ਜਲੰਧਰ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅੱਜ ਉਨ੍ਹਾਂ ਨੇ ਦਿੱਲੀ ਵਿਚ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦੀ ਹੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅਨਿਲ ਜੋਸ਼ੀ ਅਜੇ ਅਕਾਲੀ ਦਲ ਦੇ ਉਪ ਪ੍ਰਧਾਨ ਹਨ। ਜੋਸ਼ੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਇਹ ਵੀ ਪਤਾ ਲੱਗਾ ਹੈ ਕਿ ਅਨਿਲ ਜੋਸ਼ੀ ਭਲਕੇ 1 ਅਕਤੂਬਰ ਨੂੰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 25 ਮਿੰਟ ਚੱਲੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਸੀ.ਐੱਮ. ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕੇਂਦਰ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਨਾਕਾਫ਼ੀ ਦੱਸਦੇ ਹੋਏ "ਊਂਠ ਦੇ ਮੂੰਹ ਨੂੰ ਜ਼ੀਰਾ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਇੱਕ ਸੁਹਿਰਦ ਮਾਹੌਲ 'ਚ ਮਿਲੇ। ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ 2,300 ਤੋਂ ਵੱਧ ਪਿੰਡ ਡੁੱਬ ਗਏ, 200,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ, 8,500 ਕਿਲੋਮੀਟਰ ਸੜਕਾਂ ਮਲਬੇ ਵਿੱਚ ਬਦਲ ਗਈਆਂ ਅਤੇ 3,200 ਸਕੂਲ ਤਬਾਹ ਹੋ ਗਏ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ...
ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਟ੍ਰੈਕਟਰ ਨਾਲ ਹਾਦਸਾ, 1 ਦੀ ਮੌਤ
ਨੇੜਲੇ ਪਿੰਡ ਕੰਗ ਵਿਖੇ ਦੁਪਹਿਰ ਸਮੇਂ ਡਰੇਨ ਦੇ ਪੁੱਲ ਉਪਰ ਸਕੂਲ ਵੈਨ ਅਤੇ ਟ੍ਰੈਕਟਰ ਟਰਾਲੀ ਨਾਲ ਹਾਦਸਾ ਵਾਪਰ ਗਿਆ। ਜਿਸ ਵਿਚ ਇਕ ਦੀ ਮੌਤ ਅਤੇ ਦੋ ਵਿਅਕਤ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਵੈਨ ਤਰਨਤਾਰਨ ਵਾਲੀ ਸਾਈਡ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਆ ਰਹੀ ਸੀ ਅਤੇ ਖਡੂਰ ਸਾਹਿਬ ਵਾਲੀ ਸਾਈਡ ਤੋਂ ਇੱਟਾਂ ਨਾਲ ਭਰੀ ਟ੍ਰੈਕਟਰ ਟਰਾਲੀ ਪਿੰਡ ਬੰਡਾਲਾ ਵਿਖੇ ਜਾ ਰਿਹਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਅਜੈ ਟਮਟਾ ਅੱਜ ਅੰਮ੍ਰਿਤਸਰ ਦਾ ਦੌਰਾ ਕਰ ਰਹੇ ਹਨ। ਭਾਜਪਾ ਆਗੂਆਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਅਤੇ ਕੇਂਦਰੀ ਰਾਜਮਾਰਗਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ, ਜਿੱਥੋਂ ਉਹ ਸਿੱਧੇ ਤਰਨਤਾਰਨ ਲਈ ਰਵਾਨਾ ਹੋਏ। ਤਰਨਤਾਰਨ ਵਿੱਚ, ਉਹ ਮੁੰਡਾ ਪਿੰਡ, ਸਰਹਾਲੀ ਅਤੇ ਪੰਜਵਾੜਾ ਪਿੰਡ ਦਾ ਦੌਰਾ ਕਰਨਗੇ, ਜਿਨ੍ਹਾਂ ਨੂੰ ਹੜ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਚੰਡੀਗੜ੍ਹ ਦੀ 40 ਸਾਲ ਪੁਰਾਣੀ ਕਾਲੋਨੀ ਢਹਿ-ਢੇਰੀ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ (ਤਸਵੀਰਾਂ)
