ਜਲੰਧਰ- ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਸ਼ੀਲ ਰਿੰਕੂ ਨੂੰ ਆਦਮਪੁਰ ਤੋਂ ਤੇ ਕੇ. ਡੀ. ਭੰਡਾਰੀ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਲੀਡਰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਕੈਂਪ ਲਗਾਉਣ ਲਈ ਪਹੁੰਚੇ ਸਨ ਇਸ ਦੇ ਨਾਲ ਹੀ ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਦਰਅਸਲ ਕੇਂਦਰ ਸਰਕਾਰ ਨੇ ਉਕਤ ਕਾਰਡ ਧਾਰਕਾਂ ਦੇ ਨਾਵਾਂ 'ਤੇ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨੂੰ ਸੂਚੀ 'ਚੋਂ ਹਟਾਉਣ ਦੇ ਹੁਕਮ ਦਿੱਤੇ ਹਨ। ਕੇਂਦਰ ਵਲੋਂ 30 ਸਤੰਬਰ ਤੱਕ ਇਹ ਨਾਮ ਕੱਟਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਮੁਫ਼ਤ ਕਣਕ ਮਿਲਣੀ ਬੰਦ ਹੋ ਜਾਵੇਗੀ। ਇਹ ਲੋਕ ਆਮਦਨ ਟੈਕਸ ਭਰ ਰਹੇ ਹਨ, ਪੰਜ ਏਕੜ ਤੋਂ ਵੱਧ ਜ਼ਮੀਨ ਅਤੇ ਗੱਡੀਆਂ ਦੇ ਵੀ ਮਾਲਕ ਹਨ, ਜਿਸ ਕਾਰਨ ਇਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਮਚੀ ਤਰਥੱਲੀ, 30 ਸਤੰਬਰ ਤੱਕ...
ਪੰਜਾਬ ਦੇ 11 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ ਹੈ। ਦਰਅਸਲ ਕੇਂਦਰ ਸਰਕਾਰ ਨੇ ਉਕਤ ਕਾਰਡ ਧਾਰਕਾਂ ਦੇ ਨਾਵਾਂ 'ਤੇ ਇਤਰਾਜ਼ ਜਤਾਇਆ ਹੈ ਅਤੇ ਇਨ੍ਹਾਂ ਨੂੰ ਸੂਚੀ 'ਚੋਂ ਹਟਾਉਣ ਦੇ ਹੁਕਮ ਦਿੱਤੇ ਹਨ। ਕੇਂਦਰ ਵਲੋਂ 30 ਸਤੰਬਰ ਤੱਕ ਇਹ ਨਾਮ ਕੱਟਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਮੁਫ਼ਤ ਕਣਕ ਮਿਲਣੀ ਬੰਦ ਹੋ ਜਾਵੇਗੀ। ਇਹ ਲੋਕ ਆਮਦਨ ਟੈਕਸ ਭਰ ਰਹੇ ਹਨ, ਪੰਜ ਏਕੜ ਤੋਂ ਵੱਧ ਜ਼ਮੀਨ ਅਤੇ ਗੱਡੀਆਂ ਦੇ ਵੀ ਮਾਲਕ ਹਨ, ਜਿਸ ਕਾਰਨ ਇਨ੍ਹਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹੈਂਡ ਗ੍ਰਨੇਡ, ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਕੇਂਦਰੀ ਏਜੰਸੀਆਂ ਨਾਲ ਇੱਕ ਖੁਫੀਆ ਕਾਰਵਾਈ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੰਮ੍ਰਿਤਸਰ ਦੇ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (Px5) ਅਤੇ 10 ਜ਼ਿੰਦਾ ਕਾਰਤੂਸ (.30 ਬੋਰ) ਬਰਾਮਦ ਕੀਤੇ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ’ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ’ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਫ਼ਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ
ਕੇਂਦਰ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿਚ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ 107 ਪਿੰਡਾਂ ਨੂੰ ਇਕ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਪ੍ਰੋਗਰਾਮ ਅਪ੍ਰੈਲ 2025 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਵਿੱਤੀ ਸਾਲ 2028-29 ਤੱਕ ਜਾਰੀ ਰਹੇਗਾ। ਪ੍ਰੋਗਰਾਮ ਅਧੀਨ ਰੁਜ਼ਗਾਰ ਦੇ ਮੌਕੇ ਸਿਰਜਣਾ, ਸੜਕਾਂ, ਸਿਹਤ ਸਹੂਲਤਾਂ ਸਮੇਤ ਪਿੰਡ ਦਾ ਬੁਨਿਆਦੀ ਢਾਂਚਾ, ਵਿੱਤੀ ਸੁਧਾਰ, ਨੌਜਵਾਨਾਂ ਦਾ ਸਸ਼ਕਤੀਕਰਨ ਅਤੇ ਹੁਨਰ ਵਿਕਾਸ ਅਤੇ ਸਹਿਕਾਰੀ ਸਭਾਵਾਂ ਦਾ ਵਿਕਾਸ ਸ਼ਾਮਲ ਹੈ। ਇਹ ਗੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਪੰਜਾਬ ਦੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਹੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ ਵੱਡਾ ਐਕਸ਼ਨ
ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਉਸ ਦੀ ਨਿੱਜੀ ਵੀਡੀਓ ਲੀਕ ਕਰਨ ਦੇ ਮਾਮਲੇ 'ਚ ਮੁੰਡੇ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤ ਰਵੱਈਆ ਅਪਣਾ ਲਿਆ ਹੈ। ਦੱਸ ਦੇਈਏ ਕਿ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁੰਡੇ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. Big Breaking: ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ.ਡੀ. ਭੰਡਾਰੀ ਗ੍ਰਿਫ਼ਤਾਰ!
ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਸ਼ੀਲ ਰਿੰਕੂ ਨੂੰ ਆਦਮਪੁਰ ਤੋਂ ਤੇ ਕੇ. ਡੀ. ਭੰਡਾਰੀ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਲੀਡਰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਕੈਂਪ ਲਗਾਉਣ ਲਈ ਪਹੁੰਚੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਉਪ-ਰਾਸ਼ਟਰਪਤੀ ਚੋਣ : ਬੀ. ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਇੰਡੀਆ ਅਲਾਇੰਸ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ-ਰਾਜ ਸਭਾ ਨੇਤਾ ਮਲਿਕਾਰੁਜਨ ਖੜਗੇ, ਸਪਾ ਨੇਤਾ ਰਾਮ ਗੋਪਾਲ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਅਤੇ ਕਈ ਹੋਰ ਵੱਡੇ ਵਿਰੋਧੀ ਨੇਤਾ ਮੌਜੂਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਵੱਡੀ ਖ਼ਬਰ : ਰਾਜ ਸਭਾ 'ਚ ਔਨਲਾਈਨ ਗੇਮਜ਼ ਪ੍ਰਮੋਸ਼ਨ ਤੇ ਰੈਗੂਲੇਸ਼ਨ ਬਿੱਲ ਪਾਸ, ਕਾਰਵਾਈ ਅਣਮਿੱਥੇ ਸਮੇਂ ਤੱਕ ਮੁਲਤਵੀ
ਸੰਸਦ ਨੇ ਵੀਰਵਾਰ ਨੂੰ ਔਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਤੇ ਵਿਦਿਅਕ ਅਤੇ ਸਮਾਜਿਕ ਔਨਲਾਈਨ ਗੇਮਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਬਿੱਲ ਨੂੰ ਪ੍ਰਵਾਨਗੀ ਦਿੱਤੀ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸਮਾਜ ਵਿੱਚ ਇੱਕ ਵੱਡੀ ਬੁਰਾਈ ਆ ਰਹੀ ਹੈ, ਜਿਸ ਤੋਂ ਬਚਣ ਲਈ ਇਹ ਬਿੱਲ ਲਿਆਂਦਾ ਗਿਆ ਹੈ। ਰਾਜ ਸਭਾ ਵਿੱਚ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਦੇ ਜਵਾਬ ਤੋਂ ਬਾਅਦ 'ਆਨਲਾਈਨ ਗੇਮਜ਼ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ, 2025' ਨੂੰ ਆਵਾਜ਼ ਵੋਟ ਨਾਲ ਪਾਸ ਕਰ ਦਿੱਤਾ ਗਿਆ। ਲੋਕ ਸਭਾ ਬੁੱਧਵਾਰ ਨੂੰ ਇਸਨੂੰ ਪਹਿਲਾਂ ਹੀ ਪਾਸ ਕਰ ਚੁੱਕੀ ਹੈ। ਇਸ ਤੋਂ ਬਾਅਦ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ, ਸਪੀਕਰ ਨੇ ਵਿਰੋਧੀ ਧਿਰ ਨੂੰ ਪਾਈ ਝਾੜ
ਵੀਰਵਾਰ ਨੂੰ ਲੋਕ ਸਭਾ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ, ਜਿਸ 'ਚ 12 ਬਿੱਲ ਬਿਨਾਂ ਚਰਚਾ ਜਾਂ ਸੰਖੇਪ ਚਰਚਾ ਦੇ ਪਾਸ ਕਰ ਦਿੱਤੇ ਗਏ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦੇ ਹੋਏ, ਲੋਕ ਸਭਾ ਸਪੀਕਰ ਨੇ ਕਿਹਾ ਕਿ ਸਦਨ ਦੇ ਕੰਮਕਾਜ ਵਿੱਚ ਯੋਜਨਾਬੱਧ ਤਰੀਕੇ ਨਾਲ ਵਿਘਨ ਪਾਇਆ ਗਿਆ ਜੋ ਕਿ ਲੋਕਤੰਤਰ ਅਤੇ ਸਦਨ ਦੀ ਮਰਿਆਦਾ ਦੇ ਅਨੁਸਾਰ ਨਹੀਂ ਹੈ। ਅਠਾਰਵੀਂ ਲੋਕ ਸਭਾ ਦਾ ਪੰਜਵਾਂ ਸੈਸ਼ਨ 21 ਜੁਲਾਈ ਨੂੰ ਸ਼ੁਰੂ ਹੋਇਆ, ਜਿਸ ਵਿੱਚ 14 ਸਰਕਾਰੀ ਬਿੱਲ ਪੇਸ਼ ਕੀਤੇ ਗਏ ਤੇ 12 ਬਿੱਲ ਪਾਸ ਕੀਤੇ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਵੱਡੀ ਖ਼ਬਰ; 'ਤਿਆਰੀ ਕਰ ਲੈ ਪੁੱਤ, ਤੇਰਾ ਟਾਈਮ ਆ ਗਿਆ', ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
Punjab: Love Marriage ਦਾ ਖ਼ੌਫ਼ਨਾਕ ਅੰਤ! ਮਰਜ਼ੀ ਨਾਲ ਚੁਣੇ ਲਾੜੇ ਤੋਂ ਅੱਕੀ ਕੁੜੀ ਨੇ ਜੋ ਕੀਤਾ...
NEXT STORY