ਜਲੰਧਰ-ਪਿਛਲੇ 6 ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ ਸੁਧਰ ਰਹੀ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਇਸ ਦੇ ਨਾਲ ਹੀ ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਆਏ ਹਨ। ਉਨ੍ਹਾਂ ਨੂੰ ਕੱਲ੍ਹ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੇ ਦਿਨ ਇਕ ਪੰਜ ਸਾਲ ਦਾ ਬੱਚਾ ਅਗਵਾ ਕੀਤਾ ਗਿਆ ਸੀ, ਜਿਸ ਦੀ ਹੁਣ ਰਹੀਮਪਰ ਸਥਿਤ ਸ਼ਮਸ਼ਾਨਘਾਟ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਮੌਕੇ 'ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਵੀ ਪਹੁੰਚੇ। ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ ਬੀਤੇ ਕੱਲ੍ਹ ਇਕ ਪੰਜ ਸਾਲ ਦਾ ਬੱਚਾ ਕਿਡਨੈਪ ਹੋਇਆ ਸੀ, ਜਿਸ ਦੀ ਇਕ ਸੀ. ਸੀ. ਟੀ. ਵੀ. ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪੁਲਸ ਨੇ ਜਾਂਚ ਪੜਤਾਲ ਮਗਰੋਂ ਬੀਤੀ ਰਾਤ ਕਿਡਨੈਪਰ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਕਿਡਨੈਪਰ ਦੀ ਨਿਸ਼ਾਨਦੇਹੀ 'ਤੇ ਅੱਜ ਹੁਸ਼ਿਆਰਪੁਰ ਦੇ ਮੰਡੀ ਰਹੀਮਪੁਰ ਸਥਿਤ ਸ਼ਮਸ਼ਾਨਘਾਟ ਵਿੱਚੋਂ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. CM ਭਗਵੰਤ ਮਾਨ ਨੂੰ ਕੱਲ੍ਹ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ
ਪਿਛਲੇ 6 ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ ਸੁਧਰ ਰਹੀ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਇਸ ਦੇ ਨਾਲ ਹੀ ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਆਏ ਹਨ। ਉਨ੍ਹਾਂ ਨੂੰ ਕੱਲ੍ਹ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੁਣਾਇਆ ਗਿਆ ਆਹ ਫ਼ੈਸਲਾ
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਅਤੇ ਮੁਲਾਕਾਤ ਮਾਮਲੇ 'ਚ ਰਾਹਤ ਦਿੱਤੀ ਗਈ ਹੈ। ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ਦਾ ਅਦਾਲਤ ਵੱਲੋਂ ਨਿਪਟਾਰਾ ਕਰਦਿਆਂ ਤਿੰਨ ਡਾਇਰੈਕਸ਼ਨਾਂ ਦਿੱਤੀਆਂ ਗਈਆਂ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਵੜਿੰਗ ਨੇ ਸਸਰਾਲੀ ਕਾਲੋਨੀ ਵਾਸੀਆਂ ਨੂੰ ਦਿੱਤੇ 2 ਲੱਖ, ਕਿਹਾ- 'ਕਣਕ ਬੀਜਣ ਤਕ ਕਿਸਾਨਾਂ ਦੀ ਮਦਦ ਕਰੇਗੀ ਕਾਂਗਰਸ'
