ਜਲੰਧਰ--ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਜ਼ਿਮਨੀ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਇੰਟਰਨੈਸ਼ਨਲ ਮਾਈ ਭਾਗੋ ਕਾਲਜ ਵਿਖੇ ਸਟਰਾਂਗ ਰੂਮ ਨਿਯੁਕਤ ਕੀਤਾ ਗਿਆ ਹੈ, ਜਿੱਥੇ ਚੋਣ ਲੜਨ ਵਾਲੇ 15 ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਦਾ ਭਵਿੱਖ 22 ਈ.ਵੀ.ਐੱਮ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ, ਜਿਨ੍ਹਾਂ ਨੂੰ ਬੀ.ਐੱਸ.ਐੱਫ ਅਤੇ ਕੈਮਰਿਆਂ ਦੀ ਨਿਗਰਾਨੀ ਹੇਠ ਰੱਖਿਆ ਜਾ ਚੁੱਕਾ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਭਾ ਦਾ ਦਾਅਵਾ ਹੈ ਕਿ ਇਸ ਸਟਰਾਂਗ ਰੂਮ ਦੇ ਚਾਰੇ ਪਾਸੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਚਿੜੀ ਵੀ ਪਰ ਨਹੀਂ ਮਾਰ ਸਕਦੀ ਹੈ। ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕੇ ਵਿਚ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦੌਰਾਨ ਸ਼ਾਮ 6 ਵਜੇ ਤੱਕ ਹਲਕੇ ਵਿਚ ਬਣਾਏ ਗਏ 222 ਪੋਲਿੰਗ ਸਟੇਸ਼ਨਾਂ ਦੌਰਾਨ 61 ਫੀਸਦੀ ਪੋਲਿੰਗ ਹੋਈ ਸੀ। ਭਲਕੇ ਯਾਨੀ ਕਿ 14 ਨਵੰਬਰ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ, ਜਿਸ ਲਈ ਸਵੇਰੇ 8:00 ਵਜੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਇਸ ਦੇ ਨਾਲ ਹੀ ਦਿੱਲੀ ਧਮਾਕੇ ਮਗਰੋਂ ਪੰਜਾਬ 'ਚ ਹਾਈ ਅਲਰਟ ਦਰਮਿਆਨ ਲੁਧਿਆਣਾ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਆਈ. ਐੱਸ. ਆਈ. ਪਾਕਿਸਤਾਨ ਸਮਰਥਿਕ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਵਿਦੇਸ਼ੀ ਆਧਾਰਿਤ ਹੈਂਡਲਰਾਂ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਦੋਸ਼ੀ ਮਲੇਸ਼ੀਆ 'ਚ ਸਥਿਤ 3 ਸੰਚਾਲਕਾਂ ਰਾਹੀਂ ਪਾਕਿਸਤਾਨ ਆਧਾਰਿਤ ਹੈਂਡਲਰਾਂ ਦੇ ਸੰਪਰਕ 'ਚ ਸਨ ਤਾਂ ਜੋ ਹੈਂਡ ਗ੍ਰਨੇਡ ਚੁੱਕਣ ਅਤੇ ਡਿਲੀਵਰੀ ਦਾ ਤਾਲਮੇਲ ਕੀਤਾ ਜਾ ਸਕੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖਾਸ ਖ਼ਬਰਾਂ ਬਾਰੇ...
ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ', CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ ’ਚ ਬੰਦ 15 ਉਮੀਦਵਾਰਾਂ ਦੀ ਕਿਸਮਤ
ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਜ਼ਿਮਨੀ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਇੰਟਰਨੈਸ਼ਨਲ ਮਾਈ ਭਾਗੋ ਕਾਲਜ ਵਿਖੇ ਸਟਰਾਂਗ ਰੂਮ ਨਿਯੁਕਤ ਕੀਤਾ ਗਿਆ ਹੈ, ਜਿੱਥੇ ਚੋਣ ਲੜਨ ਵਾਲੇ 15 ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਦਾ ਭਵਿੱਖ 22 ਈ.ਵੀ.ਐੱਮ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ, ਜਿਨ੍ਹਾਂ ਨੂੰ ਬੀ.ਐੱਸ.ਐੱਫ ਅਤੇ ਕੈਮਰਿਆਂ ਦੀ ਨਿਗਰਾਨੀ ਹੇਠ ਰੱਖਿਆ ਜਾ ਚੁੱਕਾ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਭਾ ਦਾ ਦਾਅਵਾ ਹੈ ਕਿ ਇਸ ਸਟਰਾਂਗ ਰੂਮ ਦੇ ਚਾਰੇ ਪਾਸੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਚਿੜੀ ਵੀ ਪਰ ਨਹੀਂ ਮਾਰ ਸਕਦੀ ਹੈ। ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕੇ ਵਿਚ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦੌਰਾਨ ਸ਼ਾਮ 6 ਵਜੇ ਤੱਕ ਹਲਕੇ ਵਿਚ ਬਣਾਏ ਗਏ 222 ਪੋਲਿੰਗ ਸਟੇਸ਼ਨਾਂ ਦੌਰਾਨ 61 ਫੀਸਦੀ ਪੋਲਿੰਗ ਹੋਈ ਸੀ। ਭਲਕੇ ਯਾਨੀ ਕਿ 14 ਨਵੰਬਰ ਨੂੰ ਇਨ੍ਹਾਂ ਚੋਣਾਂ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ, ਜਿਸ ਲਈ ਸਵੇਰੇ 8:00 ਵਜੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ ਤਾਰਨ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਸਰਪੰਚਾਂ-ਪੰਚਾਂ ਲਈ ਪਹਿਲੀ ਵਾਰ ਵੱਡੇ ਹੁਕਮ ਲਾਗੂ, ਸਰਕਾਰੀ ਮੁਲਾਜ਼ਮਾਂ ਵਾਂਗ ਹੁਣ...
ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਪੰਚ ਅਤੇ ਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਵਲੋਂ ਬਣਾਈ ਗਈ ਇਸ ਨਵੀਂ ਨੀਤੀ ਤਹਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਜੇਕਰ ਉਨ੍ਹਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਫਿਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ VIP ਐਸਕਾਰਟ ਗੱਡੀਆਂ ਲਈ ਨਵੀਆਂ ਗਾਈਡਲਾਈਨਜ਼ ਜਾਰੀ, ਪੜ੍ਹੋ ਕਿਉਂ ਲੈਣਾ ਪਿਆ ਫ਼ੈਸਲਾ
ਮੋਹਾਲੀ ਦੇ ਜ਼ੀਰਕਪੁਰ ਫਲਾਈਓਵਰ 'ਤੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ. ਐੱਸ. ਹੁੱਡਾ ਦੀ ਕਾਰ ਵੀ. ਆਈ. ਪੀ. ਕਾਫ਼ਲੇ 'ਚ ਸ਼ਾਮਲ ਪੰਜਾਬ ਪੁਲਸ ਦੀ ਗੱਡੀ ਨਾਲ ਟਕਰਾਉਣ ਮਗਰੋਂ ਹੁਣ ਸੂਬੇ 'ਚ ਵੀ. ਆਈ ਪੀ. ਐਸਕਾਰਟ ਗੱਡੀਆਂ ਲਈ ਨਵੀਆਂ ਗਾਈਡਲਾਈਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ 'ਚ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼! ਵੱਡੀ ਆਬਾਦੀ ਵਾਲੇ ਖੇਤਰ 'ਚ ਹੋ ਜਾਣਾ ਸੀ...
