ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਸੈਸ਼ਨ ਵਿਚ ਪ੍ਰਵਾਸੀਆਂ ਦੇ ਮਸਲੇ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਸਪਸ਼ਟ ਕੀਤਾ ਹੁਸ਼ਿਆਰਪੁਰ ਵਿਚ ਹੋਏ ਵਹਿਸ਼ੀ ਕਤਲਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਸਲੇ 'ਤੇ ਕਾਂਗਰਸੀ ਆਗੂਆਂ ਦੇ ਵੱਖੋ-ਵੱਖਰੇ ਬਿਆਨਾਂ 'ਤੇ ਨਿਸ਼ਾਨਾ ਵੀ ਵਿੰਨ੍ਹਿਆ ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ। ਇਸ ਦੌਰਾਨ ਮੈਂਬਰਾਂ ਵੱਲੋਂ 'ਮੋਦੀ ਜੀ ਜੁਮਲੇ ਬੰਦ ਕਰੋ' ਅਤੇ 'ਜੁਮਲੇਬਾਜ਼ੀ ਨਹੀਂ ਚੱਲੇਗੀ' ਦੇ ਨਾਅਰੇ ਲਗਾਏ ਗਏ।
ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਵਿਚੋਂ ਅੱਜ ਤਕ ਇਕ ਵੀ ਰੁਪਈਏ ਜਾਰੀ ਨਹੀਂ ਕੀਤਾ ਗਿਆ। ਵਿੱਤ ਮੰਤਰੀ ਦੇ ਭਾਸ਼ਣ ਮਗਰੋਂ ਸੱਤਾਧਿਰ ਦੇ ਸਾਰੇ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੈਂਬਰਾਂ ਵੱਲੋਂ ਤਖ਼ਤੀਆਂ ਵੀ ਲਿਆਂਦੀਆਂ ਗਈਆਂ ਸੀ, ਜਿਸ ਉੱਪਰ 'ਮੋਦੀ ਜੀ ਦਾ 1600 ਕਰੋੜ ਦਾ ਜੁਮਲਾ' ਜਿਸ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
1. ਪ੍ਰਵਾਸੀਆਂ ਦੇ ਮਸਲੇ 'ਤੇ ਖੁੱਲ੍ਹ ਕੇ ਬੋਲੇ CM ਮਾਨ, ਵਿਧਾਨ ਸਭਾ 'ਚ ਆਖ਼ੀਆਂ ਵੱਡੀਆਂ ਗੱਲਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਸੈਸ਼ਨ ਵਿਚ ਪ੍ਰਵਾਸੀਆਂ ਦੇ ਮਸਲੇ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਸਪਸ਼ਟ ਕੀਤਾ ਹੁਸ਼ਿਆਰਪੁਰ ਵਿਚ ਹੋਏ ਵਹਿਸ਼ੀ ਕਤਲਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਸਲੇ 'ਤੇ ਕਾਂਗਰਸੀ ਆਗੂਆਂ ਦੇ ਵੱਖੋ-ਵੱਖਰੇ ਬਿਆਨਾਂ 'ਤੇ ਨਿਸ਼ਾਨਾ ਵੀ ਵਿੰਨ੍ਹਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ ਵਿਧਾਨ ਸਭਾ 'ਚ PM ਮੋਦੀ ਖ਼ਿਲਾਫ਼ ਨਾਅਰੇਬਾਜ਼ੀ! ਤਖ਼ਤੀਆਂ ਲੈ ਕੇ ਆਏ ਮੈਂਬਰ
ਪੰਜਾਬ ਵਿਧਾਨ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਹੋਈ। ਇਸ ਦੌਰਾਨ ਮੈਂਬਰਾਂ ਵੱਲੋਂ 'ਮੋਦੀ ਜੀ ਜੁਮਲੇ ਬੰਦ ਕਰੋ' ਅਤੇ 'ਜੁਮਲੇਬਾਜ਼ੀ ਨਹੀਂ ਚੱਲੇਗੀ' ਦੇ ਨਾਅਰੇ ਲਗਾਏ ਗਏ। ਦਰਅਸਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਵਿਚੋਂ ਅੱਜ ਤਕ ਇਕ ਵੀ ਰੁਪਈਏ ਜਾਰੀ ਨਹੀਂ ਕੀਤਾ ਗਿਆ। ਵਿੱਤ ਮੰਤਰੀ ਦੇ ਭਾਸ਼ਣ ਮਗਰੋਂ ਸੱਤਾਧਿਰ ਦੇ ਸਾਰੇ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੈਂਬਰਾਂ ਵੱਲੋਂ ਤਖ਼ਤੀਆਂ ਵੀ ਲਿਆਂਦੀਆਂ ਗਈਆਂ ਸੀ, ਜਿਸ ਉੱਪਰ 'ਮੋਦੀ ਜੀ ਦਾ 1600 ਕਰੋੜ ਦਾ ਜੁਮਲਾ' ਜਿਸ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3. ਨਾਭਾ ਜੇਲ੍ਹ 'ਚ ਸੁਖਬੀਰ ਬਾਦਲ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਫੇਰੀ ਤੋਂ ਤੀਜੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨਾਭਾ ਜੇਲ੍ਹ ’ਚ 6 ਜੁਲਾਈ ਤੋਂ ਬੰਦ ਹਨ ਅਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਉਨ੍ਹਾਂ ਨੂੰ ਮਿਲਣ ਜੇਲ੍ਹ ਪਹੁੰਚੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
