ਜਲੰਧਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਇਜਲਾਸ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ 'ਚ ਵਿਰੋਧੀ ਧਿਰਾਂ ’ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਵਿਰੋਧੀ ਸਦਨ ’ਚ ਹੰਗਾਮਾ ਕਰਨ ਨੂੰ ਮਾਣ ਵਾਲੀ ਗੱਲ ਸਮਝਦੇ ਹਨ ਅਤੇ ਇਹ ਇਕ ਰਿਵਾਜ ਬਣ ਕੇ ਰਹਿ ਗਿਆ ਹੈ। ਇਕ ਪਾਸੇ ਜਿਥੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਚੱਲ ਰਹੀ ਸੀ, ਉਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਵੱਲੋਂ ਵੱਖਰੀ ਜਨਤਾ ਦੀ ਵਿਧਾਨ ਸਭਾ ਬੁਲਾਈ ਗਈ। ਜਨਤਾ ਦੀ ਇਸ ਵਿਧਾਨ ਸਭਾ ’ਚ ਭਾਜਪਾ ਨੇ ਵਿਧਾਨ ਸਭਾ ਵਾਂਗ ਸਪੀਕਰ ਅਤੇ ਵਿਰੋਧੀ ਧਿਰ ਦਾ ਲੀਡਰ ਵੀ ਬਣਾਇਆ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ :
ਵੱਡੀ ਖ਼ਬਰ : CM ਮਾਨ ਵੱਲੋਂ ਪੰਜਾਬ ਵਿਧਾਨ ਸਭਾ 'ਚ 'ਭਰੋਸਗੀ ਮਤਾ' ਪੇਸ਼, ਸ਼ਾਇਰਾਨਾ ਅੰਦਾਜ਼ 'ਚ ਰਗੜੇ ਵਿਰੋਧੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਇਜਲਾਸ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ 'ਚ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਵਿਰੋਧੀ ਸਦਨ 'ਚ ਹੰਗਾਮਾ ਕਰਨ ਨੂੰ ਮਾਣ ਵਾਲੀ ਗੱਲ ਸਮਝਦੇ ਹਨ ਅਤੇ ਇਹ ਇਕ ਰਿਵਾਜ਼ ਬਣ ਕੇ ਰਹਿ ਗਿਆ ਹੈ।
ਭਾਜਪਾ ਨੇ ਬੁਲਾਈ ਜਨਤਾ ਦੀ ਵਿਧਾਨ ਸਭਾ, ਵੱਖ-ਵੱਖ ਮੁੱਦਿਆਂ ਨੂੰ ਲੈ ਕੇ ‘ਆਪ’ ’ਤੇ ਵਿੰਨ੍ਹੇ ਨਿਸ਼ਾਨੇ
ਇਕ ਪਾਸੇ ਜਿਥੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਚੱਲ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਭਾਜਪਾ ਵੱਲੋਂ ਵੱਖਰੀ ਜਨਤਾ ਦੀ ਵਿਧਾਨ ਸਭਾ ਬੁਲਾਈ ਗਈ ਹੈ। ਜਨਤਾ ਦੀ ਇਸ ਵਿਧਾਨ ਸਭਾ ’ਚ ਭਾਜਪਾ ਨੇ ਵਿਧਾਨ ਸਭਾ ਵਾਂਗ ਸਪੀਕਰ ਅਤੇ ਵਿਰੋਧੀ ਧਿਰ ਦਾ ਲੀਡਰ ਵੀ ਬਣਾਇਆ ਹੋਇਆ ਹੈ।
ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿੱਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਪਿੰਡ ’ਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਪਿੰਡ ਜੋਧ ਸਿੰਘ ਵਾਲਾ ਅਤੇ ਸ਼ਿੰਦਰ ਸਿੰਘ ਵਾਸੀ ਪਿੰਡ ਜੰਡ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਨੇਡਾ ਗਏ ਪਿੰਡ ਰੌਂਤਾ ਦੇ ਸੁਖਮੰਦਰ ਸਿੰਘ ਨਾਲ ਵਾਪਰਿਆ ਵੱਡਾ ਹਾਦਸਾ, ਹੋਈ ਦਰਦਨਾਕ ਮੌਤ
ਰੋਜ਼ੀ ਰੋਟੀ ਲਈ ਕੈਨੇਡਾ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ ਦੇ 37 ਸਾਲਾ ਨੌਜਵਾਨ ਸੁਖਮੰਦਰ ਸਿੰਘ ਉਰਫ਼ ਮਿੰਦਾ (37) ਦੀ ਟਰੇਲਰ ਹੋਮ ਨੂੰ ਅੱਜ ਲੱਗਣ ਕਾਰਣ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਕੈਨੇਡਾ ਦੇ ਵੈਨਕੂਵਰ ਇਲਾਕੇ ਵਿਚ ਰਹਿੰਦਾ ਸੀ।
ਪੰਜਾਬ ਪੁਲਸ ’ਚ ਵੱਡਾ ਫੇਰਬਦਲ, 71 ASP ਤੇ DSP ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
