ਹਮਲਾ ਕੀਤਾ ਜਾਵੇਗਾ। ਹੁਸ਼ਿਆਰਪੁਰ ਪੁਲਸ ਵੱਲੋਂ ਸੈਮ ਨੂੰ ਗਨਮੈਨ ਵੀ ਮੁਹੱਈਆ ਕਰਵਾਏ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਗਿਆਨੀ ਹਰਪ੍ਰੀਤ ਸਿੰਘ ਬਣ ਸਕਦੇ ਹਨ ਅਕਾਲੀ ਦਲ (ਬਾਗੀ) ਦੇ ਨਵੇਂ ਪ੍ਰਧਾਨ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਸੂਤਰਾਂ ਅਨੁਸਾਰ, ਸੀਨੀਅਰ ਆਗੂਆਂ ਨੇ ਸ਼ਨਿਵਾਰ ਨੂੰ ਉਨ੍ਹਾਂ ਨੂੰ ਪ੍ਰਧਾਨ ਅਹੁਦਾ ਸੰਭਾਲਣ ਲਈ ਮਨਾ ਲਿਆ ਹੈ ਅਤੇ ਕੱਲ੍ਹ ਭਰਤੀ ਕਮੇਟੀ ਦੀ ਮੀਟਿੰਗ 'ਚ ਇਸ ਬਾਰੇ ਅੰਤਿਮ ਫੈਸਲਾ ਹੋ ਸਕਦਾ ਹੈ। ਕਮੇਟੀ ਦੇ ਮੈਂਬਰਾਂ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ’ਤੇ ਪੂਰੀ ਸਹਿਮਤੀ ਬਣ ਚੁੱਕੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਅਗਲੇ 20-25 ਦਿਨਾਂ 'ਚ ਪੰਜਾਬ ਦੇ ਪਿੰਡਾਂ ਦੀਆਂ 19 ਹਜ਼ਾਰ ਕਿੱਲੋਮੀਟਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਯਾਨੀ ਅਗਲੇ ਮਹੀਨੇ ਤੋਂ ਪਿੰਡਾਂ ਦੇ ਲੋਕਾਂ ਨੂੰ ਚੰਗੀਆਂ ਸੜਕਾਂ ਮਿਲਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਮੌਸਮ ਕਾਰਨ ਸੜਕਾਂ ਬਣਾਉਣ ਦਾ ਕੰਮ ਫ਼ਿਲਹਾਲ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਲਈ ਬਜਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7.'ਰੂਸ-ਯੂਕ੍ਰੇਨ ਜੰਗ ਖ਼ਤਮ ਕਰਨ 'ਚ ਟਰੰਪ ਦੀ ਮਦਦ ਕਰੇ ਭਾਰਤ', ਅਮਰੀਕੀ ਸੈਨੇਟਰ ਦਾ ਵੱਡਾ ਬਿਆਨ (ਵੀਡੀਓ)
ਦੱਖਣੀ ਕੈਰੋਲੀਨਾ ਦੇ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਉਹ ਰੂਸ-ਯੂਕ੍ਰੇਨ ਯੁੱਧ ਨੂੰ ਖਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮਦਦ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰੇ। ਅਮਰੀਕੀ ਸੈਨੇਟਰ ਦਾ ਇਹ ਬਿਆਨ ਸ਼ੁੱਕਰਵਾਰ (8 ਅਗਸਤ, 2025) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਚਕਾਰ ਫ਼ੋਨ 'ਤੇ ਗੱਲਬਾਤ ਤੋਂ ਕੁਝ ਘੰਟੇ ਬਾਅਦ ਆਇਆ ਹੈ। ਗ੍ਰਾਹਮ ਨੇ ਇਹ ਵੀ ਕਿਹਾ ਕਿ ਇਹ ਕਦਮ ਵਾਸ਼ਿੰਗਟਨ ਅਤੇ ਨਵੀਂ ਦਿੱਲੀ ਵਿਚਕਾਰ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਹੋਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. PM ਮੋਦੀ ਨੇ ਬੈਂਗਲੁਰੂ 'ਚ ਤਿੰਨ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬੈਂਗਲੁਰੂ ਵਿੱਚ ਤਿੰਨ 'ਵੰਦੇ ਭਾਰਤ ਐਕਸਪ੍ਰੈਸ' ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਮੋਦੀ ਨੇ ਨਿੱਜੀ ਤੌਰ 'ਤੇ ਬਹੁਤ ਉਡੀਕੀ ਜਾ ਰਹੀ ਬੈਂਗਲੁਰੂ-ਬੇਲਾਗਾਵੀ 'ਵੰਦੇ ਭਾਰਤ ਐਕਸਪ੍ਰੈਸ' ਨੂੰ ਹਰੀ ਝੰਡੀ ਦਿਖਾਈ ਅਤੇ ਡਿਜੀਟਲ ਮਾਧਿਅਮ ਰਾਹੀਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਅੰਮ੍ਰਿਤਸਰ ਅਤੇ ਅਜਨੀ (ਨਾਗਪੁਰ)-ਪੁਣੇ ਵੰਦੇ ਭਾਰਤ ਸੇਵਾਵਾਂ ਦੀ ਸ਼ੁਰੂਆਤ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਇਹ ਟ੍ਰੇਨਾਂ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਤੌਰ 'ਤੇ ਵਧਾਉਣਗੀਆਂ, ਯਾਤਰਾ ਦਾ ਸਮਾਂ ਘਟਾਉਣਗੀਆਂ ਅਤੇ ਯਾਤਰੀਆਂ ਨੂੰ "ਵਿਸ਼ਵ ਪੱਧਰੀ" ਯਾਤਰਾ ਅਨੁਭਵ ਪ੍ਰਦਾਨ ਕਰਨਗੀਆਂ। ਇਸ ਮੌਕੇ ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ, ਮੁੱਖ ਮੰਤਰੀ ਸਿੱਧਰਮਈਆ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਹੋਰ ਮੌਜੂਦ ਸਨ। ਜਿਵੇਂ ਹੀ ਪ੍ਰਧਾਨ ਮੰਤਰੀ ਦਾ ਕਾਫਲਾ ਰੇਲਵੇ ਸਟੇਸ਼ਨ ਵੱਲ ਵਧਿਆ, ਸੜਕ ਦੇ ਦੋਵੇਂ ਪਾਸੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ "ਮੋਦੀ, ਮੋਦੀ" ਦੇ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਰਾਜਨਾਥ ਸਿੰਘ ਨੇ ਭਾਰਤ ਦੀ ਤਾਕਤ 'ਤੇ ਦਿੱਤਾ ਜ਼ੋਰ, ਟਰੰਪ ਦਾ ਨਾਂ ਲਏ ਬਿਨਾਂ ਬੋਲੇ- ''ਅਸੀਂ ਸਭ ਦੇ ਮਾਲਕ ਹਾਂ''
ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲ੍ਹੇ ਵਿੱਚ ਇੱਕ ਵੱਡਾ ਰਾਜਨੀਤਿਕ ਅਤੇ ਵਿਕਾਸਵਾਦੀ ਸੰਦੇਸ਼ ਦਿੰਦੇ ਹੋਏ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ ਦੀ ਤੇਜ਼ ਤਰੱਕੀ 'ਤੇ ਮਾਣ ਪ੍ਰਗਟ ਕੀਤਾ। ਕਿਸੇ ਦਾ ਨਾਮ ਲਏ ਬਿਨਾਂ ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਕੁਝ ਦੇਸ਼ ਭਾਰਤ ਦੇ ਵਿਕਾਸ ਤੋਂ ਖੁਸ਼ ਨਹੀਂ ਹਨ। ਰਾਜਨਾਥ ਸਿੰਘ ਨੇ ਰਾਏਸੇਨ ਜ਼ਿਲ੍ਹੇ ਦੇ ਉਮਰੀਆ ਪਿੰਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਓਬੇਦੁਲਾਗੰਜ ਦੇ ਦੁਸਹਿਰਾ ਮੈਦਾਨ ਵਿੱਚ ਰੇਲ ਕੋਚ ਨਿਰਮਾਣ ਯੂਨਿਟ ਦਾ ਭੂਮੀ ਪੂਜਨ ਕੀਤਾ। ਇਸ ਯੂਨਿਟ ਦਾ ਨਾਮ 'ਬ੍ਰਹਮਾ' ਰੱਖਿਆ ਗਿਆ ਹੈ ਜੋ ਕਿ ਸ੍ਰਿਸ਼ਟੀ ਅਤੇ ਨਿਰਮਾਣ ਦੇ ਪ੍ਰਤੀਕ ਭਗਵਾਨ ਬ੍ਰਹਮਾ ਤੋਂ ਪ੍ਰੇਰਿਤ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਯਸ਼ ਦਿਆਲ 'ਤੇ ਡਿੱਗੀ ਗਾਜ਼, ਜਿ.ਨ.ਸੀ ਸ਼ੋਸ਼ਣ ਦੇ ਦੋਸ਼ ਵਿਚਾਲੇ ਇਸ ਟੀ20 ਲੀਗ 'ਚ ਖੇਡਣ 'ਤੇ ਲੱਗਾ ਬੈਨ
ਗੰਭੀਰ ਕਾਨੂੰਨੀ ਮਾਮਲੇ ਵਿੱਚ ਫਸੇ ਤੇਜ਼ ਗੇਂਦਬਾਜ਼ ਯਸ਼ ਦਿਆਲ 'ਤੇ ਹੁਣ ਇੱਕ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਉੱਤਰ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਯੂਪੀਸੀਏ) ਨੇ ਜੈਪੁਰ ਦੇ ਸੰਗਾਨੇਰ ਸਦਰ ਪੁਲਸ ਸਟੇਸ਼ਨ ਵਿੱਚ ਉਸਦੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਸਨੂੰ ਆਉਣ ਵਾਲੀ ਯੂਪੀ ਟੀ-20 ਲੀਗ ਵਿੱਚ ਹਿੱਸਾ ਲੈਣ ਤੋਂ ਰੋਕ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...
NEXT STORY