ਜਲੰਧਰ- ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਇਸ ਨੂੰ ਲੈ ਕੇ ਜਿੱਥੇ ਅੱਜ ਚੰਡੀਗੜ੍ਹ 'ਚ ਮਹਾਂਪੰਚਾਇਤ ਸੱਦੀ ਗਈ ਹੈ, ਉੱਥੇ ਹੀ ਚੰਡੀਗੜ੍ਹ ਪੁਲਸ ਨੇ ਦੇਰ ਰਾਤ ਪੂਰਨ ਕੁਮਾਰ ਦੇ ਪਰਿਵਾਰ ਦੀ ਮੰਗ 'ਤੇ ਐੱਫ. ਆਈ. ਆਰ. 'ਚ ਲਾਏ ਗਏ ਅਨੁਸੂਚਿਤ ਜਾਤੀ/ਜਨਜਾਤੀ ਐਕਟ 'ਚ ਨਵੀਂ ਧਾਰਾ-3(2)ਬੀ ਨੂੰ ਜੋੜ ਦਿੱਤਾ ਗਿਆ ਹੈ। ਪਰਿਵਾਰ ਵਲੋਂ ਲਗਾਤਾਰ ਇਹ ਧਾਰਾ ਜੋੜਨ ਦੀ ਮੰਗ ਕੀਤੀ ਜਾ ਰਹੀ ਸੀ ਇਸ ਦੇ ਨਾਲ ਹੀ ਤਰਨਤਾਰਨ 'ਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਖ਼ਾਸ ਗੁਰਗੇ ਨਾਲ ਪੁਲਸ ਦਾ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਖਵਾਸਪੁਰ ਨਜ਼ਦੀਕ ਪੁੱਲ ਉੱਪਰ ਜਦੋਂ ਪੁਲਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਸਵਾਰਾਂ ਵੱਲੋਂ ਪੁਲਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਦੋਵੇਂ ਪਾਸਿਓਂ ਤਾਬੜਤੋੜ ਗੋਲ਼ੀਆਂ ਚੱਲੀਆਂ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੂਜਾ ਫਰਾਰ ਹੋ ਗਿਆ। ਦੋਵੇਂ ਪਾਸਿਓਂ ਗੋਲ਼ੀਆਂ ਚਲਦੀਆਂ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
ਕਹਿਰ ਓ ਰੱਬਾ! ਪੰਜਾਬ 'ਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ, ਤੜਫ਼-ਤਰਫ਼ ਕੇ ਨਿਕਲੀ ਜਾਨ
ਸੁਨਾਮ ਵਿਖੇ ਗ਼ਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਾਸੂਮ ਬੱਚਿਆਂ ਦੀ ਮੌਤ ਨੂੰ ਲੈ ਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੇ ਪਾਸਵਾਨ ਸਰੋਜਾ ਰਾਮਪੁਰ ਬਿਹਾਰ ਤੋਂ ਸੁਨਾਮ 'ਚ ਆ ਕੇ ਮਿਸਤਰੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੇ ਵੱਡੇ ਬੇਟੇ ਆਕਾਸ਼ ਕੁਮਾਰ (9) ਅਤੇ ਅਮਨ (7) ਦੇ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
IPS ਖ਼ੁਦਕੁਸ਼ੀ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਜਾਣੋ ਟਵੀਟ 'ਚ ਕੀ ਕਿਹਾ
ਹਰਿਆਣਾ ਦੇ ਸੀਨੀਅਰ ਅਫ਼ਸਰ ਵਾਈ. ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ 'ਚ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਹਰਿਆਣਾ ਪੁਲਸ 'ਚ ਏ. ਡੀ. ਜੀ. ਪੀ. ਰੈਂਕ ਦੇ ਇਕ ਸੀਨੀਅਰ ਪੁਲਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਆਪਣੇ ਖ਼ੁਦਕੁਸ਼ੀ ਨੋਟ ਅਨੁਸਾਰ ਅਪਮਾਨ, ਪਰੇਸ਼ਾਨੀ ਅਤੇ ਜਾਤੀ ਆਧਾਰਿਤ ਵਿਤਕਰੇ ਦਾ ਸਾਹਮਣਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
