ਜਲੰਧਰ-ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਪਹਿਲਾਂ ਬਿਆਸ ਦਰਿਆ ਦਾ ਨਿਰੀਖਣ ਕਰਦੇ ਰਹੇ ਅਤੇ ਫਿਰ ਰਾਵੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਕੁਦਰਤ 'ਤੇ ਕਿਸੇ ਦਾ ਕੰਟਰੋਲ ਨਹੀਂ ਹੈ ਪਰ ਪੰਜਾਬ ਸਰਕਾਰ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਮਦਦ ਕਰੇਗੀ। ਹੜ੍ਹਾਂ ਨਾਲ ਸਬੰਧਤ ਸਾਰੀਆਂ ਸਰਕਾਰੀ ਯੋਜਨਾਵਾਂ ਰਾਹੀਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਹਾ ਕਿ ਮੈਂ ਆਪਣਾ ਹੈਲੀਕਾਪਟਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਨ੍ਹਾਂ ਨੇ ਮੈਨੂੰ 92 ਸੀਟਾਂ ਦੇ ਕੇ ਜਿੱਤ ਦਿਵਾਈ। ਇਹ ਹੈਲੀਕਾਪਟਰ ਜਨਤਾ ਦਾ ਹੈ ਅਤੇ ਅੱਜ ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਉਹ ਮੁੱਖ ਮੰਤਰੀ ਨਹੀਂ ਹਾਂ ਜੋ ਹੈਲੀਕਾਪਟਰ ਵਿੱਚ ਬੈਠ ਕੇ ਆਪਣੇ ਆਪ ਨੂੰ ਵੱਡਾ ਨੇਤਾ ਸਮਝਦਾ ਹੈ, ਮੈਂ ਇੱਕ ਆਮ ਆਦਮੀ ਹਾਂ ਇਸ ਦੇ ਨਾਲ ਹੀ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਪੇਸ਼ੀ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤਾ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਹੜ੍ਹਾਂ ਦੀ ਮਾਰ ਹੇਠ ਪੰਜਾਬ, ਬਿਆਸ ਦਰਿਆ ਦਾ ਨਰੀਖਣ ਕਰਨ ਪਹੁੰਚੇ CM ਮਾਨ
ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਪਹਿਲਾਂ ਬਿਆਸ ਦਰਿਆ ਦਾ ਨਿਰੀਖਣ ਕਰਦੇ ਰਹੇ ਅਤੇ ਫਿਰ ਰਾਵੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਕੁਦਰਤ 'ਤੇ ਕਿਸੇ ਦਾ ਕੰਟਰੋਲ ਨਹੀਂ ਹੈ ਪਰ ਪੰਜਾਬ ਸਰਕਾਰ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਦੀ ਮਦਦ ਕਰੇਗੀ।
ਹੜ੍ਹਾਂ ਨਾਲ ਸਬੰਧਤ ਸਾਰੀਆਂ ਸਰਕਾਰੀ ਯੋਜਨਾਵਾਂ ਰਾਹੀਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਭਗਵੰਤ ਮਾਨ ਨੇ ਇੱਕ ਵਾਰ ਫਿਰ ਕਿਹਾ ਕਿ ਮੈਂ ਆਪਣਾ ਹੈਲੀਕਾਪਟਰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਨ੍ਹਾਂ ਨੇ ਮੈਨੂੰ 92 ਸੀਟਾਂ ਦੇ ਕੇ ਜਿੱਤ ਦਿਵਾਈ। ਇਹ ਹੈਲੀਕਾਪਟਰ ਜਨਤਾ ਦਾ ਹੈ ਅਤੇ ਅੱਜ ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਉਹ ਮੁੱਖ ਮੰਤਰੀ ਨਹੀਂ ਹਾਂ ਜੋ ਹੈਲੀਕਾਪਟਰ ਵਿੱਚ ਬੈਠ ਕੇ ਆਪਣੇ ਆਪ ਨੂੰ ਵੱਡਾ ਨੇਤਾ ਸਮਝਦਾ ਹੈ, ਮੈਂ ਇੱਕ ਆਮ ਆਦਮੀ ਹਾਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਮਜੀਠੀਆ ਦੀ ਨਿਆਇਕ ਹਿਰਾਸਤ ਨੂੰ ਲੈ ਕੇ ਮੋਹਾਲੀ ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਪੇਸ਼ੀ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰਸ਼ਿਪ ਹੋਈ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ। ਅਰਦਾਸ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਨੂੰ ਪ੍ਰਭਾਵਿਤ ਕਰ ਰਹੀਆਂ ਮੁਸ਼ਕਲਾਂ ਤੋਂ ਬਚਾਅ ਅਤੇ ਲੋਕਾਂ ਦੀ ਖੈਰ-ਖ਼ੁਸ਼ਹਾਲੀ ਲਈ ਬੇਨਤੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ,ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਰਾਜਾ ਵੜਿੰਗ ਵੱਲੋਂ ਸਮੁੱਚੀ ਕਾਂਗਰਸ ਨੂੰ ਮਦਦ ਦੀ ਅਪੀਲ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਲਕਾ ਇੰਚਾਰਜਾਂ ਸਮੇਤ ਸਾਰੇ ਬਲਾਕ ਪ੍ਰਧਾਨਾਂ, ਵਰਕਰਾਂ ਅਤੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਮਾਲੀ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ ਹੈ। ਰਾਜਾ ਵੜਿੰਗ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਹਾਲਾਤ ਇਸ ਸਮੇਂ ਬਹੁਤ ਚਿੰਤਾਜਨਕ ਹਨ। ਫਸਲਾਂ ਤਬਾਹ ਹੋ ਗਈਆਂ ਹਨ, ਲੋਕ ਬੇਘਰ ਹੋ ਗਏ ਹਨ। ਹੜ੍ਹਾਂ ਦੀ ਮਾਰ ਕਾਰਣ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ 'ਚ ਬਣੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਾਜਪਾ ਦਾ ਵੱਡਾ ਫ਼ੈਸਲਾ
ਪੰਜਾਬ ਵਿਚ ਆਏ ਹੜ੍ਹਾਂ ਨੂੰ ਦੇਖਦਿਆਂ ਪੰਜਾਬ ਵਿਚ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਜਨ ਭਲਾਈ ਕੈਂਪ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਦਿੱਤੀ ਹੈ। ਜਾਖੜ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਆਮ ਹੁੰਦੇ ਹੀ, ਪੰਜਾਬ ਵਿਚ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਫਿਰ ਤੋਂ ਸੂਬੇ ਭਰ ਵਿਚ ਕੈਂਪ ਲਗਾਏ ਜਾਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. Paper leak case: ਰਾਜਸਥਾਨ ਹਾਈ ਕੋਰਟ ਦਾ ਵੱਡਾ ਫੈਸਲਾ, ਪੁਲਸ ਐੱਸਆਈ ਭਰਤੀ 2021 ਕੀਤੀ ਰੱਦ
ਰਾਜਸਥਾਨ ਹਾਈ ਕੋਰਟ ਨੇ ਪੇਪਰ ਲੀਕ ਦੇ ਮੱਦੇਨਜ਼ਰ ਵਿਵਾਦਪੂਰਨ 'ਪੁਲਿਸ ਸਬ ਇੰਸਪੈਕਟਰ (ਐਸਆਈ) ਭਰਤੀ ਪ੍ਰੀਖਿਆ-2021' ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਸਮੀਰ ਜੈਨ ਦੀ ਸਿੰਗਲ ਬੈਂਚ ਨੇ ਵੀਰਵਾਰ ਨੂੰ ਇੱਕ ਵਿਸਥਾਰਤ ਫੈਸਲਾ ਸੁਣਾਉਂਦੇ ਹੋਏ 2021 ਦੀ ਇਸ ਭਰਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ। ਅਦਾਲਤ ਵਿੱਚ ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੇਜਰ ਆਰਪੀ ਸਿੰਘ ਨੇ ਕਿਹਾ, "ਭਰਤੀ ਪ੍ਰਕਿਰਿਆ ਵਿੱਚ ਧੋਖਾਧੜੀ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਸੀ। ਇਹ ਹੈਰਾਨੀਜਨਕ ਹੈ ਕਿ ਰਾਜ ਸਰਕਾਰ ਨੇ ਇਸ ਵਿਸ਼ੇ 'ਤੇ ਨਾ ਤਾਂ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਕੋਈ ਫੈਸਲਾ ਲਿਆ। ਉਮੀਦ ਹੈ ਕਿ ਅਦਾਲਤ ਦਾ ਇਹ ਫੈਸਲਾ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲੇ ਗਿਰੋਹਾਂ ਲਈ ਸਬਕ ਵਜੋਂ ਕੰਮ ਕਰੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. 20 ਤੋਂ ਵੱਧ ਕਾਲਜਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੈ ਗਈਆਂ ਭਾਜੜਾਂ