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਸਸਰਾਲੀ ਕਾਲੋਨੀ ਵਿਚ ਸਤਲੁਜ ਦਰਿਆ ਵਿਚ ਪਾਣੀ ਵਧਣ ਕਾਰਨ ਟੁੱਟੇ ਧੁੱਸੀ ਬੰਨ੍ਹ ਦਾ ਨਿਰੀਖਣ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਉਦੋਂ ਤਕ ਕਿਸਾਨਾਂ ਦੀ ਮਦਦ ਕਰਦੀ ਰਹੇਗੀ, ਜਦੋਂ ਤਕ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਬਿਜਾਈ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 50 ਟ੍ਰੈਕਟਰ ਸਸਰਾਲੀ ਕਾਲੋਨੀ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਬੀਜਣ ਤਕ ਉਨ੍ਹਾਂ ਦਾ ਸਾਥ ਦਿੰਦੇ ਰਹਿਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਅਕਾਲੀ ਆਗੂ ਨਰਦੇਵ ਸਿੰਘ ਬੋਬੀ ਮਾਨ ਗ੍ਰਿਫ਼ਤਾਰ
ਅਕਾਲੀ ਆਗੂ ਨਰਦੇਵ ਸਿੰਘ ਬੋਬੀ ਮਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਹੋਈ ਹੈ। ਨਰਦੇਵ ਸਿੰਘ ਬੋਬੀ ਮਾਨ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਫਾਜ਼ਿਲਕਾ ਦੇ ਐੱਸਐੱਸਪੀ ਗੁਰਮੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਇਕ ਟੀਮ ਵੱਲੋਂ ਚੰਡੀਗੜ੍ਹ ਤੋਂ ਬੋਬੀ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਬੋਬੀ ਮਾਨ 2024 ਦੌਰਾਨ ਬੀ. ਡੀ. ਪੀ. ਓ. ਦਫ਼ਤਰ ਦੇ ਬਾਹਰ ਹੋਈ ਝੜਪ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ 12 ਸਾਲ ਪੁਰਾਣੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 12 ਸਤੰਬਰ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ 'ਚ ਵੱਡੀ ਵਾਰਦਾਤ! ਜਵਾਕ ਨੂੰ ਅਗਵਾ ਕਰਕੇ ਸ਼ਮਸ਼ਾਨਘਾਟ 'ਚ ਸੁੱਟੀ ਲਾਸ਼
ਹੁਸ਼ਿਆਰਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੇ ਦਿਨ ਇਕ ਪੰਜ ਸਾਲ ਦਾ ਬੱਚਾ ਅਗਵਾ ਕੀਤਾ ਗਿਆ ਸੀ, ਜਿਸ ਦੀ ਹੁਣ ਰਹੀਮਪਰ ਸਥਿਤ ਸ਼ਮਸ਼ਾਨਘਾਟ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਮੌਕੇ 'ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਵੀ ਪਹੁੰਚੇ। ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ ਬੀਤੇ ਕੱਲ੍ਹ ਇਕ ਪੰਜ ਸਾਲ ਦਾ ਬੱਚਾ ਕਿਡਨੈਪ ਹੋਇਆ ਸੀ, ਜਿਸ ਦੀ ਇਕ ਸੀ. ਸੀ. ਟੀ. ਵੀ. ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪੁਲਸ ਨੇ ਜਾਂਚ ਪੜਤਾਲ ਮਗਰੋਂ ਬੀਤੀ ਰਾਤ ਕਿਡਨੈਪਰ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਕਿਡਨੈਪਰ ਦੀ ਨਿਸ਼ਾਨਦੇਹੀ 'ਤੇ ਅੱਜ ਹੁਸ਼ਿਆਰਪੁਰ ਦੇ ਮੰਡੀ ਰਹੀਮਪੁਰ ਸਥਿਤ ਸ਼ਮਸ਼ਾਨਘਾਟ ਵਿੱਚੋਂ ਬੱਚੇ ਦੀ ਲਾਸ਼ ਬਰਾਮਦ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. CM ਭਗਵੰਤ ਮਾਨ ਨੂੰ ਹਸਪਤਾਲ ਮਿਲਣ ਪੁੱਜੇ ਰਾਜਪਾਲ ਕਟਾਰੀਆ, ਸਿਹਤ ਦਾ ਜਾਣਿਆ ਹਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹਨ। ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਦਾ ਹਾਲ ਜਾਨਣ ਲਈ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਹਸਪਤਾਲ ਪੁੱਜੇ। ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੀ ਹਸਪਤਾਲ ਪੁੱਜੇ। ਮੁੱਖ ਮੰਤਰੀ ਨੂੰ ਮਿਲਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਵਲੋਂ 2-3 ਵਾਰ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਗਿਆ ਸੀ ਅਤੇ ਉਹ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਕਾਫ਼ੀ ਫ਼ਿਕਰਮੰਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਮੁੰਬਈ ਤੋਂ ਰਾਂਚੀ ਤਕ 12 ਥਾਈਂ ਛਾਪੇ, ਫੜ੍ਹੇ ਗਏ 8 ਸ਼ੱਕੀ ਅੱਤਵਾਦੀ
ਦਿੱਲੀ ਪੁਲਿਸ ਨੇ ਇੱਕ ISIS ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ 12 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਦੇਸ਼ ਭਰ ਵਿੱਚੋਂ ਅੱਠ ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਦੋਸ਼ੀ ਆਫਤਾਬ ਮੁੰਬਈ ਦਾ ਰਹਿਣ ਵਾਲਾ ਹੈ। ਇੱਕ ਸ਼ੱਕੀ ਅੱਤਵਾਦੀ, ਅਸ਼ਰ ਦਾਨਿਸ਼ ਨੂੰ ਵੀ ਰਾਂਚੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਦਿੱਲੀ ਪੁਲਸ, ਝਾਰਖੰਡ ATS ਅਤੇ ਰਾਂਚੀ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ ਗਈ ਹੈ। ਇਸ ਵੇਲੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. 'ਭਾਰਤ-ਅਮਰੀਕਾ ਕਰੀਬੀ ਦੋਸਤ, ਮੈਂ ਗੱਲਬਾਤ ਕਰਨ ਲਈ ਉਤਸੁਕ ਹਾਂ', ਟਰੰਪ ਦੇ ਬਿਆਨ 'ਤੇ PM ਮੋਦੀ ਦਾ ਜਵਾਬ
ਇੱਕ ਪਾਸੇ, ਜਿੱਥੇ ਰੂਸੀ ਤੇਲ ਖਰੀਦ ਅਤੇ ਟੈਰਿਫ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਕਾਰ ਟਕਰਾਅ ਜਾਰੀ ਹੈ, ਉੱਥੇ ਹੀ ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਸਬੰਧਾਂ ਨੂੰ ਲੈ ਕੇ ਸਕਾਰਾਤਮਕ ਸੰਕੇਤ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਗੱਲਬਾਤ ਦੇ ਸਕਾਰਾਤਮਕ ਮੁਲਾਂਕਣ ਦਾ ਗਰਮਜੋਸ਼ੀ ਨਾਲ ਜਵਾਬ ਦਿੰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਚੱਲ ਰਹੀ ਗੱਲਬਾਤ ਦੋਵਾਂ ਦੇਸ਼ਾਂ ਵਿਚਕਾਰ ਸਾਂਝੇਦਾਰੀ ਦੀ ਅਥਾਹ ਸੰਭਾਵਨਾ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਵੱਡੀ ਖ਼ਬਰ ; ED ਨੇ ਕਾਂਗਰਸੀ ਵਿਧਾਇਕ ਨੂੰ ਕੀਤਾ ਗ੍ਰਿਫ਼ਤਾਰ
ਇਕ ਵੱਡੀ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਰਨਾਟਕ ਦੇ ਕਾਂਗਰਸੀ ਵਿਧਾਇਕ ਸਤੀਸ਼ ਕ੍ਰਿਸ਼ਨਾ ਸੈਲ ਨੂੰ ਕਥਿਤ ਗੈਰ-ਕਾਨੂੰਨੀ ਲੋਹੇ ਦੇ ਨਿਰਯਾਤ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼਼ਤਾਰ ਕਰ ਲਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
CM ਭਗਵੰਤ ਮਾਨ ਨੂੰ ਕੱਲ੍ਹ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ!
NEXT STORY