ਜਲੰਧਰ- ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਲਾਇਸੈਂਸ ਦੀ ਮਿਆਦ 5 ਸਾਲ ਤੋਂ ਵਧਾ ਦਿੱਤੀ ਗਈ ਹੈ। ਉਨ੍ਹਾਂ ਦਾ ਲਾਇਸੈਂਸ ਦੀ ਮਿਆਦ ਹੁਣ 10 ਸਾਲ ਹੋਵੇਗੀ ਅਤੇ ਨਵਾਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਕਰੀਬ 40,000 ਆੜ੍ਹਤੀਆਂ ਨੂੰ ਸਿੱਧਾ ਲਾਭ ਮਿਲੇਗਾ ਇਸ ਦੇ ਨਾਲ ਹੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਇੱਕ ਸੁਚੱਜੀ ਤੇ ਗੁਪਤ ਕਾਰਵਾਈ ਦੌਰਾਨ ਪੁਲਸ ਨੇ ਤਿੰਨ ਖ਼ਤਰਨਾਕ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਕਾਰਵਾਈ ਗੁਮਟਾਲਾ ਚੌਂਕ ‘ਤੇ ਨਾਕਾਬੰਦੀ ਦੌਰਾਨ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਲਾ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੇਅੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 2 ਪਿਸਤੌਲ (.32 ਬੋਰ), 2 ਜ਼ਿੰਦਾ ਕਾਰਤੂਸ, 1 ਪਿਸਤੌਲ (.315 ਬੋਰ) ਨਾਲ 2 ਕਾਰਤੂਸ ਅਤੇ ਇੱਕ ਸਵਿਫਟ ਕਾਰ ਜ਼ਬਤ ਕੀਤੀ। ਬੇਅੰਤ ਦੇ ਖੁਲਾਸੇ ‘ਤੇ ਗੁਰਪਿੰਦਰ ਸਿੰਘ ਉਰਫ਼ ਸਾਜਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਯੋਧਬੀਰ ਸਿੰਘ ਉਰਫ਼ ਯੋਧਾ ਨੂੰ ਵੀ ਕਾਬੂ ਕੀਤਾ ਗਿਆ, ਜਿਸ ਤੋਂ 3 ਪਿਸਤੌਲ (.32 ਬੋਰ) ਅਤੇ 1 ਰਿਵਾਲਵਰ (.32 ਬੋਰ) ਬਰਾਮਦ ਹੋਏ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ
ਬੀਤੇ ਦਿਨੀਂ ਪੰਜਾਬ 'ਚ ਆਏ ਭਿਆਨਕ ਹੜ੍ਹਾਂ ਕਾਰਨ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟ ਜਾਣ ਨਾਲ ਸਥਿਤੀ ਹੋਰ ਖਰਾਬ ਹੋ ਗਈ ਸੀ। ਇਸ ਮਾਮਲੇ ਵਿੱਚ ਸਿੰਚਾਈ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਸੁਖਪਾਲ ਖਹਿਰਾ ਦੇ ਹੱਕ 'ਚ ਗਨੀਵ ਮਜੀਠੀਆ ਦਾ ਵੱਡਾ ਬਿਆਨ, ਕਿਹਾ ਨਹੀਂ ਦਬਾਈ ਜਾ ਸਕਦੀ ਵਿਰੋਧੀ ਧਿਰ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਿਕਰਮ ਮਜੀਠੀਆ ਖ਼ਿਲਾਫ਼ ਝੂਠੇ ਪਰਚੇ ਕੀਤੇ ਗਏ, ਹੁਣ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਜ਼ਮੀਨਾਂ ਤੇ ਫਸਲਾਂ ਦੇ ਖ਼ਰਾਬੀ ਦਾ ਮੁੱਦਾ ਵਿਧਾਨ ਸਭਾ 'ਚ ਜ਼ੋਰ-ਸ਼ੋਰ ਨਾਲ ਚੁੱਕਾਂਗੇ: ਪ੍ਰਤਾਪ ਬਾਜਵਾ
ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪੂਰੇ ਭਾਰਤ ਵਿੱਚ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਪ੍ਰੋਗਰਾਮ ਤਹਿਤ ਬਲਾਕ ਕਾਂਗਰਸ ਕਮੇਟੀ ਧਾਰੀਵਾਲ ਵੱਲੋਂ ਕਾਂਗਰਸੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਭਰਤ ਸਿੰਘ ਸੋਲੰਕੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਿਸ਼ੇਸ਼ ਤੌਰ 'ਤੇ ਪਹੁੰਚੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ, ਤਿੰਨ ਮੁਲਜ਼ਮ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਇੱਕ ਸੁਚੱਜੀ ਤੇ ਗੁਪਤ ਕਾਰਵਾਈ ਦੌਰਾਨ ਪੁਲਸ ਨੇ ਤਿੰਨ ਖ਼ਤਰਨਾਕ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਕਾਰਵਾਈ ਗੁਮਟਾਲਾ ਚੌਂਕ ‘ਤੇ ਨਾਕਾਬੰਦੀ ਦੌਰਾਨ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਲਾ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੇਅੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 2 ਪਿਸਤੌਲ (.32 ਬੋਰ), 2 ਜ਼ਿੰਦਾ ਕਾਰਤੂਸ, 1 ਪਿਸਤੌਲ (.315 ਬੋਰ) ਨਾਲ 2 ਕਾਰਤੂਸ ਅਤੇ ਇੱਕ ਸਵਿਫਟ ਕਾਰ ਜ਼ਬਤ ਕੀਤੀ। ਬੇਅੰਤ ਦੇ ਖੁਲਾਸੇ ‘ਤੇ ਗੁਰਪਿੰਦਰ ਸਿੰਘ ਉਰਫ਼ ਸਾਜਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਯੋਧਬੀਰ ਸਿੰਘ ਉਰਫ਼ ਯੋਧਾ ਨੂੰ ਵੀ ਕਾਬੂ ਕੀਤਾ ਗਿਆ, ਜਿਸ ਤੋਂ 3 ਪਿਸਤੌਲ (.32 ਬੋਰ) ਅਤੇ 1 ਰਿਵਾਲਵਰ (.32 ਬੋਰ) ਬਰਾਮਦ ਹੋਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡਾ ਝਟਕਾ, ਨਿਆਇਕ ਹਿਰਾਸਤ ਨੂੰ ਲੈ ਕੇ ਆਇਆ ਆਹ ਫ਼ੈਸਲਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ 'ਚ ਅੱਜ ਪੇਸ਼ੀ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਬਿਕਰਮ ਮਜੀਠੀਆ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਪੰਜਾਬ ਦੇ ਹਜ਼ਾਰਾਂ ਆੜ੍ਹਤੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਨੇ ਕਰ 'ਤਾ ਵੱਡਾ ਐਲਾਨ
ਚੰਡੀਗੜ੍ਹ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਲਾਇਸੈਂਸ ਦੀ ਮਿਆਦ 5 ਸਾਲ ਤੋਂ ਵਧਾ ਦਿੱਤੀ ਗਈ ਹੈ। ਉਨ੍ਹਾਂ ਦਾ ਲਾਇਸੈਂਸ ਦੀ ਮਿਆਦ ਹੁਣ 10 ਸਾਲ ਹੋਵੇਗੀ ਅਤੇ ਨਵਾਂ ਲਾਇਸੈਂਸ 48 ਘੰਟਿਆਂ ਦੇ ਅੰਦਰ ਜਾਰੀ ਕੀਤਾ ਜਾਵੇਗਾ। ਇਸ ਨਾਲ ਸੂਬੇ ਦੇ ਕਰੀਬ 40,000 ਆੜ੍ਹਤੀਆਂ ਨੂੰ ਸਿੱਧਾ ਲਾਭ ਮਿਲੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਸੋਨੇ ਦੀਆਂ ਕੀਮਤਾਂ 2 ਲੱਖ ਰੁਪਏ ਪ੍ਰਤੀ 10 ਗ੍ਰਾਮ! ਅਮਰੀਕੀ ਬਾਜ਼ਾਰਾਂ ਤੋਂ ਆਈ ਵੱਡੀ ਭਵਿੱਖਬਾਣੀ
ਸੋਨੇ ਦੀ ਚਮਕ ਇੱਕ ਵਾਰ ਫਿਰ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰ ਰਹੀ ਹੈ। ਗਲੋਬਲ ਨਿਵੇਸ਼ ਸਲਾਹਕਾਰ ਫਰਮ ਜੈਫਰੀਜ਼ ਦੇ ਸੀਨੀਅਰ ਰਣਨੀਤੀਕਾਰ ਕ੍ਰਿਸ ਵੁੱਡ ਨੇ ਲੰਬੇ ਸਮੇਂ ਦੀਆਂ ਸੋਨੇ ਦੀਆਂ ਕੀਮਤਾਂ ਬਾਰੇ ਇੱਕ ਦਲੇਰਾਨਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਅੰਤਰਰਾਸ਼ਟਰੀ ਸੋਨੇ ਦੀਆਂ ਕੀਮਤਾਂ $6,600 ਪ੍ਰਤੀ ਔਂਸ ਤੋਂ ਵੱਧ ਹੋ ਸਕਦੀਆਂ ਹਨ - ਅਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਭਾਰਤ ਵਿੱਚ ਸੋਨੇ ਦੀਆਂ ਕੀਮਤਾਂ ਵੀ 2 ਲੱਖ ਰੁਪਏ ਪ੍ਰਤੀ 10 ਗ੍ਰਾਮ ਤੋਂ ਵੱਧ ਹੋਣ ਦੀ ਉਮੀਦ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਪੰਜਾਬ ਦੇ ਹੜ੍ਹ ਪੀੜਤਾਂ ਦੀ ਲਗਾਤਾਰ ਮਦਦ ਕਰ ਰਹੇ ਹਰਭਜਨ ਸਿੰਘ, ਦਾਨ ਕੀਤੀਆਂ ਦੋ ਐਂਬੁਲੈਂਸਾਂ ਤੇ ਦਵਾਈਆਂ
