ਜਲੰਧਰ- ਇੱਥੋਂ ਕਰੀਬ ਪੰਜ ਕਿਲੋਮੀਟਰ ਦੂਰ ਜੈਤੋ-ਬਠਿੰਡਾ ਮਾਰਗ ’ਤੇ ਸਥਿਤ ਪਿੰਡ ਚੰਦਭਾਨ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ 2 ਔਰਤਾਂ ਅਤੇ ਇੱਕ 11 ਸਾਲਾ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਦਿਨੇ ਕਰੀਬ 2 ਵਜੇ ਵਾਪਰਿਆ ਅਤੇ ਪਰਿਵਾਰ ਦੇ ਲੋਕ ਕਾਰ ਵਿਚ ਸਵਾਰ ਹੋ ਕੇ ਪਿੰਡ ਚੰਦਭਾਨ ਤੋਂ ਜੈਤੋ ‘ਬਰਾੜ ਪੈਲੇਸ’ ਵਿੱਚ ਇੱਕ ਵਿਆਹ ਦੀ ਰਸਮ ’ਚ ਸ਼ਾਮਲ ਹੋਣ ਆ ਰਹੇ ਸਨ ਇਸ ਦੇ ਨਾਲ ਹੀ ਨਵੇਂ ਵਿਵਾਦ ਵਿਚ ਫਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਆਗੂਆਂ ’ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿੱਚ ਸਾਨੂੰ ਹੁਣ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣਗੇ ਕਿਉਂਕਿ ਵਿਰੋਧੀ ਪਾਰਟੀਆਂ ਦੇ ਨੇਤਾ ਬਦਸਲੂਕੀ ਕਰ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ...
CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ 29 ਅਕਤੂਬਰ, 2025 ਨੂੰ ਪਿੰਡ ਬਰੜਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਨ੍ਹਾਂ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਨਿਮਰ ਪਹਿਲ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਰਾਜਾ ਵੜਿੰਗ ਦੇ ਨਵੇਂ ਵਿਵਾਦ 'ਤੇ CM ਮਾਨ ਦਾ ਵੱਡਾ ਬਿਆਨ! ਕਿਹਾ-ਹੁਣ ਤਾਂ ਸਰਕਾਰੀ ਪਾਗਲਖਾਨਾ ਖੋਲ੍ਹਣਾ ਪੈਣਾ
ਨਵੇਂ ਵਿਵਾਦ ਵਿਚ ਫਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਆਗੂਆਂ ’ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਪੰਜਾਬ ਵਿੱਚ ਸਾਨੂੰ ਹੁਣ ਸਰਕਾਰੀ ਪਾਗਲਖਾਨੇ ਖੋਲ੍ਹਣੇ ਪੈਣਗੇ ਕਿਉਂਕਿ ਵਿਰੋਧੀ ਪਾਰਟੀਆਂ ਦੇ ਨੇਤਾ ਬਦਸਲੂਕੀ ਕਰ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ
ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁਅੱਤਲ ਭੁੱਲਰ ਰਿਸ਼ਵਤ ਮਾਮਲੇ ਵਿੱਚ ਸੀ. ਬੀ. ਆਈ. ਤੋਂ ਬਾਅਦ ਹੁਣ ਈ. ਡੀ. ਦੀ ਐਂਟਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈ. ਡੀ. ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸੀ. ਬੀ. ਆਈ. ਦਫਤਰ ਪਹੁੰਚ ਰਹੀ ਹੈ ਅਤੇ ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ, ਡੀ. ਆਈ. ਜੀ. ਭੁੱਲਰ ਦੇ ਨਾਲ-ਨਾਲ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਅਧਿਕਾਰੀਆਂ ਦੇ ਰਿਕਾਰਡ ਵੀ ਮੰਗੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਹੀ 3 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