ਦਿੱਲੀ ਧਮਾਕੇ ਮਗਰੋਂ ਪੰਜਾਬ 'ਚ ਹਾਈ ਅਲਰਟ ਦਰਮਿਆਨ ਲੁਧਿਆਣਾ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਆਈ. ਐੱਸ. ਆਈ. ਪਾਕਿਸਤਾਨ ਸਮਰਥਿਕ ਗ੍ਰਨੇਡ ਹਮਲੇ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਵਿਦੇਸ਼ੀ ਆਧਾਰਿਤ ਹੈਂਡਲਰਾਂ ਦੇ 10 ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਦੋਸ਼ੀ ਮਲੇਸ਼ੀਆ 'ਚ ਸਥਿਤ 3 ਸੰਚਾਲਕਾਂ ਰਾਹੀਂ ਪਾਕਿਸਤਾਨ ਆਧਾਰਿਤ ਹੈਂਡਲਰਾਂ ਦੇ ਸੰਪਰਕ 'ਚ ਸਨ ਤਾਂ ਜੋ ਹੈਂਡ ਗ੍ਰਨੇਡ ਚੁੱਕਣ ਅਤੇ ਡਿਲੀਵਰੀ ਦਾ ਤਾਲਮੇਲ ਕੀਤਾ ਜਾ ਸਕੇ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦਾਦੀ ਦੇ ਭੋਗ 'ਤੇ ਆਏ ਪੋਤੇ ਦਾ ਬੇਰਹਿਮੀ ਨਾਲ ਕਤਲ! ਰੋਂਦਾ-ਕੁਰਲਾਉਂਦਾ ਰਹਿ ਗਿਆ ਪਰਿਵਾਰ
ਬਰਨਾਲਾ ਅੰਦਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਬਰਨਾਲਾ ਦੇ ਰਾਮਬਾਗ ਰੋਡ ਉੱਤੇ ਇਕ ਖਾਲੀ ਪਲਾਟ ਵਿਚੋਂ 22 ਸਾਲਾ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲਣ ਦਾ ਹੈ। ਮ੍ਰਿਤਕ ਦੀ ਪਛਾਣ ਰਾਹੀ ਬਸਤੀ, ਬਰਨਾਲਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਪੁੱਤਰ ਸੋਮੀ ਸਿੰਘ ਵਜੋਂ ਹੋਈ ਹੈ। ਸੁਰਿੰਦਰ ਸਿੰਘ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਸੀ, ਅਤੇ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਹਿਮਾਚਲ ਪ੍ਰਦੇਸ਼ ਵਿਚ ਬੱਸਾਂ ਦੀਆਂ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ ਅਤੇ ਆਪਣੀ ਦਾਦੀ ਦੇ ਭੋਗ ਲਈ ਪਿਛਲੇ 8 ਦਿਨਾਂ ਤੋਂ ਬਰਨਾਲਾ ਆਪਣੇ ਘਰ ਪਹੁੰਚਿਆ ਹੋਇਆ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬਠਿੰਡਾ ਦੇ ਜੀਦਾ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ਤੱਕ ਦੀ ਜਾਂਚ 'ਚ ਹੋਏ ਵੱਡੇ ਖ਼ੁਲਾਸੇ
ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਜ਼ਿਲ੍ਹੇ ਦੇ ਜੀਦਾ ਪਿੰਡ 'ਚ ਦੋ ਮਹੀਨੇ ਪਹਿਲਾਂ ਹੋਏ ਦੋਹਰੇ ਧਮਾਕਿਆਂ ਦੀ ਜਾਂਚ ਆਪਣੇ ਹੱਥਾਂ 'ਚ ਲੈ ਲਈ ਹੈ। ਇਹ ਉਹੀ ਮਾਮਲਾ ਹੈ, ਜਿਸ 'ਚ ਕਾਨੂੰਨ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ 'ਤੇ ਆਤਮਘਾਤੀ ਹਮਲੇ ਦੀ ਯੋਜਨਾ ਬਣਾਉਣ ਦਾ ਸ਼ੱਕ ਸੀ। ਬਠਿੰਡਾ ਦੀ ਸੀਨੀਅਰ ਪੁਲਸ ਸੁਪਰਡੈਂਟ ਅਮਨੀਤ ਕੌਂਡਲ ਨੇ ਬੁੱਧਵਾਰ ਨੂੰ ਇਸਦੀ ਪੁਸ਼ਟੀ ਕੀਤੀ, ਹਾਲਾਂਕਿ ਉਨ੍ਹਾਂ ਨੇ ਇਸ ਮਾਮਲੇ 'ਤੇ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿਚ ਚਾਰ ਨੌਜਵਾਨ ਗ੍ਰਿਫ਼ਤਾਰ, ਤਿੰਨ ਬੰਬ ਬਰਾਮਦ
