ਜਲੰਧਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਹਾਈਕੋਰਟ ਦੀ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਹੈ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਵੱਖ-ਵੱਖ ਵਿਭਾਗਾਂ 'ਚ 271 ਨਵੇਂ ਨਿਯੁਕਤ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ 55,201 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਇਸ ਦੇ ਨਾਲ ਹੀ ਪੜ੍ਹੋ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਗਈ ਸੁਰੱਖਿਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਹਾਈਕੋਰਟ ਦੀ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਵੱਖ-ਵੱਖ ਵਿਭਾਗਾਂ 'ਚ 271 ਨਵੇਂ ਨਿਯੁਕਤ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ 55,201 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ 'ਚ ED ਦੀ Raid! ਫਗਵਾੜਾ ਸ਼ੂਗਰ ਮਿੱਲ ਸਮੇਤ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
ਫਗਵਾੜਾ ਦੀ ਮਸ਼ਹੂਰ ਸ਼ੂਗਰ ਮਿੱਲ ਅਤੇ ਇਸ ਨਾਲ ਸੰਬੰਧਤ ਦਫ਼ਤਰਾਂ, ਇਕ ਜਿਮ ਅਤੇ ਹੋਰ ਥਾਵਾਂ 'ਤੇ ਈ. ਡੀ. ਦੀ ਵੱਡੀ ਟੀਮ ਵੱਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ । ਜਾਣਕਾਰੀ ਅਨੁਸਾਰ ਈ. ਡੀ. ਦੀ ਟੀਮ ਅੱਜ ਅਚਾਨਕ ਸਵੇਰੇ ਫਗਵਾੜਾ ਪੁੱਜੀ ਅਤੇ ਸ਼ੂਗਰ ਮਿਲ ਨਾਲ ਸੰਬੰਧਤ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਗੁਰਦਾਸਪੁਰ 'ਚ ਤੜਕਸਾਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਸਾਰਾ ਪਿੰਡ
ਅੱਜ ਤੜਕਸਾਰ ਫਿਰ ਤੋਂ ਗੁਰਦਾਸਪੁਰ ਦੇ ਪਿੰਡ ਮੀਰ ਕਚਾਣਾ ਵਿਖੇ ਪੁਲਸ ਅਤੇ ਇੱਕ ਬਦਮਾਸ਼ ਵਿਚਾਲੇ ਪੁਲਸ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਬਦਮਾਸ਼ ਦੀ ਲੱਤ 'ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ 'ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ
ਪੰਜਾਬ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਇਕ ਪਿੰਡ ਦੀ ਰਹਿਣ ਵਾਲੀ ਰਹਿਣ ਵਾਲੀ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਨਸ਼ੀਲਾ ਪਦਾਰਥ ਪਿਲਾ ਕੇ ਸਰੀਰਕ ਸ਼ੋਸ਼ਣ ਕੀਤਾ ਗਿਆ। ਦੋਸ਼ੀਆਂ ਨੇ ਨਾ ਸਿਰਫ਼ ਕੁੜੀ ਦੀ ਅਸ਼ਲੀਲ ਵੀਡੀਓ ਬਣਾਈ ਸਗੋਂ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਉਸ ਦੀ ਜ਼ਿੰਦਗੀ ਨੂੰ ਹੋਰ ਵੀ ਦਾਗ਼ਦਾਰ ਕਰਨ ਦੀ ਕੋਸ਼ਿਸ਼ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਅਕਾਲੀਆਂ ਵੇਲੇ ਦੀ ਸਰਕਾਰ ਦੇ ਸੋਹਲੇ ਗਾਏ ਗਏ, ਉਥੇ ਹੀ ਪੰਜਾਬ ਸਰਕਾਰ ਅਤੇ ਕਾਂਗਰਸ 'ਤੰਜ ਵੀ ਕੱਸੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣੀ ਕੌਮ ਖਾਤਿਰ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੋਈ ਹੋਰ ਪਾਰਟੀ ਹੈ, ਜਿਸ ਨੇ ਆਪਣੇ ਸੂਬੇ ਅਤੇ ਕੌਮ ਖਾਤਿਰ ਜਾਨਾਂ ਕੁਰਬਾਨ ਕੀਤੀਆਂ ਹੋਣ, ਅਜਿਹੀ ਕਿਤੇ ਵੀ ਕੋਈ ਮਿਸਾਲ ਨਹੀਂ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹੀਦਾਂ ਦੀ ਜਥੇਬੰਦੀ ਕਿਹਾ ਜਾਂਦਾ ਹੈ, ਕਿਉਂਕਿ ਇਹ ਉਨ੍ਹਾਂ ਸੂਰਮਿਆਂ ਦੀ ਪਾਰਟੀ ਹੈ, ਜਿਸ ਨੂੰ ਤੁਹਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਦੇ ਕੇ ਬਣਾਇਆ ਹੈ। ਜਦੋਂ ਵੀ ਕੋਈ ਪੰਜਾਬ, ਕੌਮ ਅਤੇ ਖਾਲਸਾ ਪੰਥ ਜਾਂ ਦੇਸ਼ 'ਤੇ ਜ਼ੁਲਮ ਹੁੰਦਾ ਸੀ ਸਭ ਤੋਂ ਅੱਗੇ ਅਕਾਲੀ ਦਲ ਹੁੰਦਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਏਸ਼ੀਆ ਕੱਪ ਟੀਮ 'ਚ ਚੁਣੇ ਜਾਣ ਤੋਂ ਬਾਅਦ ਰਿੰਕੂ ਸਿੰਘ ਨਾਲ ਹੋਇਆ ਬਹੁਤ ਬੁਰਾ, ਨਜ਼ਾਰਾ ਵੇਖ ਫੈਨਜ਼ ਹੈਰਾਨ, VIDEO
ਕਿਹਾ ਜਾਂਦਾ ਹੈ ਕਿ ਜੋ ਵੀ ਹੁੰਦਾ ਹੈ ਉਹ ਚੰਗੇ ਲਈ ਹੁੰਦਾ ਹੈ। ਪਰ, ਏਸ਼ੀਆ ਕੱਪ ਵਿੱਚ ਚੋਣ ਤੋਂ ਬਾਅਦ ਯੂਪੀ ਟੀ-20 ਲੀਗ ਵਿੱਚ ਰਿੰਕੂ ਸਿੰਘ ਨਾਲ ਜੋ ਹੋਇਆ, ਉਸਨੂੰ ਕਿਤੇ ਵੀ ਚੰਗਾ ਨਹੀਂ ਮੰਨਿਆ ਜਾ ਸਕਦਾ। ਰਿੰਕੂ ਯੂਪੀ ਟੀ-20 ਲੀਗ 2025 ਦੇ ਸ਼ੁਰੂਆਤੀ ਮੈਚ ਵਿੱਚ ਆਪਣੀ ਟੀਮ ਲਈ ਖੇਡਿਆ ਪਰ ਉਸਦੀ ਬੱਲੇਬਾਜ਼ੀ ਦੀ ਵਾਰੀ ਨਹੀਂ ਆਈ। ਪਰ, ਜਦੋਂ ਉਸਨੂੰ ਸੀਜ਼ਨ ਦੇ ਦੂਜੇ ਮੈਚ ਵਿੱਚ ਆਪਣੀ ਬੱਲੇਬਾਜ਼ੀ ਦੀ ਤਾਕਤ ਦਿਖਾਉਣ ਦਾ ਮੌਕਾ ਮਿਲਿਆ, ਤਾਂ ਇੱਕ 20 ਸਾਲਾ ਲੜਕਾ ਉਸਨੂੰ ਪਛਾੜ ਗਿਆ, ਉਹ ਉਸਦੇ ਰਸਤੇ ਵਿੱਚ ਰੁਕਾਵਟ ਬਣ ਗਿਆ। ਉਸਨੇ ਰਿੰਕੂ ਸਿੰਘ ਨੂੰ ਆਪਣੀ ਸਪਿਨ ਦੇ ਮਾਇਆਜਾਲ ਵਿੱਚ ਫਸਾਇਆ। ਉਸ 20 ਸਾਲਾ ਲੜਕੇ ਦਾ ਨਾਮ ਪਰਵ ਸਿੰਘ ਹੈ ਜਿਸਨੇ ਰਿੰਕੂ ਨੂੰ ਚਕਮਾ ਦੇ ਕੇ ਉਸਦੇ ਸਟੰਪ ਖਿੰਡਾ ਦਿੱਤੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. Breaking: ਮੁੱਖ ਮੰਤਰੀ 'ਤੇ ਹਮਲਾ! ਸਟੇਜ 'ਤੇ ਚੜ੍ਹ ਮਾਰਿਆ ਥੱਪੜ, ਦਿੱਲੀ ਪੁਲਸ 'ਚ ਮਚੀ ਤਰਥੱਲੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਬੁੱਧਵਾਰ ਨੂੰ ਇੱਕ ਜਨਤਕ ਸੁਣਵਾਈ ਦੌਰਾਨ ਹਮਲਾ ਕੀਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪ੍ਰੋਗਰਾਮ ਦੌਰਾਨ ਉੱਥੇ ਮੌਜੂਦ ਇੱਕ ਨੌਜਵਾਨ ਨੇ ਅਚਾਨਕ ਸਟੇਜ 'ਤੇ ਚੜ੍ਹ ਕੇ ਮੁੱਖ ਮੰਤਰੀ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਵਲੋਂ ਕੀਤੀ ਗਈ ਇਸ ਹਰਕਤ ਕਾਰਨ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਸੁਰੱਖਿਆ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੂੰ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਵੱਡਾ ਝਟਕਾ : ਰਾਸ਼ਨ ਕਾਰਡ ਤੋਂ ਕੱਟੇ ਜਾਣਗੇ 1.17 ਕਰੋੜ ਲੋਕਾਂ ਦੇ ਨਾਮ!
