ਜਲੰਧਰ : ਅੱਜ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਦਿੱਲੀ ਪੁਲਸ ਨੇ ਵੱਡਾ ਖ਼ੁਲਾਸਾ ਕੀਤਾ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਕੋਲੋਂ ਲੰਮੇ ਸਮੇਂ ਤੋਂ ਪੁੱਛਗਿੱਛ ਹੋ ਰਹੀ ਸੀ। ਉਥੇ ਹੀ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਰਾਜਾ ਵੜਿੰਗ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ: ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ ਲਾਰੈਂਸ ਬਿਸ਼ਨੋਈ
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਦਿੱਲੀ ਪੁਲਸ ਨੇ ਵੱਡਾ ਖ਼ੁਲਾਸਾ ਕੀਤਾ ਹੈ, ਜਿਸ ਵਿੱਚ ਲਾਰੈਂਸ ਬਿਸ਼ਨੋਈ ਕੋਲੋਂ ਲੰਮੇ ਸਮੇਂ ਤੋਂ ਪੁੱਛਗਿੱਛ ਹੋ ਰਹੀ ਸੀ, ਨੂੰ ਹੁਣ ਪੁਲਸ ਨੇ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ।
CM ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ 'ਚ ਲਏ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ 'ਤੇ ਮੁਲਾਕਾਤ ਕਰਨ ਪਹੁੰਚੇ ਹੋਏ ਹਨ। ਇਸ ਮੌਕੇ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਖੜ੍ਹਿਆ ਨੂੰ ਕਰੀਬ ਇਕ ਘੰਟੇ ਦਾ ਸਮਾਂ ਬੀਤਣ ਵਾਲਾ ਹੈ ਅਤੇ ਮੁੱਖ ਮੰਤਰੀ ਮਾਨ ਵੱਲੋਂ ਦਿੱਤਾ ਗਿਆ ਸਮਾਂ ਵੀ ਨਿਕਲ ਚੁੱਕਿਆ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਨੇ ਹਿਰਾਸਤ 'ਚ ਲਈ ਕੇਸ਼ਵ ਦੀ ਭੈਣ (ਵੀਡੀਓ)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਜਿੱਥੇ ਲਗਾਤਾਰ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ, ਉੱਥੇ ਹੀ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੇ ਪਰਿਵਾਰਿਕ ਮੈਬਰਾਂ ਨੂੰ ਵੀ ਹਿਰਾਸਤ 'ਚ ਲਿਆ ਜਾ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਬਠਿੰਡਾ 'ਚੋਂ ਹਿਰਾਸਤ 'ਚ ਲਏ ਗਏ ਕੇਸ਼ਵ ਨਾਂ ਦੇ ਨੌਜਵਾਨ ਦੀ ਭੈਣ ਨੂੰ ਵੀ ਪੁਲਸ ਨੇ ਹਿਰਾਸਤ 'ਚ ਲਿਆ ਹੈ।
ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਪਾਣੀ ਦੀ ਟੈਂਕੀ ’ਤੇ ਬੈਠਾ ਕਿਸਾਨ ਬੇਹੋਸ਼ ਹੋ ਕੇ ਥੱਲੇ ਡਿੱਗਾ (ਤਸਵੀਰਾਂ)
ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਪਿਛਲੇ ਕਈ ਦਿਨਾਂ ਤੋਂ ਧਰਨਾ ਲੱਗਾ ਕੇ ਬੈਠੇ ਹੋਏ ਹਨ। ਉਕਤ ਕਿਸਾਨਾਂ ’ਚੋਂ ਤਿੰਨ ਕਿਸਾਨ ਮੈਂਬਰ ਮੁੱਖ ਮੰਤਰੀ ਦਫ਼ਤਰ ਦੀ ਪਾਣੀ ਦੀ ਟੈਂਕੀ ’ਤੇ ਦਿਨ ਰਾਤ ਬੈਠੇ ਹਨ, ਉਨ੍ਹਾਂ ’ਚੋਂ ਅੱਜ ਇਕ ਕਿਸਾਨ ਗਰਮੀ ਕਾਰਨ ਬੇਹੋਸ਼ ਹੋ ਗਿਆ ਹੈ ਅਤੇ ਹੇਠਾਂ ਡਿੱਗ ਪਿਆ।
