ਜਲੰਧਰ- ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਪੁਲਸ ਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਸ ਵੱਲੋਂ ਇਕ ਗੈਂਗ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਚੱਲ ਰਹੀ ਸੀ ਇਸ ਦੇ ਨਾਲ ਹੀ ਕੁਝ ਦੇਰ ਪਹਿਲਾਂ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ, ਜਿੱਥੇ ਰੂਸ ਦਾ ਇਕ ਜਹਾਜ਼ ਅਚਾਨਕ ਲਾਪਤਾ ਹੋ ਗਿਆ ਸੀ। ਇਸੇ ਜਹਾਜ਼ ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਚੀਨ ਨਾਲ ਲੱਗਦੇ ਸਰਹੱਦੀ ਇਲਾਕੇ 'ਚ ਕ੍ਰੈਸ਼ ਹੋ ਗਿਆ ਹੈ, ਜਿਸ ਕਾਰਨ ਜਹਾਜ਼ 'ਚ ਸਵਾਰ 40 ਯਾਤਰੀ ਤੇ 6 ਕ੍ਰੂ ਮੈਂਬਰਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਯਾਤਰੀਆਂ 'ਚ 2 ਬੱਚੇ ਵੀ ਸ਼ਾਮਲ ਸਨ ਇਸ ਦੇ ਨਾਲ ਹਾ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...
ਅੰਮ੍ਰਿਤਸਰ 'ਚ ਵੱਡਾ Encounter, ਪੁਲਸ ਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ
ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਪੁਲਸ ਤੇ ਬਦਮਾਸ਼ਾਂ ਵਿਚਕਾਰ ਜ਼ਬਰਦਸਤ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇਕ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਸ ਵੱਲੋਂ ਇਕ ਗੈਂਗ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਚੱਲ ਰਹੀ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਲੰਧਰ ਦਿਹਾਤੀ ਦੇ ਮਕਸੂਦਾਂ ਪੁਲਸ ਸਟੇਸ਼ਨ ਦੇ ਏ. ਐੱਸ. ਆਈ. ਦੀ ਰਿਸ਼ਵਤ ਲੈਂਦੇ ਹੋਏ ਇਕ ਸੀ. ਸੀ. ਟੀ. ਵੀ. ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਕਤ ਏ. ਐੱਸ. ਆਈ. 'ਤੇ ਪੰਜਾਬ ਸਰਕਾਰ ਦੀ ਗਾਜ ਡਿੱਗ ਗਈ ਅਤੇ ਉੱਚ ਅਧਿਕਾਰੀਆਂ ਨੇ ਏ. ਐੱਸ. ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ, ਦੇਖੋ ਪੂਰੀ ਸੂਚੀ
ਪੰਜਾਬ ਸਰਕਾਰ ਵੱਲੋਂ 5 ਆਈ. ਏ. ਐੱਸ. ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਜਿਨ੍ਹਾਂ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਅਦਿੱਤਿਆ ਸ਼ਰਮਾ, ਕ੍ਰਿਤਿਕਾ ਗੋਇਲ, ਸੁਨੀਲ, ਆਈ. ਏ. ਐੱਸ ਅਫਸਰ ਸੋਨਮ ਅਤੇ ਆਈ. ਏ. ਐੱਸ ਰਾਕੇਸ਼ ਕੁਮਾਰ ਮੀਨਾ ਸ਼ਾਮਲ ਹਨ। ਬਦਲੀਆਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਅਮਨ ਅਰੋੜਾ ਨੇ ਪਾਰਟੀ 'ਚ ਸ਼ਾਮਲ ਕਰਵਾਇਆ ਵੱਡਾ ਚਿਹਰਾ, ਵਿਰੋਧੀਆਂ 'ਤੇ ਕੱਸੇ ਤੰਜ (ਵੀਡੀਓ)
