ਜਲੰਧਰ : ਅੱਜ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਦਿੱਲੀ ਪੁਲਸ ਨੇ 6 ਸ਼ੂਟਰਾਂ ਦੀ ਪਛਾਣ ਦਾ ਖੁਲਾਸਾ ਕੀਤਾ, ਉਥੇ ਹੀ ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਨੇ ਅੱਜ ਪਟਿਆਲਾ ਕੋਰਟ 'ਚ ਪੇਸ਼ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਸਿੱਧੀਆਂ ਬੱਸਾਂ ਚੱਲਣਗੀਆਂ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, 6 ਸ਼ੂਟਰਾਂ ਦੀ ਹੋਈ ਪਛਾਣ
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰ ਵੱਡਾ ਖ਼ੁਲਾਸਾ ਕੀਤਾ ਹੈ। ਦਿੱਲੀ ਪੁਲਸ ਦੇ ਕਮਿਸ਼ਨਰ ਐੱਚ. ਜੀ. ਐੱਸ. ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਸਪੈਸ਼ਲ ਸੈੱਲ ਨੇ 8 ਸ਼ੂਟਰਾਂ ਦੀ ਲਿਸਟ ’ਤੇ ਜਾਂਚ ਕੀਤੀ ਹੈ।
ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ 'ਚ ਭੇਜਿਆ
ਲਾਰੈਂਸ ਬਿਸ਼ਨੋਈ ਨਾਲ ਜੁੜੇ ਮਾਮਲੇ 'ਚ ਸਪੈਸ਼ਲ ਸੈੱਲ ਤੋਂ ਬਾਅਦ ਹੁਣ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਦੀ ਐਂਟਰੀ ਹੋਣ ਵਾਲੀ ਹੈ। ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਅੱਜ ਯਾਨੀ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ।
ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਜ਼ੋਰਦਾਰ ਝਟਕਾ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ
ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਡਾ ਝਟਕਾ ਦਿੱਤਾ ਹੈ।
ਪੰਜਾਬ ਸਰਕਾਰ ਦਾ ਐਲਾਨ, ਹੁਣ ਅੱਧੇ ਕਿਰਾਏ ’ਤੇ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸਰਕਾਰੀ ਬੱਸਾਂ
ਹੁਣ ਪੰਜਾਬ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਸਿੱਧੀਆਂ ਬੱਸਾਂ ਚੱਲਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਚੱਲ ਰਹੇ ਵੱਖ-ਵੱਖ ਮਾਫੀਆ ’ਤੇ ਨਿਕੇਲ ਕੱਸ ਰਹੀ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਵਲੋਂ ਇਕ ਹੋਰ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀ ਪਹਿਚਾਣ ਹਰਕਮਲ ਸਿੰਘ ਉਰਫ਼ ਰਾਣੂ ਦੇ ਰੂਪ ਵਿਚ ਹੋਈ ਹੈ।
ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ
ਇੰਟਰਪੋਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ ’ਚ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਅਤੇ ਹਰਿੰਦਰ ਸਿੰਘ ਰਿੰਦਾ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ।
ਮੋਹਾਲੀ ਅਦਾਲਤ ਨੇ ਵਿਜੇ ਸਿੰਗਲਾ ਤੇ OSD ਦੀ ਨਿਆਇਕ ਹਿਰਾਸਤ 24 ਜੂਨ ਤਕ ਵਧਾਈ
ਮਾਨਸਾ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ’ਚ ਜੇਲ੍ਹ ਤੋਂ ਹੀ ਪੇਸ਼ ਹੋਏ। ਮੋਹਾਲੀ ਅਦਾਲਤ ਨੇ ਡਾ. ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਦੀ ਨਿਆਇਕ ਹਿਰਾਸਤ 24 ਜੂਨ ਤਕ ਵਧਾ ਦਿੱਤੀ ਹੈ।
ਧਮਕੀ ਭਰੀ ਚਿੱਠੀ ਹੀ ਨਹੀਂ, ਸਲਮਾਨ ਖ਼ਾਨ ਨੂੰ ਮਾਰਨ ਲਈ ਭੇਜਿਆ ਸੀ ਸ਼ਾਰਪ ਸ਼ੂਟਰ
ਪਿਛਲੇ ਕਾਫੀ ਸਮੇਂ ਤੋਂ ਸਲਮਾਨ ਖ਼ਾਨ ਦੀ ਜਾਨ ਨੂੰ ਖ਼ਤਰੇ ਵਾਲੀ ਖ਼ਬਰ ਆ ਰਹੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਰਾਤ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਤੇ ਉਸ ਦੇ ਪਿਤਾ ਫ਼ਿਲਮ ਲੇਖਕ ਸਲੀਮ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸ਼ਖ਼ਸ ਦੀ ਪਛਾਣ ਕਰ ਲਈ ਗਈ ਹੈ।
ਭਾਰਤ-ਬੰਗਲਾਦੇਸ਼ ਵਿਚਕਾਰ 2 ਸਾਲਾਂ ਬਾਅਦ ਮੁੜ ਸ਼ੁਰੂ ਹੋਈ ਬੱਸ ਸੇਵਾ
ਬੰਗਲਾਦੇਸ਼ ਅਤੇ ਭਾਰਤ ਵਿਚਕਾਰ ਯਾਤਰੀ ਬੱਸ ਸੇਵਾ 2 ਸਾਲਾਂ ਬਾਅਦ ਸ਼ੁੱਕਰਵਾਰ ਨੂੰ ਬਹਾਲ ਹੋ ਗਈ। ਢਾਕਾ ਤੋਂ ਕੋਲਕਾਤਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਦੱਖਣੀ ਅਫਰੀਕਾ 'ਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 15 ਲੋਕਾਂ ਦੀ ਮੌਤ
ਦੱਖਣੀ ਅਫ਼ਰੀਕਾ ਦੇ ਉੱਤਰੀ ਤਸ਼ਵਾਨੇ ਦੇ ਪੈਟ੍ਰਿਸ਼ੋਏਕ ਵਿੱਚ ਸ਼ਹਿਰੀ ਰਸਤੇ M17 'ਤੇ ਇੱਕ ਬੱਸ ਦੀ ਇੱਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ।
ਤਲਾਬ ’ਚ ਡੁੱਬਣ ਨਾਲ ਮਗਨਰੇਗਾ ਮਜ਼ਦੂਰ ਦੀ ਹੋਈ ਮੌਤ
NEXT STORY