ਜਲੰਧਰ : ਅੱਜ ਫਗਵਾੜਾ ਵਿਖੇ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਨੇ ਪੁਲਸ ਮੁੁਲਾਜ਼ਮਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਉਥੇ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਪਹਿਲੇ ਦਿਨ ਖੂਬ ਹੰਗਾਮਾ ਹੋਇਆ। ਪੜ੍ਹੋ ਅੱਜ ਦੀਆਂ ਟਾਪ 10 ਖ਼ਬਰਾਂ-
ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
ਪੰਜਾਬ ਵਿਚ ਦਿਨੋਂ-ਦਿਨ ਕ੍ਰਾਈਮ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਫਗਵਾੜਾ ’ਚੋਂ ਸਾਹਮਣੇ ਆਇਆ ਹੈ, ਜਿੱਥੇ ਨਾਕਾ ਤੋੜ ਕੇ ਭੱਜੇ ਇਕ ਨੌਜਵਾਨ ਵੱਲੋਂ ਪੁਲਸ ਮੁੁਲਾਜ਼ਮਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ।
ਮੂਸੇਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ
ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲ ਮਾਮਲੇ ’ਚ ਵਿਵਾਦਾਂ ’ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਏ. ਜੀ. ਟੀ. ਐੱਫ. ਦੇ ਚੀਫ ਪ੍ਰਮੋਦ ਬਾਨ ਨੇ ਮਨਕੀਰਤ ਨੂੰ ਕਲੀਨ ਚਿੱਟ ਦਿੱਤੀ ਹੈ।
ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ, ਕਾਨੂੰਨ-ਵਿਵਸਥਾ ’ਤੇ ਬਹਿਸ ਦੀ ਕੀਤੀ ਮੰਗ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਸੈਸ਼ਨ ਦੌਰਾਨ ਬਹੁਤ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਪੰਜਾਬ ’ਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕਰ ਰਹੀਆਂ ਸਨ।
ਪਿਛਲੀਆਂ ਸਰਕਾਰਾਂ ਵੱਲੋਂ ਖ਼ਜ਼ਾਨੇ ਦੀ ਦੁਰਵਰਤੋਂ 'ਤੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸੂਬੇ ਦੇ ਵਿੱਤ ਸਬੰਧੀ ਵ੍ਹਾਈਟ ਪੇਪਰ ਸਦਨ ’ਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ
ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਸੱਤਾ ’ਚ ਆਏ 100 ਦਿਨ ਹੋ ਗਏ ਹਨ। ਇਨ੍ਹਾਂ 100 ਦਿਨਾਂ ’ਚ ਭਗਵੰਤ ਮਾਨ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ’ਚ ਕਾਫ਼ੀ ਹੱਦ ਤੱਕ ਕਾਮਯਾਬ ਹੋਈ ਹੈ।
ਰਾਸ਼ਟਰੀ ਸਿੱਖਿਆ ਸਰਵੇਖਣ 'ਚ ਪੰਜਾਬ ਨਕਲੀ ਨੰਬਰ ਇੱਕ ਬਣਿਆ, ਅਸਲੀ ਅਸੀਂ ਬਣਾਵਾਂਗੇ: CM ਮਾਨ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਪੰਜਾਬ ਨੂੰ ਨੰਬਰ ਇਕ ਬਣਾਉਣ ਦੀ ਗੱਲ ਕਹੀ ਹੈ।
10ਵੀਂ ਤੇ 12ਵੀਂ ਦੀ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਲਈ ਪੀ.ਐੱਸ. ਈ. ਬੀ. ਵਲੋਂ ਨਵੀਂ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਮਾਰਚ 2022 ਟਰਮ-2 ਦੀ ਪ੍ਰੀਖਿਆ ਵਿਚ ਵੱਖ-ਵੱਖ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਲਈ ਡੇਟ-ਸ਼ੀਟ ਜਾਰੀ ਕਰ ਦਿੱਤੀ ਗਈ ਹੈ।
ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਇਰ
ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਰਾਸ਼ਟਰਪਤੀ ਚੋਣਾਂ 'ਚ ਉਮੀਦਵਾਰ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਸੁੱਕਰਵਾਰ ਨੂੰ ਸੰਸਦ ਭਵਨ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ 'ਚ ਆਪਣਾ ਨਾਮਜ਼ਦਗੀ ਪੱਤਰ ਦਾਇਰ ਕੀਤਾ।
ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ: ਅਕਤੂਬਰ ਤੋਂ ਟਰੱਕਾਂ ਦੀ ਆਵਾਜਾਈ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ
ਵਾਹਨਾਂ ਦੇ ਪ੍ਰਦੂਸ਼ਣ ’ਤੇ ਰੋਕ ਲਗਾਉਣ ਲਈ ਦਿੱਲੀ ਸਰਕਾਰ ਇਕ ਅਹਿਮ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਨਵੰਬਰ ਤੋਂ ਫਰਵਰੀ ਤੱਕ ਰਾਸ਼ਟਰੀ ਰਾਜਧਾਨੀ ਵਿੱਚ ਮੱਧਮ ਅਤੇ ਭਾਰੀ ਮਾਲ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 17 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 17,336 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,33,62,294 ਹੋ ਗਈ ਹੈ। ਦੇਸ਼ 'ਚ 124 ਦਿਨਾਂ ਬਾਅਦ ਸੰਕਰਮਣ ਦੇ ਰੋਜ਼ਾਨਾ ਮਾਮਲਿਆਂ 'ਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਚੁੱਕੇ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦੇ ਮੁੱਦੇ
NEXT STORY