ਜਲੰਧਰ : ਅੱਜ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਗੋਲਡੀ ਬਰਾੜ ਦੀ ਪਹਿਲੀ ਕਥਿਤ ਇੰਟਰਵਿਊ ਸਾਹਮਣੇ ਆਈ ਹੈ, ਉਥੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ 2 ਸ਼ਾਰਪ ਸ਼ੂਟਰਾਂ ਸਣੇ 3 ਨੂੰ ਦਿੱਲੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਦੀ ਪਹਿਲੀ ਕਥਿਤ ਇੰਟਰਵਿਊ ਸਾਹਮਣੇ ਆਈ ਹੈ। ਇਹ ਕਥਿਤ ਇੰਟਰਵਿਊ ਇਕ ਨਿੱਜੀ ਸੋਸ਼ਲ ਮੀਡੀਆ ਚੈੱਨਲ ਨੂੰ ਦਿੱਤੀ ਗਈ ਹੈ।
ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ’ਚ CM ਮਾਨ, ਹੁਣ ਤੱਕ 45 ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਕੱਸਿਆ ਸ਼ਿਕੰਜਾ
ਭ੍ਰਿਸ਼ਟਾਚਾਰ ਨੂੰ ਹਰਗ਼ਿਜ਼ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ’ਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਸ਼ੂਟਰਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਦੋ ਸ਼ਾਰਪ ਸ਼ੂਟਰਾਂ ਸਣੇ ਤਿੰਨ ਨੂੰ ਦਿੱਲੀ ਪੁਲਸ ਨੇ ਬੀਤੇ ਦਿਨੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ
ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇੱਕ ਵਾਰ ਫਿਰ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਵਾਲੀ ਟੀਮ ਨੂੰ ਪਛਾੜ ਦਿੱਤਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜਿੱਥੇ ਪੰਜਾਬ ਪੁਲਸ ਵਾਹਨਾਂ ਦੀ ਰੇਕੀ ਕਰਨ ਅਤੇ ਸਥਾਨਕ ਖੇਡਾਂ ਕਰਵਾਉਣ ਵਾਲਿਆਂ ਨੂੰ ਹੀ ਫੜਨ ਵਿਚ ਕਾਮਯਾਬ ਰਹੀ ਹੈ, ਉੱਥੇ ਹੀ ਦਿੱਲੀ ਪੁਲਸ ਨੇ ਇਸ ਕਤਲ ਵਿਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਖ਼ਿਲਾਫ਼ ਵਿਧਾਨ ਸਭਾ ’ਚ ਮਤਾ ਲਿਆ ਸਕਦੀ ਹੈ ਪੰਜਾਬ ਸਰਕਾਰ
ਪੰਜਾਬ ਸਰਕਾਰ ਅਗਨੀਪਥ ਯੋਜਨਾ ਖ਼ਿਲਾਫ਼ ਵਿਧਾਨ ਸਭਾ ਵਿਚ ਪ੍ਰਸਤਾਅ ਲੈ ਕੇ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੇ ਹਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਨੂੰ ਪੱਤਰ ਲਿਖੇ ਕੇ ਅਗਨੀਪਥ ਯੋਜਨਾ ਖ਼ਿਲਾਫ ਵਿਧਾਨ ਸਭਾ ਵਿਚ ਮਤਾ ਲੈ ਕੇ ਆਉਣ ਦੀ ਮੰਗ ਕੀਤੀ ਸੀ।
ਪੰਜਾਬ ਦੇ ਕਾਲਜਾਂ ਦੀ 100 ਫ਼ੀਸਦੀ ਮਾਨਤਾ ਹੋ ਸਕਦੀ ਹੈ ਰੱਦ, ਜਾਣੋ ਪੂਰਾ ਮਾਮਲਾ
ਪੰਜਾਬ ਯੂਨੀਵਰਸਿਟੀ (ਪੀ. ਯੂ.) ਦੇ ਕੇਂਦਰੀ ਯੂਨੀਵਰਸਿਟੀ ਬਣਨ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਾਲਜਾਂ ਦੀ ਮਾਨਤਾ 100 ਫ਼ੀਸਦੀ ਰੱਦ ਕੀਤੀ ਜਾ ਸਕਦੀ ਹੈ। ਇਨ੍ਹਾਂ ਕਾਲਜਾਂ ਦੀ ਮਾਨਤਾ ਲਈ ਪੰਜਾਬ ਸਰਕਾਰ ਨੇ ਨਵੇਂ ਬਦਲ ਵੀ ਲੱਭੇ ਲਏ ਹਨ।
ਲਾਰੈਂਸ ਬਿਸ਼ਨੋਈ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ, ਪੰਜਾਬ ਪੁਲਸ ਖੰਘਾਲਣ ਲੱਗੀ ਪੁਰਾਣਾ ਰਿਕਾਰਡ
ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਪੰਜਾਬ ਪੁਲਸ ਲਾਰੈਂਸ ਬਿਸ਼ਨੋਈ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਰੌਂਅ ਵਿੱਚ ਹੈ।
ਪੰਜਾਬ ਦੇ ਸਾਬਕਾ ਮੰਤਰੀ 'ਵਿਜੇ ਸਿੰਗਲਾ' ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਮਹਾਕਾਲੀ ਦੇਵੀ ਧਾਮ ਸੰਗਰੂਰ ’ਚ ਖ਼ਾਲਿਸਤਾਨ ਦੇ ਨਾਅਰੇ ਲਿਖਣ ’ਤੇ ਗੁਰਪਤਵੰਤ ਪੰਨੂ ਸਣੇ 2 ਖ਼ਿਲਾਫ਼ ਮਾਮਲਾ ਦਰਜ
ਸ਼੍ਰੀ ਮਹਾਕਾਲੀ ਦੇਵੀ ਧਾਮ ਸੰਗਰੂਰ ਦੇ ਗੇਟ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ’ਚ ਸੰਗਰੂਰ ਥਾਣਾ ਸਿਟੀ ਪੁਲਸ ਵੱਲੋਂ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਯਸ਼ਵੰਤ ਸਿਨਹਾ ਹੋਣਗੇ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ
ਦੇਸ਼ ’ਚ ਨਵੇਂ ਰਾਸ਼ਟਰਪਤੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਵਿਰੋਧੀ ਧਿਰ ਵਲੋਂ ਯਸ਼ਵੰਤ ਸਿਨਹਾ ਰਾਸ਼ਟਰਪਤੀ ਉਮੀਦਵਾਰ ਹੋ ਸਕਦੇ ਹਨ।
ਸਕਿਓਰਟੀ ਗਾਰਡ, ਸਟੀਲ ਫਿਕਸਰ, ਇਲੈਕਟ੍ਰੀਸ਼ੀਅਨ ਅਤੇ ਇਨ੍ਹਾਂ ਕਾਰੀਗਰਾਂ ਲਈ UAE ’ਚ ਨਿਕਲੀਆਂ ਨੌਕਰੀਆਂ
NEXT STORY