ਦਿੱਲੀ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੋਗਾ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਰੂਟੀਨ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦਰਮਿਆਨ ਪੁਲਸ ਵੱਲੋਂ ਦੋ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਤਿੰਨ ਪੈਟਰੋਲ ਬੰਬ ਬਰਾਮਦ ਹੋਏ ਹਨ, ਜੋ ਬੀਅਰ ਦੀਆਂ ਬੋਤਲਾਂ ਵਿਚ ਬਣਾਏ ਗਏ ਸਨ। ਇੱਥੇ ਇਹ ਦੱਸਣਾ ਬਣਦਾ ਹੈ ਕਿ ਨੌਜਵਾਨਾਂ ਕੋਲੋਂ ਮਾਚਿਸ ਅਤੇ ਹੋਰ ਸਮਾਨ ਵੀ ਬਰਾਮਦ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ 4 ਨੌਜਵਾਨ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਐਕਸ਼ਨ ਮੋਡ' 'ਚ ਅਮਿਤ ਸ਼ਾਹ ! ਖੁਫੀਆ ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ High Level ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਨੂੰ ਲੈ ਕੇ ਇੱਕ ਉੱਚ ਪੱਧਰੀ ਗੁਪਤ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ 'ਐਕਸ਼ਨ ਮੋਡ' ਵਿੱਚ ਨਜ਼ਰ ਆਏ। ਇਹ ਬੈਠਕ ਗ੍ਰਹਿ ਮੰਤਰੀ ਦੇ ਨਿਵਾਸ 'ਤੇ ਸ਼ੁਰੂ ਹੋਈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਇਕ ਵਾਰ ਫਿਰ ਕੰਬੀ ਦਿੱਲੀ : ਹੋਟਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਦਹਿਲ ਗਿਆ ਪੂਰਾ ਇਲਾਕਾ
ਦਿੱਲੀ ਦੇ ਮਹੀਪਾਲਪੁਰ ਵਿੱਚ ਰੈਡੀਸਨ ਹੋਟਲ ਨੇੜੇ ਅੱਜ ਸਵੇਰੇ ਇੱਕ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਸਵੇਰੇ ਕਰੀਬ 9:18 ਵਜੇ ਫਾਇਰ ਵਿਭਾਗ ਦੀ ਟੀਮ ਨੂੰ ਸੂਚਨਾ ਦਿੱਤੀ ਗਈ। ਦੱਸ ਦੇਈਏ ਕਿ ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਇਸ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਸ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ 'ਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਇਸ ਸਮੇਂ ਤਿੰਨ ਫਾਇਰ ਬ੍ਰਿਗੇਡ ਮੌਕੇ 'ਤੇ ਮੌਜੂਦ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਦਿੱਲੀ ਧਮਾਕਾ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ ; 'ਲਾਲ ਕਾਰ' ਪਾਰਕ ਕਰਨ ਵਾਲਾ ਆਇਆ ਅੜਿੱਕੇ
ਦਿੱਲੀ ਦੇ ਲਾਲ ਕਿਲ੍ਹਾ ਨੇੜੇ ਹੋਏ ਆਈ-20 ਕਾਰ ਬੰਬ ਧਮਾਕੇ ਦੀ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਫਰੀਦਾਬਾਦ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਨੇ ਧਮਾਕੇ ਵਿੱਚ ਵਰਤੀ ਗਈ ਇੱਕ ਸਬੰਧਤ ਲਾਲ ਕਾਰ ਨੂੰ ਪਾਰਕ ਕੀਤਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਫ਼ੌਜ ਦੇ ਸ਼ਹੀਦ ਨਾਇਕ ਜਗਸੀਰ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
NEXT STORY