4. ਪ੍ਰਤਾਪ ਸਿੰਘ ਬਾਜਵਾ ਨੇ ਮੰਗਿਆ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਅਸਤੀਫ਼ਾ, ਸਦਨ 'ਚ ਪੈ ਗਿਆ ਰੌਲਾ
ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਹੜ੍ਹਾਂ ਦੀ ਤਬਾਹੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਭੜਕ ਗਏ। ਉਨ੍ਹਾਂ ਨੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਅਸਤੀਫ਼ਾ ਮੰਗ ਲਿਆ ਅਤੇ ਕ੍ਰਿਸ਼ਨ ਕੁਮਾਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਬਰਬਾਦੀ ਲਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਕਹਿੰਦੇ ਹਨ ਕਿ ਪੰਜਾਬ ਸਰਕਾਰ ਕੋਲ 12 ਹਜ਼ਾਰ ਕਰੋੜ ਹੈ, ਜਦੋਂ ਕਿ ਪੰਜਾਬ ਸਰਕਾਰ ਕਹਿੰਦੀ ਹੈ ਕਿ ਸਾਡੇ ਕੋਲ 1500 ਕਰੋੜ ਹੈ ਤਾਂ ਇਸ ਹਿਸਾਬ ਨਾਲ ਪੰਜਾਬ ਦਾ ਪੁਨਰਵਾਸ ਕਿਵੇਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਸੱਚਾਈ ਤੋਂ ਜਾਣੂੰ ਕਰਵਾਇਆ ਜਾਵੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
5. ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਨਿੰਦਾ ਮਤਾ
ਪੰਜਾਬ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਗਿਆ। ਇਹ ਮਤਾ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਵਾਰ-ਵਾਰ ਸਮਾਂ ਮੰਗਿਆ ਗਿਆ ਪਰ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਜਵਾਬ ਨਹੀਂ ਦਿੱਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
6. ਹਾਓ ਓ ਰੱਬਾ! ਮੁੰਡੇ ਦੇ ਢਿੱਡ 'ਚੋਂ ਨਿਕਲੇ 29 ਚਮਚੇ ਤੇ 19 Toothbrush, ਹੱਕੇ-ਬੱਕੇ ਹੋਏ ਡਾਕਟਰ
ਹਸਪਤਾਲ ਵਿੱਚ ਗੰਭੀਰ ਪੇਟ ਦਰਦ ਤੋਂ ਪੀੜਤ ਇਕ ਮੁੰਡੇ ਨੂੰ ਲਿਆਂਦਾ ਗਿਆ। ਜਿਨ੍ਹਾਂ ਡਾਕਟਰਾਂ ਵਲੋਂ ਉਸਦੀ ਜਾਂਚ ਕੀਤੀ ਗਈ ਉਹ ਸਾਰੇ ਡਾਕਟਰ ਹੀ ਹੈਰਾਨ ਰਹਿ ਗਏ, ਕਿਉਂਕਿ ਮੁੰਡੇ ਦੇ ਪੇਟ ਵਿੱਚ ਇਕ ਜਾਂ ਦੋ ਨਹੀਂ ਸਗੋਂ 29 ਸਟੀਲ ਦੇ ਚਮਚ ਅਤੇ 19 ਟੁੱਥਬ੍ਰਸ਼ ਮੌਜੂਦ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
7. ਦੀਵਾਲੀ ਦੇ ਪਟਾਕਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਗ੍ਰੀਨ ਪਟਾਕੇ ਬਣਾਉਣ ਦੀ ਦਿੱਤੀ ਇਜਾਜ਼ਤ