ਪੰਜਾਬ 'ਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ। ਲੋਕਾਂ ਦੇ ਘਰ, ਫਸਲਾਂ ਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ। ਪੰਜਾਬ ਨੂੰ ਲੱਖਾਂ-ਕਰੋੜਾਂ ਦਾ ਨੁਕਸਾਨ ਹੋਇਆ। ਇਸ ਔਖੇ ਸਮੇਂ ਕਈ ਖੇਡ ਹਸਤੀਆਂ ਤੇ ਫਿਲਮੀ ਸਿਤਾਰਿਆਂ ਨੇ ਪੰਜਾਬ ਦੀ ਮਦਦ ਕੀਤੀ। ਇਸੇ ਤਹਿਤ ਹਰਭਜਨ ਸਿੰਘ ਵੀ ਪੰਜਾਬ ਦੀ ਮਦਦ ਕਰਨ ਲਈ ਅੱਗੇ ਆਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਵੱਡੀ ਵਾਰਦਾਤ: ਪਿਓ ਨੂੰ ਮਾਰਨ ਆਏ ਬਦਮਾਸ਼ਾਂ ਨੇ ਧੀ ਨੂੰ ਮਾਰੀਆਂ ਗੋਲੀਆਂ, ਮਚ ਗਿਆ ਚੀਕ-ਚਿਹਾੜਾ
ਬਿਹਾਰ ਦੇ ਮਧੇਪੁਰਾ ਜ਼ਿਲ੍ਹੇ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਪਰਾਧੀਆਂ ਨੇ ਇੱਕ ਟਾਈਲ ਕਾਰੋਬਾਰੀ ਦੀ ਧੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੇ ਸਬੰਧ ਵਿਚ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਫਿਰ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. PM ਮੋਦੀ ਨੇ ਗੁਜਰਾਤ ਨੂੰ ਦਿੱਤੀ ਵੱਡੀ ਸੌਗਾਤ, 34,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ "ਸਵੈ-ਨਿਰਭਰਤਾ" 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਦੂਜੇ ਦੇਸ਼ਾਂ 'ਤੇ ਨਿਰਭਰਤਾ ਭਾਰਤ ਦਾ ਮੁੱਖ ਦੁਸ਼ਮਣ ਹੈ ਅਤੇ ਦੇਸ਼ ਨੂੰ (ਸੈਮੀਕੰਡਕਟਰ) ਚਿਪਸ ਤੋਂ ਲੈ ਕੇ ਜਹਾਜ਼ਾਂ ਤੱਕ ਹਰ ਚੀਜ਼ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਹ ਗੁਜਰਾਤ ਦੇ ਭਾਵਨਗਰ ਦੇ ਗਾਂਧੀ ਮੈਦਾਨ ਵਿਖੇ "ਸਮੁੰਦਰ ਸੇ ਸਮ੍ਰਿੱਧੀ" ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ ਕੁੱਲ ₹34,200 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ, "ਅਸਲ ਵਿੱਚ, ਭਾਰਤ ਦਾ ਦੁਨੀਆ ਵਿੱਚ ਕੋਈ ਵੱਡਾ ਦੁਸ਼ਮਣ ਨਹੀਂ ਹੈ। ਦੂਜੇ ਦੇਸ਼ਾਂ 'ਤੇ ਨਿਰਭਰਤਾ ਭਾਰਤ ਦਾ ਇੱਕੋ ਇੱਕ ਦੁਸ਼ਮਣ ਹੈ। ਸਾਨੂੰ ਦੂਜਿਆਂ 'ਤੇ ਇਸ ਨਿਰਭਰਤਾ ਨੂੰ ਖਤਮ ਕਰਨਾ ਹੋਵੇਗਾ। ਸਾਨੂੰ ਇਹ ਸਮਝਣਾ ਹੋਵੇਗਾ ਕਿ ਜਿੰਨਾ ਜ਼ਿਆਦਾ ਅਸੀਂ ਦੂਜਿਆਂ 'ਤੇ ਨਿਰਭਰ ਕਰਾਂਗੇ, ਅਸਫਲਤਾ ਦੀ ਦਰ ਓਨੀ ਹੀ ਜ਼ਿਆਦਾ ਹੋਵੇਗੀ।"
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੁਕਤਸਰ ਜ਼ਿਲ੍ਹਾ ਅਦਾਲਤ ਦਾ ਵੱਡਾ ਫ਼ੈਸਲਾ, ਧੀ ਦੀ ਪੱਤ ਰੋਲਣ ਵਾਲੇ ਪਿਓ ਨੂੰ ਦਿੱਤੀ ਮਿਸਾਲੀ ਸਜ਼ਾ
NEXT STORY