ਜਲੰਧਰ- ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਚੰਡੀਗੜ੍ਹ ’ਚ ਆਪਣੀ ਰਿਹਾਇਸ਼ ਵਿਖੇ ਆਈ. ਏ. ਐੱਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ’ਚ 175 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ ਇਸ ਦੇ ਨਾਲ ਹੀ ਪਿਛਲੇ ਦਿਨੀਂ ਰਮਦਾਸ 'ਚ ਵੈਲਡਿੰਗ ਕਰਨ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ 'ਤੇ ਗੋਲੀਆਂ ਚਲਾਉਣ ਵਾਲੇ ਦੋ ਗੈਂਗਸਟਰਾਂ ਨੂੰ ਪੁਲਸ ਨੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਸੀ। ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਉਨ੍ਹਾਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲੈ ਗਈ, ਤਾਂ ਦੋਵੇਂ ਨੇ ਅਚਾਨਕ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ ਤੇ ਭੱਜਣ ਦੀ ਕੋਸ਼ਿਸ਼ ਕੀਤੀ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
ਦੀਵਾਲੀ ਤੋਂ ਪਹਿਲਾਂ ਐਕਸ਼ਨ 'ਚ ਮਾਨ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖ਼ਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਚੰਡੀਗੜ੍ਹ ’ਚ ਆਪਣੀ ਰਿਹਾਇਸ਼ ਵਿਖੇ ਆਈ. ਏ. ਐੱਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ’ਚ 175 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਸਮਰਾਲਾ 'ਚ FIR ਦਰਜ, ਵੱਧਦੀਆਂ ਜਾ ਰਹੀਆਂ ਮੁਸ਼ਕਲਾਂ
ਸੀ. ਬੀ. ਆਈ. ਦੀ ਇੱਕ ਟੀਮ ਨੇ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਸਮਰਾਲਾ ਨੇੜੇ ਮਾਹਲ ਫਾਰਮ ਹਾਊਸ 'ਤੇ ਛਾਪਾ ਮਾਰਿਆ ਹੈ। ਇਸ ਛਾਪੇਮਾਰੀ ਦੌਰਾਨ ਸੀ. ਬੀ. ਆਈ. ਦੀ ਟੀਮ ਕਈ ਘੰਟੇ ਤੱਕ ਇਸ ਫਾਰਮ ਹਾਊਸ ਦੀ ਤਲਾਸ਼ੀ ਲੈਂਦੀ ਰਹੀ। ਸੀ. ਬੀ. ਆਈ. ਚੰਡੀਗੜ੍ਹ ਤੋਂ ਆਈ ਟੀਮ ਦੀ ਅਗਵਾਈ ਡੀ. ਐੱਸ. ਪੀ. ਰਕੇਸ਼ ਮੋਰੀਆ ਕਰ ਰਹੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਨੇ ਘੇਰ ਲਏ 2 ਗੈਂਗਸਟਰ, ਕਰ'ਤਾ ਐਨਕਾਊਂਟਰ
ਪਿਛਲੇ ਦਿਨੀਂ ਰਮਦਾਸ 'ਚ ਵੈਲਡਿੰਗ ਕਰਨ ਵਾਲੇ ਨੌਜਵਾਨ ਕਮਲਜੀਤ ਸਿੰਘ ਕੱਲੂ 'ਤੇ ਗੋਲੀਆਂ ਚਲਾਉਣ ਵਾਲੇ ਦੋ ਗੈਂਗਸਟਰਾਂ ਨੂੰ ਪੁਲਸ ਨੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਸੀ। ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਉਨ੍ਹਾਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਰਾਵੀ ਦਰਿਆ ਨੇੜੇ ਲੈ ਗਈ, ਤਾਂ ਦੋਵੇਂ ਨੇ ਅਚਾਨਕ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ ਤੇ ਭੱਜਣ ਦੀ ਕੋਸ਼ਿਸ਼ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਘਟਨਾ ਨਾਲ ਮੁੜ ਦਹਿਲਿਆ ਪੰਜਾਬ! ਦੀਵਾਲੀ ਦੇ ਪਟਾਕਿਆਂ ਵਾਂਗ ਚੱਲੀਆਂ ਗੋਲ਼ੀਆਂ, ਇੱਧਰ-ਉੱਧਰ ਭੱਜੇ ਲੋਕ
ਪੰਜਾਬ ਵਿਚ ਫਿਰ ਤੋਂ ਗੋਲ਼ੀਆਂ ਚੱਲਣ ਦੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੈਂਗਸਟਰਾਂ ਨੇ ਸਥਾਨਕ ਅਟਵਾਲ ਹਾਊਸ ਕਾਲੋਨੀ ਦੇ ਐੱਮ. ਡੀ. ਮਨਦੀਪ ਸਿੰਘ ਗੋਰਾ ਨੂੰ ਦਫ਼ਤਰ ਤੋਂ ਬਾਹਰ ਬੁਲਾ ਕੇ ਉਨ੍ਹਾਂ ’ਦੇ ਗੋਲ਼ੀਆਂ ਚਲਾ ਦਿੱਤੀਆਂ। ਗੋਰਾ ਨੂੰ ਬਚਾਉਣ ਲਈ ਆਏ ਉਨ੍ਹਾਂ ਦੇ ਕਰੀਬੀ ਸਾਥੀ ਨੇ ਜਦੋਂ ਗੈਂਗਸਟਰ ਨੂੰ ਫੜਨ ਦਾ ਯਤਨ ਕੀਤਾ ਤਾਂ ਗੈਂਗਸਟਰਾਂ ਨੇ ਉਸ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਲੱਤ ’ਤੇ ਲੱਗੀ। ਮਨਦੀਪ ਸਿੰਘ ਗੋਰਾ ਨੂੰ ਪਹਿਲਾਂ ਵੀ ਗੈਂਗਸਟਰ ਧਮਕੀਆਂ ਦੇ ਚੁੱਕੇ ਹਨ। ਉਨ੍ਹਾਂ ਦੇ ਦਫ਼ਤਰ ’ਚ ਬੈਠੇ ਸਾਥੀਆਂ ਨੇ ਵੀ ਗੋਰਾ ਦੀ ਆਵਾਜ਼ ਸੁਣ ਕੇ ਗੈਂਗਸਟਰਾਂ ’ਤੇ ਜਵਾਬ ’ਚ ਗੋਲ਼ੀਆਂ ਚਲਾਈਆਂ। ਜਵਾਬੀ ਫਾਇਰਿੰਗ ਹੁੰਦੇ ਵੇਖ ਕੇ ਦੋਵੇਂ ਗੈਂਗਸਟਰ ਜੋ ਕਾਲੇ ਰੰਗ ਦੀ ਥਾਰ ਗੱਡੀ ’ਚ ਆਏ ਸਨ, ਉਸੇ ਥਾਰ 'ਚ ਬੈਠ ਕੇ ਫਰਾਰ ਹੋ ਗਏ। ਡੀ. ਐੱਸ. ਪੀ. ਨੇ ਕਿਹਾ ਕਿ ਇਕ ਗੈਂਗਸਟਰ ਦੀ ਪਛਾਣ ਹੋ ਚੁੱਕੀ ਹੈ, ਜੋ ਹਾਲ ਹੀ ’ਚ ਵਿਦੇਸ਼ ਤੋਂ ਆਇਆ ਦੱਸਿਆ ਜਾਂਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ! ਨੌਜਵਾਨ ਨੂੰ ਬੇਰਹਿਮੀ ਨਾਲ ਵੱਢ ਕੀਤਾ ਕਤਲ
ਜ਼ਿਲ੍ਹੇ ਦੇ ਮੂਸਾ ਪਿੰਡ 'ਚ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰ ਨੇ ਨੌਜਵਾਨ 'ਤੇ ਕੁਹਾੜੀ ਨਾਲ ਵਾਰ ਕੀਤਾ, ਜਿਸ ਨਾਲ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਉਸਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਸਦਰ ਥਾਣੇ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੁਖਦਾਈ ਘਟਨਾ ਨੇ ਪਿੰਡ 'ਚ ਸਨਸਨੀ ਫੈਲਾ ਦਿੱਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ! ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ
ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ 'ਚ ਇਕ ਰੀਅਲ ਅਸਟੇਟ ਕਾਰੋਬਾਰੀ ਦੇ ਘਰ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਵਾਰਦਾਤ ਵਿੱਚ ਘਰ ਦੀ ਬਾਲਕਨੀ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਅਤੇ ਕੰਧਾਂ 'ਤੇ ਗੋਲ਼ੀਆਂ ਦੇ ਨਿਸ਼ਾਨ ਸਾਫ਼ ਵਿਖਾਈ ਦਿੱਤੇ। ਫਾਇਰਿੰਗ ਤੋਂ ਬਾਅਦ ਘਰ ਦੇ ਬਾਹਰ ਇਕ ਪਰਚੀ ਮਿਲੀ, ਜਿਸ ਉੱਤੇ ਕੌਸ਼ਲ ਚੌਧਰੀ ਗਰੁੱਪ ਅਤੇ 5 ਕਰੋੜ ਰੁਪਏ ਲਿਖਿਆ ਹੋਇਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ 'ਚ ਸ਼ਾਮਲ
ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਕਾਂਗਰਸ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿੱਥੇ ਉਨ੍ਹਾਂ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ। ਪੀਐਲਸੀ ਪਾਰਟੀ ਤੋਂ ਚੋਣ ਲੜੀ ਸੀ ਤੇ ਇਸ ਤੋਂ ਬਾਅਦ ਉਹ ਪਟਿਆਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਬਣੇ ਸਨ, ਪਰ ਅੱਜ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਮੁੜ ਤੋਂ ਕਾਂਗਰਸ ਜੁਆਇਨ ਕਰ ਲਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਲੁਧਿਆਣਾ ਵਿਖੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਈਆਂ ਭਾਜੜਾਂ
ਲੁਧਿਆਣਾ ਦੇ ਤਾਜਪੁਰ ਪਿੰਡ 'ਚ ਕੱਪੜਿਆਂ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਥਾਨਕ ਲੋਕਾਂ ਦੇ ਅਨੁਸਾਰ ਅੱਗ ਉਦੋਂ ਲੱਗੀ ਜਦੋਂ ਆਤਿਸ਼ਬਾਜ਼ੀ ਦੀਆਂ ਚੰਗਿਆੜੀਆਂ ਇਕ ਖੁੱਲ੍ਹੇ ਗੋਦਾਮ 'ਚ ਸਟੋਰ ਕੀਤੇ ਸਾਮਾਨ 'ਤੇ ਡਿੱਗੀਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੋ ਹੋਰ ਫਾਇਰ ਗੱਡੀਆਂ ਬੁਲਾਉਣੀਆਂ ਪਈਆਂ। ਅੱਗ ਨੇ ਤੇਜ਼ੀ ਨਾਲ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਫ਼ਰੀਦਕੋਟ 'ਚ ਪੁਲਸ ਤੇ ਫੂਡ ਸੇਫ਼ਟੀ ਟੀਮ ਦੀ ਵੱਡੀ ਕਾਰਵਾਈ, ਕੁਇੰਟਲਾਂ 'ਚ ਨਕਲੀ ਮਠਿਆਈ ਬਰਾਮਦ
ਸਥਾਨਕ ਪੁਲਸ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਦੀ ਸੀਨੀਅਰ ਪੁਲਸ ਕਪਤਾਨ ਡਾ. ਪ੍ਰਾਗਿਆ ਜੈਨ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਮਠਿਆਈ ਦੇ ਰੂਪ ਵਿੱਚ ਬਿਮਾਰੀਆਂ ਪਰੋਸਣ ਵਾਲੀ ਇੱਕ ਅਜਿਹੀ ਫੈਕਟਰੀ ਦਾ ਪਰਦਾਫਾਸ਼ ਕਰਦਿਆਂ ਪੁਲਸ ਟੀਮਾਂ ਅਤੇ ਫੂਡ ਸੇਫਟੀ ਟੀਮ ਨੇ ਬੇਹੱਦ ਗੰਦੇ ਢੰਗ ਨਾਲ ਬਣਾਈ ਜਾ ਰਹੀ 18 ਕੁਇੰਟਲ 50 ਕਿੱਲੋ ਨਕਲੀ ਮਠਿਆਈ ਦਾ ਪਰਦਾਫ਼ਾਸ਼ ਕਰਕੇ ਮਠਿਆਈ ਦੇ ਸ਼ੌਕੀਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਰਾਹਤ ਪ੍ਰਦਾਨ ਕੀਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਲਾਰੈਂਸ ਗੈਂਗ ਦਾ ਸ਼ੂਟਰ ਗ੍ਰਿਫ਼ਤਾਰ! ਮਿਲਿਆ Italy ਮੇਡ ਪਿਸਤੌਲ, ਪੰਜਾਬ ਸਣੇ ਵੱਖ-ਵੱਖ ਸੂਬਿਆਂ 'ਚ ਪਰਚੇ ਦਰਜ
ਰਾਜਸਥਾਨ ਦੀ ਕੋਟਪੁਤਲੀ-ਬਹਿਰੋੜ ਜ਼ਿਲ੍ਹਾ ਪੁਲਸ ਨੇ ਲਾਰੈਂਸ ਗੈਂਗ ਦੇ ਇੱਕ ਸ਼ੂਟਰ ਸੰਜੇ ਜਾਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦੀ ਗ੍ਰਿਫ਼ਤਾਰੀ ਲਈ ₹25,000 ਦਾ ਇਨਾਮ ਐਲਾਨਿਆ ਗਿਆ ਸੀ। ਪੁਲਸ ਨੇ ਇੱਕ ਵਿਦੇਸ਼ੀ ਬਣੀ ਇਤਾਲਵੀ ਪਿਸਤੌਲ ਅਤੇ ਦੇਸੀ ਹਥਿਆਰਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ ਹੈ। ਉਸਦੇ ਖਿਲਾਫ਼ ਰਾਜਸਥਾਨ, ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਦਰਜਨਾਂ ਮਾਮਲੇ ਦਰਜ ਹਨ। ਪੁਲਸ ਲੰਬੇ ਸਮੇਂ ਤੋਂ ਇਸ ਅਪਰਾਧੀ ਦੀ ਭਾਲ ਕਰ ਰਹੀ ਸੀ ਤੇ ਨਾਕਾਬੰਦੀ ਦੌਰਾਨ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਾਬੂ ਸਿੰਘ ਮਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
NEXT STORY