ਦੇਸ਼ ਵਿਚ ਦੀਵਾਲੀ ਦੇ ਜਸ਼ਨਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਅੰਸ਼ਕ ਰਾਹਤ ਮਿਲੀ ਹੈ। ਲੰਬੇ ਸਮੇਂ ਤੋਂ ਪੂਰੀ ਤਰ੍ਹਾਂ ਪਾਬੰਦੀ ਦਾ ਸਾਹਮਣਾ ਕਰ ਰਹੇ ਪਟਾਕਾ ਉਦਯੋਗ ਨੂੰ ਹੁਣ ਹਰੀ ਝੰਡੀ ਮਿਲ ਗਈ ਹੈ। ਅਦਾਲਤ ਨੇ ਵਾਤਾਵਰਣ ਲਈ ਸੁਰੱਖਿਅਤ ਮੰਨੇ ਜਾਂਦੇ "ਗ੍ਰੀਨ ਪਟਾਕਿਆਂ" ਦੇ ਉਤਪਾਦਨ ਨੂੰ ਸ਼ਰਤੀਆ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕੀ ਇਹਨਾਂ ਗ੍ਰੀਨ ਪਟਾਕਿਆਂ ਨੂੰ ਵੇਚਿਆ ਦਾ ਸਕਦਾ ਹੈ ਜਾਂ ਨਹੀਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
8. ਲੇਹ ਹਿੰਸਾ : ਪੁਲਸ ਨੇ ਸੋਨਮ ਵਾਂਗਚੁਕ ਨੂੰ ਕੀਤਾ ਗ੍ਰਿਫ਼ਤਾਰ, NSA ਤਹਿਤ ਕੀਤੀ ਕਾਰਵਾਈ
ਲੱਦਾਖ ਵਿੱਚ ਰਾਜ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੀ ਅਗਵਾਈ ਕਰ ਰਹੀ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਪੁਲਸ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ ਗ੍ਰਿਫ਼ਤਾਰ ਕਰ ਲਿਆ। ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ੁੱਕਰਵਾਰ ਨੂੰ ਇੱਥੇ ਇੱਕ ਪੁਲਸ ਟੀਮ ਨੇ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਲੱਦਾਖ ਲਈ ਵੱਖਰੇ ਰਾਜ ਦਾ ਦਰਜਾ ਅਤੇ ਸੰਵਿਧਾਨ ਦੀ ਛੇਵੀਂ ਸ਼ਡਿਊਲ ਦੇ ਵਿਸਥਾਰ ਦੀ ਮੰਗ ਕਰ ਰਹੇ ਅੰਦੋਲਨ ਦੇ ਸਮਰਥਕਾਂ ਵੱਲੋਂ ਕੀਤੇ ਗਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਦੋ ਦਿਨ ਬਾਅਦ ਹੋਈ ਹੈ, ਜਿਸ ਵਿੱਚ ਚਾਰ ਲੋਕ ਮਾਰੇ ਗਏ ਸਨ ਅਤੇ 90 ਹੋਰ ਜ਼ਖਮੀ ਹੋ ਗਏ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
9. ਔਰਤਾਂ ਦੇ ਖਾਤਿਆਂ 'ਚ ਪਾਏ 10-10 ਹਜ਼ਾਰ ਰੁਪਏ, PM ਮੋਦੀ ਨੇ ਸ਼ੁਰੂ ਕੀਤੀ ਨਵੀਂ ਯੋਜਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ (ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ) ਦੀ ਸ਼ੁਰੂਆਤ ਕੀਤੀ, ਜਿਸ ਨਾਲ 75 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 10,000 ਰੁਪਏ ਟ੍ਰਾਂਸਫਰ ਕੀਤੇ ਗਏ, ਜੋ ਕਿ ਕੁੱਲ 7,500 ਕਰੋੜ ਰੁਪਏ ਬਣਦਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਪਰਿਵਾਰ ਦੀ ਇੱਕ ਔਰਤ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
10. ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਤੋਹਫ਼ਾ, 27 ਲੱਖ ਕਿਸਾਨਾਂ ਦੇ ਖਾਤਿਆਂ 'ਚ ਆਏ 540 ਕਰੋੜ ਰੁਪਏ
ਕੇਂਦਰ ਸਰਕਾਰ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕੀਤੀ। ਇਹ ਕਿਸ਼ਤ ਖਾਸ ਤੌਰ 'ਤੇ ਹਾਲ ਹੀ ਵਿੱਚ ਭਾਰੀ ਬਾਰਸ਼, ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਲਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਸ਼ਤ ਜਾਰੀ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸਾਬਕਾ MP ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਦਿੱਲੀ ਤੱਕ...
NEXT STORY