ਦੇਸ਼ ਭਰ ਵਿੱਚ ਮੁਫ਼ਤ ਰਾਸ਼ਨ ਯੋਜਨਾ ਦਾ ਲਾਭ ਲੈਣ ਵਾਲਿਆਂ ਲਈ ਇੱਕ ਵੱਡਾ ਬਦਲਾਅ ਆਇਆ ਹੈ। ਕੇਂਦਰ ਸਰਕਾਰ ਨੇ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰਾਸ਼ਨ ਕਾਰਡ ਸੂਚੀ ਵਿੱਚੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਹਿਲੀ ਵਾਰ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਵੱਖ-ਵੱਖ ਸਰਕਾਰੀ ਡੇਟਾਬੇਸਾਂ ਨੂੰ ਜੋੜ ਕੇ ਇੱਕ ਸੂਚੀ ਤਿਆਰ ਕੀਤੀ ਹੈ, ਜਿਸ ਵਿੱਚ ਉਹ ਲੋਕ ਸ਼ਾਮਲ ਹਨ, ਜੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਅਧੀਨ ਮੁਫ਼ਤ ਅਨਾਜ ਦੇ ਹੱਕਦਾਰ ਨਹੀਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. CM ਰੇਖਾ ਗੁਪਤਾ 'ਤੇ ਹਮਲਾ ਕਰਨ ਵਾਲੇ 'ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲੇ ਦੇ ਮਾਮਲੇ ਵਿੱਚ ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਰਾਜੇਸ਼ ਵਜੋਂ ਹੋਈ ਹੈ, ਜਿਸ ਤੋਂ ਦਿੱਲੀ ਪੁਲਸ, ਇੰਟੈਲੀਜੈਂਸ ਬਿਊਰੋ (ਆਈਬੀ) ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਪੁੱਛਗਿੱਛ ਕਰ ਰਹੀਆਂ ਹਨ। ਪੁਲਸ ਦੋਸ਼ੀ ਦੇ 5 ਤੋਂ 7 ਦਿਨਾਂ ਦੇ ਰਿਮਾਂਡ ਦੀ ਮੰਗ ਕਰੇਗੀ। ਰਾਜੇਸ਼ ਬੁੱਧਵਾਰ ਸਵੇਰੇ ਰੇਲਗੱਡੀ ਰਾਹੀਂ ਰਾਜਕੋਟ ਤੋਂ ਦਿੱਲੀ ਆਇਆ ਅਤੇ ਸਿਵਲ ਲਾਈਨਜ਼ ਦੇ ਗੁਜਰਾਤੀ ਭਵਨ ਵਿੱਚ ਠਹਿਰਿਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸ਼ਿਕਾਇਤ ਦੇ ਚਾਰ ਸਾਲ ਬਾਅਦ ਜਾਗਿਆ ਗਲਾਡਾ! ਪਿੰਡ ਕੈਲਪੁਰ ਵਿਖੇ ਢਾਹਿਆ ਨਾਜਾਇਜ਼ ਵਪਾਰਕ ਕੰਪਲੈਕਸ
NEXT STORY