ਪੰਜਾਬ ਦੀਆਂ ਜੇਲ੍ਹਾਂ ਬਾਰੇ ਕੇਂਦਰ ਤੋਂ ਆਈ ਖ਼ੁਫ਼ੀਆ ਰਿਪੋਰਟ, ਟੈਨਸ਼ਨ 'ਚ ਪਈ ਭਗਵੰਤ ਮਾਨ ਸਰਕਾਰ
ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਟੈਨਸ਼ਨ ਵਧਾਉਣ ਵਾਲੀ ਖ਼ਬਰ ਦਿੱਤੀ ਗਈ ਹੈ। ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਸ ਨੂੰ ਅਲਰਟ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਕੁੱਝ ਵੱਡੇ ਗੈਂਗਸਟਰ ਅਤੇ ਅੱਤਵਾਦੀ ਜੇਲ੍ਹ 'ਚੋਂ ਭੱਜਣ ਦੀ ਯੋਜਨਾ ਬਣਾ ਰਹੇ ਹਨ।
ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਜਲੰਧਰ ਤੋਂ ਚੱਲਣ ਵਾਲੀਆਂ 4 ਵੋਲਵੋ ਬੱਸਾਂ ਦੀ ‘ਬੁਕਿੰਗ ਸ਼ੁਰੂ’
ਬੱਸਾਂ ਰਾਹੀਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖਬਰੀ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਪ੍ਰਾਈਵੇਟ ਬੱਸਾਂ ਵਿਚ 2500 ਤੋਂ 3000 ਰੁਪਏ ਕਿਰਾਇਆ ਖਰਚ ਕਰਨ ਦੀ ਲੋੜ ਨਹੀਂ ਹੈ। ਸਰਕਾਰੀ ਵੋਲਵੋ ਬੱਸਾਂ ਰਾਹੀਂ ਯਾਤਰੀ ਸਿਰਫ਼ 1170 ਰੁਪਏ ਵਿਚ ਲਗਜ਼ਰੀ ਸਫ਼ਰ ਕਰਕੇ ਦਿੱਲੀ ਏਅਰਪੋਰਟ ਜਾ ਸਕਣਗੇ।
ਮਾਈਨਿੰਗ ’ਚ ਸ਼ਾਮਲ ਰਹੇ ਸਾਬਕਾ ਕਾਂਗਰਸ ਨੇਤਾਵਾਂ ’ਤੇ ਵੀ ਮਾਨ ਸਰਕਾਰ ਦੀਆਂ ਨਜ਼ਰਾਂ
ਪੰਜਾਬ ਵਿਚ ਸਾਬਕਾ ਕਾਂਗਰਸ ਸਰਕਾਰ ਦੇ ਸਮੇਂ ਮਾਈਨਿੰਗ ਵਿਚ ਲੱਗੇ ਰਹੇ ਕਾਂਗਰਸੀ ਨੇਤਾਵਾਂ ਅਤੇ ਸਾਬਕਾ ਵਿਧਾਇਕਾਂ ’ਤੇ ਵੀ ਭਗਵੰਤ ਮਾਨ ਸਰਕਾਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਜਿਨ੍ਹਾਂ ਮਾਈਨਿੰਗ ਦੇ ਧੰਦੇ ਨਾਲ ਕਰੋੜਾਂ ਰੁਪਏ ਕਥਿਤ ਰੂਪ ਵਿਚ ਕਮਾਏ ਸਨ।
ਪੰਜਾਬ 'ਚ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਸ਼ਰਾਬ ਦੇ 'ਠੇਕੇ'
ਭਗਵੰਤ ਮਾਨ ਸਰਕਾਰ ਵੱਲੋਂ ਬੁੱਧਵਾਰ ਨੂੰ ਚਾਲੂ ਵਿੱਤੀ ਸਾਲ ਦੇ 9 ਮਹੀਨਿਆਂ ਲਈ ਮਨਜ਼ੂਰ ਕੀਤੀ ਗਈ ਆਬਕਾਰੀ ਨੀਤੀ 'ਚ ਸੂਬੇ 'ਚ ਸ਼ਰਾਬ ਦੇ ਠੇਕਿਆਂ ਨੂੰ ਸਵੇਰੇ 9 ਵਜੇ ਤੋਂ ਅੱਧੀ ਰਾਤ ਤੱਕ ਭਾਵ 12 ਵਜੇ ਤੱਕ ਖੁੱਲ੍ਹੇ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਰਾਸ਼ਟਰਪਤੀ ਚੋਣਾਂ 18 ਜੁਲਾਈ ਨੂੰ ਹੋਣਗੀਆਂ।
ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ 'ਚ 99 ਦਿਨਾਂ ਬਾਅਦ 7 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ 99 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਰੋਜ਼ਾਨਾ ਮਾਮਲਿਆਂ 'ਚ ਕਰੀਬ 39 ਫੀਸਦੀ ਦਾ ਵਾਧਾ ਹੈ, ਜਦੋਂ ਕਿ ਰੋਜ਼ਾਨਾ ਸੰਕਰਮਣ ਦਰ 111 ਦਿਨਾਂ ਬਾਅਦ 2 ਫੀਸਦੀ ਦੇ ਪਾਰ ਦਰਜ ਕੀਤੀ ਗਈ।
ਕਾਂਗਰਸ ਦੇ ਡੀ. ਐੱਨ. ਏ. ’ਚ ਹੀ ਭ੍ਰਿਸ਼ਟਾਚਾਰ : ਰਾਘਵ ਚੱਢਾ
NEXT STORY