ਦਿੱਲੀ 'ਚ ਬੰਬ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ ਕੁਝ ਹਫ਼ਤਿਆਂ 'ਚ ਸਕੂਲਾਂ ਅਤੇ ਹਸਪਤਾਲਾਂ ਤੋਂ ਬਾਅਦ ਹੁਣ 20 ਤੋਂ ਵੱਧ ਕਾਲਜਾਂ ਨੂੰ ਧਮਕੀ ਭਰੇ ਈ-ਮੇਲ ਮਿਲੇ ਹਨ, ਜਿਸ ਨਾਲ ਹਲਚਲ ਮਚ ਗਈ ਹੈ। ਪੁਲਸ ਟੀਮਾਂ ਚਾਣਕਿਆਪੁਰੀ ਦੇ ਜੀਸਸ ਐਂਡ ਮੈਰੀ ਕਾਲਜ ਸਮੇਤ ਕਈ ਕਾਲਜਾਂ 'ਚ ਪਹੁੰਚੀਆਂ। ਹਾਲਾਂਕਿ, ਪੂਰੀ ਤਲਾਸ਼ੀ ਤੋਂ ਬਾਅਦ ਇਹ ਧਮਕੀ ਵੀ ਜਾਅਲੀ ਨਿਕਲੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਹੜ੍ਹਾਂ ਵਿਚਾਲੇ ਹਰਿਆਣਾ ਨੇ ਪੰਜਾਬ ਵਲ ਵਧਾਇਆ ਮਦਦ ਦਾ ਹੱਥ, ਨਾਇਬ ਸੈਣੀ ਨੇ CM ਮਾਨ ਨੂੰ ਲਿਖੀ ਚਿੱਠੀ
ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸੂਬੇ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ 'ਚ ਆਏ ਹੜ੍ਹਾਂ 'ਤੇ ਦੁੱਖ ਪ੍ਰਗਟ ਕੀਤਾ ਹੈ ਤੇ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਦਾ ਵਾਅਦਾ ਕੀਤਾ ਹੈ। ਇਸ ਸਬੰਧ ਵਿੱਚ ਸੀਐੱਮ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਜੰਮੂ-ਕਸ਼ਮੀਰ : ਅੱਤਵਾਦੀਆਂ ਤੇ ਫੌਜ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 2 ਅੱਤਵਾਦੀ ਢੇਰ
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਸੁਰੱਖਿਆ ਬਲਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਤੋਂ ਬਾਅਦ ਫਾਇਰਿੰਗ ਦੌਰਾਨ ਦੋ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਗੱਲ ਦੀ ਜਾਣਕਾਰੀ ਫੌਜ ਵਲੋਂ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਸ ਵੱਲੋਂ ਘੁਸਪੈਠ ਦੀ ਸੰਭਾਵਿਤ ਕੋਸ਼ਿਸ਼ ਬਾਰੇ ਦਿੱਤੀ ਗਈ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਕੰਟਰੋਲ ਰੇਖਾ (LoC) ਦੇ ਨੇੜੇ ਨੌਸ਼ੇਰਾ ਨਾਰ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਵੱਡੀ ਖ਼ਬਰ: ਟੀਮ ਨੂੰ World Cup ਜਿਤਾਉਣ ਵਾਲੇ ਕਪਤਾਨ ਨੂੰ ਹੋ ਗਿਆ ਕੈਂਸਰ, ਵੇਖੋ ਕੀ ਬਣ ਗਿਆ ਹਾਲ
ਆਸਟ੍ਰੇਲੀਆ ਦਾ ਕ੍ਰਿਕਟ ਦੀ ਦੁਨੀਆ ਵਿੱਚ ਇੱਕ ਵੱਖਰਾ ਦਰਜਾ ਰਿਹਾ ਹੈ ਅਤੇ ਹੁਣ ਵੀ ਹੈ। ਜੇਕਰ ਅਸੀਂ ਪਿਛਲੇ ਕੁਝ ਸਾਲਾਂ ਦੀ ਗੱਲ ਕਰੀਏ ਤਾਂ ਕੋਈ ਵੀ ਖਿਡਾਰੀ ਉੱਥੇ ਬਿਨਾਂ ਕੋਈ ਆਈਸੀਸੀ ਖਿਤਾਬ ਜਿੱਤੇ ਸੰਨਿਆਸ ਨਹੀਂ ਲੈਂਦਾ। ਉਨ੍ਹਾਂ ਵਿੱਚੋਂ ਇੱਕ ਮਾਈਕਲ ਕਲਾਰਕ ਹੈ। ਉਸਦੀ ਕਪਤਾਨੀ ਵਿੱਚ, ਆਸਟ੍ਰੇਲੀਆ ਨੇ 2015 ਵਿੱਚ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਹਾਲਾਂਕਿ, ਇਸ ਸਮੇਂ ਆਸਟ੍ਰੇਲੀਆ ਦਾ ਇਹ ਮਹਾਨ ਕ੍ਰਿਕਟਰ ਇੱਕ ਵੱਡੀ ਬਿਮਾਰੀ ਤੋਂ ਪੀੜਤ ਹੈ, ਜਿਸ ਬਾਰੇ ਜਾਣਕਾਰੀ ਉਸਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਡਰੋਨ ਰਾਹੀਂ ਪਹੁੰਚਾਈ ਰਾਹਤ ਸਮੱਗਰੀ
NEXT STORY