ਪੰਜਾਬ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕੀਤਾ ਹੈ। ਇਸ ਫੇਰਬਦਲ ਦੌਰਾਨ ਪੰਜਾਬ ਪੁਲਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 71 ਡੀ. ਐੱਸ. ਪੀ. ਅਤੇ ਏ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਯੂਥ ਅਕਾਲੀ ਦਲ ਵੱਲੋਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ, ਵਿਧਾਨ ਸਭਾ ਤੱਕ ਮਾਰਚ ਕੱਢ ਦਿੱਤੀਆਂ ਗ੍ਰਿਫ਼ਤਾਰੀਆਂ
ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਲਾਹਾ ਲੈਣ ਵੱਲ ਸੇਧਤ ਹੈ।
'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ
ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਲੁਧਿਆਣਾ ਦੇ DMC ਹਸਪਤਾਲ ਵਿਖੇ ਦਾਖ਼ਲ ਸਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਸੀ।
ਤਲਵੰਡੀ ਭਾਈ 'ਚ ਵੱਡੀ ਵਾਰਦਾਤ, ਤੈਸ਼ 'ਚ ਆਏ ਪੋਤੇ ਨੇ ਤੰਗਲੀ ਮਾਰ ਕੀਤਾ ਦਾਦੇ ਦਾ ਕਤਲ
ਤਲਵੰਡੀ ਭਾਈ ਪੁਲਸ ਥਾਣੇ ਅਧੀਨ ਪੈਂਦੇ ਪਿੰਡ ਪਤਲੀ 'ਚ ਇੱਕ ਪੋਤੇ ਵੱਲੋਂ ਆਪਣੇ ਦਾਦੇ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਤਲਵੰਡੀ ਭਾਈ ਪੁਲਸ ਥਾਣੇ ਦੇ ਸਬ- ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਤੀਰਥ ਸਿੰਘ ਵਾਸੀ ਪਤਲੀ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦਿਆਂ ਦੱਸਿਆ ਕਿ ਦੋਸ਼ੀ ਧਰਮਪ੍ਰੀਤ ਸਿੰਘ ਮੇਰਾ ਭਤੀਜਾ ਤੇ ਮ੍ਰਿਤਕ ਸੁਖਦੇਵ ਸਿੰਘ (70) ਦਾ ਪੋਤਾ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ CBI ਦੀ ਵੱਡੀ ਕਾਰਵਾਈ, ਵਿਜੇ ਨਾਇਰ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀ. ਬੀ. ਆਈ. ਨੇ ਵੱਡੀ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਨੇ ਐਂਟਰਟੇਨਮੈਂਟ, ਈਵੈਂਟ ਮੀਡੀਆ ਕੰਪਨੀ ਐਂਟਰਟੇਨਮੈਂਟ ਦੇ ਸਾਬਕਾ ਸੀ.ਈ.ਓ. ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਸ਼ਰਾਬ ਘਪਲੇ ’ਚ ਇਹ ਪਹਿਲੀ ਗ੍ਰਿਫ਼ਤਾਰੀ ਹੈ।
ਸਦਨ 'ਚ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਰੱਜ ਕੇ ਵਰ੍ਹੇ CM ਮਾਨ, ਕਿਹਾ- ਜਦੋਂ ਕੋਈ ਭੱਜਦਾ ਹੈ ਤਾਂ...
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਦਿਆਂ ਕਿਹਾ ਕਿ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਚੰਨੀ ਕਿੱਥੇ ਚੱਲੇ ਗਏ ਹਨ? ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਸਾਈਨ ਕੀਤੀਆਂ ਬਹੁਤ ਸਾਰੀਆਂ ਵਿਵਾਦਤ ਫਾਈਲਾਂ ਮੇਰੇ ਕੋਲ ਆਉਂਦੀਆਂ ਹਨ ਤੇ ਮੈਂ ਉਨ੍ਹਾਂ ਫਾਈਲਾਂ ਬਾਰੇ ਸਭ ਕੁਝ ਪੁੱਛਣਾ ਚਾਹੁੰਦਾ ਹਾਂ।
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਹਰ ਜਲਦ ਤਾਇਨਾਤ ਕੀਤੇ ਜਾਣਗੇ ਸੁਰੱਖਿਆ ਗਾਰਡ : ਬੈਂਸ
NEXT STORY