IPS Suicide Case : ਭਲਕੇ ਪੰਜਾਬ 'ਚ ਕੱਢਿਆ ਜਾਵੇਗਾ ਕੈਂਡਲ ਮਾਰਚ, ਪਰਿਵਾਰ ਨੂੰ ਮਿਲੇ ਰਾਜਾ ਵੜਿੰਗ
ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਨੇ ਸਿਆਸਤ 'ਚ ਹਲਚਲ ਮਚਾਈ ਹੋਈ ਹੈ। ਜਿੱਥੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਫ਼ਸਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਸੀ, ਉੱਥੇ ਹੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਣਹੋਣੀ ਘਟਨਾ ਹੈ ਅਤੇ ਅਜਿਹਾ ਘਟਨਾਕ੍ਰਮ ਪਹਿਲਾਂ ਕਦੇ ਨਹੀਂ ਸੁਣਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੁਲਸ ਨੇ ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜ਼ਿਸ਼ ਕੀਤੀ ਨਾਕਾਮ ! 6 ਪਿਸਤੌਲ ਤੇ 19 ਕਾਰਤੂਸਾਂ ਸਣੇ 2 ਨੂੰ ਕੀਤਾ ਕਾਬੂ
ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਬਰਨਾਲਾ ਪੁਲਸ ਦੇ ਨਾਲ ਮਿਲ ਕੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਲੁਧਿਆਣਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ 'ਤੇ ਦੋ ਅੰਡਰਟਰਾਇਲ ਕੈਦੀਆਂ ਨਾਲ ਮਿਲ ਕੇ ਐੱਲ. ਈ. ਡੀ. ਲਾਈਟਾਂ ਦੇ ਅੰਦਰ ਨਸ਼ੀਲੇ ਪਦਾਰਥ ਛੁਪਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਹਰਿਆਣਾ ਦੇ ADGP ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਚੰਡੀਗੜ੍ਹ ਪੁਲਸ ਨੇ FIR 'ਚ ਜੋੜੀ ਨਵੀਂ ਧਾਰਾ
ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਇਸ ਨੂੰ ਲੈ ਕੇ ਜਿੱਥੇ ਅੱਜ ਚੰਡੀਗੜ੍ਹ 'ਚ ਮਹਾਂਪੰਚਾਇਤ ਸੱਦੀ ਗਈ ਹੈ, ਉੱਥੇ ਹੀ ਚੰਡੀਗੜ੍ਹ ਪੁਲਸ ਨੇ ਦੇਰ ਰਾਤ ਪੂਰਨ ਕੁਮਾਰ ਦੇ ਪਰਿਵਾਰ ਦੀ ਮੰਗ 'ਤੇ ਐੱਫ. ਆਈ. ਆਰ. 'ਚ ਲਾਏ ਗਏ ਅਨੁਸੂਚਿਤ ਜਾਤੀ/ਜਨਜਾਤੀ ਐਕਟ 'ਚ ਨਵੀਂ ਧਾਰਾ-3(2)ਬੀ ਨੂੰ ਜੋੜ ਦਿੱਤਾ ਗਿਆ ਹੈ। ਪਰਿਵਾਰ ਵਲੋਂ ਲਗਾਤਾਰ ਇਹ ਧਾਰਾ ਜੋੜਨ ਦੀ ਮੰਗ ਕੀਤੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ
ਤਰਨਤਾਰਨ 'ਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਖ਼ਾਸ ਗੁਰਗੇ ਨਾਲ ਪੁਲਸ ਦਾ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਖਵਾਸਪੁਰ ਨਜ਼ਦੀਕ ਪੁੱਲ ਉੱਪਰ ਜਦੋਂ ਪੁਲਸ ਵੱਲੋਂ ਲਗਾਏ ਗਏ ਨਾਕੇ ਦੌਰਾਨ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਸਵਾਰਾਂ ਵੱਲੋਂ ਪੁਲਸ ਪਾਰਟੀ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਦੋਵੇਂ ਪਾਸਿਓਂ ਤਾਬੜਤੋੜ ਗੋਲ਼ੀਆਂ ਚੱਲੀਆਂ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੂਜਾ ਫਰਾਰ ਹੋ ਗਿਆ। ਦੋਵੇਂ ਪਾਸਿਓਂ ਗੋਲ਼ੀਆਂ ਚਲਦੀਆਂ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਭਾਜਪਾ ਨੇ ਜੰਮੂ-ਕਸ਼ਮੀਰ 'ਚ ਚਾਰ ਰਾਜ ਸਭਾ ਸੀਟਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀਆਂ ਚਾਰ ਰਾਜ ਸਭਾ ਸੀਟਾਂ ਲਈ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ, ਜੋ 24 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲੜ ਰਹੇ ਹਨ। ਇਨ੍ਹਾਂ ਵਿੱਚ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਸਤਪਾਲ ਸ਼ਰਮਾ ਅਤੇ ਦੋ ਹੋਰ ਉਮੀਦਵਾਰ, ਗੁਲਾਮ ਮੁਹੰਮਦ ਮੀਰ ਅਤੇ ਰਾਕੇਸ਼ ਮਹਾਜਨ ਸ਼ਾਮਲ ਹਨ। ਚੋਣ ਕਮਿਸ਼ਨ ਨੇ ਚਾਰ ਸੀਟਾਂ 'ਤੇ ਚੋਣਾਂ ਲਈ ਤਿੰਨ ਵੱਖ-ਵੱਖ ਨੋਟੀਫਿਕੇਸ਼ਨ ਜਾਰੀ ਕੀਤੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਹੁਣ ChatGPT ਨਾਲ ਵੀ ਹੋਵੇਗੀ ਪੇਮੈਂਟ ! PhonePe ਤੇ Google Pay ਨੂੰ ਮਿਲੇਗੀ ਟੱਕਰ
ਹੁਣ ਤੱਕ ਤੁਸੀਂ UPI ਭੁਗਤਾਨ ਕਰਨ ਲਈ Google Pay, PhonePe ਅਤੇ Paytm ਵਰਗੀਆਂ ਐਪਾਂ ਦੀ ਵਰਤੋਂ ਕਰਦੇ ਰਹੇ ਹੋ, ਪਰ ਇਹ ਸਭ ਜਲਦੀ ਹੀ ਬਦਲਣ ਵਾਲਾ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ (RBI) ਅਤੇ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨੇ ਇੱਕ ਵੱਡਾ ਕਦਮ ਚੁੱਕਿਆ ਹੈ, ਜਿਸ ਨਾਲ ਉਪਭੋਗਤਾਵਾਂ ਨੂੰ ChatGPT ਵਰਗੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਪਲੇਟਫਾਰਮਾਂ ਦੀ ਵਰਤੋਂ ਕਰ ਕੇ UPI ਭੁਗਤਾਨ ਕਰਨ ਦੀ ਆਗਿਆ ਮਿਲਦੀ ਹੈ। NPCI ਨੇ ਇਸ ਮਹੱਤਵਾਕਾਂਖੀ ਪ੍ਰੋਜੈਕਟ ਲਈ Razorpay ਅਤੇ OpenAI ਨਾਲ ਸਾਂਝੇਦਾਰੀ ਕੀਤੀ ਹੈ। ਜਲਦੀ ਹੀ ਦੁਕਾਨਦਾਰ ਅਤੇ ਵਪਾਰੀ ਵੀ ChatGPT ਰਾਹੀਂ UPI ਭੁਗਤਾਨ ਸਵੀਕਾਰ ਕਰਨਾ ਸ਼ੁਰੂ ਕਰ ਦੇਣਗੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
IPS Suicide Case: ਚੰਡੀਗੜ੍ਹ ਦੀ ਮਹਾਪੰਚਾਇਤ 'ਚ ਹੰਗਾਮਾ, ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ
ਨਿਆਂ ਸੰਘਰਸ਼ ਮੋਰਚੇ ਨੇ ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੇ ਹੱਲ ਲਈ ਇੱਕ ਵੱਡਾ ਕਦਮ ਚੁੱਕਦਿਆਂ 31 ਮੈਂਬਰੀ ਸੰਘਰਸ਼ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਅਗਵਾਈ ਹੇਠ ਐਤਵਾਰ ਦੁਪਹਿਰ 3 ਵਜੇ ਚੰਡੀਗੜ੍ਹ ਦੇ ਸੈਕਟਰ 20 ਸਥਿਤ ਗੁਰੂ ਰਵਿਦਾਸ ਭਵਨ ਵਿੱਚ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
NEXT STORY