ਚੰਡੀਗੜ੍ਹ ਦੇ ਸੈਕਟਰ-38 ਵੈਸਟ 'ਚ 40 ਸਾਲ ਪੁਰਾਣੀ ਸ਼ਾਹਪੁਰ ਕਾਲੋਨੀ ਮੰਗਲਵਾਰ ਨੂੰ ਢਹਿ-ਢੇਰੀ ਹੋ ਗਈ ਅਤੇ ਇਸ 'ਤੇ ਪੀਲਾ ਪੰਜਾ ਚਲਾ ਦਿੱਤਾ ਗਿਆ। ਇਸ ਕਾਲੋਨੀ 'ਚ 200 ਤੋਂ ਜ਼ਿਆਦਾ ਪਰਿਵਾਰ ਰਹਿ ਰਹੇ ਸਨ। ਪੁਲਸ ਨੇ ਸੋਮਵਾਰ ਰਾਤ ਨੂੰ ਹੀ ਪੂਰੀ ਕਾਲੋਨੀ ਨੂੰ ਘੇਰ ਲਿਆ ਸੀ ਅਤੇ ਬਿਜਲੀ-ਪਾਣੀ ਦੀ ਸਪਲਾਈ ਕੱਟ ਦਿੱਤੀ ਸੀ। ਸਵੇਰੇ ਬੁਲਡੋਜ਼ਰ ਚੱਲਣ ਦੀ ਕਾਰਵਾਈ ਸ਼ੁਰੂ ਹੋਈ ਤਾਂ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ
ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਸੰਬੰਧੀ ਸੰਗਠਨ ਦੀ ਰਿਪੋਰਟ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀਆਂ ਸ਼ਿਕਾਇਤਾਂ 'ਤੇ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਿਰੁੱਧ ਕਾਰਵਾਈ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਹਰਿਆਣਾ ਦੇ CM ਨਾਇਬ ਸੈਣੀ ਨੇ ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਪੰਥ ਰਤਨ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ। ਅੱਜ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਭਾ ਬਲਾਕ ਦੇ ਪਿੰਡ ਟੋਹੜਾ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਹਰਮੇਲ ਸਿੰਘ ਟੌਹੜਾ ਪੰਜਾਬ ਦੇ ਲੋਕਾਂ ਦੇ ਹਰ ਦੁੱਖ-ਸੁੱਖ 'ਚ ਸ਼ਰੀਕ ਹੁੰਦੇ ਸਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਸਕੂਲ 'ਚ ਰੁੱਖ ਡਿੱਗਣ ਕਾਰਨ ਬੱਚੀ ਦੀ ਮੌਤ ਮਾਮਲੇ 'ਚ ਵੱਡਾ ਫ਼ੈਸਲਾ, 1.5 ਕਰੋੜ ਮੁਆਵਜ਼ਾ ਦੇਣ ਦੇ ਹੁਕਮ
ਚੰਡੀਗੜ੍ਹ ਦੇ ਨਿੱਜੀ ਸਕੂਲ 'ਚ ਦਰੱਖਤ ਡਿੱਗਣ ਕਾਰਨ ਹੋਈ ਬੱਚੀ ਦੀ ਮੌਤ ਦੇ ਮਾਮਲੇ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਮ੍ਰਿਤਕ ਬੱਚੀ ਦੇ ਪਿਤਾ ਨੂੰ ਇਕ ਕਰੋੜ ਅਤੇ ਜ਼ਖਮੀ ਵਿਦਿਆਰਥਣ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸ ਘਟਨਾ ਨੂੰ ਇੰਜੀਨੀਅਰਿੰਗ ਵਿਭਾਗ ਦੀ ਲਾਪਰਵਾਹੀ ਮੰਨਿਆ ਅਤੇ ਪ੍ਰਸ਼ਾਸਨ ਨੂੰ ਸੰਵੇਦਨਹੀਣ ਰਵੱਈਏ ਲਈ ਫਟਕਾਰ ਲਾਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਦਾ ਸ਼ਡਿਊਲ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਹ ਪ੍ਰੀਖਿਆ ਅਕਤੂਬਰ ਮਹੀਨੇ ਹੋਣੀ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਪ੍ਰੀਖਿਆ ਫਾਰਮ ਭਲਕੇ ਇਕ ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਅਤੇ ਫ਼ੀਸ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 17 ਅਕਤੂਬਰ ਨਿਰਧਾਰਿਤ ਕੀਤੀ ਗਈ ਹੈ। ਪ੍ਰੀਖਿਆ ਫਾਰਮਾਂ ਦੀ ਹਾਰਡ ਕਾਪੀ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 21 ਅਕਤੂਬਰ ਰੱਖੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਘਰ 'ਚ ਬੰਬ ਤਿਆਰ ਕਰ ਰਿਹਾ ਸੀ ਗੁਰਪ੍ਰੀਤ! ਜੀਦਾ ਧਮਾਕਾ ਮਾਮਲੇ 'ਚ ਹੁਣ ਤੱਕ ਦੀ ਵੱਡੀ ਖ਼ਬਰ