ਇੱਥੋਂ ਕਰੀਬ ਪੰਜ ਕਿਲੋਮੀਟਰ ਦੂਰ ਜੈਤੋ-ਬਠਿੰਡਾ ਮਾਰਗ ’ਤੇ ਸਥਿਤ ਪਿੰਡ ਚੰਦਭਾਨ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ 2 ਔਰਤਾਂ ਅਤੇ ਇੱਕ 11 ਸਾਲਾ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਦਿਨੇ ਕਰੀਬ 2 ਵਜੇ ਵਾਪਰਿਆ ਅਤੇ ਪਰਿਵਾਰ ਦੇ ਲੋਕ ਕਾਰ ਵਿਚ ਸਵਾਰ ਹੋ ਕੇ ਪਿੰਡ ਚੰਦਭਾਨ ਤੋਂ ਜੈਤੋ ‘ਬਰਾੜ ਪੈਲੇਸ’ ਵਿੱਚ ਇੱਕ ਵਿਆਹ ਦੀ ਰਸਮ ’ਚ ਸ਼ਾਮਲ ਹੋਣ ਆ ਰਹੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਕੇ ਵਾਪਸ ਪੁੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥਾ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਗਿਆ ਸੀ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸ਼ਾਮਲ ਸਨ। ਅੱਜ ਉਹ ਅਟਾਰੀ-ਵਾਹਘਾ ਬਾਰਡਰ ਰਾਹੀਂ ਭਾਰਤ ਵਾਪਸ ਪਹੁੰਚੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ Last ਵੀਡੀਓ ਆਈ ਸਾਹਮਣੇ! ਜਾਣੋ ਕੀ ਸਨ ਆਖਰੀ ਬੋਲ
ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਸਰਜਰੀ ਤੋਂ ਪਹਿਲਾਂ ਦੀ ਆਖਰੀ ਵੀਡੀਓ ਸਾਹਮਣੇ ਆਈ ਹੈ। 43 ਸਾਲਾ ਵਰਿੰਦਰ ਘੁੰਮਣ ਦਾ 9 ਅਕਤੂਬਰ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਦੋ ਦਿਲ ਦੇ ਦੌਰੇ ਪੈਣ ਕਾਰਨ ਦਿਹਾਂਤ ਹੋ ਗਿਆ ਸੀ।ਸਾਹਮਣੇ ਆਈ ਵੀਡੀਓ ਨੂੰ ਸੋਸ਼ਲ ਮੀਡੀਆ ਕੰਟੈਂਟ ਕ੍ਰਿਏਟਰ ਰੱਬੀ ਬਾਜਵਾ ਨੇ ਸਾਂਝੀ ਕੀਤੀ ਹੈ। ਘੁੰਮਣ ਸਰਜਰੀ ਤੋਂ ਪਹਿਲਾਂ ਡਾਕਟਰ ਨੂੰ ਕਹਿ ਰਹੇ ਸਨ ਕਿ ਉਨ੍ਹਾਂ ਨੂੰ ਜਲਦੀ ਠੀਕ ਕਰ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਬਾਡੀ 'ਆਊਟ ਆਫ਼ ਸ਼ੇਪ' ਹੋ ਗਈ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਹ ਇਸ ਆਪ੍ਰੇਸ਼ਨ ਤੋਂ ਬਾਅਦ ਜਲਦੀ ਹੀ ਆਪਣੇ ਖੇਡ ਕਰੀਅਰ ਵਿੱਚ ਵਾਪਸੀ ਚਾਹੁੰਦੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਲਈ 'ਗੋਲਡਨ ਚਾਂਸ' ਸਕੀਮ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਕਸਦ ਪੜ੍ਹਾਈ ਅਧੂਰੀ ਛੱਡਣ ਵਾਲੇ ਵਿਦਿਆਰਥੀਆਂ ਨੂੰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦੇਣਾ ਹੈ। ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ 53 ਹਜ਼ਾਰ ਫ਼ੀਸ ਭਰਨੀ ਪਵੇਗੀ ਅਤੇ ਇਸ ਲਈ ਫਾਰਮ ਭਰਨ ਦੀ ਆਖ਼ਰੀ ਤਾਰੀਖ਼ 15 ਨਵੰਬਰ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜ ਤੱਤਾਂ 'ਚ ਵਿਲੀਨ ਹੋਏ ਬੰਗਾ ਤੋਂ ਸਾਬਕਾ ਕਾਂਗਰਸੀ MLA ਤਰਲੋਚਨ ਸਿੰਘ, ਚੋਣ ਪ੍ਰਚਾਰ ਦੌਰਾਨ ਪਿਆ ਸੀ ਦਿਲ ਦਾ ਦੌਰਾ
ਬੰਗਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਦਾ ਬੀਤੇ ਦਿਨ ਤਰਨਤਾਰਨ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਅਚਾਨਕ ਦਿਹਾਂਤ ਹੋ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀ ਮੌਤ ਨਾਲ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਕਈ ਸੀਨੀਅਰ ਕਾਂਗਰਸੀ ਆਗੂ ਤਰਨਤਾਰਨ ਸਿਵਲ ਹਸਪਤਾਲ ਗਏ ਅਤੇ ਮਰਹੂਮ ਆਗੂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ਼ ਸਾਂਝਾ ਕੀਤਾ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੂੰਢ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀਆਂ ਤਿੰਨੋਂ ਬੇਟੀਆਂ ਜੈਸਮੀਨ, ਕ੍ਰਿਸ਼ਮਾ ਚੋਧਰੀ ਅਤੇ ਮੀਸ਼ਾ ਚੋਧਰੀ ਨੇ ਦਿੱਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
PM ਮੋਦੀ ਨੇ ਉਤਰਾਖੰਡ ਨੂੰ ਦਿੱਤੀ ਵੱਡੀ ਸੌਗਾਤ, 8,260 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉਤਰਾਖੰਡ ਦੇ ਗਠਨ ਦੀ 25ਵੀਂ ਵਰ੍ਹੇਗੰਢ ਮੌਕੇ 8,260 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਰਾਜ ਦੀ ਸਰਬਪੱਖੀ ਪ੍ਰਗਤੀ ਦੀ ਪ੍ਰਸ਼ੰਸਾ ਕੀਤੀ ਗਈ। ਮੋਦੀ ਨੇ ਕਿਹਾ ਕਿ ਉਤਰਾਖੰਡ ਵਿੱਚ 2 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ 'ਤੇ ਕੰਮ ਚੱਲ ਰਿਹਾ ਹੈ। ਰਾਜ ਦੀ ਸਿਲਵਰ ਜੁਬਲੀ ਮਨਾਉਣ ਲਈ ਇੱਕ ਸਮਾਗਮ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 25 ਸਾਲ ਪਹਿਲਾਂ, ਉਤਰਾਖੰਡ ਦਾ ਬਜਟ ਸਿਰਫ 4,000 ਕਰੋੜ ਰੁਪਏ ਸੀ ਪਰ ਹੁਣ ਇਹ 1 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਰਾਜ ਦੇ ਵੱਡੀ ਗਿਣਤੀ ਵਿੱਚ ਤੀਰਥ ਸਥਾਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਉਤਰਾਖੰਡ ਦੁਨੀਆ ਦੀ ਅਧਿਆਤਮਿਕ ਰਾਜਧਾਨੀ ਵੀ ਬਣ ਸਕਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ : ਇਕ ਵਾਰ ਮੁੜ ਦੇਸ਼ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ISIS ਦੇ 3 ਅੱਤਵਾਦੀ ਹਥਿਆਰਾਂ ਸਮੇਤ ਕਾਬੂ
ਗੁਜਰਾਤ ATS ਤੇ ਕੇਂਦਰੀ ਏਜੰਸੀਆਂ ਨੇ ਇੱਕ ਵੱਡੀ ਸਾਂਝੀ ਤੇ ਗੁਪਤ ਕਾਰਵਾਈ ਵਿੱਚ ਅੱਤਵਾਦ ਦੇ ਵੱਡੇ ਖ਼ਤਰੇ ਨੂੰ ਟਾਲ ਦਿੱਤਾ ਹੈ। ਸੁਰੱਖਿਆ ਏਜੰਸੀਆਂ ਨੇ ISIS ਨਾਲ ਜੁੜੇ ਤਿੰਨ ਅੱਤਵਾਦੀਆਂ ਨੂੰ ਗੁਜਰਾਤ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।ਏਜੰਸੀਆਂ ਦੀ ਜਾਣਕਾਰੀ ਅਨੁਸਾਰ ਇਹ ਤਿੰਨੇ ਮੁਲਜ਼ਮ ਇੱਕ ਸਾਲ ਤੋਂ ਵੱਧ ਸਮੇਂ ਤੋਂ ਸੁਰੱਖਿਆ ਏਜੰਸੀਆਂ ਦੀ ਨਿਗਰਾਨੀ (ਰਡਾਰ) ਹੇਠ ਸਨ ਅਤੇ ਇੱਕ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ Weather ਦੀ ਪੜ੍ਹੋ ਤਾਜ਼ਾ ਅਪਡੇਟ! 13 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
NEXT STORY