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਦੋਆਬਾ ਦਾ ਵੱਡਾ ਚਿਹਰਾ ਡਾ. ਪੂਜਾ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ। ਡਾ. ਪੂਜਾ ਪੂਰੇ ਦੋਆਬੇ 'ਚ ਆਪਣੇ ਸੋਸ਼ਲ ਕੰਮਾਂ ਲਈ ਮਸ਼ਹੂਰ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਪੰਜਾਬ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਨੌਵੀਂ ਅਤੇ ਦਸਵੀਂ ਜਮਾਤ ਦੇ ਬੱਚੇ ਵਿਚਾਲੇ ਹੀ ਪੜ੍ਹਾਈ ਛੱਡ ਰਹੇ ਹਨ। ਸੈਕੰਡਰੀ ਪੱਧਰ 'ਤੇ ਹੁਣ ਵੀ ਡਰੌਪ ਆਊਟ ਰੇਟ (ਸਕੂਲ ਛੱਡਣ ਦੀ ਦਰ) ਛੇ ਫ਼ੀਸਦੀ ਹੈ, ਇਹ ਕੇਂਦਰ ਦੇ ਨਾਲ ਹੀ ਸੂਬਾ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਹੈ। ਸਕੂਲਾਂ ਦੇ ਪ੍ਰਾਇਮਰੀ ਅਤੇ ਉੱਚ ਪ੍ਰਾਇਮਰੀ ਪੱਧਰ 'ਤੇ ਪਹਿਲਾਂ ਨਾਲੋਂ ਸੁਧਾਰ ਹੈ ਪਰ ਸੈਕੰਡਰੀ ਪੱਧਰ ਦੇ ਸਕੂਲਾਂ 'ਤੇ ਸਰਕਾਰ ਨੂੰ ਉਮੀਦ ਅਨੁਸਾਰ ਨਤੀਜੇ ਨਹੀਂ ਮਿਲੇ ਹਨ। ਸਿੱਖਿਆ ਮੰਤਰਾਲੇ ਨੇ ਇਸ ਸੰਬੰਧੀ ਲੋਕ ਸਭਾ 'ਚ ਰਿਪੋਰਟ ਪੇਸ਼ ਕੀਤੀ ਹੈ। ਜਿਸ ਰਾਹੀਂ ਇਹ ਖੁਲਾਸਾ ਹੋਇਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਬੇਅਦਬੀ ਬਿੱਲ 'ਤੇ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ, ਜਾਣੋ ਕੀ ਬੋਲੇ ਇੰਦਰਬੀਰ ਸਿੰਘ ਨਿੱਜਰ (ਵੀਡੀਓ)
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਲਿਆਂਦਾ ਸੀ। ਇਸ ਬਿੱਲ ਸਬੰਧੀ ਬਣਾਈ ਗਈ 15 ਮੈਂਬਰੀ ਸਿਲੈਕਟ ਕਮੇਟੀ ਵਲੋਂ ਅੱਜ ਵਿਧਾਨ ਸਭਾ 'ਚ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਿਲੈਕਟ ਕਮੇਟੀ ਦੇ ਕਾਰਜ ਖੇਤਰ 'ਤੇ ਵਿਚਾਰ-ਚਰਚਾ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਕਿਸਾਨਾਂ ਦੀ ਬੱਲੇ-ਬੱਲੇ ! ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਰਾਜਸਥਾਨ ਦੇ ਕਿਸਾਨਾਂ ਲਈ ਖੁਸ਼ੀ ਭਰੀ ਖ਼ਬਰ ਆਈ ਹੈ। ਭਜਨ ਲਾਲ ਸਰਕਾਰ ਨੇ ਇੰਨਾ ਵੱਡਾ ਫੈਸਲਾ ਲਿਆ ਹੈ, ਜੋ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਾ ਹੈ। ਹੁਣ ਪ੍ਰਭਾਵਿਤ ਕਿਸਾਨਾਂ ਨੂੰ 400 ਕੇਵੀ ਅਤੇ ਇਸ ਤੋਂ ਵੱਧ ਸਮਰੱਥਾ ਵਾਲੀਆਂ ਟਰਾਂਸਮਿਸ਼ਨ ਲਾਈਨਾਂ ਲਈ ਪੂਰਾ ਮੁਆਵਜ਼ਾ ਮਿਲੇਗਾ, ਜੋ ਕਿ ਹੁਣ ਤੱਕ 132 ਕੇਵੀ ਤੋਂ ਵੱਧ ਸਮਰੱਥਾ ਵਾਲੀਆਂ ਲਾਈਨਾਂ 'ਤੇ ਲਾਗੂ ਸੀ, ਹੁਣ ਇਸਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ। ਇਸ ਨੀਤੀ ਦੇ ਲਾਗੂ ਹੋਣ ਨਾਲ, ਨਾ ਸਿਰਫ ਕਿਸਾਨਾਂ ਨੂੰ ਵਿੱਤੀ ਸੁਰੱਖਿਆ ਮਿਲੇਗੀ, ਬਲਕਿ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਜ਼ਮੀਨ ਦੀ ਸਹੀ ਕੀਮਤ ਵੀ ਮਿਲੇਗੀ। ਇਸ ਕਦਮ ਨਾਲ ਰਾਜ ਦੇ ਹਰ ਕਿਸਾਨ ਨੂੰ ਰਾਹਤ ਅਤੇ ਉਤਸ਼ਾਹ ਮਿਲਿਆ ਹੈ, ਜੋ ਉਨ੍ਹਾਂ ਨੂੰ ਯਕੀਨੀ ਤੌਰ 'ਤੇ ਨਵੀਆਂ ਉਮੀਦਾਂ ਨਾਲ ਭਰ ਦੇਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਜੰਮੀ ਦੋ ਸਿਰਾਂ ਵਾਲੀ ਅਨੌਖੀ ਕੁੜੀ, ਦੇਖ ਡਾਕਟਰਾਂ ਦੇ ਉੱਡੇ ਹੋਸ਼
ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਕੁਦਰਤ ਦਾ ਇੱਕ ਅਜਿਹਾ ਚਮਤਕਾਰ ਦੇਖਣ ਨੂੰ ਮਿਲਿਆ ਹੈ, ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਦੇ ਹੋਸ਼ ਉੱਡ ਗਏ। ਇੱਥੋਂ ਦੇ ਐਮਟੀਐਚ ਹਸਪਤਾਲ ਵਿੱਚ ਦਾਖਲ ਇੱਕ ਗਰਭਵਤੀ ਔਰਤ ਨੇ ਅਜਿਹੇ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਦਾ ਇਕ ਸਰੀਰ ਅਤੇ ਦੋ ਸਿਰ ਹਨ। ਜਨਮ ਦੌਰਾਨ ਬੱਚੇ ਨੂੰ ਦੇਖ ਕੇ ਮੌਕੇ 'ਤੇ ਮੌਜੂਦ ਡਾਕਟਰ ਵੀ ਹੈਰਾਨ ਹੋ ਗਏ। ਡਿਲੀਵਰੀ ਤੋਂ ਬਾਅਦ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਭਾਰਤ ਤੇ UK ਨੇ Free Trade Agreement 'ਤੇ ਕੀਤੇ ਦਸਤਖਤ
ਭਾਰਤ ਅਤੇ ਯੂਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂਕੇ ਫੇਰੀ ਦੇ ਹਿੱਸੇ ਵਜੋਂ ਵੀਰਵਾਰ (24 ਜੁਲਾਈ, 2025) ਨੂੰ ਇੱਕ ਮੁਕਤ ਵਪਾਰ ਸਮਝੌਤੇ (FTA) 'ਤੇ ਦਸਤਖਤ ਕੀਤੇ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਚੈਕਰਸ ਅਸਟੇਟ ਵਿਖੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਵੱਡੀ ਖ਼ਬਰ ; ਕ੍ਰੈਸ਼ ਹੋ ਗਿਆ ਇਕ ਹੋਰ ਜਹਾਜ਼ ! ਕ੍ਰੂ ਮੈਂਬਰਾਂ ਸਣੇ ਸਾਰੇ ਯਾਤਰੀਆਂ ਦੀ ਗਈ ਜਾਨ
ਕੁਝ ਦੇਰ ਪਹਿਲਾਂ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ, ਜਿੱਥੇ ਰੂਸ ਦਾ ਇਕ ਜਹਾਜ਼ ਅਚਾਨਕ ਲਾਪਤਾ ਹੋ ਗਿਆ ਸੀ। ਇਸੇ ਜਹਾਜ਼ ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਚੀਨ ਨਾਲ ਲੱਗਦੇ ਸਰਹੱਦੀ ਇਲਾਕੇ 'ਚ ਕ੍ਰੈਸ਼ ਹੋ ਗਿਆ ਹੈ, ਜਿਸ ਕਾਰਨ ਜਹਾਜ਼ 'ਚ ਸਵਾਰ 40 ਯਾਤਰੀ ਤੇ 6 ਕ੍ਰੂ ਮੈਂਬਰਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਯਾਤਰੀਆਂ 'ਚ 2 ਬੱਚੇ ਵੀ ਸ਼ਾਮਲ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-
ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ Weather Update
NEXT STORY