ਜੀਦਾ ਪਿੰਡ 'ਚ ਹੋਏ ਧਮਾਕਾ ਮਾਮਲੇ 'ਚ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਸ ਕੇਸ ਦੇ ਦੋਸ਼ੀ ਗੁਰਪ੍ਰੀਤ ਨੇ ਅਦਾਲਤ ਅੱਗੇ ਆਪਣੇ ਦੋਸ਼ ਕਬੂਲ ਕਰ ਲਏ ਹਨ। ਉਸ ਦੀ ਕਨਫੈਸ਼ਨ ਸਟੇਟਮੈਂਟ ਵੀ ਦਰਜ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਆਪਣੇ ਘਰ 'ਚ ਬੰਬ ਤਿਆਰ ਕਰ ਰਿਹਾ ਸੀ, ਜਿਸ ਦੌਰਾਨ ਧਮਾਕਾ ਹੋ ਗਿਆ। ਘਟਨਾ ਤੋਂ ਬਾਅਦ ਪੁਲਸ ਨੇ ਉਸਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਸ਼ੁਰੂ ਕੀਤੀ ਸੀ। ਹੁਣ ਅਦਾਲਤ ਨੇ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਨਿਲ ਜੋਸ਼ੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅੱਜ ਉਨ੍ਹਾਂ ਨੇ ਦਿੱਲੀ ਵਿਚ ਕਾਂਗਰਸ ਦੇ ਆਗੂਆਂ ਰਾਹੁਲ ਗਾਂਧੀ ਅਤੇ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦੀ ਹੀ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਅਨਿਲ ਜੋਸ਼ੀ ਅਜੇ ਅਕਾਲੀ ਦਲ ਦੇ ਉਪ ਪ੍ਰਧਾਨ ਹਨ। ਜੋਸ਼ੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਇਹ ਵੀ ਪਤਾ ਲੱਗਾ ਹੈ ਕਿ ਅਨਿਲ ਜੋਸ਼ੀ ਭਲਕੇ 1 ਅਕਤੂਬਰ ਨੂੰ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ CM ਮਾਨ, 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਦੱਸਿਆ ਨਾਕਾਫ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 25 ਮਿੰਟ ਚੱਲੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਸੀ.ਐੱਮ. ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕੇਂਦਰ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਨਾਕਾਫ਼ੀ ਦੱਸਦੇ ਹੋਏ "ਊਂਠ ਦੇ ਮੂੰਹ ਨੂੰ ਜ਼ੀਰਾ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਇੱਕ ਸੁਹਿਰਦ ਮਾਹੌਲ 'ਚ ਮਿਲੇ। ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ 2,300 ਤੋਂ ਵੱਧ ਪਿੰਡ ਡੁੱਬ ਗਏ, 200,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ, 8,500 ਕਿਲੋਮੀਟਰ ਸੜਕਾਂ ਮਲਬੇ ਵਿੱਚ ਬਦਲ ਗਈਆਂ ਅਤੇ 3,200 ਸਕੂਲ ਤਬਾਹ ਹੋ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
3 ਅਕਤੂਬਰ ਤੱਕ ਬੰਦ ਇੰਟਰਨੈੱਟ ਸੇਵਾਵਾਂ, ਗ੍ਰਹਿ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਹਿੰਸਾ ਪ੍ਰਭਾਵਿਤ ਲੇਹ ਸ਼ਹਿਰ ਵਿੱਚ ਮੰਗਲਵਾਰ ਸਵੇਰੇ 10 ਵਜੇ ਤੋਂ ਸੱਤ ਘੰਟੇ ਦੇ ਕਰਫਿਊ ਵਿੱਚ ਢਿੱਲ ਦਿੱਤੀ ਗਈ, ਜਿਸ ਨਾਲ ਬਾਜ਼ਾਰ ਹੌਲੀ-ਹੌਲੀ ਖੁੱਲ੍ਹ ਗਏ ਅਤੇ ਹਫ਼ਤੇ ਭਰ ਦੀਆਂ ਪਾਬੰਦੀਆਂ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼ਾਮ 4 ਵਜੇ ਤੋਂ ਦੋ ਘੰਟਿਆਂ ਲਈ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਸੀ। ਇਹ ਘਟਨਾ 24 ਸਤੰਬਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਹੋਈਆਂ ਵਿਆਪਕ ਝੜਪਾਂ ਵਿੱਚ ਮਾਰੇ ਗਏ ਇੱਕ ਸੇਵਾਮੁਕਤ ਫੌਜੀ ਸਮੇਤ ਚਾਰ ਲੋਕਾਂ ਦੇ ਅੰਤਿਮ ਸੰਸਕਾਰ ਤੋਂ ਤੁਰੰਤ ਬਾਅਦ ਵਾਪਰੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ: ਬਿਹਾਰ 'ਚ SIR ਤੋਂ ਬਾਅਦ ਚੋਣ ਕਮਿਸ਼ਨ ਵਲੋਂ ਅੰਤਿਮ ਵੋਟਰ ਲਿਸਟ ਜਾਰੀ
ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ 2025 ਵਿੱਚ ਹੋਣ ਵਾਲੀਆਂ ਬਿਹਾਰ ਚੋਣਾਂ ਤੋਂ ਪਹਿਲਾਂ ਸੂਬੇ ਦੀ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਇੱਕ ਵਿਸ਼ੇਸ਼ ਤੀਬਰ ਸੋਧ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ ਅੱਜ ਯਾਨੀ ਮੰਗਲਵਾਰ ਨੂੰ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਅੰਤਿਮ ਵੋਟਰ ਸੂਚੀ ਨੂੰ ਅਪਲੋਡ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਲੰਡਨ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ, ਭਾਰਤੀ ਹਾਈ ਕਮਿਸ਼ਨ ਨੇ ਘਟਨਾ ਨੂੰ ਦੱਸਿਆ ਸ਼ਰਮਨਾਕ
ਬਰਤਾਨੀਆ ਦੀ ਰਾਜਧਾਨੀ ਲੰਡਨ 'ਚ ਗਾਂਧੀ ਜਯੰਤੀ (2 ਅਕਤੂਬਰ) ਤੋਂ ਠੀਕ ਪਹਿਲਾਂ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ ਕੀਤੇ ਜਾਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਲੰਡਨ ਦੇ ਟੈਵਿਸਟੌਕ ਸਕੁਏਅਰ (Tavistock Square) ਵਿਖੇ ਵਾਪਰੀ, ਜਿੱਥੇ ਧਿਆਨ ਮੁਦਰਾ ਵਿੱਚ ਬੈਠੇ ਰਾਸ਼ਟਰਪਿਤਾ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਉਸਦੇ ਆਸਣ 'ਤੇ ਇਤਰਾਜ਼ਯੋਗ ਸ਼ਬਦ ਲਿਖੇ ਗਏ। ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਤੋਬਾ-ਤੋਬਾ! ਨਵੇਂ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ, ਸੋਨਾ 500 ਰੁਪਏ ਵਧ ਕੇ ਰਿਕਾਰਡ 1.20 ਲੱਖ ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਸੋਮਵਾਰ ਨੂੰ, ਸੋਨੇ ਦੀਆਂ ਕੀਮਤਾਂ 1,500 ਰੁਪਏ ਵਧ ਕੇ 1,19,500 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈਆਂ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਇਕ ਮਹੀਨੇ ਬਾਆਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਨਹੀਂ ਸੁਧਰੇ ਹਾਲਾਤ
NEXT STORY